ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
azadi ka amrit mahotsav

ਪੱਛਮੀ ਏਸ਼ੀਆ ਵਿੱਚ ਚੱਲ ਰਹੇ ਘਟਨਾਕ੍ਰਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਮੁੱਖ ਖੇਤਰਾਂ ’ਤੇ ਤਾਜ਼ਾ ਜਾਣਕਾਰੀ


ਐੱਲਪੀਜੀ ਡਿਸਟ੍ਰੀਬਿਊਟਰਸ਼ਿਪ ਵਿੱਚ ਕਿਸੇ ਵੀ ਤਰ੍ਹਾਂ ਦੀ ਹੇਰਾ-ਫੇਰੀ ਦੀ ਸੂਚਨਾ ਨਹੀਂ ਮਿਲੀ, ਕੱਲ੍ਹ 5.18 ਲੱਖ ਤੋਂ ਵੱਧ ਘਰੇਲੂ ਐੱਲਪੀਜੀ ਸਿਲੰਡਰਾਂ ਦੀ ਡਿਲੀਵਰੀ ਕੀਤੀ ਗਈ

ਹੁਣ ਤੱਕ 42,500 ਤੋਂ ਵੱਧ ਪੀਐੱਨਜੀ ਖਪਤਕਾਰਾਂ ਨੇ ਆਪਣੇ ਐੱਲਪੀਜੀ ਕਨੈਕਸ਼ਨ ਵਾਪਸ ਕਰ ਦਿੱਤੇ ਹਨ

ਮਾਰਚ, 2026 ਤੋਂ ਹੁਣ ਤੱਕ ਲਗਭਗ 5.45 ਲੱਖ ਪੀਐੱਨਜੀ ਕਨੈਕਸ਼ਨਾਂ ਵਿੱਚ ਗੈਸ ਕਨੈਕਸ਼ਨ ਚਾਲੂ ਕੀਤੇ ਗਏ ਹਨ ਅਤੇ ਵਾਧੂ 2.62 ਲੱਖ ਕਨੈਕਸ਼ਨਾਂ ਲਈ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ

ਖਾੜੀ ਖੇਤਰ ਤੋਂ 2,764 ਤੋਂ ਵੱਧ ਭਾਰਤੀ ਨਾਵਿਕ ਸੁਰੱਖਿਅਤ ਸਵਦੇਸ਼ ਪਰਤ ਚੁੱਕੇ ਹਨ, ਜਿਨ੍ਹਾਂ ਵਿੱਚੋਂ ਪਿਛਲੇ 24 ਘੰਟਿਆਂ ਵਿੱਚ 24 ਨਾਵਿਕ ਸ਼ਾਮਲ ਹਨ

28 ਫਰਵਰੀ ਤੋਂ ਹੁਣ ਤੱਕ ਲਗਭਗ 12,96ਲੱਖ ਯਾਤਰੀਆਂ ਨੇ ਇਸ ਖੇਤਰ ਰਾਹੀਂ ਭਾਰਤ ਦੀ ਯਾਤਰਾ ਕੀਤੀ ਹੈ


Posted On: 26 APR 2026 4:06PM by PIB Chandigarh

ਪੱਛਮੀ ਏਸ਼ੀਆ ਵਿੱਚ ਬਦਲਦੀ ਸਥਿਤੀ ਨੂੰ ਦੇਖਦੇ ਹੋਏ ਭਾਰਤ ਸਰਕਾਰ ਨਿਯਮਿਤ ਸੂਚਨਾਵਾਂ ਰਾਹੀਂ ਪ੍ਰਮੁੱਖ ਖੇਤਰਾਂ ਵਿੱਚ ਤਿਆਰੀ ਅਤੇ ਨਿਰੰਤਰਤਾ ਨੂੰ ਯਕੀਨੀ ਬਣਾਉਣ ਵਿੱਚ ਸਰਗਰਮ ਤੌਰ ’ਤੇ ਲੱਗੀ ਹੋਈ ਹੈ।। ਹੇਠ ਲਿਖੇ ਅੱਪਡੇਟ ਊਰਜਾ ਸਪਲਾਈ, ਸਮੁੰਦਰੀ ਸੰਚਾਲਨ ਅਤੇ ਖੇਤਰ ਵਿੱਚ ਭਾਰਤੀ ਨਾਗਰਿਕਾਂ ਨੂੰ ਸਹਾਇਤਾ ਦੇਣ ਦੇ ਸਬੰਧ ਵਿੱਚ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਦਿੰਦੇ ਹਨ।

 

ਊਰਜਾ ਸਪਲਾਈ ਅਤੇ ਈਂਧਨ ਦੀ ਉਪਲਬਧਤਾ

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ, ਸਟ੍ਰੇਟ ਆਫ਼ ਹੋਰਮੁਜ਼ ਨਾਲ ਸਬੰਧਿਤ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਦੇਸ਼ ਭਰ ਵਿੱਚ ਪੈਟਰੋਲੀਅਮ ਉਤਪਾਦਾਂ ਅਤੇ ਐੱਲਪੀਜੀ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕ ਰਿਹਾ ਹੈ। ਮੰਤਰਾਲੇ ਦੇ ਅਨੁਸਾਰ:

 

ਜਨਤਕ ਸਲਾਹ ਅਤੇ ਨਾਗਰਿਕ ਜਾਗਰੂਕਤਾ

  • ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀ ਘਬਰਾਹਟ ਵਿੱਚ ਖ਼ਰੀਦਦਾਰੀ ਕਰਨ ਤੋਂ ਬਚਣ ਕਿਉਂਕਿ ਸਰਕਾਰ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

  • ਅਫ਼ਵਾਹਾਂ ਤੋਂ ਸਾਵਧਾਨ ਰਹੋ ਅਤੇ ਸਹੀ ਜਾਣਕਾਰੀ ਲਈ ਅਧਿਕਾਰਤ ਸਰੋਤਾਂ 'ਤੇ ਭਰੋਸਾ ਕਰੋ।

  • ਐੱਲਪੀਜੀ ਖਪਤਕਾਰਾਂ ਨੂੰ ਬੇਨਤੀ ਹੈ ਕਿ ਉਹ ਡਿਜੀਟਲ ਬੁਕਿੰਗ ਪਲੇਟਫ਼ਾਰਮਾਂ ਦੀ ਵਰਤੋਂ ਕਰਨ ਅਤੇ ਡਿਸਟ੍ਰੀਬਿਊਟਰਜ਼ ਦੇ ਕੋਲ ਜਾਣ ਤੋਂ ਬਚਣ।

  • ਨਾਗਰਿਕਾਂ ਨੂੰ ਵਿਕਲਪਕ ਈਂਧਨ ਜਿਵੇਂ ਕਿ ਪੀਐੱਨਜੀ ਅਤੇ ਇਲੈਕਟ੍ਰਿਕ ਜਾਂ ਇੰਡਕਸ਼ਨ ਕੁੱਕਟੌਪ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।

  • ਸਾਰੇ ਨਾਗਰਿਕਾਂ ਨੂੰ ਤਾਕੀਦ ਹੈ ਕਿ ਉਹ ਮੌਜੂਦਾ ਸਥਿਤੀ ਦੌਰਾਨ ਆਪਣੀ ਰੋਜ਼ਾਨਾ ਵਰਤੋਂ ਵਿੱਚ ਊਰਜਾ ਦੀ ਬੱਚਤ ਕਰਨ ਲਈ ਜ਼ਰੂਰੀ ਯਤਨ ਕਰਨ।

 

