ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਗਵਾਨ ਪਰਸ਼ੂਰਾਮ ਜਯੰਤੀ ਦੇ ਮੌਕੇ ’ਤੇ ਵਧਾਈਆਂ ਦਿੱਤੀਆਂ
Posted On:
19 APR 2026 10:53AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਪਰਸ਼ੂਰਾਮ ਜਯੰਤੀ ਦੇ ਮੌਕੇ ’ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਸਾਨੂੰ ਬੇਇਨਸਾਫ਼ੀ ਦੇ ਵਿਰੁੱਧ ਖੜ੍ਹੇ ਹੋਣ ਅਤੇ ਸੱਚ ਦੇ ਮਾਰਗ 'ਤੇ ਅਡੋਲ ਰਹਿਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਗਵਾਨ ਪਰਸ਼ੂਰਾਮ ਬੇਮਿਸਾਲ ਬਹਾਦਰੀ ਅਤੇ ਬੁੱਧੀ ਦਾ ਪ੍ਰਤੀਕ ਹਨ।
ਪ੍ਰਧਾਨ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਭਗਵਾਨ ਪਰਸ਼ੂਰਾਮ ਦੇ ਅਸ਼ੀਰਵਾਦ ਨਾਲ ਹਰ ਦਿਲ ਨਵੀਂ ਊਰਜਾ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਹੋਵੇ। ਉਨ੍ਹਾਂ ਨੇ ਇਹ ਵੀ ਕਾਮਨਾ ਕੀਤੀ ਕਿ ਭਗਵਾਨ ਪਰਸ਼ੂਰਾਮ ਦਾ ਅਸ਼ੀਰਵਾਦ ਸਾਰਿਆਂ ਦੇ ਜੀਵਨ ਨੂੰ ਖ਼ੁਸ਼ੀ, ਸ਼ਾਂਤੀ ਅਤੇ ਖ਼ੁਸ਼ਹਾਲੀ ਨਾਲ ਰੌਸ਼ਨ ਕਰੇ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
“ਤੁਹਾਨੂੰ ਸਾਰਿਆਂ ਨੂੰ ਭਗਵਾਨ ਪਰਸ਼ੂਰਾਮ ਜਯੰਤੀ ਦੀਆਂ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਤੋਂ ਸਾਨੂੰ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣ ਅਤੇ ਸੱਚ ਦੇ ਮਾਰਗ ’ਤੇ ਅਡੋਲ ਰਹਿਣ ਦੀ ਪ੍ਰੇਰਨਾ ਮਿਲਦੀ ਹੈ। ਬੇਮਿਸਾਲ ਬਹਾਦਰੀ ਅਤੇ ਬੁੱਧੀ ਦੇ ਪ੍ਰਤੀਕ ਭਗਵਾਨ ਪਰਸ਼ੂਰਾਮ ਦੀ ਕਿਰਪਾ ਨਾਲ ਹਰ ਹਿਰਦੇ ਵਿੱਚ ਨਵੀਂ ਊਰਜਾ ਅਤੇ ਨਵੇਂ ਆਤਮ-ਵਿਸ਼ਵਾਸ ਦਾ ਸੰਚਾਰ ਹੋਵੇ। ਉਨ੍ਹਾਂ ਦਾ ਅਸ਼ੀਰਵਾਦ ਸਾਰਿਆਂ ਦੇ ਜੀਵਨ ਨੂੰ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਨਾਲ ਰੋਸ਼ਨ ਕਰੇ।”
****
ਐਂਮਜੇਪੀਐੱਸ/ਐੱਸਐੱਸ/ਐੱਸਟੀ
(Release ID: 2253636)
ਵਿਜ਼ੀਟਰ ਕਾਊਂਟਰ : 6
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Telugu
,
Kannada
,
Malayalam