ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ
प्रविष्टि तिथि:
16 APR 2026 9:50AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
"ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਹੋਇਆ ਹਾਦਸਾ ਬਹੁਤ ਦੁਖਦਾਈ ਹੈ। ਮੈਂ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ । ਪ੍ਰਧਾਨ ਮੰਤਰੀ @narendramodi"
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2252602)
आगंतुक पटल : 56
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Telugu
,
Kannada
,
Malayalam