ਸਰਕਾਰੀ ਤਿਆਰੀ ਅਤੇ ਸਪਲਾਈ ਪ੍ਰਬੰਧਨ ਉਪਾਅ

  • ਮੌਜੂਦਾ ਭੂ-ਰਾਜਨੀਤਿਕ ਸਥਿਤੀ ਦੇ ਬਾਵਜੂਦ, ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਘਰੇਲੂ ਐੱਲਪੀਜੀ, ਘਰੇਲੂ ਪੀਐੱਨਜੀ ਅਤੇ ਸੀਐੱਨਜੀ (ਆਵਾਜਾਈ) ਦੀ 100 ਪ੍ਰਤੀਸ਼ਤ ਸਪਲਾਈ ਕੀਤੀ ਜਾ ਰਹੀ ਹੈ।

  • ਵਪਾਰਕ ਐੱਲਪੀਜੀ ਲਈ, ਹਸਪਤਾਲਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਤਰਜੀਹ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਫਾਰਮਾ, ਸਟੀਲ, ਆਟੋਮੋਬਾਈਲ, ਬੀਜ ਅਤੇ ਖੇਤੀਬਾੜੀ ਵਰਗੇ ਖੇਤਰਾਂ ਨੂੰ ਵੀ ਤਰਜੀਹ ਦਿੱਤੀ ਗਈ ਹੈ। ਨਾਲ ਹੀ, ਪ੍ਰਵਾਸੀ ਕਾਮਿਆਂ ਨੂੰ 5 ਕਿਲੋਗ੍ਰਾਮ ਐੱਫਟੀਐੱਲ ਦੀ ਸਪਲਾਈ 2 ਅਤੇ 3 ਮਾਰਚ, 2026 ਨੂੰ ਔਸਤ ਰੋਜ਼ਾਨਾ ਸਪਲਾਈ ਦੇ ਅਧਾਰ 'ਤੇ ਦੁੱਗਣੀ ਕਰ ਦਿੱਤੀ ਗਈ ਹੈ।

  • ਸਰਕਾਰ ਨੇ ਸਪਲਾਈ ਅਤੇ ਮੰਗ ਦੋਵਾਂ ਪੱਖਾਂ 'ਤੇ ਕਈ ਤਰਕਸੰਗਤ ਉਪਾਅ ਪਹਿਲਾਂ ਹੀ ਲਾਗੂ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਰਿਫਾਇਨਰੀ ਉਤਪਾਦਨ ਵਧਾਉਣਾ, ਸ਼ਹਿਰੀ ਖੇਤਰਾਂ ਵਿੱਚ ਬੁਕਿੰਗ ਅੰਤਰਾਲ ਨੂੰ 21 ਤੋਂ ਵਧਾ ਕੇ 25 ਦਿਨਾਂ ਅਤੇ ਪੇਂਡੂ ਖੇਤਰਾਂ ਵਿੱਚ 45 ਦਿਨਾਂ ਤੱਕ ਕਰਨਾ ਅਤੇ ਸਪਲਾਈ ਲਈ ਸੈਕਟਰਾਂ ਨੂੰ ਤਰਜੀਹ ਦੇਣਾ ਸ਼ਾਮਲ ਹੈ।

  • ਐੱਲਪੀਜੀ ਦੀ ਮੰਗ 'ਤੇ ਦਬਾਅ ਘੱਟ ਕਰਨ ਲਈ ਮਿੱਟੀ ਦੇ ਤੇਲ ਅਤੇ ਕੋਲੇ ਵਰਗੇ ਵਿਕਲਪਕ ਈਂਧਨ ਉਪਲਬਧ ਕਰਵਾਏ ਗਏ ਹਨ।

  • ਕੋਲਾ ਮੰਤਰਾਲੇ ਨੇ ਕੋਲ ਇੰਡੀਆ ਅਤੇ ਸਿੰਗਰੇਨੀ ਕੋਲੀਅਰੀਜ਼ ਨੂੰ ਛੋਟੇ ਅਤੇ ਦਰਮਿਆਨੇ ਪੱਧਰ ਦੇ ਖਪਤਕਾਰਾਂ ਨੂੰ ਵੰਡਣ ਲਈ ਰਾਜਾਂ ਨੂੰ ਵਾਧੂ ਕੋਲਾ ਸਪਲਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

  • ਰਾਜਾਂ ਨੂੰ ਘਰੇਲੂ ਅਤੇ ਵਪਾਰਕ ਖਪਤਕਾਰਾਂ ਲਈ ਨਵੇਂ ਪੀਐੱਨਜੀ ਕਨੈਕਸ਼ਨਾਂ ਦੀ ਸੁਵਿਧਾ ਪ੍ਰਦਾਨ ਕਰਨ ਦੀ ਸਲਾਹ ਦਿੱਤੀ ਗਈ ਹੈ।

 

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਸੰਸਥਾਗਤ ਵਿਧੀਆਂ ਦੇ ਨਾਲ ਤਾਲਮੇਲ ਵਾਲੇ ਯਤਨ

  • ਜ਼ਰੂਰੀ ਵਸਤੂਆਂ ਐਕਟ, 1955 ਅਤੇ ਐੱਲਪੀਜੀ ਕੰਟਰੋਲ ਆਰਡਰ, 2000 ਦੇ ਤਹਿਤ ਰਾਜ ਸਰਕਾਰਾਂ ਨੂੰ ਸਪਲਾਈ ਦੀ ਨਿਗਰਾਨੀ ਕਰਨ ਅਤੇ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।

  • ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਸਮੇਤ ਜ਼ਰੂਰੀ ਵਸਤੂਆਂ ਦੀ ਸਪਲਾਈ ਸਥਿਤੀਆਂ ਦੀ ਨਿਗਰਾਨੀ ਅਤੇ ਨਿਯਮਿਤ ਵਿੱਚ ਤਰਜੀਹੀ ਭੂਮਿਕਾ ਨਿਭਾਉਣੀ ਹੋਵੇਗੀ। ਭਾਰਤ ਸਰਕਾਰ ਨੇ ਵੱਖ-ਵੱਖ ਪੱਤਰਾਂ ਅਤੇ ਵੀਡੀਓ ਸੰਦੇਸ਼ਾਂ ਰਾਹੀਂ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

 

  • ਭਾਰਤ ਸਰਕਾਰ ਨੇ 27.03.2026 ਅਤੇ 02.04.2026 ਦੇ ਪੱਤਰਾਂ ਰਾਹੀਂ ਢੁਕਵੇਂ ਈਂਧਨ ਉਪਲਬਧਤਾ ਦੇ ਸਬੰਧ ਵਿੱਚ ਨਾਗਰਿਕਾਂ ਨੂੰ ਭਰੋਸਾ ਦਿਵਾਉਣ ਲਈ ਸਰਗਰਮ ਜਨਤਕ ਸੰਚਾਰ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਨਿਯਮਿਤ ਸਮੀਖਿਆ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਸੰਦਰਭ ਵਿੱਚ, 02.04.2026 (ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸੱਕਤਰ ਦੀ ਪ੍ਰਧਾਨਗੀ ਹੇਠ) ਅਤੇ 06.04.2026 (ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਦੇ ਨਾਲ ਸੂਚਨਾ ਅਤੇ ਪ੍ਰਸਾਰਣ ਅਤੇ ਖਪਤਕਾਰ ਮਾਮਲਿਆਂ ਦੇ ਸਕੱਤਰਾਂ ਦੀ ਪ੍ਰਧਾਨਗੀ ਹੇਠ) ਨੂੰ ਮੀਟਿੰਗਾਂ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਹੇਠ ਲਿਖੇ ਗੱਲਾਂ 'ਤੇ ਜ਼ੋਰ ਦਿੱਤਾ ਗਿਆ:

