ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਸੁਭਾਸ਼ਤਮ ਸਾਂਝਾ ਕਰਦੇ ਹੋਏ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਰਾਸ਼ਟਰ ਦੀ ਸੇਵਾ ਹੀ ਵਿਕਸਿਤ ਭਾਰਤ ਦੀ ਨੀਂਹ ਹੈ।
प्रविष्टि तिथि:
21 APR 2026 11:54AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਵਿੱਚ ਸੁਭਾਸ਼ਤਮ ਸਾਂਝਾ ਕਰਦੇ ਹੋਏ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰਾਸ਼ਟਰ ਦੀ ਸੇਵਾ ਹੀ 'ਵਿਕਸਿਤ ਭਾਰਤ' ਦੀ ਨੀਂਹ ਹੈ। ਸ਼੍ਰੀ ਮੋਦੀ ਨੇ ਸਿਵਲ ਸੇਵਾ ਦਿਵਸ ਦੇ ਸ਼ਾਨਦਾਰ ਮੌਕੇ ’ਤੇ ਆਪਣੀ ਟਿੱਪਣੀ ਵਿੱਚ ਕਿਹਾ ਹੈ ਕਿ ਆਓ ਅਸੀਂ ਆਖਰੀ ਕਤਾਰ ’ਚ ਖੜ੍ਹੇ ਵਿਅਕਤੀ ਨੂੰ ਵਿਕਾਸ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਇੱਕ ਮਜ਼ਬੂਤ, ਖ਼ੁਸ਼ਹਾਲ ਅਤੇ ਸੰਵੇਦਨਸ਼ੀਲ ਭਾਰਤ ਦੇ ਨਿਰਮਾਣ ਦੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਈਏ।
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਇਹ ਸੁਭਾਸ਼ਤਮ ਸਾਂਝਾ ਕੀਤਾ-
"शीलं परहितसक्तिः अनुत्सेकः क्षमा धृतिः।"
अलोभश्चेति विद्यायाः परिपाकोञ्चलं फलम्॥''
ਇਸ ਸੁਭਾਸ਼ਤਮ ਵਿੱਚ ਦੱਸਿਆ ਗਿਆ ਹੈ ਕਿ ਨਿਮਰਤਾ, ਦਾਨ, ਸਦਾਚਾਰ, ਮੁਆਫ਼ੀ ਅਤੇ ਧੀਰਜ ਦੇ ਨਾਲ ਲਾਲਚ ਰਹਿਤ ਹੋਣਾ—ਇਹ ਸਭ ਗਿਆਨ ਦੀ ਸੰਪੂਰਨਤਾ ਦੇ ਉੱਜਵਲ ਫਲ਼ ਹਨ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
"ਰਾਸ਼ਟਰ ਸੇਵਾ ਹੀ ‘ਵਿਕਸਿਤ ਭਾਰਤ' ਦੀ ਨੀਂਹ ਹੈ। ਸਿਵਲ ਸੇਵਾ ਦਿਵਸ ਦੇ ਸ਼ਾਨਦਾਰ ਮੌਕੇ ’ਤੇ ਆਓ, ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜ ਕੇ ਮਜ਼ਬੂਤ, ਖ਼ੁਸ਼ਹਾਲ ਅਤੇ ਸੰਵੇਦਨਸ਼ੀਲ ਭਾਰਤ ਦੇ ਨਿਰਮਾਣ ਦਾ ਸੰਕਲਪ ਦੁਹਰਾਈਏ।
शीलं परहितासक्तिः अनुत्सेकः क्षमा धृतिः।
अलोभश्चेति विद्यायाः परिपाकोञ्चलं फलम्॥"
https://x.com/narendramodi/status/2046430275480244669?s=20
****
ਐੱਮਜੇਪੀਐੱਸ/ਵੀਜੇ
(रिलीज़ आईडी: 2254146)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Telugu
,
Kannada
,
Malayalam