ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਿੱਖ ਧਰਮ ਦੇ ਦੂਸਰੇ ਗੁਰੂ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ


ਗੁਰੂ ਅੰਗਦ ਦੇਵ ਜੀ ਨੇ ਸੇਵਾ, ਭਗਤੀ ਅਤੇ ਸਮਾਜ ਸੁਧਾਰ ਨੂੰ ਆਪਣੇ ਜੀਵਨ ਦਾ ਮੂਲ ਅਧਾਰ ਬਣਾਇਆ

ਉਨ੍ਹਾਂ ਨੇ ਗੁਰਮੁਖੀ ਲਿਪੀ ਦੇ ਵਿਕਾਸ ਰਾਹੀਂ ਸਿੱਖ ਧਰਮ ਦਾ ਪ੍ਰਚਾਰ-ਪ੍ਰਸਾਰ ਕੀਤਾ ਅਤੇ ਲੰਗਰ ਪਰੰਪਰਾ ਦੇ ਜ਼ਰੀਏ ਸਮਾਨਤਾ ਅਤੇ ਏਕਤਾ ਦਾ ਮੰਤਰ ਦਿੱਤਾ

ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਾਨੂੰ ਸੱਚਾਈ, ਸਮਰਪਣ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ

प्रविष्टि तिथि: 18 APR 2026 11:06AM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਿੱਖ ਧਰਮ ਦੇ ਦੂਸਰੇ ਗੁਰੂ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਗੁਰੂ ਅੰਗਦ ਦੇਵ ਜੀ ਨੇ ਸੇਵਾ, ਭਗਤੀ ਅਤੇ ਸਮਾਜ ਸੁਧਾਰ ਨੂੰ ਆਪਣੇ ਜੀਵਨ ਦਾ ਮੂਲ ਅਧਾਰ ਬਣਾਇਆ। ਉਨ੍ਹਾਂ ਨੇ ਗੁਰਮੁਖੀ ਲਿਪੀ ਦੇ ਵਿਕਾਸ ਰਾਹੀਂ ਸਿੱਖ ਧਰਮ ਦਾ ਪ੍ਰਚਾਰ-ਪ੍ਰਸਾਰ ਕੀਤਾ ਅਤੇ ਲੰਗਰ ਪਰੰਪਰਾ ਦੇ ਜ਼ਰੀਏ ਸਮਾਨਤਾ ਅਤੇ ਏਕਤਾ ਦਾ ਮੰਤਰ ਦਿੱਤਾ। ਸ਼੍ਰੀ ਸ਼ਾਹ ਨੇ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਾਨੂੰ ਸੱਚਾਈ, ਸਮਰਪਣ ਅਤੇ ਮਨੁੱਖਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। 

************

ਆਰਕੇ /ਆਰਆਰ /ਪੀਐੱਸ /ਏਕੇ


(रिलीज़ आईडी: 2253389) आगंतुक पटल : 40
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Gujarati