  • ਰੋਜ਼ਾਨਾ ਪ੍ਰੈੱਸ ਬ੍ਰੀਫਿੰਗ ਜਾਰੀ ਕਰਨਾ ਅਤੇ ਨਿਯਮਿਤ ਤੌਰ 'ਤੇ ਜਨਤਕ ਸਲਾਹ ਜਾਰੀ ਕਰਨਾ।

  • ਸੋਸ਼ਲ ਮੀਡੀਆ 'ਤੇ ਗੁਮਰਾਹਕੁਨ ਖ਼ਬਰਾਂ/ਗਲਤ ਜਾਣਕਾਰੀ ਦੀ ਸਰਗਰਮੀ ਨਾਲ ਨਿਗਰਾਨੀ ਕਰਨਾ ਅਤੇ ਉਨ੍ਹਾਂ ਦਾ ਖੰਡਨ ਕਰਨਾ।

  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਾਨਾ ਲਾਗੂ ਕਰਨ ਦੀਆਂ ਮੁਹਿੰਮਾਂ ਨੂੰ ਤੇਜ਼ ਕਰਨਾ ਅਤੇ ਓਐੱਮਸੀ ਦੇ ਤਾਲਮੇਲ ਨਾਲ ਛਾਪੇ ਅਤੇ ਨਿਰੀਖਣ ਜਾਰੀ ਰੱਖਣਾ।

  • ਆਪਣੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਅੰਦਰ ਵਪਾਰਕ ਐੱਲਪੀਜੀ ਵੰਡ ਆਦੇਸ਼ ਜਾਰੀ ਕਰਨਾ।

  • ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਲਾਟ ਕੀਤੇ ਗਏ ਵਾਧੂ ਐੱਸਕੇਓ ਲਈ ਐੱਸਕੇਓ ਵੰਡ ਆਦੇਸ਼ ਜਾਰੀ ਕਰਨਾ।

  • ਪੀਐੱਨਜੀ ਵਿੱਚ ਵਿਕਲਪਿਕ ਈਂਧਨਾਂ ਨੂੰ ਅਪਣਾਉਣ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ।

  • ਖ਼ਾਸ ਤੌਰ ’ਤੇ ਘਰੇਲੂ ਜ਼ਰੂਰਤਾਂ ਲਈ ਐੱਲਪੀਜੀ ਦੀ ਸਪਲਾਈ ਨੂੰ ਤਰਜੀਹ ਦੇਣਾ ਅਤੇ ਸਪਲਾਈ ਸਥਿਰਤਾ ਨੂੰ ਯਕੀਨੀ ਬਣਾਉਣ ਲਈ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰਾਂ ਦੀ ਟੀਚਾਗਤ ਵੰਡ ਨੂੰ ਅਪਣਾਉਣਾ।

  • ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਜਮ੍ਹਾਂਖੋਰੀ ਅਤੇ ਕਾਲਾਬਜ਼ਾਰੀ ਨੂੰ ਰੋਕਣ ਲਈ ਕੰਟਰੋਲ ਰੂਮ ਅਤੇ ਜ਼ਿਲ੍ਹਾ ਨਿਗਰਾਨੀ ਕਮੇਟੀਆਂ ਸਥਾਪਿਤ ਕੀਤੀਆਂ ਹਨ।

  • ਕਈ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰੈੱਸ ਬ੍ਰੀਫਿੰਗ ਜਾਰੀ ਕਰ ਰਹੇ ਹਨ/ਸੰਚਾਲਿਤ ਕਰ ਰਹੇ ਹਨ।

 

  •  ਐੱਲਪੀਜੀ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਦੇਸ਼ ਭਰ ਵਿੱਚ ਲਾਗੂ ਕਰਨ ਮੁਹਿੰਮਾਂ ਜਾਰੀ ਹਨ। ਕੱਲ੍ਹ ਦੇਸ਼ ਭਰ ਵਿੱਚ 2400 ਤੋਂ ਵੱਧ ਛਾਪੇ ਮਾਰੇ ਗਏ।

  • ਜਨਤਕ ਖੇਤਰ ਦੇ ਅਦਾਰਿਆਂ (ਪੀਐੱਸਯੂ) ਦੀਆਂ ਤੇਲ ਮਾਰਕਿਟਿੰਗ ਕੰਪਨੀਆਂ ਨੇ ਅਚਾਨਕ ਨਿਰੀਖਣ ਤੇਜ਼ ਕਰ ਦਿੱਤੇ ਹਨ ਅਤੇ ਕੱਲ੍ਹ ਤੱਕ 310 ਐੱਲਪੀਜੀ ਡਿਸਟ੍ਰੀਬਿਊਟਰਜ਼ 'ਤੇ ਜੁਰਮਾਨੇ ਲਗਾਏ ਹਨ ਅਤੇ 70 ਐੱਲਪੀਜੀ ਡਿਸਟ੍ਰੀਬਿਊਟਰਜ਼ ਨੂੰ ਮੁਅੱਤਲ ਕਰ ਦਿੱਤਾ ਹੈ।

 

  • ਐੱਲਪੀਜੀ ਸਪਲਾਈ

  • ਘਰੇਲੂ ਐੱਲਪੀਜੀ ਸਪਲਾਈ ਦੀ ਸਥਿਤੀ:

  • ਮੌਜੂਦਾ ਭੂ-ਰਾਜਨੀਤਿਕ ਸਥਿਤੀ ਕਾਰਨ ਐੱਲਪੀਜੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ।

  • ਘਰੇਲੂ ਵਰਤੋਂ ਲਈ ਐੱਲਪੀਜੀ ਦੀ ਸਪਲਾਈ ਨੂੰ ਤਰਜੀਹ ਦਿੱਤੀ ਗਈ ਹੈ।

  • ਐੱਲਪੀਜੀ ਡਿਸਟ੍ਰੀਬਿਊਟਰਸ਼ਿਪ ਵਿੱਚ ਸਪਲਾਈ ਬੰਦ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਹੈ।

  • ਕੱਲ੍ਹ ਉਦਯੋਗ ਭਰ ਵਿੱਚ ਔਨਲਾਈਨ ਐੱਲਪੀਜੀ  ਬੁਕਿੰਗ ਵਿੱਚ ਲਗਭਗ 98 ਪ੍ਰਤੀਸ਼ਤ ਦਾ ਵਾਧਾ ਹੋਇਆ।

  • ਹੇਰਾ-ਫੇਰੀ ਰੋਕਣ ਲਈ ਡਿਲੀਵਰੀ ਪ੍ਰਮਾਣੀਕਰਣ ਕੋਡ (ਡੀਏਸੀ) ਅਧਾਰਿਤ ਡਿਲੀਵਰੀ ਵਿੱਚ 94 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਡੀਏਸੀ ਖਪਤਕਾਰ ਦੇ ਰਜਿਸਟਰਡ ਮੋਬਾਈਲ ਨੰਬਰ 'ਤੇ ਪ੍ਰਾਪਤ ਹੁੰਦਾ ਹੈ।

  • 25.4. 2026 ਨੂੰ 5.18 ਲੱਖ ਤੋਂ ਵੱਧ ਘਰੇਲੂ ਐੱਲਪੀਜੀ ਸਿਲੰਡਰ ਵੰਡੇ ਗਏ।

 

