ਪ੍ਰਧਾਨ ਮੰਤਰੀ ਦਫਤਰ
ਸ਼੍ਰੀ ਅਸ਼ੋਕ ਕੁਮਾਰ ਲਾਹਿਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
25 APR 2026 10:43PM by PIB Chandigarh
ਸ਼੍ਰੀ ਅਸ਼ੋਕ ਕੁਮਾਰ ਲਾਹਿਰੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਨੀਤੀ ਆਯੋਗ ਦੇ ਉਪ ਪ੍ਰਧਾਨ ਨਿਯੁਕਤ ਹੋਣ ’ਤੇ ਉਨ੍ਹਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਰਥਸ਼ਾਸਤਰ ਅਤੇ ਲੋਕ ਨੀਤੀ ਦੇ ਖੇਤਰ ਵਿੱਚ ਸ਼੍ਰੀ ਲਾਹਿਰੀ ਦਾ ਭਰਪੂਰ ਤਜਰਬਾ ਭਾਰਤ ਦੀ ਸੁਧਾਰ ਯਾਤਰਾ ਨੂੰ ਮਹੱਤਵਪੂਰਨ ਰੂਪ ਵਿੱਚ ਮਜ਼ਬੂਤ ਕਰੇਗਾ ਅਤੇ ਦੇਸ਼ ਦੇ "ਵਿਕਸਿਤ ਭਾਰਤ" ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਵੇਗਾ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਸ਼੍ਰੀ ਅਸ਼ੋਕ ਕੁਮਾਰ ਲਾਹਿਰੀ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨੀਤੀ ਆਯੋਗ ਦੇ ਉਪ-ਪ੍ਰਧਾਨ ਨਿਯੁਕਤ ਹੋਣ ’ਤੇ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਅਰਥ ਸ਼ਾਸਤਰ ਅਤੇ ਲੋਕ ਨੀਤੀ ਵਿੱਚ ਉਨ੍ਹਾਂ ਦਾ ਭਰਪੂਰ ਅਨੁਭਵ ਭਾਰਤ ਦੀ ਸੁਧਾਰ ਯਾਤਰਾ ਅਤੇ ‘ਵਿਕਸਿਤ ਭਾਰਤ’ ਬਣਨ ਦੀ ਦਿਸ਼ਾ ਵਿੱਚ ਸਾਡੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗਾ। ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੇ ਯਤਨ ਦੇਸ਼ ਵਿੱਚ ਨੀਤੀ ਨਿਰਮਾਣ ਨੂੰ ਹੋਰ ਮਜ਼ਬੂਤ ਬਣਾਉਣਗੇ। ਉਨ੍ਹਾਂ ਦੇ ਸਫਲ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ।”
@ashoklahiribjp
“শ্রী অশোক কুমার লাহিড়ী জির সঙ্গে সাক্ষাৎ করলাম এবং নীতি আয়োগের ভাইস চেয়ারম্যান নিযুক্ত হওয়ায় তাঁকে আমার শুভকামনা জানালাম। অর্থনীতি এবং জননীতিতে তাঁর সমৃদ্ধ অভিজ্ঞতা ভারতের সংস্কারের পথ এবং ‘বিকশিত ভারত’ হয়ে ওঠার যাত্রাপথকে আরো শক্তিশালী করবে। আমি আত্মবিশ্বাসী যে তাঁর প্রচেষ্টা আমাদের দেশের নীতি নির্ধারণকে আরও গতিশীল করবে। তাঁর ফলপ্রসূ কার্যকালের জন্য আমার অনেক শুভকামনা রইল।“
@ashoklahiribjp
******
ਐੱਮਜੇਪੀਐੱਸ/ਵੀਜੇ/ਐੱਸਐੱਸ
(रिलीज़ आईडी: 2255822)
आगंतुक पटल : 44
इस विज्ञप्ति को इन भाषाओं में पढ़ें:
Urdu
,
English
,
हिन्दी
,
Assamese
,
Bengali
,
Manipuri
,
Gujarati
,
Odia
,
Telugu
,
Kannada
,
Malayalam