|
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮਾਂ ਬਾਰੇ ਅੰਤਰ-ਮੰਤਰਾਲਾ ਪ੍ਰੈੱਸ ਬ੍ਰੀਫਿੰਗ
ਪੱਛਮੀ ਏਸ਼ੀਆ ਵਿੱਚ ਜਾਰੀ ਸੰਕਟ ਦੇ ਬਾਵਜੂਦ, ਦੇਸ਼ ਭਰ ਵਿੱਚ ਦੁੱਧ ਦੀ ਖ਼ਰੀਦ, ਪ੍ਰੋਸੈਸਿੰਗ ਅਤੇ ਸਪਲਾਈ ਨਿਰਵਿਘਨ ਤੌਰ ‘ਤੇ ਜਾਰੀ ਡੇਅਰੀ ਸਪਲਾਈ ਚੇਨਾਂ ਦੀ ਰੋਜ਼ਾਨਾ ਨਿਗਰਾਨੀ ਅਤੇ ਦੁੱਧ, ਬਾਲਣ ਅਤੇ ਪੈਕੇਜਿੰਗ ਸਮਗਰੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਾਰੀਆਂ ਸੂਬਾ ਫੈਡਰੇਸ਼ਨਾਂ ਅਤੇ ਦੁੱਧ ਯੂਨੀਅਨਾਂ ਨਾਲ ਇੱਕ ਸਮਰਪਿਤ ਪੋਰਟਲ ਸ਼ੁਰੂ ਕੀਤਾ ਗਿਆ ਘਰੇਲੂ ਵਰਤੋਂ ਲਈ ਐੱਲਪੀਜੀ ਦੀ ਸਪਲਾਈ ਨੂੰ ਤਰਜੀਹ; ਐੱਲਪੀਜੀ ਡਿਸਟ੍ਰਿਬਿਊਟਰਾਂ ਵਿੱਚ ਸਪਲਾਈ ਦੀ ਕਮੀ ਦੀ ਕੋਈ ਰਿਪੋਰਟ ਨਹੀਂ ਮਾਰਚ 2026 ਤੋਂ ਹੁਣ ਤੱਕ 5.01 ਲੱਖ ਤੋਂ ਵੱਧ ਪੀਐੱਨਜੀ ਕਨੈੱਕਸ਼ਨਾਂ ਨੂੰ ਗੈਸ ਸਪਲਾਈ ਕੀਤੀ ਗਈ ਅਤੇ 5.68 ਲੱਖ ਤੋਂ ਵੱਧ ਗਾਹਕਾਂ ਨੇ ਨਵੇਂ ਕਨੈੱਕਸ਼ਨਾਂ ਲਈ ਰਜਿਸਟਰ ਕਰਵਾਇਆ ਪੀਐੱਸਯੂ ਓਐੱਮਸੀ ਵੱਲੋਂ ਅਚਾਨਕ ਨਿਰੀਖਣ ਜਾਰੀ; ਕੱਲ੍ਹ ਤੱਕ 274 ਐੱਲਪੀਜੀ ਡਿਸਟ੍ਰਿਬਿਊਟਰਾਂ ਨੂੰ ਬੰਦ ਕੀਤਾ ਗਿਆ ਅਤੇ 67 ਐੱਲਪੀਜੀ ਡਿਸਟ੍ਰਿਬਿਊਟਰਾਂ ਨੂੰ ਮੁਅੱਤਲ ਕੀਤਾ ਗਿਆ 28 ਫ਼ਰਵਰੀ 2026 ਤੋਂ ਹੁਣ ਤੱਕ 9 ਐੱਲਪੀਜੀ ਜਹਾਜ਼ ਅਤੇ ਕੱਚੇ ਤੇਲ ਦਾ ਇੱਕ ਜਹਾਜ਼ ਸਟ੍ਰੇਟ ਆਫ਼ ਹੋਰਮੁਜ਼ ਤੋਂ ਸੁਰੱਖਿਅਤ ਢੰਗ ਨਾਲ ਲੰਘਿਆ ਬਗ਼ਦਾਦ ਸਥਿਤ ਭਾਰਤੀ ਮਿਸ਼ਨ ਦੀ ਸਹਾਇਤਾ ਨਾਲ ਇਰਾਕ ਵਿੱਚ ਫਸੇ 12 ਭਾਰਤੀ ਨਾਵਿਕ ਕੱਲ੍ਹ ਮੁੰਬਈ ਪਹੁੰਚੇ
Posted On:
21 APR 2026 6:09PM by PIB Chandigarh
ਪੱਛਮੀ ਏਸ਼ੀਆ ਵਿੱਚ ਬਦਲਦੀ ਸਥਿਤੀ ਬਾਰੇ ਮੀਡੀਆ ਨੂੰ ਲਗਾਤਾਰ ਸੂਚਿਤ ਰੱਖਣ ਦੇ ਆਪਣੇ ਯਤਨਾਂ ਤਹਿਤ, ਭਾਰਤ ਸਰਕਾਰ ਨੇ ਅੱਜ ਰਾਸ਼ਟਰੀ ਮੀਡੀਆ ਕੇਂਦਰ ਵਿੱਚ ਇੱਕ ਪ੍ਰੈੱਸ ਬ੍ਰਿਫਿੰਗ ਦਾ ਆਯੋਜਨ ਕੀਤਾ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ, ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਬਾਲਣ ਦੀ ਉਪਲਬਧਤਾ, ਸਮੁੰਦਰੀ ਸੰਚਾਲਨ, ਖੇਤਰ ਵਿੱਚ ਭਾਰਤੀ ਨਾਗਰਿਕਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਅਤੇ ਪ੍ਰਮੁੱਖ ਖੇਤਰਾਂ ਵਿੱਚ ਸਥਿਰਤਾ ਬਣਾਈ ਰੱਖਣ ਲਈ ਚੁੱਕੇ ਜਾ ਰਹੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ। ਪਸ਼ੂ ਪਾਲਣ ਅਤੇ ਡੇਰਿੰਗ ਵਿਭਾਗ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਰਿੰਗ ਮੰਤਰਾਲੇ ਨੇ ਵੀ ਪ੍ਰੈੱਸ ਬ੍ਰਿਫਿੰਗ ਦੌਰਾਨ ਤਾਜ਼ਾ ਜਾਣਕਾਰੀ ਸਾਂਝੀ ਕੀਤੀ।
ਪਸ਼ੂ ਪਾਲਣ ਅਤੇ ਡੇਰਿੰਗ ਬਾਰੇ ਤਾਜ਼ਾ ਜਾਣਕਾਰੀ
ਪਸ਼ੂ ਪਾਲਣ ਅਤੇ ਡੇਰਿੰਗ ਵਿਭਾਗ (ਡੀਏਐੱਚਡੀ) ਸਥਿਤੀ ‘ਤੇ ਬਰੀਕੀ ਨਾਲ ਨਜ਼ਰ ਰੱਖ ਰਿਹਾ ਹੈ ਅਤੇ ਡੇਅਰੀ ਮੁੱਲ ਚੇਨ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ (ਐੱਮਓਪੀਐੱਨਜੀ) ਅਤੇ ਹੋਰ ਸਬੰਧਿਤ ਮੰਤਰਾਲਿਆਂ ਦੇ ਤਾਲਮੇਲ ਨਾਲ ਕਈ ਸਰਗਰਮ ਉਪਾਅ ਕੀਤੇ ਹਨ।
ਪੱਛਮੀ ਏਸ਼ੀਆ ਵਿੱਚ ਜਾਰੀ ਸੰਕਟ ਦੇ ਬਾਵਜੂਦ, ਦੇਸ਼ ਭਰ ਵਿੱਚ ਦੁੱਧ ਦੀ ਖ਼ਰੀਦ, ਪ੍ਰੋਸੈਸਿੰਗ ਅਤੇ ਸਪਲਾਈ ਨਿਰਵਿਘਨ ਤੌਰ ‘ਤੇ ਜਾਰੀ ਹੈ। ਦੁੱਧ ਅਤੇ ਦੁੱਧ ਉਤਪਾਦਾਂ ਦੀਆਂ ਕੀਮਤਾਂ ਸਥਿਰ ਹਨ, ਬਜ਼ਾਰ ਸਪਲਾਈ ਵਿੱਚ ਕੋਈ ਰੁਕਾਵਟ ਨਹੀਂ ਪਿਆ ਹੈ ਅਤੇ ਸੰਕਟ ਦੀ ਪੂਰੀ ਮਿਆਦ ਦੌਰਾਨ ਡੇਅਰੀ ਕਿਸਾਨਾਂ ਨੂੰ ਭੁਗਤਾਨ ਲਗਾਤਾਰ ਜਾਰੀ ਰਿਹਾ ਹੈ।
ਵਿਭਾਗ ਵੱਲੋਂ ਚੁੱਕੇ ਗਏ ਕਦਮ ਹੇਠਾਂ ਲਿਖੇ ਹਨ:
- ਸਥਿਤੀ ਦਾ ਮੁਲਾਂਕਣ ਕਰਨ ਲਈ ਸਕੱਤਰ (ਏਐੱਚਡੀ) ਦੀ ਪ੍ਰਧਾਨਗੀ ਵਿੱਚ ਹਿਤਧਾਰਕਾਂ ਨਾਲ ਨਿਯਮਿਤ ਬੈਠਕਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।
ਬਾਲਣ ਦੀ ਉਪਲਬਧਤਾ
- ਬਾਲਣ (ਗੈਸ) ਸਪਲਾਈ ਦੇ ਸਬੰਧ ਵਿੱਚ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ 8.4.2026 ਦੇ ਆਦੇਸ਼ ਨੇ ਯਕੀਨੀ ਬਣਾਇਆ ਹੈ ਕਿ ਡੇਅਰੀ ਪ੍ਰੋਸੈਸਿੰਗ ਪਲਾਂਟਾਂ ਸਮੇਤ ਅਹਿਮ ਉਦਯੋਗਾਂ ਨੂੰ ਮਾਰਚ 2026 ਤੋਂ ਪਹਿਲਾਂ ਦੀ ਥੋਕ ਗੈਰ-ਘਰੇਲੂ ਐੱਲਪੀਜੀ ਸਪਲਾਈ ਦਾ 70 ਫ਼ੀਸਦੀ ਪ੍ਰਾਪਤ ਹੋਵੇਗਾ, ਜਿਸ ਨਾਲ ਡੇਅਰੀ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ। ਇਸ ਤੋਂ ਬਾਅਦ, ਸਾਰੇ ਡੇਅਰੀ ਪਲਾਂਟਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਚਾਲਨ ਦੇ ਨਜ਼ਰੀਏ ਨਾਲ ਜਿੱਥੇ ਵੀ ਸੰਭਵ ਹੋਵੇ, ਐੱਲਪੀਜੀ ‘ਤੇ ਨਿਰਭਰਤਾ ਘੱਟ ਕਰਨ ਲਈ ਐੱਲਪੀਜੀ ਤੋਂ ਪਾਈਪ ਵਾਲੀ ਕੁਦਰਤੀ ਗੈਸ (ਪੀਐੱਨਜੀ) ‘ਤੇ ਸਵਿੱਚ ਕਰਨ।