ਵਪਾਰਕ ਐੱਲਪੀਜੀ ਸਪਲਾਈ ਅਤੇ ਐਲੋਕੇਸ਼ਨ ਉਪਾਅ:

  • ਕੁੱਲ ਵਪਾਰਕ ਐੱਲਪੀਜੀ ਐਲੋਕੇਸ਼ਨ ਨੂੰ ਸੰਕਟ -ਪਹਿਲਾਂ ਦੇ ਪੱਧਰਾਂ ਦੇ ਲਗਭਗ 70 ਪ੍ਰਤੀਸ਼ਤ ਤੱਕ ਵਧਾ ਦਿੱਤਾ ਗਿਆ ਹੈ, ਜਿਸ ਵਿੱਚ 10 ਪ੍ਰਤੀਸ਼ਤ ਸੁਧਾਰ-ਸਬੰਧੀ ਐਲੋਕੇਸ਼ਨ ਸ਼ਾਮਲ ਹੈ।

  • ਭਾਰਤ ਸਰਕਾਰ ਨੇ ਮਿਤੀ 06.04.2026 ਦੇ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਹਰੇਕ ਰਾਜ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਵੰਡੇ ਜਾਣ ਵਾਲੇ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰਾਂ ਦੀ ਰੋਜ਼ਾਨਾ ਮਾਤਰਾ ਨੂੰ ਮਿਤੀ 21.03.2026 ਦੇ ਪੱਤਰ ਵਿੱਚ ਜ਼ਿਕਰ ਕੀਤੇ 20 ਪ੍ਰਤੀਸ਼ਤ ਦੀ ਸੀਮਾ ਤੋਂ ਵੱਧ 2-3 ਮਾਰਚ, 2026 ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਕੀਤੀ ਗਈ ਔਸਤ ਰੋਜ਼ਾਨਾ ਸਪਲਾਈ (ਸਿਲੰਡਰਾਂ ਦੀ ਗਿਣਤੀ) ਦੇ ਅਧਾਰ ’ਤੇ ਦੁੱਗਣੀ ਕੀਤੀ ਜਾ ਰਹੀ ਹੈ। ਇਹ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰ ਰਾਜ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਹਨ ਅਤੇ ਉਹ ਇਨ੍ਹਾਂ ਨੂੰ ਤੇਲ ਮਾਰਕਿਟਿੰਗ ਕੰਪਨੀਆਂ (ਓਐੱਮਸੀ) ਦੀ ਸਹਾਇਤਾ ਨਾਲ ਸਿਰਫ ਆਪਣੇ ਰਾਜਾਂ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਹੀ ਸਪਲਾਈ ਕਰ ਸਕਦੀਆਂ ਹਨ।

 

  •  1 ਅਪ੍ਰੈਲ, 2026 ਤੋਂ ਹੁਣ ਤੱਕ 19.44 ਲੱਖ ਤੋਂ ਵੱਧ 5 ਕਿਲੋਗ੍ਰਾਮ ਦੇ ਐੱਫਟੀਐੱਲ ਸਿਲੰਡਰ ਵੇਚੇ ਜਾ ਚੁੱਕੇ ਹਨ।

  • ਕੱਲ੍ਹ ਦੇਸ਼ ਭਰ ਵਿੱਚ ਲਗਭਗ 82,000- 5 ਕਿਲੋਗ੍ਰਾਮ ਦੇ ਐੱਫਟੀਐੱਲ ਸਿਲੰਡਰ ਵਿਕੇ।

  • 3 ਅਪ੍ਰੈਲ, 2026 ਤੋਂ, ਪੀਐੱਸਯੂ ਦੀ ਓਐੱਮਸੀ ਨੇ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰਾਂ ਲਈ 8950 ਤੋਂ ਵੱਧ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਹੈ, ਜਿਨ੍ਹਾਂ ਵਿੱਚ 1,42,000 ਤੋਂ ਵੱਧ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰ ਵੇਚੇ ਗਏ ਹਨ। 

  • ਕੱਲ੍ਹ, 190 ਤੋਂ ਵੱਧ ਕੈਂਪਾਂ ਰਾਹੀਂ 3846- 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰ ਵੇਚੇ ਗਏ।

  • ਆਈਓਸੀਐੱਲ, ਐੱਚਪੀਸੀਐੱਲ ਅਤੇ ਬੀਪੀਸੀਐੱਲ ਦੇ ਕਾਰਜਕਾਰੀ ਨਿਰਦੇਸ਼ਕਾਂ ਦੀ ਇੱਕ ਤਿੰਨ ਮੈਂਬਰੀ ਕਮੇਟੀ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵਪਾਰਕ ਐੱਲਪੀਜੀ ਵੰਡ ਦੀ ਯੋਜਨਾ ਬਣਾਉਣ ਲਈ ਰਾਜ ਦੇ ਅਧਿਕਾਰੀਆਂ ਅਤੇ ਉਦਯੋਗ ਸੰਸਥਾਵਾਂ ਨਾਲ ਤਾਲਮੇਲ ਕਰ ਰਹੀ ਹੈ।

  • ਅਪ੍ਰੈਲ -26 ਦੇ ਮਹੀਨੇ ਦੌਰਾਨ (25.04.26 ਤੱਕ) ਕੁੱਲ 1,64,655 ਮੀਟ੍ਰਿਕ ਟਨ (19 ਕਿਲੋਗ੍ਰਾਮ ਐੱਲਪੀਜੀ ਸਿਲੰਡਰਾਂ ਦੇ 86.66 ਲੱਖ ਤੋਂ ਵੱਧ ਦੇ ਬਰਾਬਰ) ਵਪਾਰਕ ਐੱਲਪੀਜੀ ਦੀ ਵਿਕਰੀ ਹੋਈ ਹੈ।

  • 25.04.2026 ਨੂੰ 9131 ਮੀਟ੍ਰਿਕ ਟਨ ਕਮਰਸ਼ੀਅਲ ਐੱਲਪੀਜੀ (ਲਗਭਗ 4.80 ਲੱਖ-19 ਕਿਲੋਗ੍ਰਾਮ ਸਿਲੰਡਰਾਂ ਦੇ ਬਰਾਬਰ) ਵੇਚੇ ਗਏ।

 

ਕੁਦਰਤੀ ਗੈਸ ਸਪਲਾਈ ਅਤੇ ਪੀਐੱਨਜੀ ਵਿਸਥਾਰ ਪਹਿਲਕਦਮੀਆਂ

  • ਡੀ-ਪੀਐੱਨਜੀ ਅਤੇ ਸੀਐੱਨਜੀ-ਟ੍ਰਾਂਸਪੋਰਟ ਨੂੰ 100 ਪ੍ਰਤੀਸ਼ਤ ਸਪਲਾਈ ਯਕੀਨੀ ਬਣਾਉਂਦੇ ਹੋਏ ਖਪਤਕਾਰਾਂ ਨੂੰ ਤਰਜੀਹ ਦਿੱਤੀ ਗਈ ਹੈ।

  • ਖਾਦ ਪਲਾਂਟਾਂ ਨੂੰ ਅਲਾਟ ਕੀਤੀ ਗਈ ਕੁੱਲ ਗੈਸ ਦੀ ਮਾਤਰਾ ਨੂੰ ਵਧਾ ਕੇ ਉਨ੍ਹਾਂ ਨੂੰ ਛੇ ਮਹੀਨਿਆਂ ਦੀ ਔਸਤ ਖਪਤ ਦੇ ਲਗਭਗ 95 ਪ੍ਰਤੀਸ਼ਤ ਤੱਕ ਕਰ ਦਿੱਤਾ ਗਿਆ ਹੈ।

