ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਿਰਸਵਾਰਥ ਸੇਵਾ ਦੀ ਭਾਵਨਾ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
27 APR 2026 12:29PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਦੀ ਨਿਰਸਵਾਰਥ ਸੇਵਾ ਦੀ ਭਾਵਨਾ ਨੂੰ ਦਰਸਾਉਂਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:
“छायामन्यस्य कुर्वन्ति तिष्ठन्ति स्वयमातपे।
फलान्यपि परार्थाय वृक्षाः सत्पुरुषा इव॥"
ਇਸ ਦਾ ਅਰਥ ਹੈ ਕਿ ਰੁੱਖ ਖ਼ੁਦ ਸਖ਼ਤ ਧੁੱਪ ਨੂੰ ਸਹਿਣ ਕਰਦੇ ਹਨ, ਫਿਰ ਵੀ ਦੂਜਿਆਂ ਨੂੰ ਛਾਂ ਦਿੰਦੇ ਹਨ। ਉਨ੍ਹਾਂ ਦੇ ਫਲ ਵੀ ਦੂਜਿਆਂ ਲਈ ਹੁੰਦੇ ਹਨ। ਰੁੱਖ ਨਿਰਸਵਾਰਥ ਅਤੇ ਨੇਕ ਦਿਲ ਲੋਕਾਂ ਵਾਂਗ ਹੁੰਦੇ ਹਨ, ਜੋ ਹਮੇਸ਼ਾ ਦੂਜਿਆਂ ਨੂੰ ਸਹੂਲਤਾਂ ਪ੍ਰਦਾਨ ਕਰਦੇ ਹਨ।
ਸ਼੍ਰੀ ਮੋਦੀ ਨੇ ਕਿਹਾ ਕਿ ਕਿਸੇ ਵੀ ਰਾਸ਼ਟਰ ਦੀ ਅਸਲ ਤਾਕਤ ਉਸਦੇ ਨਾਗਰਿਕਾਂ ਦੀ ਨਿਰਸਵਾਰਥ ਸੇਵਾ ਭਾਵਨਾ ਵਿੱਚ ਹੈ। ਇਹ ਲੋਕਾਂ ਨੂੰ ਇੱਕ ਦੂਜੇ ਤੋਂ ਸਿੱਖਣ ਲਈ ਪ੍ਰੇਰਿਤ ਕਰਦਾ ਹੈ ਅਤੇ ਸਾਡੇ ਸਮਾਜ ਨੂੰ ਮਜ਼ਬੂਤ, ਖ਼ੁਸ਼ਹਾਲ ਅਤੇ ਹਮਦਰਦ ਬਣਾਉਂਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
"ਰਾਸ਼ਟਰ ਦੀ ਅਸਲ ਤਾਕਤ ਉਸਦੇ ਨਾਗਰਿਕਾਂ ਦੀ ਨਿਰਸਵਾਰਥ ਸੇਵਾ ਭਾਵਨਾ ਵਿੱਚ ਹੈ। ਇਹ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ ਅਤੇ ਨਾਲ ਹੀ ਸਾਡੇ ਸਮਾਜ ਨੂੰ ਖ਼ੁਸ਼ਹਾਲ ਬਣਾਉਂਦੀ ਹੈ।"
छायामन्यस्य कुर्वन्ति तिष्ठन्ति स्वयमातपे।
फलान्यपि परार्थाय वृक्षाः सत्पुरुषा इव॥"
****
ਐੱਮਜੇਪੀਐੱਸ/ਵੀਜੇ
(रिलीज़ आईडी: 2255943)
आगंतुक पटल : 47
इस विज्ञप्ति को इन भाषाओं में पढ़ें:
Urdu
,
English
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Telugu
,
Kannada
,
Malayalam