ਪੈਕੇਜਿੰਗ ਸਮਗਰੀ
- ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ (ਐੱਮਓਪੀਐੱਨਜੀ) ਵੱਲੋਂ ਗਠਿਤ ਪੈਟ੍ਰੋਕੈਮੀਕਲਸ 'ਤੇ ਸਾਂਝੇ ਕਾਰਜ ਸਮੂਹ ਦੇ ਮੈਂਬਰ ਵਜੋਂ, ਡੇਅਰੀ ਸੈਕਟਰ ਦੀਆਂ ਪੈਕੇਜਿੰਗ ਸਮਗਰੀ ਸਬੰਧੀ ਜ਼ਰੂਰਤਾਂ ਨੂੰ ਸਾਂਝੇ ਕਾਰਜ ਸਮੂਹ ਵੱਲੋਂ ਹੱਲ ਕੀਤਾ ਗਿਆ ਹੈ। ਐੱਮਓਪੀਐੱਨਜੀ ਨੇ ਡੇਅਰੀ ਉਦਯੋਗ ਵੱਲੋਂ ਵਰਤੀ ਜਾਣ ਵਾਲੀ ਪਲਾਸਟਿਕ ਪੈਕੇਜਿੰਗ ਲਈ ਇੱਕ ਪ੍ਰਮੁੱਖ ਹਿੱਸਾ, 0.23 ਟੀਐੱਮਟੀ ਐੱਲਡੀਪੀਈ ਅਲੋਕੇਟ ਕੀਤਾ ਹੈ ਅਤੇ ਡੇਅਰੀ ਪੈਕੇਜਿੰਗ ਵਿੱਚ ਵਰਤੇ ਜਾਣ ਵਾਲੇ ਪਲਾਸਟਿਕ ਕੱਪਾਂ ਲਈ ਲੋੜੀਂਦੇ ਪੌਲੀਪ੍ਰੋਪਾਈਲੀਨ ਅਤੇ ਪੌਲੀਸਟਾਈਰੀਨ ਦੀ ਲਗਾਤਾਰ ਸਪਲਾਈ ਯਕੀਨੀ ਬਣਾਈ ਹੈ।
- ਵਿਭਾਗ ਦੇਸ਼ ਭਰ ਵਿੱਚ ਪੈਕੇਜਿੰਗ ਸਮਗਰੀ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਲਈ ਪਲਾਸਟਿਕ ਪੈਕੇਜਿੰਗ ਸਮਗਰੀ ਦੇ ਸਪਲਾਇਰਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ।
- 20.4.2026 ਨੂੰ ਭਾਰਤ ਭਰ ਦੀਆਂ ਸੂਬਾ ਦੁੱਧ ਫੈਡਰੇਸ਼ਨਾਂ/ਦੁੱਧ ਯੂਨੀਅਨਾਂ ਨਾਲ ਦੁੱਧ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਪੱਛਮੀ ਏਸ਼ੀਆ ਸੰਕਟ ਦੇ ਡੇਅਰੀ ਖੇਤਰ 'ਤੇ ਪੈਣ ਵਾਲੇ ਪ੍ਰਭਾਵ ਦੀ ਨਿਗਰਾਨੀ ਕਰਨ ਲਈ ਇੱਕ ਬੈਠਕ ਕੀਤੀ ਗਈ। ਡੇਅਰੀ ਖੇਤਰ ਨੂੰ ਬਾਲਣ (ਗੈਸ) ਅਤੇ ਪਲਾਸਟਿਕ ਪੈਕੇਜਿੰਗ ਸਮਗਰੀ ਦੀ ਸਪਲਾਈ ਨਾਲ ਸਬੰਧਿਤ ਕੋਈ ਸਮੱਸਿਆ ਨਹੀਂ ਹੈ।
- ਡੇਅਰੀ ਸਪਲਾਈ ਚੇਨਾਂ ਦੀ ਰੋਜ਼ਾਨਾ ਨਿਗਰਾਨੀ ਅਤੇ ਦੁੱਧ, ਬਾਲਣ ਅਤੇ ਪੈਕੇਜਿੰਗ ਸਮਗਰੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਾਰੀਆਂ ਸੂਬਾ ਫੈਡਰੇਸ਼ਨਾਂ ਅਤੇ ਦੁੱਧ ਯੂਨੀਅਨਾਂ ਨੂੰ ਮੈਂਬਰ ਬਣਾ ਕੇ 30.3.2026 ਨੂੰ ਇੱਕ ਸਮਰਪਿਤ ਪੋਰਟਲ ਲਾਂਚ ਕੀਤਾ ਗਿਆ ਸੀ।
ਨਿਰਯਾਤ
- ਨਿਰਯਾਤ ਕੀਤੇ ਕਾਰਗੋ ਨੂੰ ਭਾਰਤੀ ਬੰਦਰਗਾਹਾਂ 'ਤੇ ਆਸਾਨੀ ਨਾਲ ਵਾਪਸ ਲਿਆਉਣ ਦੀ ਸਹੂਲਤ ਲਈ 25 ਮਾਰਚ, 2026 ਤੋਂ ਇੱਕ ਸਰਲ ਪਸ਼ੂ ਕੁਆਰੰਟੀਨ ਕਲੀਅਰੈਂਸ ਪ੍ਰਕਿਰਿਆ ਨੂੰ ਨੋਟੀਫਾਈ ਕੀਤਾ ਗਿਆ ਸੀ।
ਊਰਜਾ ਸਪਲਾਈ ਅਤੇ ਬਾਲਣ ਉਪਲਬਧਤਾ
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ, ਸਟ੍ਰੇਟ ਆਫ਼ ਹੋਰਮੁਜ਼ ਨਾਲ ਸਬੰਧਿਤ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਦੇਸ਼ ਭਰ ਵਿੱਚ ਪੈਟਰੋਲੀਅਮ ਉਤਪਾਦਾਂ ਅਤੇ ਐੱਲਪੀਜੀ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ ਲਈ ਕਦਮ ਚੁੱਕ ਰਿਹਾ ਹੈ। ਮੰਤਰਾਲੇ ਦੇ ਅਨੁਸਾਰ:
ਜਨਤਕ ਸਲਾਹ ਅਤੇ ਨਾਗਰਿਕ ਜਾਗਰੂਕਤਾ
- ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪੈਟ੍ਰੋਲ, ਡੀਜ਼ਲ ਅਤੇ ਐੱਲਪੀਜੀ ਦੀ ਘਬਰਾਹਟ ਵਿੱਚ ਖ਼ਰੀਦਦਾਰੀ ਕਰਨ ਤੋਂ ਬਚਣ ਕਿਉਂਕਿ ਸਰਕਾਰ ਪੈਟ੍ਰੋਲ, ਡੀਜ਼ਲ ਅਤੇ ਐੱਲਪੀਜੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
- ਅਫ਼ਵਾਹਾਂ ਤੋਂ ਸਾਵਧਾਨ ਰਹੋ ਅਤੇ ਸਹੀ ਜਾਣਕਾਰੀ ਲਈ ਅਧਿਕਾਰਤ ਸਰੋਤਾਂ 'ਤੇ ਭਰੋਸਾ ਕਰੋ।
- ਐੱਲਪੀਜੀ ਖ਼ਪਤਕਾਰਾਂ ਨੂੰ ਬੇਨਤੀ ਹੈ ਕਿ ਉਹ ਡਿਜੀਟਲ ਬੁਕਿੰਗ ਪਲੇਟਫ਼ਾਰਮਾਂ ਦੀ ਵਰਤੋਂ ਕਰਨ ਅਤੇ ਡਿਸਟ੍ਰਿਬਿਊਟਰਾਂ ਕੋਲ ਜਾਣ ਤੋਂ ਬਚਣ।
- ਨਾਗਰਿਕਾਂ ਨੂੰ ਵਿਕਲਪਕ ਬਾਲਣਾਂ ਜਿਵੇਂ ਕਿ ਪੀਐੱਨਜੀ ਅਤੇ ਇਲੈਕਟ੍ਰਿਕ ਜਾਂ ਇੰਡਕਸ਼ਨ ਕੁੱਕਟੌਪ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।
- ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਮੌਜੂਦਾ ਸਥਿਤੀ ਵਿੱਚ ਆਪਣੀ ਰੋਜ਼ਾਨਾ ਵਰਤੋਂ ਵਿੱਚ ਊਰਜਾ ਬਚਾਉਣ ਲਈ ਜ਼ਰੂਰੀ ਯਤਨ ਕਰਨ।
ਸਰਕਾਰੀ ਤਿਆਰੀ ਅਤੇ ਸਪਲਾਈ ਪ੍ਰਬੰਧਨ ਉਪਾਅ
- ਮੌਜੂਦਾ ਭੂ-ਰਾਜਨੀਤਿਕ ਸਥਿਤੀ ਦੇ ਬਾਵਜੂਦ, ਸਰਕਾਰ ਨੇ ਇਹ ਯਕੀਨੀ ਕੀਤਾ ਹੈ ਕਿ ਘਰੇਲੂ ਐੱਲਪੀਜੀ, ਘਰੇਲੂ ਪੀਐੱਨਜੀ ਅਤੇ ਸੀਐੱਨਜੀ (ਆਵਾਜਾਈ) ਦੀ 100 ਫ਼ੀਸਦੀ ਸਪਲਾਈ ਕੀਤੀ ਜਾ ਰਹੀ ਹੈ।
- ਵਪਾਰਕ ਐੱਲਪੀਜੀ ਲਈ ਹਸਪਤਾਲਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਤਰਜੀਹ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਫਾਰਮਾ, ਸਟੀਲ, ਆਟੋਮੋਬਾਈਲ, ਬੀਜ, ਖੇਤੀਬਾੜੀ ਆਦਿ ਖੇਤਰਾਂ ਨੂੰ ਵੀ ਤਰਜੀਹ ਦਿੱਤੀ ਗਈ ਹੈ। ਨਾਲ ਹੀ, ਪ੍ਰਵਾਸੀ ਕਾਮਿਆਂ ਨੂੰ 5 ਕਿਲੋਗ੍ਰਾਮ ਐੱਫਟੀਐੱਲ ਦੀ ਸਪਲਾਈ 2 ਅਤੇ 3 ਮਾਰਚ, 2026 ਨੂੰ ਔਸਤ ਰੋਜ਼ਾਨਾ ਸਪਲਾਈ ਦੇ ਆਧਾਰ 'ਤੇ ਦੁੱਗਣੀ ਕਰ ਦਿੱਤੀ ਗਈ ਹੈ।