  • ਇਸ ਤੋਂ ਇਲਾਵਾ, ਸੀਜੀਡੀ ਨੈੱਟਵਰਕ ਰਾਹੀਂ ਸਪਲਾਈ ਸਮੇਤ ਹੋਰ ਉਦਯੋਗਿਕ ਅਤੇ ਵਪਾਰਕ ਖੇਤਰਾਂ ਨੂੰ ਗੈਸ ਦੀ ਸਪਲਾਈ ਵਿੱਚ 80 ਪ੍ਰਤੀਸ਼ਤ ਤੱਕ ਦਾ ਵਾਧਾ ਕੀਤਾ ਗਿਆ ਹੈ।

  • ਸੀਜੀਡੀ ਸੰਸਥਾਵਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਸਾਰੇ ਸਰਕਾਰੀ ਖੇਤਰਾਂ ਵਿੱਚ ਹੋਟਲ, ਰੈਸਟੋਰੈਂਟ ਅਤੇ ਕੰਟੀਨ ਵਰਗੇ ਵਪਾਰਕ ਅਦਾਰਿਆਂ ਲਈ ਪੀਐੱਨਜੀ ਕਨੈਕਸ਼ਨਾਂ ਨੂੰ ਤਰਜੀਹ ਦੇਣ, ਤਾਂ ਜੋ ਵਪਾਰਕ ਐੱਲਪੀਜੀ ਦੀ ਉਪਲਬਧਤਾ ਨਾਲ ਸਬੰਧਿਤ ਚਿੰਤਾਵਾਂ ਦਾ ਹੱਲ ਕੀਤਾ ਜਾ ਸਕੇ। 

 

  • ਆਈਜੀਐੱਲ, ਐੱਮਜੀਐੱਲ, ਗੇਲ ਗੈਸ ਅਤੇ ਬੀਪੀਸੀਐੱਲ ਸਮੇਤ ਸੀਜੀਡੀ ਕੰਪਨੀਆਂ ਘਰੇਲੂ ਅਤੇ ਵਪਾਰਕ ਪੀਐੱਮਜੀ ਕਨੈਕਸ਼ਨਾਂ ਲਈ ਪ੍ਰੋਤਸਾਹਨ ਰਕਮ ਦੀ ਪੇਸ਼ਕਸ਼ ਕਰ ਰਹੀਆਂ ਹਨ।

  • ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਕੇਂਦਰੀ ਮੰਤਰਾਲਿਆਂ ਤੋਂ ਸੀਜੀਡੀ ਨੈੱਟਵਰਕ ਦੇ ਵਿਸਥਾਰ ਲਈ ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ ਗਈ ਹੈ।

  • ਭਾਰਤ ਸਰਕਾਰ ਨੇ 18.03.2026 ਦੇ ਪੱਤਰ ਰਾਹੀਂ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵਪਾਰਕ ਐੱਲਪੀਜੀ ਦੀ ਵਾਧੂ 10 ਪ੍ਰਤੀਸ਼ਤ ਐਲੋਕੇਸ਼ਨ ਦੇਣ ਦੀ ਪੇਸ਼ਕਸ਼ ਕੀਤੀ ਹੈ, ਬਸ਼ਰਤੇ ਉਹ ਐੱਲਪੀਜੀ ਤੋਂ ਪੀਐੱਨਜੀ ਵਿੱਚ ਲੰਬੇ ਸਮੇਂ ਦੇ ਪਰਿਵਰਤਨ ਵਿੱਚ ਸਹਾਇਤਾ ਕਰ ਸਕਣ।

 

  • 22 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੀਐੱਨਜੀ ਦੇ ਵਿਸਥਾਰ ਸੁਧਾਰਾਂ ਨਾਲ ਸਬੰਧਿਤ ਵਾਧੂ ਵਪਾਰਕ ਐੱਲਪੀਜੀ ਐਲੋਕੇਸ਼ਨ ਹਾਸਲ ਹੋ ਰਹੀ ਹੈ।

  • ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਮਿਤੀ 24.03.2026 ਦੇ ਪੱਤਰ ਰਾਹੀਂ ਸੀਜੀਡੀ ਬੁਨਿਆਦੀ ਢਾਂਚੇ ਨਾਲ ਸਬੰਧਿਤ ਅਰਜ਼ੀਆਂ ਨੂੰ ਤਰਜੀਹ ਦੇ ਅਧਾਰ 'ਤੇ ਸੰਸਾਧਿਤ ਕਰਨ ਲਈ ਤਿੰਨ ਮਹੀਨਿਆਂ ਦੀ ਵਿਸ਼ੇਸ਼ ਮਿਆਦ ਲਈ 'ਘੱਟ ਸਮਾਂ-ਸੀਮਾਵਾਂ ਦੇ ਨਾਲ ਸੀਜੀਡੀ ਬੁਨਿਆਦੀ ਢਾਂਚੇ ਲਈ ਤੇਜ਼ ਪ੍ਰਵਾਨਗੀ ਢਾਂਚਾ' ਅਪਣਾਇਆ ਹੈ।

  • ਭਾਰਤ ਸਰਕਾਰ ਨੇ 24.03.2026 ਨੂੰ ਗਜਟ ਰਾਹੀਂ ਜ਼ਰੂਰੀ ਵਸਤੂਆਂ ਐਕਟ, 1955 ਦੇ ਤਹਿਤ ਕੁਦਰਤੀ ਗੈਸ ਅਤੇ ਪੈਟਰੋਲੀਅਮ ਉਤਪਾਦਾਂ ਦੀ ਵੰਡ (ਪਾਈਪਲਾਈਨਾਂ ਵਿਛਾਉਣਾ, ਨਿਰਮਾਣ, ਸੰਚਾਲਨ ਅਤੇ ਵਿਸਥਾਰ ਅਤੇ ਹੋਰ ਸੁਵਿਧਾਵਾਂ ਰਾਹੀਂ) ਆਰਡਰ, 2026 ਨੂੰ ਸੂਚਿਤ ਕੀਤਾ ਹੈ। ਇਹ ਆਰਡਰ ਦੇਸ਼ ਭਰ ਵਿੱਚ ਪਾਈਪਲਾਈਨਾਂ ਵਿਛਾਉਣ ਅਤੇ ਵਿਸਥਾਰ ਕਰਨ ਲਈ ਹੋਣ ਵਾਲੀ ਦੇਰੀ ਨੂੰ ਦੂਰ ਕਰਦਾ ਹੈ, ਅਤੇ ਰਿਹਾਇਸ਼ੀ ਖੇਤਰਾਂ ਸਮੇਤ ਕੁਦਰਤੀ ਗੈਸ ਬੁਨਿਆਦੀ ਢਾਂਚੇ ਦੇ ਤੇਜ਼ ਵਿਕਾਸ ਨੂੰ ਸਮਰੱਥ ਬਣਾਉਂਦਾ ਹੈ। ਇਸ ਨਾਲ ਕੁਦਰਤੀ ਗੈਸ ਨੈੱਟਵਰਕ ਦੇ ਵਿਕਾਸ ਵਿੱਚ ਤੇਜ਼ੀ ਆਉਣ, ਆਖਰੀ-ਮੀਲ ਸੰਪਰਕ ਵਿੱਚ ਸੁਧਾਰ ਹੋਣ ਅਤੇ ਸਾਫ਼ ਈਂਧਨ ਵੱਲ ਤਬਦੀਲੀ ਨੂੰ ਸਹਾਇਤਾ ਮਿਲਣ ਦੀ ਉਮੀਦ ਹੈ, ਜਿਸ ਨਾਲ ਊਰਜਾ ਸੁਰੱਖਿਆ ਮਜ਼ਬੂਤ ਹੋਵੇਗੀ ਅਤੇ ਭਾਰਤ ਦੀ ਗੈਸ-ਅਧਾਰਿਤ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ।

