ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ

Posted On: 17 APR 2026 8:53AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਸ ਸਾਲ ਸ਼੍ਰੀ ਚੰਦਰਸ਼ੇਖਰ ਜੀ ਦੀ 100ਵੀਂ ਜਨਮ ਸ਼ਤਾਬਦੀ ਦੀ ਸ਼ੁਰੂਆਤ ਹੋ ਰਹੀ ਹੈ ਅਤੇ ਇਹ ਉਹਨਾਂ ਦੇ ਖ਼ੁਸ਼ਹਾਲ ਅਤੇ ਨਿਆਂਪੂਰਨ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਸੰਕਲਪ ਨੂੰ ਦੁਹਰਾਉਣ ਦਾ ਮੌਕਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਹਨਾਂ ਦੀ ਵਿਰਾਸਤ ਨੂੰ ਯਾਦ ਕਰਦੇ ਹੋਏ ਕਿਹਾ ਕਿ ਸ਼੍ਰੀ ਚੰਦਰਸ਼ੇਖਰ ਜੀ ਨੂੰ ਇੱਕ ਲੋਕ ਆਗੂ ਵਜੋਂ ਯਾਦ ਕੀਤਾ ਜਾਂਦਾ ਹੈ; ਜੋ ਹਿੰਮਤ, ਦ੍ਰਿੜ੍ਹ ਵਿਸ਼ਵਾਸ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਡੂੰਘੀ ਵਚਨਬੱਧਤਾ ਨਾਲ ਭਰਪੂਰ ਸਨ। ਉਹਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਦੀ ਮਿੱਟੀ ਨਾਲ ਡੂੰਘੇ ਤੌਰ ’ਤੇ ਜੁੜੇ ਅਤੇ ਆਮ ਨਾਗਰਿਕਾਂ ਦੀਆਂ ਇੱਛਾਵਾਂ ਪ੍ਰਤੀ ਸੰਵੇਦਨਸ਼ੀਲ ਸ਼੍ਰੀ ਚੰਦਰਸ਼ੇਖਰ ਜੀ ਨੇ ਜਨਤਕ ਜੀਵਨ ਵਿੱਚ ਸਾਦਗੀ ਅਤੇ ਸਪਸ਼ਟਤਾ ਦੀ ਮਿਸਾਲ ਪੇਸ਼ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਮੌਕਿਆਂ ਨੂੰ ਵੀ ਯਾਦ ਕੀਤਾ, ਜਦੋਂ ਉਨ੍ਹਾਂ ਨੂੰ ਸ਼੍ਰੀ ਚੰਦਰਸ਼ੇਖਰ ਜੀ ਨੂੰ ਮਿਲਣ ਅਤੇ ਦੇਸ਼ ਦੇ ਵਿਕਾਸ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦਾ ਮੌਕਾ ਮਿਲਿਆ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਨੌਜਵਾਨਾਂ ਨੂੰ ਸ਼੍ਰੀ ਚੰਦਰਸ਼ੇਖਰ ਜੀ ਦੇ ਵਿਚਾਰਾਂ ਅਤੇ ਭਾਰਤ ਦੀ ਤਰੱਕੀ ਲਈ ਕੀਤੇ ਗਏ ਉਨ੍ਹਾਂ ਦੇ ਯਤਨਾਂ ਬਾਰੇ ਹੋਰ ਵੱਧ ਪੜ੍ਹਨ ਦਾ ਸੱਦਾ ਦਿੱਤਾ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਿਮਰ ਸ਼ਰਧਾਂਜਲੀ। ਇਹ ਸਾਲ ਉਨ੍ਹਾਂ ਦੀ 100ਵੀਂ ਜਨਮ ਸ਼ਤਾਬਦੀ ਦੀ ਸ਼ੁਰੂਆਤ ਦਾ ਪ੍ਰਤੀਕ ਹੈ ਅਤੇ ਇਹ ਇੱਕ ਖ਼ੁਸ਼ਹਾਲ ਅਤੇ ਨਿਆਂਪੂਰਨ ਭਾਰਤ ਦੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੇ ਸਾਡੇ ਸੰਕਲਪ ਨੂੰ ਦੁਹਰਾਉਣ ਦਾ ਸਮਾਂ ਹੈ। ਸ਼੍ਰੀ ਚੰਦਰਸ਼ੇਖਰ ਜੀ ਨੂੰ ਇੱਕ ਅਜਿਹੇ ਲੋਕ ਆਗੂ ਵਜੋਂ ਯਾਦ ਕੀਤਾ ਜਾਂਦਾ ਹੈ, ਜੋ ਹਿੰਮਤ, ਦ੍ਰਿੜ੍ਹ ਵਿਸ਼ਵਾਸ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਡੂੰਘੀ ਵਚਨਬੱਧਤਾ ਨਾਲ ਭਰਪੂਰ ਸਨ। ਭਾਰਤ ਦੀ ਮਿੱਟੀ ਨਾਲ ਡੂੰਘਾਈ ਨਾਲ ਜੁੜੇ ਅਤੇ ਆਮ ਨਾਗਰਿਕਾਂ ਦੀਆਂ ਇੱਛਾਵਾਂ ਪ੍ਰਤੀ ਸੰਵੇਦਨਸ਼ੀਲ, ਉਨ੍ਹਾਂ ਨੇ ਜਨਤਕ ਜੀਵਨ ਵਿੱਚ ਸਾਦਗੀ ਅਤੇ ਸਪਸ਼ਟਤਾ ਦੀ ਪਹਿਚਾਣ ਦਿੱਤੀ। ਮੈਂ ਉਨ੍ਹਾਂ ਮੌਕਿਆਂ ਨੂੰ ਯਾਦ ਕਰਦਾ ਹਾਂ ਜਦੋਂ ਮੈਨੂੰ ਉਨ੍ਹਾਂ ਨੂੰ ਮਿਲਣ ਅਤੇ ਸਾਡੇ ਰਾਸ਼ਟਰ ਦੇ ਵਿਕਾਸ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦਾ ਮੌਕਾ ਮਿਲਿਆ। ਮੈਂ ਭਾਰਤ ਦੇ ਨੌਜਵਾਨਾਂ ਨੂੰ ਸੱਦਾ ਦਿੰਦਾ ਹਾਂ ਕਿ ਉਹ ਸ਼੍ਰੀ ਚੰਦਰਸ਼ੇਖਰ ਜੀ ਦੇ ਵਿਚਾਰਾਂ ਅਤੇ ਭਾਰਤ ਦੀ ਤਰੱਕੀ ਲਈ ਉਨ੍ਹਾਂ ਦੇ ਯਤਨਾਂ ਬਾਰੇ ਵੱਧ ਤੋਂ ਵੱਧ ਪੜ੍ਹਨ।”

******

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2252891) ਵਿਜ਼ੀਟਰ ਕਾਊਂਟਰ : 7