- ਸਰਕਾਰ ਨੇ ਸਪਲਾਈ ਅਤੇ ਮੰਗ ਦੋਵਾਂ ਪੱਖਾਂ 'ਤੇ ਕਈ ਤਰਕਸੰਗਤ ਉਪਾਅ ਪਹਿਲਾਂ ਹੀ ਲਾਗੂ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਰਿਫਾਇਨਰੀ ਉਤਪਾਦਨ ਵਧਾਉਣਾ, ਸ਼ਹਿਰੀ ਖੇਤਰਾਂ ਵਿੱਚ ਬੁਕਿੰਗ ਅੰਤਰਾਲ ਨੂੰ 21 ਤੋਂ ਵਧਾ ਕੇ 25 ਦਿਨ ਅਤੇ ਪੇਂਡੂ ਖੇਤਰਾਂ ਵਿੱਚ 45 ਦਿਨ ਤੱਕ ਕਰਨਾ ਅਤੇ ਸਪਲਾਈ ਲਈ ਸੈਕਟਰਾਂ ਨੂੰ ਤਰਜੀਹ ਦੇਣਾ ਸ਼ਾਮਲ ਹੈ।
- ਐੱਲਪੀਜੀ ਦੀ ਮੰਗ 'ਤੇ ਦਬਾਅ ਘੱਟ ਕਰਨ ਲਈ ਮਿੱਟੀ ਦਾ ਤੇਲ ਅਤੇ ਕੋਲੇ ਜਿਹੇ ਵਿਕਲਪਕ ਬਾਲਣ ਉਪਲਬਧ ਕਰਵਾਏ ਗਏ ਹਨ।
- ਕੋਲਾ ਮੰਤਰਾਲੇ ਨੇ ਕੋਲ ਇੰਡੀਆ ਅਤੇ ਸਿੰਗਰੇਨੀ ਕੋਲੀਅਰੀਜ਼ ਨੂੰ ਛੋਟੇ ਅਤੇ ਦਰਮਿਆਨੇ ਖ਼ਪਤਕਾਰਾਂ ਨੂੰ ਵੰਡਣ ਲਈ ਸੂਬਿਆਂ ਨੂੰ ਵਾਧੂ ਕੋਲੇ ਦੀ ਸਪਲਾਈ ਕਰਨ ਦਾ ਨਿਰਦੇਸ਼ ਦਿੱਤਾ ਹੈ।
- ਸੂਬਿਆਂ ਨੂੰ ਘਰੇਲੂ ਅਤੇ ਵਪਾਰਕ ਖ਼ਪਤਕਾਰਾਂ ਲਈ ਨਵੇਂ ਪੀਐੱਨਜੀ ਕਨੈੱਕਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਦੀ ਸਲਾਹ ਦਿੱਤੀ ਗਈ ਹੈ।
ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਸੰਸਥਾਗਤ ਵਿਧੀਆਂ ਨਾਲ ਤਾਲਮੇਲ ਵਾਲੇ ਯਤਨ
- ਜ਼ਰੂਰੀ ਵਸਤੂਆਂ ਐਕਟ, 1955 ਅਤੇ ਐੱਲਪੀਜੀ ਕੰਟਰੋਲ ਆਰਡਰ, 2000 ਦੇ ਤਹਿਤ ਸੂਬਾ ਸਰਕਾਰਾਂ ਨੂੰ ਸਪਲਾਈ ਦੀ ਨਿਗਰਾਨੀ ਕਰਨ ਅਤੇ ਜਮ੍ਹਾਖ਼ੋਰੀ ਅਤੇ ਕਾਲਾਬਾਜ਼ਾਰੀ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।
- ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਪੈਟ੍ਰੋਲ, ਡੀਜ਼ਲ ਅਤੇ ਐੱਲਪੀਜੀ ਸਮੇਤ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਸਥਿਤੀ ਦੀ ਨਿਗਰਾਨੀ ਅਤੇ ਨਿਯਮਿਤ ਕਰਨ ਵਿੱਚ ਤਰਜੀਹੀ ਭੂਮਿਕਾ ਨਿਭਾਉਣੀ ਹੋਵੇਗੀ। ਭਾਰਤ ਸਰਕਾਰ ਨੇ ਕਈ ਪੱਤਰਾਂ ਅਤੇ ਵੀਡੀਓ ਸੰਦੇਸ਼ਾਂ ਜ਼ਰੀਏ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
- ਭਾਰਤ ਸਰਕਾਰ ਨੇ ਮਿਤੀ 27 ਮਾਰਚ, 2026 ਅਤੇ 2 ਅਪ੍ਰੈਲ, 2026 ਦੇ ਪੱਤਰਾਂ ਜ਼ਰੀਏ ਲੋੜੀਂਦੀ ਬਾਲਣ ਉਪਲਬਧਤਾ ਦੇ ਸਬੰਧ ਵਿੱਚ ਨਾਗਰਿਕਾਂ ਨੂੰ ਭਰੋਸਾ ਦਿਵਾਉਣ ਲਈ ਸਰਗਰਮ ਜਨਸੰਚਾਰ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ। ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਨਿਯਮਿਤ ਸਮੀਖਿਆ ਬੈਠਕਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਸੰਦਰਭ ਵਿੱਚ, 02.04.2026 (ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਦੀ ਪ੍ਰਧਾਨਗੀ ਵਿੱਚ) ਅਤੇ 06.04.2026 (ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਨਾਲ ਸੂਚਨਾ ਅਤੇ ਪ੍ਰਸਾਰਣ ਅਤੇ ਉਪਭੋਗਤਾ ਮਾਮਲਿਆਂ ਦੇ ਮੰਤਰਾਲੇ ਦੇ ਸਕੱਤਰਾਂ ਦੀ ਪ੍ਰਧਾਨਗੀ ਵਿੱਚ) ਨੂੰ ਬੈਠਕਾਂ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਹੇਠ ਲਿਖੀਆਂ ਗੱਲਾਂ 'ਤੇ ਜ਼ੋਰ ਦਿੱਤਾ ਗਿਆ:
- ਰੋਜ਼ਾਨਾ ਪ੍ਰੈੱਸ ਬ੍ਰੀਫਿੰਗ ਜਾਰੀ ਕਰਨਾ ਅਤੇ ਨਿਯਮਿਤ ਤੌਰ ‘ਤੇ ਜਨਤਕ ਸਲਾਹ ਜਾਰੀ ਕਰਨਾ।
- ਸੋਸ਼ਲ ਮੀਡੀਆ 'ਤੇ ਜਾਅਲੀ ਖ਼ਬਰਾਂ/ਗ਼ਲਤ ਜਾਣਕਾਰੀ ਦੀ ਸਰਗਰਮੀ ਨਾਲ ਨਿਗਰਾਨੀ ਕਰਨਾ ਅਤੇ ਉਨ੍ਹਾਂ ਦਾ ਮੁਕਾਬਲਾ ਕਰਨਾ।
- ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਰੋਜ਼ਾਨਾ ਲਾਗੂਕਰਨ ਦੀਆਂ ਮੁਹਿੰਮਾਂ ਨੂੰ ਤੇਜ਼ ਕਰਨਾ ਅਤੇ ਓਐੱਮਸੀ ਦੇ ਤਾਲਮੇਲ ਵਿੱਚ ਛਾਪੇਮਾਰੀ ਅਤੇ ਨਿਰੀਖਣ ਜਾਰੀ ਰੱਖਣਾ।
- ਆਪਣੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਅੰਦਰ ਵਪਾਰਕ ਐੱਲਪੀਜੀ ਅਲੋਕੇਸ਼ਨ ਆਦੇਸ਼ ਜਾਰੀ ਕਰਨਾ।
- ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਲੋਕੇਟ ਵਾਧੂ ਐੱਸਕੇਓ ਲਈ ਐੱਸਕੇਓ ਅਲੋਕੇਸ਼ਨ ਆਦੇਸ਼ ਜਾਰੀ ਕਰਨਾ।
- ਪੀਐੱਨਜੀ ਅਪਣਾਉਣਾ ਅਤੇ ਵਿਕਲਪਕ ਬਾਲਣਾਂ ਨੂੰ ਹੁਲਾਰਾ ਦੇਣਾ।
- ਐੱਲਪੀਜੀ ਦੀ ਸਪਲਾਈ ਨੂੰ ਤਰਜੀਹ ਦੇਣਾ, ਖ਼ਾਸ ਤੌਰ ‘ਤੇ ਘਰੇਲੂ ਜ਼ਰੂਰਤਾਂ ਲਈ, ਅਤੇ ਸਪਲਾਈ ਸਥਿਰਤਾ ਯਕੀਨੀ ਬਣਾਉਣ ਲਈ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰਾਂ ਦੀ ਨਿਸ਼ਾਨਾ ਵੰਡ ਨੂੰ ਅਪਣਾਉਣਾ।
- ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਜਮ੍ਹਾਖ਼ੋਰੀ ਅਤੇ ਕਾਲਾਬਾਜ਼ਾਰੀ ‘ਤੇ ਰੋਕ ਲਗਾਉਣ ਲਈ ਕੰਟਰੋਲ ਰੂਮ ਅਤੇ ਜ਼ਿਲ੍ਹਾ ਨਿਗਰਾਨੀ ਕਮੇਟੀਆਂ ਸਥਾਪਤ ਕੀਤੀਆਂ ਹਨ।