  • ਪੀਐੱਨਜੀਆਰਬੀ ਨੇ ਸੀਜੀਡੀ ਸੰਸਥਾਵਾਂ ਨੂੰ ਡੀ-ਪੀਐੱਨਜੀ ਕਨੈਕਸ਼ਨਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ, ਪੀਐੱਨਜੀ ਦੇ ਵਿਸਥਾਰ ਵਿੱਚ ਗਤੀ ਬਣਾਈ ਰੱਖਣ ਲਈ ਰਾਸ਼ਟਰੀ ਪੀਐੱਨਜੀ ਡ੍ਰਾਈਵ 2.0 ਨੂੰ 30.06.2026 ਤੱਕ ਵਧਾ ਦਿੱਤਾ ਗਿਆ ਹੈ।

  • ਸਾਫ਼, ਵਧੇਰੇ ਸੁਰੱਖਿਅਤ ਅਤੇ ਆਤਮ-ਨਿਰਭਰ ਊਰਜਾ ਭਵਿੱਖ ਨੂੰ ਉਤਸ਼ਾਹਿਤ ਕਰਨ ਲਈ, ਭਾਰਤ ਸਰਕਾਰ ਨੇ ਸਟੇਟ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਨੀਤੀ ਦਾ ਇੱਕ ਮਾਡਲ ਡਰਾਫਟ ਤਿਆਰ ਕੀਤਾ ਹੈ। ਇਸ ਮਾਡਲ ਨੀਤੀ ਦਾ ਉਦੇਸ਼ ਰਾਜਾਂ ਨੂੰ ਸੀਬੀਜੀ ਵਿਕਾਸ ਲਈ ਆਪਣਾ ਖੁਦ ਦਾ ਨਿਵੇਸ਼ਕ-ਅਨੁਕੂਲ ਅਤੇ ਲਾਗੂਕਰਨ-ਅਧਾਰਿਤ ਈਕੋਸਿਸਟਮ ਬਣਾਉਣ ਵਿੱਚ ਸਮਰੱਥ ਬਣਾਉਣ ਲਈ ਇੱਕ ਵਿਆਪਕ, ਲਚਕਦਾਰ ਮਾਰਗ ਦਰਸ਼ਕ ਢਾਂਚਾ ਪ੍ਰਦਾਨ ਕਰਨਾ ਹੈ। ਜੋ ਰਾਜ ਇਸ ਨੂੰ ਆਪਣਾਉਣਗੇ, ਉਨ੍ਹਾਂ ਨੂੰ ਵਪਾਰਕ ਐੱਲਪੀਜੀ ਦੀ ਵਾਧੂ ਵੰਡ ਦੀ ਅਗਲੀ ਕਿਸ਼ਤ ਵਿੱਚ ਤਰਜੀਹ ਦਿੱਤੀ ਜਾਵੇਗੀ। 

  • ਐੱਮਓਈਐੱਫਸੀਸੀ ਨੇ ਮਿਤੀ 07.04.2026 ਦੇ ਆਦੇਸ਼ ਰਾਹੀਂ ਸੀਪੀਸੀਬੀ ਨੂੰ ਸੀਜੀਡੀ ਨੈੱਟਵਰਕ/ਬੁਨਿਆਦੀ ਢਾਂਚੇ ਦੀ ਸਥਾਪਨਾ ਜਾਂ ਸੰਚਾਲਨ ਲਈ ਸਹਿਮਤੀ ਪ੍ਰਦਾਨ ਕਰਨ ਲਈ ਐੱਸਪੀਸੀਬੀ/ਪੀਸੀਸੀ ਨੂੰ 15 ਦਿਨਾਂ ਦੇ ਅੰਦਰ ਜ਼ਰੂਰੀ ਨਿਰਦੇਸ਼ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ।

  •  ਮਾਰਚ, 2026 ਤੋਂ ਹੁਣ ਤੱਕ 5.45 ਲੱਖ ਤੋਂ ਵੱਧ ਪੀਐੱਨਜੀ ਕਨੈਕਸ਼ਨਾਂ ਨੂੰ ਗੈਸੀਫਾਈਡ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, 2.62 ਲੱਖ ਕਨੈਕਸ਼ਨਾਂ ਦੇ ਲਈ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ, ਜਿਸ ਨਾਲ ਕੁੱਲ ਕਨੈਕਸ਼ਨਾਂ ਦੀ ਸੰਖਿਆ 8.07 ਲੱਖ ਹੋ ਗਈ ਹੈ। ਇਸ ਤੋਂ ਇਲਾਵਾ, ਲਗਭਗ 6.14 ਲੱਖ ਤੋਂ ਵੱਧ ਨਵੇਂ ਗ੍ਰਾਹਕਾਂ ਨੇ ਨਵੇਂ ਕਨੈਕਸ਼ਨਾਂ ਲਈ ਰਜਿਸਟ੍ਰੇਸ਼ਨ ਕਰਵਾਇਆ ਹੈ।

  • 25.04.2026 ਤੱਕ, MYPNGD.in ਵੈੱਬਸਾਈਟ ਰਾਹੀਂ 42,500 ਤੋਂ ਵੱਧ ਪੀਐੱਨਜੀ ਖਪਤਕਾਰਾਂ ਨੇ ਆਪਣੇ ਐੱਲਪੀਜੀ ਕਨੈਕਸ਼ਨ ਵਾਪਸ ਕਰ ਦਿੱਤੇ ਹਨ।

 

ਕੱਚੇ ਤੇਲ ਦੀ ਸਥਿਤੀ ਅਤੇ ਰਿਫਾਇਨਰੀ ਸੰਚਾਲਨ

  • ਸਾਰੀਆਂ ਰਿਫਾਇਨਰੀਆਂ ਕਾਫ਼ੀ ਮਾਤਰਾ ਵਿੱਚ ਕੱਚੇ ਤੇਲ ਦੇ ਭੰਡਾਰ ਦੇ ਨਾਲ ਉੱਚ ਸਮਰੱਥਾ ‘ਤੇ ਕੰਮ ਕਰ ਰਹੀਆਂ ਹਨ, ਜਦਕਿ ਪੈਟਰੋਲ ਅਤੇ ਡੀਜ਼ਲ ਦਾ ਕਾਫ਼ੀ ਸਟਾਕ ਬਣਾਏ ਰੱਖਿਆ ਜਾ ਰਿਹਾ ਹੈ।

