ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਆਪਣੀ ਵਚਨਬੱਧਤਾ ’ਤੇ ਜ਼ੋਰ ਦਿੱਤਾ
प्रविष्टि तिथि:
16 APR 2026 9:53AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਸਾਡਾ ਦੇਸ਼ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ ਚੁੱਕਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਮਾਵਾਂ-ਭੈਣਾਂ ਦਾ ਸਤਿਕਾਰ ਰਾਸ਼ਟਰ ਦਾ ਸਤਿਕਾਰ ਹੈ ਅਤੇ ਇਸ ਭਾਵਨਾ ਨੂੰ ਲੈ ਕੇ ਅਸੀਂ ਇਸ ਦਿਸ਼ਾ ਵਿੱਚ ਦ੍ਰਿੜ੍ਹਤਾ ਨਾਲ ਅੱਗੇ ਵਧ ਰਹੇ ਹਾਂ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-
“व्युच्छन्ती हि रश्मिभिर्विश्वमाभासि रोचनम्।
ता त्वामुषर्वसूयवो गीर्भिः कण्वा अहूषत॥”
ਸੰਸਕ੍ਰਿਤ ਦੇ ਸੁਭਾਸ਼ਤਮ ਵਿੱਚ ਕਿਹਾ ਗਿਆ ਹੈ ਕਿ ਔਰਤ ਆਪਣੇ ਗਿਆਨ ਦੇ ਪ੍ਰਕਾਸ਼ ਨਾਲ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਦੀ ਹੈ ਅਤੇ ਸਮੁੱਚੇ ਸੰਸਾਰ ਨੂੰ ਰੌਸ਼ਨ ਕਰਦੀ ਹੈ। ਇਸ ਲਈ ਖ਼ੁਸ਼ਹਾਲੀ ਅਤੇ ਉੱਚ ਗੁਣਾਂ ਦੀ ਇੱਛਾ ਰੱਖਣ ਵਾਲੇ ਲੋਕ ਹਮੇਸ਼ਾ ਔਰਤਾਂ ਦਾ ਸਤਿਕਾਰ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਅੱਜ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਸਾਡਾ ਦੇਸ਼ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ ਚੁੱਕਣ ਜਾ ਰਿਹਾ ਹੈ। ਸਾਡੀਆਂ ਮਾਵਾਂ- ਭੈਣਾਂ ਦਾ ਸਤਿਕਾਰ ਰਾਸ਼ਟਰ ਦਾ ਸਤਿਕਾਰ ਹੈ ਅਤੇ ਇਸ ਭਾਵਨਾ ਨੂੰ ਲੈ ਕੇ ਅਸੀਂ ਇਸ ਦਿਸ਼ਾ ਵਿੱਚ ਦ੍ਰਿੜ੍ਹਤਾ ਨਾਲ ਅੱਗੇ ਵਧ ਰਹੇ ਹਾਂ।
व्युच्छन्ती हि रश्मिभिर्विश्वमाभासि रोचनम्।
ता त्वामुषर्वसूयवो गीर्भिः कण्वा अहूषत॥”
***************
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2252600)
आगंतुक पटल : 48
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Telugu
,
Kannada
,
Malayalam