- ਕਈ ਸੂਬੇ/ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰੈੱਸ ਬ੍ਰਿਫਿੰਗਸ ਜਾਰੀ ਕਰ ਰਹੇ ਹਨ/ਸੰਚਾਲਿਤ ਕਰ ਰਹੇ ਹਨ।
ਲਾਗੂਕਰਨ ਅਤੇ ਨਿਗਰਾਨੀ ਕਾਰਵਾਈਆਂ
- ਐੱਲਪੀਜੀ ਦੀ ਜਮ੍ਹਾਖ਼ੋਰੀ ਅਤੇ ਕਾਲਾਬਾਜ਼ਾਰੀ ‘ਤੇ ਰੋਕ ਲਗਾਉਣ ਲਈ ਦੇਸ਼ ਭਰ ਵਿੱਚ ਲਾਗੂਕਰਨ ਮੁਹਿੰਮਾਂ ਜਾਰੀ ਹਨ। ਕੱਲ੍ਹ ਦੇਸ਼ ਭਰ ਵਿੱਚ 2200 ਤੋਂ ਵੱਧ ਛਾਪੇ ਮਾਰੇ ਗਏ।
- ਪੀਐੱਸਯੂ ਓਐੱਮਸੀ ਨੇ ਅਚਾਨਕ ਨਿਰੀਖਣਾਂ ਨੂੰ ਮਜ਼ਬੂਤ ਅਤੇ ਜਾਰੀ ਰੱਖਿਆ ਹੈ ਅਤੇ 274 ਐੱਲਪੀਜੀ ਡਿਸਟ੍ਰਿਬਿਊਟਰਾਂ 'ਤੇ ਜੁਰਮਾਨਾ ਲਗਾਇਆ ਹੈ। ਕੱਲ੍ਹ ਤੱਕ 67 ਐੱਲਪੀਜੀ ਡਿਸਟ੍ਰਿਬਿਊਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਐੱਲਪੀਜੀ ਸਪਲਾਈ
ਘਰੇਲੂ ਐੱਲਪੀਜੀ ਸਪਲਾਈ ਦੀ ਸਥਿਤੀ:
- ਮੌਜੂਦਾ ਭੂ-ਰਾਜਨੀਤਿਕ ਸਥਿਤੀ ਕਾਰਨ ਐੱਲਪੀਜੀ ਦੀ ਸਪਲਾਈ ਲਗਾਤਾਰ ਪ੍ਰਭਾਵਿਤ ਹੋ ਰਹੀ ਹੈ।
- ਘਰੇਲੂ ਵਰਤੋਂ ਲਈ ਐੱਲਪੀਜੀ ਦੀ ਸਪਲਾਈ ਨੂੰ ਤਰਜੀਹ ਦਿੱਤੀ ਗਈ ਹੈ।
- ਐੱਲਪੀਜੀ ਡਿਸਟ੍ਰਿਬਿਊਟਰਾਂ ਵਿੱਚ ਸਪਲਾਈ ਘੱਟ ਹੋਣ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।
- ਕੱਲ੍ਹ ਉਦਯੋਗ ਦੇ ਅਧਾਰ 'ਤੇ ਔਨਲਾਈਨ ਐੱਲਪੀਜੀ ਸਿਲੰਡਰ ਬੁਕਿੰਗ ਵਿੱਚ 98 ਫ਼ੀਸਦੀ ਦਾ ਵਾਧਾ ਹੋਇਆ।
- ਧੋਖਾਧੜੀ ਰੋਕਣ ਲਈ ਡਿਲਿਵਰੀ ਪ੍ਰਮਾਣੀਕਰਨ ਕੋਡ (ਡੀਏਸੀ) ਅਧਾਰਿਤ ਡਿਲਿਵਰੀ ਵਿੱਚ ਲਗਭਗ 92 ਫ਼ੀਸਦੀ ਦਾ ਵਾਧਾ ਹੋਇਆ ਹੈ। ਡੀਏਸੀ ਖ਼ਪਤਕਾਰਾਂ ਦੇ ਰਜਿਸਟਰਡ ਮੋਬਾਈਲ ਨੰਬਰ 'ਤੇ ਪ੍ਰਾਪਤ ਹੁੰਦਾ ਹੈ।
ਵਪਾਰਕ ਐੱਲਪੀਜੀ ਸਪਲਾਈ ਅਤੇ ਅਲੋਕੇਸ਼ਨ ਉਪਾਅ:
- ਕੁੱਲ ਵਪਾਰਕ ਐੱਲਪੀਜੀ ਅਲੋਕੇਸ਼ਨ ਨੂੰ ਸੰਕਟ ਤੋਂ ਪਹਿਲਾਂ ਦੇ ਪੱਧਰ ਦੇ ਲਗਭਗ 70 ਫ਼ੀਸਦੀ ਤੱਕ ਵਧਾ ਦਿੱਤਾ ਗਿਆ ਹੈ, ਜਿਸ ਵਿੱਚ 10 ਫ਼ੀਸਦੀ ਸੁਧਾਰ-ਸਬੰਧੀ ਅਲੋਕੇਸ਼ਨ ਸ਼ਾਮਲ ਹੈ।
- ਭਾਰਤ ਸਰਕਾਰ ਨੇ ਮਿਤੀ 06.04.2026 ਦੇ ਪੱਤਰ ਜ਼ਰੀਏ ਸੂਚਿਤ ਕੀਤਾ ਹੈ ਕਿ ਹਰੇਕ ਸੂਬੇ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਵੰਡੇ ਜਾਣ ਵਾਲੇ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰਾਂ ਦੀ ਰੋਜ਼ਾਨਾ ਮਾਤਰਾ ਨੂੰ 21.03.2026 ਦੇ ਪੱਤਰ ਵਿੱਚ ਦੱਸੀ ਗਈ 20 ਫ਼ੀਸਦੀ ਦੀ ਸੀਮਾ ਤੋਂ ਵੱਧ 2-3 ਮਾਰਚ, 2026 ਦੇ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਕੀਤੀ ਗਈ ਔਸਤ ਰੋਜ਼ਾਨਾ ਸਪਲਾਈ (ਸਿਲੰਡਰਾਂ ਦੀ ਗਿਣਤੀ) ਦੇ ਅਧਾਰ 'ਤੇ ਦੁੱਗਣਾ ਕੀਤਾ ਜਾ ਰਿਹਾ ਹੈ। ਇਹ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਹਨ ਅਤੇ ਉਹ ਤੇਲ ਮਾਰਕੀਟਿੰਗ ਕੰਪਨੀਆਂ (ਓਐੱਮਸੀ) ਦੀ ਸਹਾਇਤਾ ਨਾਲ ਸਿਰਫ਼ ਆਪਣੇ ਸੂਬੇ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਹੀ ਸਪਲਾਈ ਕਰ ਸਕਦੀਆਂ ਹਨ।
- 3 ਅਪ੍ਰੈਲ 2026 ਤੋਂ, ਪੀਐੱਸਯੂ ਓਐੱਮਸੀ ਨੇ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰਾਂ ਲਈ 7400 ਤੋਂ ਵੱਧ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਹੈ, ਜਿਨ੍ਹਾਂ ਵਿੱਚ 1,07,000 ਤੋਂ ਵੱਧ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰ ਵੇਚੇ ਗਏ ਹਨ। ਕੱਲ੍ਹ, 410 ਤੋਂ ਵੱਧ ਕੈਂਪਾਂ ਜ਼ਰੀਏ 5891 ਪੰਜ ਕਿਲੋਗ੍ਰਾਮ ਵਾਲੇ ਐੱਫਟੀਐੱਲ ਸਿਲੰਡਰ ਵੇਚੇ ਗਏ।
- ਹਾਲ ਹੀ ਵਿੱਚ, ਆਈਓਸੀਐੱਲ ਵੱਲੋਂ 20 ਅਪ੍ਰੈਲ 2026 ਨੂੰ ਤਾਰਾਪੁਰ (ਮਹਾਰਾਸ਼ਟਰ) ਵਿੱਚ ਆਯੋਜਿਤ 5 ਕਿਲੋਗ੍ਰਾਮ ਐੱਫਟੀਐੱਲ ਜਾਗਰੂਕਤਾ ਕੈਂਪਾਂ ਵਿੱਚੋਂ ਇੱਕ ਵਿੱਚ ਚੰਗੀ ਪ੍ਰਕਿਰਿਆ ਦੇਖੀ ਗਈ ਅਤੇ ਉਸ ਦਿਨ ਲਗਭਗ 550 ਪੰਜ ਕਿਲੋਗ੍ਰਾਮ ਐੱਫਟੀਐੱਲ ਵਾਲੇ ਸਿਲੰਡਰ ਵੇਚੇ ਗਏ।
- 23 ਮਾਰਚ 2026 ਤੋਂ ਹੁਣ ਤੱਕ 19.28 ਲੱਖ ਤੋਂ ਵੱਧ 5 ਕਿਲੋਗ੍ਰਾਮ ਦੇ ਐੱਫਟੀਐੱਲ ਸਿਲੰਡਰ ਵੇਚੇ ਜਾ ਚੁੱਕੇ ਹਨ।
- ਆਈਓਸੀਐੱਲ, ਐੱਚਪੀਸੀਐੱਲ ਅਤੇ ਬੀਪੀਸੀਐੱਲ ਦੇ ਕਾਰਜਕਾਰੀ ਨਿਰਦੇਸ਼ਕਾਂ ਦੀ ਇੱਕ ਤਿੰਨ ਮੈਂਬਰੀ ਕਮੇਟੀ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵਪਾਰਕ ਐੱਲਪੀਜੀ ਵੰਡ ਦੀ ਯੋਜਨਾ ਬਣਾਉਣ ਲਈ ਸੂਬਾ ਅਧਿਕਾਰੀਆਂ ਅਤੇ ਉਦਯੋਗ ਸੰਗਠਨਾਂ ਨਾਲ ਤਾਲਮੇਲ ਕਰ ਰਹੀ ਹੈ।
- ਅਪ੍ਰੈਲ-26 ਦੇ ਮਹੀਨੇ ਦੌਰਾਨ (20.04.2026 ਤੱਕ), ਕੁੱਲ 1,23,680 ਮੀਟ੍ਰਿਕ ਟਨ (19 ਕਿਲੋਗ੍ਰਾਮ ਦੇ 65 ਲੱਖ ਤੋਂ ਵੱਧ ਐੱਲਪੀਜੀ ਸਿਲੰਡਰਾਂ ਦੇ ਬਰਾਬਰ) ਵਪਾਰਕ ਐੱਲਪੀਜੀ ਦੀ ਵਿਕਰੀ ਹੋਈ ਹੈ।