  • ਘਰੇਲੂ ਖਪਤ ਨੂੰ ਪੂਰਾ ਕਰਨ ਲਈ ਰਿਫਾਇਨਰੀਆਂ ਤੋਂ ਐੱਲਪੀਜੀ ਦਾ ਘਰੇਲੂ ਉਤਪਾਦਨ ਵਧਾਇਆ ਗਿਆ ਹੈ। 

  • ਘਰੇਲੂ ਬਜ਼ਾਰ ਲਈ ਪੈਟਰੋਕੈਮੀਕਲ ਫੀਡਸਟਾਕ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਅੰਤਰ-ਮੰਤਰਾਲਾ ਸੰਯੁਕਤ ਕਾਰਜ ਸਮੂਹ (ਜੇਡਬਲਿਊਜੀ) ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਤੀਜੇ ਵਜੋਂ, ਭਾਰਤ ਸਰਕਾਰ ਨੇ ਮਿਤੀ 01.04.2026 ਦੇ ਆਦੇਸ਼ ਰਾਹੀਂ ਪੈਟਰੋਕੈਮੀਕਲ ਕੰਪਲੈਕਸ ਸਮੇਤ ਤੇਲ ਰਿਫਾਇਨਰੀ ਕੰਪਨੀਆਂ ਨੂੰ ਸੈਂਟਰ ਫ਼ਾਰ ਹਾਈ ਟੈਕਨੋਲੋਜੀ (ਸੀਐੱਚਟੀ) ਵੱਲੋਂ ਨਿਰਧਾਰਿਤ ਮਹੱਤਵਪੂਰਨ ਖੇਤਰਾਂ ਲਈ C3 ਅਤੇ C4 ਸਟ੍ਰੀਮ ਦੀ ਘੱਟੋ-ਘੱਟ ਮਾਤਰਾ ਉਪਲਬਧ ਕਰਵਾਉਣ ਦੀ ਮਨਜ਼ੂਰੀ ਦਿੱਤੀ ਹੈ।

  • ਫਾਰਮਾਸਿਊਟੀਕਲ ਵਿਭਾਗ, ਰਸਾਇਣ ਅਤੇ ਪੈਟਰੋ ਕੈਮੀਕਲ ਵਿਭਾਗ (ਡੀਸੀਪੀਸੀ) ਅਤੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ (ਡੀਪੀਆਈਆਈਟੀ) ਤੋਂ ਪ੍ਰਾਪਤ ਬੇਨਤੀਆਂ ਦੇ ਅਧਾਰ 'ਤੇ, ਫਾਰਮਾ ਅਤੇ ਰਸਾਇਣ ਖੇਤਰਾਂ ਦੀਆਂ ਕੰਪਨੀਆਂ ਲਈ ਐੱਲਪੀਜੀ ਪੂਲ ਤੋਂ ਪ੍ਰਤੀ ਦਿਨ 1,000 ਮੀਟ੍ਰਿਕ ਟਨ ਦੀ ਸਪਲਾਈ ਦਾ ਪ੍ਰਬੰਧ ਕੀਤਾ ਗਿਆ ਹੈ।

  • 9 ਅਪ੍ਰੈਲ 2026 ਤੋਂ, ਮੁੰਬਈ, ਕੋਚੀ, ਵਿਜ਼ਾਗ, ਵਿਸ਼ਾਖਾਪਟਨਮ, ਚੇੱਨਈ ਅਤੇ ਮਥੁਰਾ ਦੀਆਂ ਰਿਫਾਇਨਰੀਆਂ ਦੁਆਰਾ ਰਸਾਇਣਿਕ ਅਤੇ ਫਾਰਮਾ ਉਦਯੋਗ ਨੂੰ 7600 ਮੀਟ੍ਰਿਕ ਟਨ ਤੋਂ ਵੱਧ ਪ੍ਰੋਪੀਲੀਨ ਵੇਚੀ ਜਾ ਚੁੱਕੀ ਹੈ।

 

ਪ੍ਰਚੂਨ ਈਂਧਨ ਉਪਲਬਧਤਾ ਅਤੇ ਕੀਮਤ ਨਿਰਧਾਰਿਤ ਉਪਾਅ

 

  • ਦੇਸ਼ ਭਰ ਵਿੱਚ ਪ੍ਰਚੂਨ ਦੁਕਾਨਾਂ ਆਮ ਵਾਂਗ ਚੱਲ ਰਹੀਆਂ ਹਨ।

  • ਮੱਧ ਪੂਰਬ ਵਿੱਚ ਸੰਕਟ ਦੇ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਅਸਧਾਰਨ ਵਾਧਾ ਹੋਇਆ ਹੈ; ਹਾਲਾਂਕਿ, ਖਪਤਕਾਰਾਂ ਦੀ ਸੁਰੱਖਿਆ ਲਈ, ਭਾਰਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ 10 ਰੁਪਏ ਪ੍ਰਤੀ ਲੀਟਰ ਘਟਾ ਦਿੱਤਾ ਹੈ।

  • ਭਾਰਤ ਸਰਕਾਰ ਨੇ 11.04.2026 ਦੇ ਗਜਟ ਨੋਟੀਫਿਕੇਸ਼ਨ ਰਾਹੀਂ ਘਰੇਲੂ ਬਜ਼ਾਰ ਵਿੱਚ ਇਨ੍ਹਾਂ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ  ਡੀਜ਼ਲ 'ਤੇ ਨਿਰਯਾਤ ਡਿਊਟੀ ਵਧਾ ਕੇ 55.50 ਰੁਪਏ ਪ੍ਰਤੀ ਲੀਟਰ ਅਤੇ ਏਟੀਐੱਫ 'ਤੇ ਨਿਰਯਾਤ ਡਿਊਟੀ ਵਧਾ ਕੇ 42 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ।

  • ਅਫਵਾਹਾਂ ਦੇ ਚਲਦੇ ਕੁਝ ਪ੍ਰਚੂਨ ਦੁਕਾਨਾਂ ‘ਤੇ ਅਫਰਾ-ਤਫਰੀ ਮਚੀ ਹੋਈ ਹੈ ਅਤੇ ਲੋਕ ਵੱਡੀ ਮਾਤਰਾ ਵਿੱਚ ਪੈਟਰੋਲ ਅਤੇ ਡੀਜ਼ਲ ਖਰੀਦ ਰਹੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਨਿਯਮਿਤ ਪ੍ਰਚੂਨ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਹੈ ਅਤੇ ਜਨਤਕ ਖੇਤਰ ਦੇ ਅਦਾਰਿਆਂ ਅਤੇ ਮਾਰਕਿਟਿੰਗ ਕੰਪਨੀਆਂ ਦੀਆਂ ਪ੍ਰਚੂਨ ਦੁਕਾਨਾਂ 'ਤੇ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ।

 

 

ਮਿੱਟੀ ਦੇ ਤੇਲ ਦੀ ਉਪਲਬਧਤਾ ਅਤੇ ਵੰਡ ਲਈ ਉਪਾਅ

  • ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਯਮਿਤ ਅਲਾਟਮੈਂਟ ਤੋਂ ਇਲਾਵਾ 48,000 ਕਿਲੋਲੀਟਰ ਮਿੱਟੀ ਦੇ ਤੇਲ ਦੀ ਵਾਧੂ ਵੰਡ ਕੀਤੀ ਗਈ ਹੈ।

  • 18 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਐੱਸਕੇਓ ਅਲਾਟਮੈਂਟ ਆਰਡਰ ਜਾਰੀ ਕੀਤੇ ਹਨ, ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਨੇ ਕੋਈ ਲੋੜ ਨਹੀਂ ਦੱਸੀ ਹੈ।

 

ਸਮੁੰਦਰੀ ਸੁਰੱਖਿਆ ਅਤੇ ਸ਼ਿਪਿੰਗ ਸੰਚਾਲਨ

ਬੰਦਰਗਾਹਾਂ, ਸ਼ਿਪਿੰਗ ਅਤੇ ਜਲ ਮਾਰਗ ਮੰਤਰਾਲੇ ਵੱਲੋਂ ਇਸ ਖੇਤਰ ਵਿੱਚ ਸੰਚਾਲਿਤ ਭਾਰਤੀ ਜਹਾਜ਼ਾਂ ਅਤੇ ਨਾਵਿਕਾਂ ਦੀ ਸੁਰੱਖਿਆ ਲਈ ਉਪਾਅ ਕੀਤੇ ਗਏ ਹਨ। ਮੰਤਰਾਲੇ ਨੇ ਕਿਹਾ ਕਿ:

