ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਿਵਲ ਸੇਵਾ ਦਿਵਸ ਦੇ ਮੌਕੇ ’ਤੇ ਸਿਵਲ ਸੇਵਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 21 APR 2026 12:02PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਵਲ ਸੇਵਾ ਦਿਵਸ ਦੇ ਮੌਕੇ ’ਤੇ ਸਮੂਹ ਸਿਵਲ ਸੇਵਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਸੰਕਲਪ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦਾ ਮੌਕਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਮੀਨੀ ਪੱਧਰ ਤੋਂ ਲੈ ਕੇ ਨੀਤੀ-ਨਿਰਮਾਣ ਤੱਕ, ਸਿਵਲ ਸੇਵਕਾਂ ਦੀਆਂ ਕੋਸ਼ਿਸ਼ਾਂ ਅਣਗਿਣਤ ਲੋਕਾਂ ਦੇ ਜੀਵਨ ਨੂੰ ਛੂੰਹਦੀਆਂ ਹਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਦਿੰਦੀਆਂ ਹਨ। ਇਹੀ ਕਾਮਨਾ ਹੈ ਕਿ ਸਾਡੇ ਸਿਵਲ ਸੇਵਕ ਆਪਣੀ ਡਿਊਟੀ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਦੇ ਹੋਏ ਉੱਤਮਤਾ, ਹਮਦਰਦੀ ਅਤੇ ਨਵੀਨਤਾ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:

"ਸਿਵਲ ਸੇਵਾ ਦਿਵਸ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ । ਇਹ ਸੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਸੰਕਲਪ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦਾ ਮੌਕਾ ਹੈ। ਜ਼ਮੀਨੀ ਪੱਧਰ ਤੋਂ ਲੈ ਕੇ ਨੀਤੀ ਨਿਰਮਾਣ ਤੱਕ, ਸਿਵਲ ਸੇਵਕਾਂ ਦੀਆਂ ਕੋਸ਼ਿਸ਼ਾਂ ਅਣਗਿਣਤ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਭਾਰਤ ਦੀ ਤਰੱਕੀ ਵਿੱਚ ਯੋਗਦਾਨ ਪਾਉਂਦੀਆਂ ਹਨ। ਸਾਡੇ ਸਿਵਲ ਸੇਵਕ ਉੱਤਮਤਾ, ਹਮਦਰਦੀ ਅਤੇ ਨਵੀਨਤਾ ਦੇ ਨਾਲ ਆਪਣੀ ਸੇਵਾ ਜਾਰੀ ਰੱਖਣ ਅਤੇ ਡਿਊਟੀ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਣ।"

****

ਐੱਮਜੇਪੀਐੱਸ/ਵੀਜੇ


(Release ID: 2254112) ਵਿਜ਼ੀਟਰ ਕਾਊਂਟਰ : 10