- 20.04.2026 ਨੂੰ 8822 ਮੀਟ੍ਰਿਕ ਟਨ ਵਪਾਰਕ ਐੱਲਪੀਜੀ (4.64 ਲੱਖ - 19 ਕਿਲੋਗ੍ਰਾਮ ਸਿਲੰਡਰਾਂ ਤੋਂ ਵੱਧ ਦੇ ਬਰਾਬਰ) ਵੇਚੀ ਗਈ।
ਕੁਦਰਤੀ ਗੈਸ ਸਪਲਾਈ ਅਤੇ ਪੀਐੱਨਜੀ ਵਿਸਥਾਰ ਪਹਿਲਕਦਮੀਆਂ
- ਡੀ-ਪੀਐੱਨਜੀ ਅਤੇ ਸੀਐੱਨਜੀ ਆਵਾਜਾਈ ਨੂੰ 100 ਫ਼ੀਸਦੀ ਸਪਲਾਈ ਯਕੀਨੀ ਬਣਾਉਂਦੇ ਹੋਏ ਖ਼ਪਤਕਾਰਾਂ ਨੂੰ ਤਰਜੀਹ ਦਿੱਤੀ ਗਈ ਹੈ।
- ਖਾਦ ਪਲਾਂਟਾਂ ਨੂੰ ਅਲੋਕੇਟ ਕੀਤੀ ਗਈ ਕੁੱਲ ਗੈਸ ਦੀ ਮਾਤਰਾ ਨੂੰ ਵਧਾ ਕੇ ਉਨ੍ਹਾਂ ਦੀ ਛੇ ਮਹੀਨਿਆਂ ਦੀ ਔਸਤ ਖਪਤ ਦੇ ਲਗਭਗ 95 ਫ਼ੀਸਦੀ ਤੱਕ ਕਰ ਦਿੱਤਾ ਗਿਆ ਹੈ।
- ਇਸ ਤੋਂ ਇਲਾਵਾ, ਸੀਜੀਡੀ ਨੈੱਟਵਰਕ ਜ਼ਰੀਏ ਸਪਲਾਈ ਸਮੇਤ ਹੋਰ ਉਦਯੋਗਿਕ ਅਤੇ ਵਪਾਰਕ ਖੇਤਰਾਂ ਨੂੰ ਗੈਸ ਦੀ ਸਪਲਾਈ ਵਿੱਚ 80 ਫ਼ੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ।
- ਸੀਜੀਡੀ ਸੰਸਥਾਵਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਸਾਰੇ ਸਰਕਾਰੀ ਖੇਤਰਾਂ ਵਿੱਚ ਹੋਟਲ, ਰੈਸਟੋਰੈਂਟ ਅਤੇ ਕੰਟੀਨ ਜਿਹੇ ਵਪਾਰਕ ਅਦਾਰਿਆਂ ਲਈ ਪੀਐੱਨਜੀ ਕਨੈੱਕਸ਼ਨਾਂ ਨੂੰ ਤਰਜੀਹ ਦੇਣ, ਤਾਂ ਕਿ ਵਪਾਰਕ ਐੱਲਪੀਜੀ ਦੀ ਉਪਲਬਧਤਾ ਸਬੰਧੀ ਚਿੰਤਾਵਾਂ ਦਾ ਹੱਲ ਕੀਤਾ ਜਾ ਸਕੇ।
- ਆਈਜੀਐੱਲ, ਐੱਮਜੀਐੱਲ, ਗੇਲ ਗੈਸ ਅਤੇ ਬੀਪੀਸੀਐੱਲ ਸਮੇਤ ਸੀਜੀਡੀ ਕੰਪਨੀਆਂ ਘਰੇਲੂ ਅਤੇ ਵਪਾਰਕ ਪੀਐੱਨਜੀ ਕਨੈਕਸ਼ਨ ਲਈ ਪ੍ਰੋਤਸਾਹਨ ਰਕਮ ਦੀ ਪੇਸ਼ਕਸ਼ ਕਰ ਰਹੀਆਂ ਹਨ।
- ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਕੇਂਦਰੀ ਮੰਤਰਾਲਿਆਂ ਨੂੰ ਸੀਜੀਡੀ ਨੈੱਟਵਰਕ ਦੇ ਵਿਸਥਾਰ ਲਈ ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ ਗਈ ਹੈ।
- ਭਾਰਤ ਸਰਕਾਰ ਨੇ 18 ਮਾਰਚ, 2026 ਦੇ ਪੱਤਰ ਜ਼ਰੀਏ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵਪਾਰਕ ਐੱਲਪੀਜੀ ਦੀ ਵਾਧੂ 10 ਫ਼ੀਸਦੀ ਅਲੋਕੇਸ਼ਨ ਦੇਣ ਦੀ ਪੇਸ਼ਕਸ਼ ਕੀਤੀ ਹੈ, ਬਸ਼ਰਤੇ ਉਹ ਐੱਲਪੀਜੀ ਤੋਂ ਪੀਐੱਨਜੀ ਵਿੱਚ ਲੰਬੇ ਸਮੇਂ ਦੇ ਪਰਿਵਰਤਨ ਵਿੱਚ ਸਹਾਇਤਾ ਕਰ ਸਕਣ।
- 22 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਪੀਐੱਨਜੀ ਦੇ ਵਿਸਥਾਰ ਸੁਧਾਰਾਂ ਨਾਲ ਸਬੰਧਿਤ ਵਾਧੂ ਵਪਾਰਕ ਐੱਲਪੀਜੀ ਅਲੋਕੇਸ਼ਨ ਪ੍ਰਾਪਤ ਹੋ ਰਹੀ ਹੈ।
- ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਮਿਤੀ 24.03.26 ਦੇ ਪੱਤਰ ਜ਼ਰੀਏ ਸੀਜੀਡੀ ਬੁਨਿਆਦੀ ਢਾਂਚੇ ਨਾਲ ਸਬੰਧਿਤ ਅਰਜ਼ੀਆਂ ਨੂੰ ਤਰਜੀਹ ਦੇ ਅਧਾਰ 'ਤੇ ਪ੍ਰੋਸੈਸ ਕਰਨ ਲਈ 3 ਮਹੀਨਿਆਂ ਦੀ ਖ਼ਾਸ ਮਿਆਦ ਲਈ 'ਘੱਟ ਸਮਾਂ-ਸੀਮਾ ਦੇ ਨਾਲ ਸੀਜੀਡੀ ਬੁਨਿਆਦੀ ਢਾਂਚੇ ਲਈ ਤੇਜ਼ ਪ੍ਰਵਾਨਗੀ ਢਾਂਚਾ' ਅਪਣਾਇਆ ਹੈ।
- ਭਾਰਤ ਸਰਕਾਰ ਨੇ 24.03.2026 ਦੇ ਗਜ਼ਟ ਜ਼ਰੀਏ ਜ਼ਰੂਰੀ ਵਸਤੂਆਂ ਐਕਟ, 1955 ਦੇ ਤਹਿਤ ਕੁਦਰਤੀ ਗੈਸ ਅਤੇ ਪੈਟਰੋਲੀਅਮ ਉਤਪਾਦ ਵੰਡ (ਪਾਈਪਲਾਈਨ ਵਿਛਾਉਣ, ਨਿਰਮਾਣ, ਸੰਚਾਲਨ ਅਤੇ ਵਿਸਥਾਰ ਅਤੇ ਹੋਰ ਸਹੂਲਤਾਂ ਜ਼ਰੀਏ) ਆਦੇਸ਼, 2026 ਨੂੰ ਨੋਟੀਫਾਈ ਕੀਤਾ ਹੈ। ਇਹ ਆਦੇਸ਼ ਦੇਸ਼ ਭਰ ਵਿੱਚ ਪਾਈਪਲਾਈਨ ਵਿਛਾਉਣ ਅਤੇ ਵਿਸਥਾਰ ਕਰਨ ਲਈ ਇੱਕ ਸੁਚਾਰੂ ਅਤੇ ਸਮਾਂਬੱਧ ਢਾਂਚਾ ਪ੍ਰਦਾਨ ਕਰਦਾ ਹੈ, ਪ੍ਰਵਾਨਗੀਆਂ ਅਤੇ ਜ਼ਮੀਨ ਤੱਕ ਪਹੁੰਚ ਵਿੱਚ ਹੋਣ ਵਾਲੀ ਦੇਰੀ ਨੂੰ ਦੂਰ ਕਰਦਾ ਹੈ, ਅਤੇ ਰਿਹਾਇਸ਼ੀ ਖੇਤਰਾਂ ਸਮੇਤ ਕੁਦਰਤੀ ਗੈਸ ਬੁਨਿਆਦੀ ਢਾਂਚੇ ਦੇ ਤੇਜ਼ ਵਿਕਾਸ ਨੂੰ ਸਮਰੱਥ ਬਣਾਉਂਦਾ ਹੈ। ਇਸ ਨਾਲ ਕੁਦਰਤੀ ਗੈਸ ਨੈੱਟਵਰਕ ਦੇ ਵਿਕਾਸ ਵਿੱਚ ਤੇਜ਼ੀ ਆਉਣ, ਆਖ਼ਰੀ-ਮੀਲ ਕਨੈਕਟੀਵਿਟੀ ਵਿੱਚ ਸੁਧਾਰ ਹੋਣ ਅਤੇ ਸਾਫ਼ ਬਾਲਣ ਵੱਲ ਬਦਲਾਅ ਨੂੰ ਸਮਰਥਨ ਮਿਲਣ ਦੀ ਉਮੀਦ ਹੈ, ਜਿਸ ਨਾਲ ਊਰਜਾ ਸੁਰੱਖਿਆ ਮਜ਼ਬੂਤ ਹੋਵੇਗੀ ਅਤੇ ਭਾਰਤ ਦੀ ਗੈਸ-ਅਧਾਰਿਤ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ।
- ਪੀਐੱਨਜੀਆਰਬੀ ਨੇ ਸੀਜੀਡੀ ਇਕਾਈਆਂ ਨੂੰ ਡੀ-ਪੀਐੱਨਜੀ ਕਨੈੱਕਸ਼ਨਾਂ ਵਿੱਚ ਤੇਜ਼ੀ ਲਿਆਉਣ ਦਾ ਨਿਰਦੇਸ਼ ਦਿੱਤਾ ਹੈ। ਨਾਲ ਹੀ, ਪੀਐੱਨਜੀ ਦੇ ਵਿਸਥਾਰ ਵਿੱਚ ਗਤੀ ਬਣਾਈ ਰੱਖਣ ਲਈ ਰਾਸ਼ਟਰੀ ਪੀਐੱਨਜੀ ਡ੍ਰਾਈਵ 2.0 ਨੂੰ 30 ਜੂਨ 2026 ਤੱਕ ਵਧਾ ਦਿੱਤਾ ਹੈ।
