ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਕੇਦਾਰਨਾਥ ਧਾਮ ਦੇ ਉਦਘਾਟਨ ਅਤੇ ਚਾਰਧਾਮ ਯਾਤਰਾ ਦੀ ਸ਼ੁਰੂਆਤ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਪ੍ਰਧਾਨ ਮੰਤਰੀ ਨੇ ਸਾਰੇ ਸ਼ਰਧਾਲੂਆਂ ਪ੍ਰਤੀ ਇੱਕ ਪੱਤਰ ਰਾਹੀਂ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ
Posted On:
22 APR 2026 11:28AM by PIB Chandigarh
ਪ੍ਰਧਾਨ ਮੰਤਰੀ ਨੇ ਅੱਜ ਉੱਤਰਾਖੰਡ ਦੇਵਭੂਮੀ ਵਿੱਚ ਸਥਿਤ ਸ਼੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੁੱਲ੍ਹਣ ਦੇ ਸ਼ੁਭ ਮੌਕੇ ’ਤੇ ਸ਼ਰਧਾ ਪ੍ਰਗਟ ਕਰਦੇ ਹੋਏ ਸ਼ਰਧਾਲੂਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਇਸ ਸਾਲ ਦੀ ਚਾਰਧਾਮ ਯਾਤਰਾ ਵੀ ਸ਼ੁਰੂ ਹੋ ਗਈ ਹੈ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਯਾਤਰਾ ਲਈ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਲਿਖੇ ਆਪਣੇ ਪੱਤਰ ਰਾਹੀਂ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦੇ ਨਾਲ ਉਨ੍ਹਾਂ ਦੀ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਾਰਥਨਾ ਕੀਤੀ।
ਇਸ ਮੌਕੇ ਦੀ ਅਧਿਆਤਮਿਕ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਕੇਦਾਰਨਾਥ ਧਾਮ ਅਤੇ ਚਾਰਧਾਮ ਯਾਤਰਾ ਭਾਰਤ ਦੀ ਅਟੁੱਟ ਆਸਥਾ, ਏਕਤਾ ਅਤੇ ਖ਼ੁਸ਼ਹਾਲ ਸਭਿਆਚਾਰਕ ਪਰੰਪਰਾਵਾਂ ਦਾ ਇੱਕ ਬ੍ਰਹਮ ਜਸ਼ਨ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤੀਰਥ ਯਾਤਰਾਵਾਂ ਨਾਲ ਦੇਸ਼ ਦੀ ਸਦੀਵੀ ਵਿਰਾਸਤ ਅਤੇ ਅਧਿਆਤਮਿਕ ਚੇਤਨਾ ਦੇ ਦਰਸ਼ਨ ਹੁੰਦੇ ਹਨ ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਵਿੱਚ ਲਿਖਿਆ:
"ਦੇਵਭੂਮੀ ਉੱਤਰਾਖੰਡ ਦੀ ਪਵਿੱਤਰ ਧਰਤੀ ’ਤੇ ਅੱਜ ਸ਼੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਪੂਰੀਆਂ ਰਸਮਾਂ ਅਤੇ ਪਰੰਪਰਾਵਾਂ ਨਾਲ ਸਾਡੇ ਸਾਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ।
ਕੇਦਾਰਨਾਥ ਅਤੇ ਚਾਰਧਾਮ ਦੀ ਇਹ ਯਾਤਰਾ ਸਾਡੀ ਆਸਥਾ, ਏਕਤਾ ਅਤੇ ਖ਼ੁਸ਼ਹਾਲ ਪਰੰਪਰਾਵਾਂ ਦਾ ਇੱਕ ਬ੍ਰਹਮ ਜਸ਼ਨ ਹੈ। ਇਹ ਯਾਤਰਾਵਾਂ ਭਾਰਤ ਦੇ ਸਨਾਤਨ ਸੰਸਕ੍ਰਿਤੀ ਦੇ ਦਰਸ਼ਨ ਵੀ ਹੁੰਦੇ ਹਨ।
ਇਸ ਸਾਲ ਚਾਰਧਾਮ ਯਾਤਰਾ ਦੇ ਆਰੰਭ ਉਤਸਵ ’ਤੇ, ਉੱਤਰਾਖੰਡ ਆਉਣ ਵਾਲੇ ਸਾਰੇ ਸ਼ਰਧਾਲੂਆਂ ਲਈ ਮੈਂ ਇੱਕ ਪੱਤਰ ਰਾਹੀਂ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ ਹਨ।
ਮੇਰੀ ਕਾਮਨਾ ਹੈ ਕਿ ਬਾਬਾ ਕੇਦਾਰ ਸਾਰਿਆਂ ’ਤੇ ਆਪਣਾ ਅਸ਼ੀਰਵਾਦ ਬਣਾਈ ਰੱਖਣ ਅਤੇ ਤੁਹਾਡੀਆਂ ਯਾਤਰਾਵਾਂ ਨੂੰ ਸਫਲ ਕਰਨ।
ਹਰ-ਹਰ ਮਹਾਦੇਵ!"
*****
ਐੱਮਜੇਪੀਐੱਸ/ਵੀਜੇ
(Release ID: 2254479)
ਵਿਜ਼ੀਟਰ ਕਾਊਂਟਰ : 6
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Gujarati
,
Telugu
,
Kannada
,
Malayalam