- ਸਾਫ਼, ਵਧੇਰੇ ਸੁਰੱਖਿਅਤ ਅਤੇ ਸਵੈ-ਨਿਰਭਰ ਊਰਜਾ ਭਵਿੱਖ ਨੂੰ ਹੁਲਾਰਾ ਦੇਣ ਲਈ, ਭਾਰਤ ਸਰਕਾਰ ਨੇ ਸਟੇਟ ਕਮਰਸ਼ੀਅਲ ਗੈਸ (ਸੀਬੀਜੀ) ਨੀਤੀ ਦਾ ਇੱਕ ਮਾਡਲ ਖਰੜਾ ਤਿਆਰ ਕੀਤਾ ਹੈ। ਇਸ ਮਾਡਲ ਨੀਤੀ ਦਾ ਮੰਤਵ ਸੂਬਿਆਂ ਨੂੰ ਸੀਬੀਜੀ ਵਿਕਾਸ ਲਈ ਆਪਣਾ ਖ਼ੁਦ ਦਾ ਨਿਵੇਸ਼ਕ-ਅਨੁਕੂਲ ਅਤੇ ਲਾਗੂਕਰਨ-ਅਧਾਰਿਤ ਈਕੋਸਿਸਟਮ ਬਣਾਉਣ ਵਿੱਚ ਸਮਰੱਥ ਬਣਾਉਣ ਲਈ ਇੱਕ ਵਿਆਪਕ, ਲਚਕਦਾਰ ਮਾਰਗਦਰਸ਼ਨ ਢਾਂਚਾ ਪ੍ਰਦਾਨ ਕਰਨਾ ਹੈ। ਜਿਹੜੇ ਸੂਬੇ ਇਸ ਨੂੰ ਅਪਣਾਉਣਗੇ, ਉਨ੍ਹਾਂ ਨੂੰ ਵਪਾਰਕ ਐੱਲਪੀਜੀ ਦੀ ਵਾਧੂ ਅਲੋਕੇਸ਼ਨ ਦੀ ਅਗਲੀ ਕਿਸ਼ਤ ਵਿੱਚ ਤਰਜੀਹ ਦਿੱਤੀ ਜਾਵੇਗੀ।
- ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਮਿਤੀ 07.04.2026 ਦੇ ਆਦੇਸ਼ ਜ਼ਰੀਏ ਸੀਪੀਸੀਬੀ ਨੂੰ ਸੀਜੀਡੀ ਨੈੱਟਵਰਕ/ਬੁਨਿਆਦੀ ਢਾਂਚੇ ਦੀ ਸਥਾਪਨਾ ਜਾਂ ਸੰਚਾਲਨ ਲਈ ਸਹਿਮਤੀ ਦੇਣ ਲਈ ਐੱਸਪੀਸੀਬੀ/ਪੀਸੀਸੀ ਨੂੰ 15 ਦਿਨਾਂ ਦੇ ਅੰਦਰ ਜ਼ਰੂਰੀ ਨਿਰਦੇਸ਼ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ।
- ਮਾਰਚ 2026 ਤੋਂ ਹੁਣ ਤੱਕ 5.01 ਲੱਖ ਤੋਂ ਵੱਧ ਪੀਐੱਨਜੀ ਕਨੈੱਕਸ਼ਨਾਂ ਨੂੰ ਗੈਸੀਫਾਈ ਕੀਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ, 5.68 ਲੱਖ ਤੋਂ ਵੱਧ ਗਾਹਕਾਂ ਨੇ ਨਵੇਂ ਕਨੈੱਕਸ਼ਨਾਂ ਲਈ ਰਜਿਸਟਰ ਕਰਵਾਇਆ ਹੈ।
- 19.04.2026 ਤੱਕ, ਲਗਭਗ 39,400 ਪੀਐੱਨਜੀ ਖ਼ਪਤਕਾਰਾਂ ਨੇ MYPNGD.in ਵੈੱਬਸਾਈਟ ਜ਼ਰੀਏ ਆਪਣੇ ਐੱਲਪੀਜੀ ਕਨੈਕਸ਼ਨ ਸਰੇਂਡਰ ਕਰ ਦਿੱਤੇ ਹਨ।
ਕੱਚੇ ਤੇਲ ਦੀ ਸਥਿਤੀ ਅਤੇ ਰਿਫਾਇਨਰੀ ਦਾ ਸੰਚਾਲਨ
- ਸਾਰੀਆਂ ਰਿਫਾਇਨਰੀਆਂ ਢੁਕਵੇਂ ਕੱਚੇ ਤੇਲ ਦੇ ਭੰਡਾਰ ਨਾਲ ਉੱਚ ਸਮਰੱਥਾ ‘ਤੇ ਕੰਮ ਕਰ ਰਹੀਆਂ ਹਨ, ਜਦੋਂ ਕਿ ਪੈਟ੍ਰੋਲ ਅਤੇ ਡੀਜ਼ਲ ਦਾ ਢੁਕਵਾਂ ਸਟਾਕ ਬਣਾਈ ਰੱਖਿਆ ਜਾ ਰਿਹਾ ਹੈ।
- ਘਰੇਲੂ ਖਪਤ ਨੂੰ ਪੂਰਾ ਕਰਨ ਲਈ ਰਿਫਾਇਨਰੀਆਂ ਤੋਂ ਐੱਲਪੀਜੀ ਦਾ ਘਰੇਲੂ ਉਤਪਾਦਨ ਵਧਾਇਆ ਗਿਆ ਹੈ।
- ਘਰੇਲੂ ਬਜ਼ਾਰ ਲਈ ਪੈਟ੍ਰੋਕੈਮੀਕਲ ਫੀਡਸਟਾਕ ਦੀ ਸਪਲਾਈ ਯਕੀਨੀ ਬਣਾਉਣ ਲਈ ਇੱਕ ਅੰਤਰ-ਮੰਤਰਾਲਾ ਸਾਂਝਾ ਕਾਰਜ ਸਮੂਹ (ਜੇਡਬਲਿਊਜੀ) ਦਾ ਗਠਨ ਕੀਤਾ ਗਿਆ ਹੈ। ਇਸਦੇ ਨਤੀਜੇ ਵਜੋਂ, ਭਾਰਤ ਸਰਕਾਰ ਨੇ ਮਿਤੀ 01.04.2026 ਦੇ ਆਦੇਸ਼ ਜ਼ਰੀਏ ਪੈਟ੍ਰੋਕੈਮੀਕਲ ਕੰਪਲੈਕਸ ਸਮੇਤ ਤੇਲ ਰਿਫਾਇਨਰੀ ਕੰਪਨੀਆਂ ਨੂੰ ਸੈਂਟਰ ਫਾਰ ਹਾਈ ਤਕਨਾਲੋਜੀ (ਸੀਐੱਚਟੀ) ਵੱਲੋਂ ਨਿਰਧਾਰਿਤ ਅਹਿਮ ਖੇਤਰਾਂ ਲਈ ਸੀ3 ਅਤੇ ਸੀ4 ਸਟ੍ਰੀਮ ਦੀ ਘੱਟੋ-ਘੱਟ ਮਾਤਰਾ ਉਪਲਬਧ ਕਰਾਉਣ ਦੀ ਮਨਜ਼ੂਰੀ ਦਿੱਤੀ ਹੈ।
- ਫਾਰਮਾਸਿਊਟੀਕਲ ਵਿਭਾਗ, ਰਸਾਇਣ ਅਤੇ ਪੈਟ੍ਰੋਕੈਮੀਕਲ ਵਿਭਾਗ (ਡੀਸੀਪੀਸੀ) ਅਤੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ (ਡੀਪੀਆਈਆਈਟੀ) ਤੋਂ ਪ੍ਰਾਪਤ ਬੇਨਤੀਆਂ ਦੇ ਅਧਾਰ 'ਤੇ, ਫਾਰਮਾ ਅਤੇ ਰਸਾਇਣ ਖੇਤਰ ਦੀਆਂ ਕੰਪਨੀਆਂ ਲਈ ਐੱਲਪੀਜੀ ਪੂਲ ਤੋਂ ਪ੍ਰਤੀ ਦਿਨ 1000 ਮੀਟ੍ਰਿਕ ਟਨ ਦੀ ਸਪਲਾਈ ਦਾ ਪ੍ਰਬੰਧ ਕੀਤਾ ਗਿਆ ਹੈ।
- 9 ਅਪ੍ਰੈਲ, 2026 ਤੋਂ ਹੁਣ ਤੱਕ 4400 ਮੀਟ੍ਰਿਕ ਟਨ ਤੋਂ ਵੱਧ ਪ੍ਰੋਪਲੀਨ ਦੀ ਵਿਕਰੀ ਹੋ ਚੁੱਕੀ ਹੈ।
ਪ੍ਰਚੂਨ ਬਾਲਣ ਉਪਲਬਧਤਾ ਅਤੇ ਕੀਮਤ ਨਿਰਧਾਰਣ ਦੇ ਉਪਾਅ
- ਦੇਸ਼ ਭਰ ਵਿੱਚ ਪ੍ਰਚੂਨ ਦੁਕਾਨਾਂ ਆਮ ਤੌਰ ‘ਤੇ ਚੱਲ ਰਹੀਆਂ ਹਨ।
- ਮੱਧ-ਪੂਰਬ ਸੰਕਟ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਅਸਧਾਰਨ ਵਾਧਾ ਹੋਇਆ ਹੈ; ਹਾਲਾਂਕਿ ਖ਼ਪਤਕਾਰਾਂ ਦੀ ਸੁਰੱਖਿਆ ਲਈ, ਭਾਰਤ ਸਰਕਾਰ ਨੇ ਪੈਟ੍ਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ₹10 ਪ੍ਰਤੀ ਲੀਟਰ ਦੀ ਕਮੀ ਕੀਤੀ ਹੈ।
- ਭਾਰਤ ਸਰਕਾਰ ਨੇ 11.04.2026 ਦੀ ਗਜ਼ਟ ਨੋਟੀਫਿਕੇਸ਼ਨ ਜ਼ਰੀਏ ਘਰੇਲੂ ਬਜ਼ਾਰ ਵਿੱਚ ਇਨ੍ਹਾਂ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡੀਜ਼ਲ 'ਤੇ ਨਿਰਯਾਤ ਲੇਵੀ ਵਧਾ ਕੇ ₹55.50 ਪ੍ਰਤੀ ਲੀਟਰ ਅਤੇ ਏਟੀਐੱਫ 'ਤੇ ਨਿਰਯਾਤ ਲੇਵੀ ਵਧਾ ਕੇ ₹42 ਪ੍ਰਤੀ ਲੀਟਰ ਕਰ ਦਿੱਤੀ ਹੈ।
- ਪੈਟ੍ਰੋਲ ਅਤੇ ਡੀਜ਼ਲ ਦੀਆਂ ਨਿਯਮਿਤ ਪ੍ਰਚੂਨ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੈ ਅਤੇ ਜਨਤਕ ਖੇਤਰ ਦੇ ਅਦਾਰਿਆਂ ਅਤੇ ਮਾਰਕੀਟਿੰਗ ਕੰਪਨੀਆਂ ਦੀਆਂ ਪ੍ਰਚੂਨ ਦੁਕਾਨਾਂ 'ਤੇ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ।
ਮਿੱਟੀ ਦੇ ਤੇਲ ਦੀ ਉਪਲਬਧਤਾ ਅਤੇ ਵੰਡ ਦੇ ਉਪਾਅ
- ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਯਮਿਤ ਅਲੋਕੇਸ਼ਨ ਤੋਂ ਇਲਾਵਾ 48,000 ਕਿੱਲੋਲਿਟਰ ਮਿੱਟੀ ਦੇ ਤੇਲ ਦੀ ਵਾਧੂ ਅਲੋਕੇਸ਼ਨ ਕੀਤੀ ਗਈ ਹੈ।
- 18 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਐੱਸਕੇਓ ਅਲੋਕੇਸ਼ਨ ਆਦੇਸ਼ ਜਾਰੀ ਕੀਤੇ ਹਨ, ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਨੇ ਕੋਈ ਲੋੜ ਨਹੀਂ ਦੱਸੀ ਹੈ।
ਸਮੁੰਦਰੀ ਸੁਰੱਖਿਆ ਅਤੇ ਜਹਾਜ਼ਰਾਨੀ ਸੰਚਾਲਨ
ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰਾਲੇ ਵੱਲੋਂ ਫ਼ਾਰਸ ਦੀ ਖਾੜੀ ਵਿੱਚ ਵਰਤਮਾਨ ਸਮੁੰਦਰੀ ਸਥਿਤੀ ਅਤੇ ਭਾਰਤੀ ਜਹਾਜ਼ਾਂ ਅਤੇ ਚਾਲਕ ਦਲ ਦੀ ਸੁਰੱਖਿਆ ਲਈ ਚੁੱਕੇ ਜਾ ਰਹੇ ਉਪਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਵਿੱਚ ਕਿਹਾ ਗਿਆ ਕਿ:
- ਭਾਰਤ ਭਰ ਵਿੱਚ ਬੰਦਰਗਾਹਾਂ 'ਤੇ ਕੰਮਕਾਜ ਆਮ ਬਣਿਆ ਹੋਇਆ ਹੈ ਅਤੇ ਕਿਤੇ ਵੀ ਭੀੜ-ਭੜੱਕੇ ਦੀ ਸੂਚਨਾ ਨਹੀਂ ਹੈ। ਇਸ ਸੰਦਰਭ ਵਿੱਚ, ਮਾਲ ਢੁਆਈ ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ ਅਤੇ ਜਿਵੇਂ ਕਿ ਪਹਿਲਾਂ ਦੱਸਿਆ ਗਿਆ ਸੀ, ਪੱਛਮੀ ਭਾਰਤ ਦੀਆਂ ਪ੍ਰਮੁੱਖ ਬੰਦਰਗਾਹਾਂ ਤੋਂ ਲਗਭਗ 97 ਫ਼ੀਸਦੀ ਕੰਟੇਨਰਾਂ ਦੀ ਨਿਕਾਸੀ ਹੋ ਚੁੱਕੀ ਹੈ।
- ਜੰਗ ਦੇ ਸਿਖਰ 'ਤੇ ਲਗਭਗ 80 ਫ਼ੀਸਦੀ ਤੋਂ ਘਟ ਕੇ ਔਸਤ ਯਾਰਡ ਆਕੂਪੈਂਸੀ ਲਗਭਗ 60 ਫ਼ੀਸਦੀ ਹੋ ਗਈ ਹੈ, ਜੋ ਬੰਦਰਗਾਹਾਂ ਦੇ ਬੁਨਿਆਦੀ ਢਾਂਚੇ 'ਤੇ ਦਬਾਅ ਘੱਟ ਹੋਣ ਦਾ ਸੰਕੇਤ ਦਿੰਦੀ ਹੈ।
- 28 ਫ਼ਰਵਰੀ, 2026 ਤੋਂ ਹੁਣ ਤੱਕ ਕੁੱਲ 9 ਐੱਲਪੀਜੀ ਜਹਾਜ਼ ਅਤੇ 1 ਕੱਚੇ ਤੇਲ ਦਾ ਜਹਾਜ਼ ਸਟ੍ਰੇਟ ਆਫ਼ ਹੋਰਮੁਜ਼ ਤੋਂ ਸੁਰੱਖਿਅਤ ਢੰਗ ਨਾਲ ਲੰਘ ਚੁੱਕੇ ਹਨ, ਜੋ ਇਸ ਖੇਤਰ ਵਿੱਚ ਸਮੁੰਦਰੀ ਆਵਾਜਾਈ ਦੇ ਹੌਲੀ-ਹੌਲੀ ਸਥਿਰ ਹੋਣ ਨੂੰ ਦਰਸਾਉਂਦਾ ਹੈ।
- ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲਮਾਰਗ ਮੰਤਰਾਲਾ, ਵਿਦੇਸ਼ ਮੰਤਰਾਲੇ, ਭਾਰਤੀ ਦੂਤਾਵਾਸਾਂ ਅਤੇ ਸਮੁੰਦਰੀ ਹਿਤਧਾਰਕਾਂ ਦੇ ਤਾਲਮੇਲ ਨਾਲ ਪੱਛਮੀ ਏਸ਼ੀਆ ਵਿੱਚ ਵਿਕਸਿਤ ਹੋ ਰਹੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਤਾਂ ਕਿ ਨਾਵਿਕਾਂ ਦੀ ਭਲਾਈ ਅਤੇ ਸਮੁੰਦਰੀ ਸੰਚਾਲਨ ਦੀ ਲਗਾਤਾਰਤਾ ਯਕੀਨੀ ਬਣਾਈ ਜਾ ਸਕੇ।
- ਇਸ ਖੇਤਰ ਵਿੱਚ ਸਾਰੇ ਭਾਰਤੀ ਨਾਵਿਕ ਸੁਰੱਖਿਅਤ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਭਾਰਤੀ ਝੰਡੇ ਵਾਲੇ ਜਹਾਜ਼ਾਂ ਨਾਲ ਜੁੜੀ ਕੋਈ ਵੀ ਘਟਨਾ ਸਾਹਮਣੇ ਨਹੀਂ ਆਈ ਹੈ।
- ਡੀਜੀ ਸ਼ਿਪਿੰਗ ਕੰਟਰੋਲ ਰੂਮ ਅੱਪਡੇਟ: ਸਰਗਰਮ ਹੋਣ ਤੋਂ ਬਾਅਦ ਕੰਟਰੋਲ ਰੂਮ ਨੇ 7,086 ਕਾਲਾਂ ਅਤੇ 14,975 ਤੋਂ ਵੱਧ ਈਮੇਲ ਹੈਂਡਲ ਕੀਤੇ ਹਨ। ਪਿਛਲੇ 24 ਘੰਟਿਆਂ ਵਿੱਚ 168 ਕਾਲਾਂ ਅਤੇ 370 ਈਮੇਲ ਪ੍ਰਾਪਤ ਹੋਏ ਹਨ।
- ਸਵਦੇਸ਼ ਵਾਪਸੀ ਸਬੰਧੀ ਅੱਪਡੇਟ: ਮੰਤਰਾਲੇ ਨੇ ਡਾਇਰੈਕਟੋਰੇਟ ਜਨਰਲ ਆਫ਼ ਸ਼ਿਪਿੰਗ (ਡੀਜੀ ਸ਼ਿਪਿੰਗ) ਜ਼ਰੀਏ ਹੁਣ ਤੱਕ 2,590 ਤੋਂ ਵੱਧ ਭਾਰਤੀ ਨਾਵਿਕਾਂ ਦੀ ਸੁਰੱਖਿਅਤ ਸਵਦੇਸ਼ ਵਾਪਸੀ ਯਕੀਨੀ ਬਣਾਈ ਹੈ, ਜਿਨ੍ਹਾਂ ਵਿੱਚ ਖਾੜੀ ਖੇਤਰ ਦੇ ਵੱਖ-ਵੱਖ ਸਥਾਨਾਂ ਤੋਂ ਪਿਛਲੇ 24 ਘੰਟਿਆਂ ਵਿੱਚ 27 ਨਾਵਿਕ ਸ਼ਾਮਲ ਹਨ।
ਖੇਤਰ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ
ਵਿਦੇਸ਼ ਮੰਤਰਾਲਾ ਖਾੜੀ ਅਤੇ ਪੱਛਮੀ ਏਸ਼ੀਆ ਖੇਤਰ ਵਿੱਚ ਹੋ ਰਹੇ ਘਟਨਾਕ੍ਰਮਾਂ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਇਸ ਖੇਤਰ ਵਿੱਚ ਭਾਰਤੀ ਭਾਈਚਾਰੇ ਦੀ ਸੁਰੱਖਿਆ, ਬਚਾਅ ਅਤੇ ਭਲਾਈ ਯਕੀਨੀ ਬਣਾਉਣ ਵੱਲ ਖ਼ਾਸ ਧਿਆਨ ਦੇ ਰਿਹਾ ਹੈ। ਸੂਚਿਤ ਕੀਤਾ ਗਿਆ ਕਿ:
- ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਖਾੜੀ ਦੇਸ਼ਾਂ ਨਾਲ ਨਿਸ਼ਾਨਾਬੱਧ ਸੰਪਰਕ ਸਥਾਪਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
- ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ 19 ਅਪ੍ਰੈਲ, 2026 ਨੂੰ ਸਾਊਦੀ ਅਰਬ ਦਾ ਦੌਰਾ ਕੀਤਾ।
- ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦਾ ਦੌਰਾ ਕੀਤਾ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਨੇ ਕਤਰ ਦਾ ਦੌਰਾ ਕੀਤਾ।
- ਵਣਜ ਅਤੇ ਉਦਯੋਗ ਮੰਤਰੀ ਨੇ ਖਾੜੀ ਖੇਤਰ ਵਿੱਚ ਆਪਣੇ ਕਈ ਹਮਰੁਤਬਾ ਨਾਲ ਵੀ ਗੱਲਬਾਤ ਕੀਤੀ।
- ਵਿਦੇਸ਼ ਮੰਤਰਾਲੇ ਵਿੱਚ ਸਮਰਪਿਤ ਖ਼ਾਸ ਕੰਟਰੋਲ ਰੂਮ ਕਾਰਜਸ਼ੀਲ ਹਨ ਅਤੇ ਭਾਰਤੀ ਦੂਤਾਵਾਸਾਂ ਦੇ ਨਾਲ ਤਾਲਮੇਲ ਵਿੱਚ ਕੰਮ ਕਰ ਰਹੇ ਹਨ।
- ਵਿਦੇਸ਼ ਮੰਤਰਾਲਾ ਜਾਣਕਾਰੀ ਦੇ ਅਦਾਨ-ਪ੍ਰਦਾਨ ਅਤੇ ਯਤਨਾਂ ਦੇ ਬਿਹਤਰ ਢੰਗ ਨਾਲ ਤਾਲਮੇਲ ਬਣਾਉਣ ਲਈ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਨਿਯਮਿਤ ਸੰਪਰਕ ਵਿੱਚ ਹੈ।
- ਭਾਰਤੀ ਦੂਤਾਵਾਸ ਅਤੇ ਮਿਸ਼ਨ 24 ਘੰਟੇ ਹੈਲਪਲਾਈਨ ਸੇਵਾ ਪ੍ਰਦਾਨ ਕਰ ਰਹੇ ਹਨ ਅਤੇ ਭਾਰਤੀ ਨਾਗਰਿਕਾਂ ਦੀ ਸਹਾਇਤਾ ਲਈ ਸਰਗਰਮੀ ਨਾਲ ਲੱਗੇ ਹੋਏ ਹਨ। ਉਹ ਸਥਾਨਕ ਸਰਕਾਰਾਂ ਨਾਲ ਵੀ ਲਗਾਤਾਰ ਸੰਪਰਕ ਵਿੱਚ ਹਨ।
- ਸਥਾਨਕ ਸਰਕਾਰੀ ਦਿਸ਼ਾ-ਨਿਰਦੇਸ਼ਾਂ, ਉਡਾਨ ਅਤੇ ਯਾਤਰਾ ਦੀਆਂ ਸਥਿਤੀਆਂ, ਕਾਂਸੁਲਰ ਸੇਵਾਵਾਂ ਅਤੇ ਸਾਡੇ ਭਾਈਚਾਰੇ ਨੂੰ ਸਹਿਯੋਗ ਦੇਣ ਲਈ ਕੀਤੇ ਜਾ ਰਹੇ ਵੱਖ-ਵੱਖ ਭਲਾਈ ਉਪਾਵਾਂ ਦੀ ਜਾਣਕਾਰੀ ਸਮੇਤ ਅੱਪਡੇਟ ਸਲਾਹ ਨਿਯਮਿਤ ਤੌਰ 'ਤੇ ਜਾਰੀ ਕੀਤੀ ਜਾ ਰਹੀ ਹੈ।
- ਭਾਰਤੀ ਦੂਤਾਵਾਸ ਸਥਾਨਕ ਭਾਰਤੀ ਭਾਈਚਾਰੇ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। ਰਾਜਦੂਤ ਨਿਯਮਿਤ ਤੌਰ 'ਤੇ ਭਾਰਤੀ ਭਾਈਚਾਰੇ ਦੇ ਸੰਗਠਨਾਂ, ਸੰਸਥਾਵਾਂ, ਪੇਸ਼ੇਵਰ ਸਮੂਹਾਂ ਅਤੇ ਭਾਰਤੀ ਕੰਪਨੀਆਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਕਿ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਜਾ ਸਕੇ।
- ਸਰਕਾਰ ਇਸ ਖੇਤਰ ਵਿੱਚ ਭਾਰਤੀ ਨਾਵਿਕਾਂ ਦੀ ਭਲਾਈ ਨੂੰ ਉੱਚ ਤਰਜੀਹ ਦੇ ਰਹੀ ਹੈ। ਭਾਰਤੀ ਦੂਤਾਵਾਸ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ, ਜਿਸ ਵਿੱਚ ਸਥਾਨਕ ਅਧਿਕਾਰੀਆਂ ਅਤੇ ਏਜੰਸੀਆਂ ਨਾਲ ਤਾਲਮੇਲ, ਕਾਂਸੁਲਰ ਸਹਾਇਤਾ ਅਤੇ ਭਾਰਤ ਵਾਪਸੀ ਦੀਆਂ ਬੇਨਤੀਆਂ ਵਿੱਚ ਸਹਾਇਤਾ ਸ਼ਾਮਲ ਹੈ।
- ਜਿਨ੍ਹਾਂ ਦੇਸ਼ਾਂ ਦਾ ਹਵਾਈ ਖੇਤਰ ਖੁੱਲ੍ਹਾ ਹੈ, ਉੱਥੋਂ ਇਸ ਖੇਤਰ ਲਈ ਭਾਰਤ ਲਈ ਉਡਾਨਾਂ ਜਾਰੀ ਹਨ । 28 ਫ਼ਰਵਰੀ ਤੋਂ ਹੁਣ ਤੱਕ ਇਸ ਖੇਤਰ ਤੋਂ ਭਾਰਤ ਦਾ ਸਫ਼ਰ ਕਰ ਚੁੱਕੇ ਲਗਭਗ 1,161,000 ਯਾਤਰੀ ਹਨ।
- ਸੰਯੁਕਤ ਅਰਬ ਅਮੀਰਾਤ ਵਿੱਚ, ਸੰਚਾਲਨ ਅਤੇ ਸੁਰੱਖਿਆ ਸਬੰਧੀ ਵਿਚਾਰਾਂ ਦੇ ਅਧਾਰ 'ਤੇ ਏਅਰਲਾਈਨਾਂ ਯੂਏਈ ਅਤੇ ਭਾਰਤ ਵਿਚਕਾਰ ਸੀਮਤ ਵਪਾਰਕ ਉਡਾਨਾਂ ਸੰਚਾਲਿਤ ਕਰਨਾ ਜਾਰੀ ਰੱਖ ਰਹੇ ਹਨ ਅਤੇ ਅੱਜ ਯੂਏਈ ਅਤੇ ਭਾਰਤ ਵਿਚਕਾਰ ਲਗਭਗ 110 ਉਡਾਨਾਂ ਹੋਣ ਦੀ ਉਮੀਦ ਹੈ।
- ਸਾਊਦੀ ਅਰਬ ਅਤੇ ਓਮਾਨ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ ਭਾਰਤ ਦੀਆਂ ਵੱਖ-ਵੱਖ ਥਾਵਾਂ ਲਈ ਉਡਾਨਾਂ ਜਾਰੀ ਹਨ।
- ਕਤਰ ਦਾ ਹਵਾਈ ਖੇਤਰ ਅੰਸ਼ਕ ਤੌਰ 'ਤੇ ਖੁੱਲ੍ਹਾ ਹੋਣ ਕਾਰਨ, ਕਤਰ ਏਅਰਵੇਜ਼ ਭਾਰਤ ਵਿੱਚ ਵੱਖ-ਵੱਖ ਥਾਵਾਂ ਲਈ ਉਡਾਨਾਂ ਸੰਚਾਲਿਤ ਕਰ ਰਹੀ ਹੈ।
- ਕੁਵੈਤ ਦਾ ਹਵਾਈ ਖੇਤਰ ਹਾਲੇ ਵੀ ਬੰਦ ਹੈ। ਸਾਊਦੀ ਅਰਬ ਦੇ ਦਮਾਮ ਹਵਾਈ ਅੱਡੇ ਤੋਂ ਭਾਰਤ ਲਈ ਜਜ਼ੀਰਾ ਏਅਰਵੇਜ਼ ਅਤੇ ਕੁਵੈਤ ਏਅਰਵੇਜ਼ ਦੀਆਂ ਗੈਰ-ਸੂਚਿਤ ਵਪਾਰਕ ਉਡਾਨਾਂ ਸੰਚਾਲਿਤ ਹੋ ਰਹੀਆਂ ਹਨ।
- ਬਹਿਰੀਨ ਦਾ ਹਵਾਈ ਖੇਤਰ ਖੁੱਲ੍ਹਾ ਹੈ। ਬਹਿਰੀਨ ਦੀ ਗਲਫ਼ ਏਅਰ ਨੇ ਐਲਾਨ ਕੀਤਾ ਹੈ ਕਿ ਅੱਜ ਤੋਂ ਉਹ ਬਹਿਰੀਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਾਰਤ ਦੇ ਵੱਖ-ਵੱਖ ਸਥਾਨਾਂ ਲਈ ਉਡਾਨਾਂ ਸ਼ੁਰੂ ਕਰ ਰਹੇ ਹਨ।
- ਇਰਾਕ ਦਾ ਹਵਾਈ ਖੇਤਰ ਸੀਮਤ ਉਡਾਨ ਸੰਚਾਲਨ ਦੇ ਨਾਲ ਖੇਤਰ ਦੇ ਸਥਾਨਾਂ ਲਈ ਖੁੱਲ੍ਹਾ ਹੈ, ਜਿਸਦੀ ਵਰਤੋਂ ਭਾਰਤ ਦੀ ਅੱਗੇ ਦੀ ਯਾਤਰਾ ਲਈ ਕੀਤੀ ਜਾ ਸਕਦੀ ਹੈ।
- ਕਾਰਗੋ ਅਤੇ ਚਾਰਟਰਡ ਉਡਾਨਾਂ ਲਈ ਈਰਾਨੀ ਹਵਾਈ ਖੇਤਰ ਅੰਸ਼ਕ ਤੌਰ 'ਤੇ ਖੁੱਲ੍ਹਾ ਹੈ। ਤਹਿਰਾਨ ਸਥਿਤ ਭਾਰਤੀ ਦੂਤਾਵਾਸ ਅਰਮੇਨੀਆ ਅਤੇ ਅਜ਼ਰਬੈਜਾਨ ਦੇ ਰਸਤੇ ਭਾਰਤ ਜਾਣ ਵਾਲੇ ਭਾਰਤੀ ਨਾਗਰਿਕਾਂ ਦੀ ਆਵਾਜਾਈ ਵਿੱਚ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਦਾ ਹੈ।
- ਇਜ਼ਰਾਈਲ: ਇਜ਼ਰਾਈਲ ਦਾ ਹਵਾਈ ਖੇਤਰ ਖੁੱਲ੍ਹਾ ਹੈ ਅਤੇ ਖੇਤਰ ਦੇ ਸਥਾਨਾਂ ਲਈ ਸੀਮਤ ਉਡਾਨਾਂ ਫਿਰ ਤੋਂ ਸ਼ੁਰੂ ਹੋ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਭਾਰਤ ਦੀ ਅੱਗੇ ਦੀ ਯਾਤਰਾ ਲਈ ਕੀਤੀ ਜਾ ਸਕਦੀ ਹੈ। ਅਸੀਂ ਜੌਰਡਨ ਅਤੇ ਮਿਸਰ ਦੇ ਰਸਤੇ ਇਜ਼ਰਾਈਲ ਤੋਂ ਭਾਰਤ ਜਾਣ ਵਾਲੇ ਭਾਰਤੀ ਨਾਗਰਿਕਾਂ ਦੀ ਯਾਤਰਾ ਨੂੰ ਵੀ ਸੌਖਾ ਬਣਾਉਣਾ ਜਾਰੀ ਰੱਖਦੇ ਹਾਂ।
ਇਰਾਕ ਤੋਂ ਭਾਰਤੀ ਨਾਵਿਕਾਂ ਦੀ ਵਾਪਸੀ ਬਾਰੇ ਅਪਡੇਟ
- ਇਰਾਕ ਵਿੱਚ ਫਸੇ 12 ਭਾਰਤੀ ਨਾਵਿਕ ਕੱਲ੍ਹ ਇਰਾਕ ਦੇ ਹਵਾਈ ਖੇਤਰ ਦੇ ਖੁੱਲ੍ਹਣ ਤੋਂ ਬਾਅਦ ਮੁੰਬਈ ਪਹੁੰਚੇ। ਬਗ਼ਦਾਦ ਸਥਿਤ ਭਾਰਤੀ ਦੂਤਾਵਾਸ ਨੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਅਤੇ ਭਾਰਤ ਵਾਪਸ ਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ।
****
ਟੀਐੱਮ
(Release ID: 2254409)
|