  • ਮੰਤਰਾਲੇ ਦਾ ਸਮੁੰਦਰੀ ਸੁਰੱਖਿਆ ਅਤੇ ਨਿਰਵਿਘਨ ਸਮੁੰਦਰੀ ਸੰਚਾਲਨ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰਾਲੇ, ਭਾਰਤੀ ਦੂਤਾਵਾਸਾਂ ਅਤੇ ਸਮੁੰਦਰੀ ਭਾਈਵਾਲਾਂ ਨਾਲ ਤਾਲਮੇਲ ਕਰਨਾ ਜਾਰੀ ਹੈ। 

  • ਇਸ ਖੇਤਰ ਵਿੱਚ ਸਾਰੇ ਭਾਰਤੀ ਨਾਵਿਕ ਸੁਰੱਖਿਅਤ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਭਾਰਤੀ ਝੰਡੇ ਵਾਲੇ ਜਹਾਜ਼ਾਂ ਨਾਲ ਜੁੜੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।

  • ਸਰਗਰਮ ਹੋਣ ਮਗਰੋਂ ਡੀਜੀ ਸ਼ਿਪਿੰਗ ਦੇ ਕੰਟਰੋਲ ਰੂਮ ਵਿੱਚ 7,755 ਕਾਲਾਂ ਅਤੇ 16,518 ਤੋਂ ਵੱਧ ਈਮੇਲ ਪ੍ਰਾਪਤ ਹੋਈਆਂ ਹਨ। ਪਿਛਲੇ 24 ਘੰਟਿਆਂ ਅੰਦਰ 57 ਕਾਲਾਂ ਅਤੇ 192 ਈਮੇਲ ਪ੍ਰਾਪਤ ਹੋਈਆਂ ਹਨ।

  • ਡੀਜੀ ਸ਼ਿਪਿੰਗ ਨੇ ਹੁਣ ਤੱਕ 2764 ਤੋਂ ਵੱਧ ਭਾਰਤੀ ਨਾਵਿਕਾਂ ਦੀ ਸੁਰੱਖਿਅਤ ਸਵਦੇਸ਼ ਵਾਪਸੀ ਵਿੱਚ ਸਹਾਇਤਾ ਕੀਤੀ ਹੈ, ਜਿਨ੍ਹਾਂ ਵਿੱਚ ਪਿਛਲੇ 24 ਘੰਟਿਆਂ ਵਿੱਚ ਖਾੜੀ ਖੇਤਰ ਦੇ ਵੱਖ-ਵੱਖ ਸਥਾਨਾਂ ਤੋਂ 24 ਨਾਵਿਕ ਸ਼ਾਮਲ ਹਨ।

  • ਭਾਰਤ ਭਰ ਵਿੱਚ ਬੰਦਰਗਾਹਾਂ ਦਾ ਸੰਚਾਲਨ ਸਧਾਰਣ ਤੌਰ ‘ਤੇ ਜਾਰੀ ਹੈ ਅਤੇ ਕਿਤੇ ਵੀ ਭੀੜ-ਭੜੱਕੇ ਦੀ ਸੂਚਨਾ ਨਹੀਂ ਹੈ।

 

ਖੇਤਰ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ

ਵਿਦੇਸ਼ ਮੰਤਰਾਲਾ ਖਾੜੀ ਅਤੇ ਪੱਛਮੀ ਏਸ਼ੀਆ ਖੇਤਰ ਵਿੱਚ ਹੋ ਰਹੇ ਘਟਨਾਕ੍ਰਮਾਂ ‘ਤੇ ਲਗਾਤਾਰ ਨਿਗਰਾਨੀ ਰੱਖ ਰਿਹਾ ਹੈ ਅਤੇ ਇਸ ਖੇਤਰ ਵਿੱਚ ਭਾਰਤੀ ਭਾਈਚਾਰੇ ਦੀ ਸੁਰੱਖਿਆ, ਸਕਿਉਰਿਟੀ ਅਤੇ ਭਲਾਈ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਮੰਤਰਾਲੇ ਨੇ ਸੂਚਿਤ ਕੀਤਾ ਹੈ ਕਿ:

  • ਭਾਰਤੀ ਦੂਤਾਵਾਸ ਅਤੇ ਪੋਸਟ 24 ਘੰਟੇ ਹੈਲਪਲਾਈਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਭਾਰਤੀ ਨਾਗਰਿਕਾਂ ਦੀ ਸਹਾਇਤਾ ਲਈ ਸਰਗਰਮੀ ਨਾਲ ਯਤਨਸ਼ੀਲ ਹਨ। ਉਹ ਸਥਾਨਕ ਸਰਕਾਰਾਂ ਨਾਲ ਵੀ ਨਿਰੰਤਰ ਸੰਪਰਕ ਵਿੱਚ ਹਨ।

  • ਸਥਾਨਕ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਉਡਾਣ ਅਤੇ ਯਾਤਰਾ ਦੀਆਂ ਸਥਿਤੀਆਂ, ਕਾਂਸੁਲਰ ਸੇਵਾਵਾਂ ਅਤੇ ਸਾਡੇ ਭਾਈਚਾਰੇ ਨੂੰ ਸਹਿਯੋਗ ਦੇਣ ਲਈ ਕੀਤੇ ਜਾ ਰਹੇ ਵੱਖ-ਵੱਖ ਭਲਾਈ ਉਪਾਵਾਂ ਬਾਰੇ ਜਾਣਕਾਰੀ ਸਮੇਤ ਅੱਪਡੇਟ ਸਲਾਹ ਨਿਯਮਿਤ ਤੌਰ ‘ਤੇ ਜਾਰੀ ਕੀਤੀਆਂ ਜਾ ਰਹੀਆਂ ਹਨ।

  • ਭਾਰਤੀ ਦੂਤਾਵਾਸ ਖੇਤਰ ਵਿੱਚ ਵੱਖ-ਵੱਖ ਐਸੋਸੀਏਸ਼ਨਾਂ, ਸੰਗਠਨਾਂ, ਪੇਸ਼ੇਵਰ ਸਮੂਹਾਂ, ਭਾਰਤੀ ਕੰਪਨੀਆਂ ਅਤੇ ਹੋਰ ਹਿੱਸੇਦਾਰਾਂ ਸਮੇਤ ਭਾਰਤੀ ਭਾਈਚਾਰੇ ਨਾਲ ਸਰਗਰਮ ਤੌਰ ’ਤੇ ਜੁੜੇ ਰਹਿੰਦੇ ਹਨ। 

  • ਸਰਕਾਰ ਇਸ ਖੇਤਰ ਵਿੱਚ ਭਾਰਤੀ ਨਾਵਿਕਾਂ ਦੀ ਭਲਾਈ ਨੂੰ ਉੱਚ ਤਰਜੀਹ ਦੇ ਰਹੀ ਹੈ। ਭਾਰਤੀ ਦੂਤਾਵਾਸ ਇਸ ਖੇਤਰ ਵਿੱਚ ਜਹਾਜ਼ਾਂ 'ਤੇ ਮੌਜੂਦ ਭਾਰਤੀ ਚਾਲਕ ਦਲ ਦੇ ਮੈਂਬਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ, ਜਿਸ ਵਿੱਚ ਸਥਾਨਕ ਅਧਿਕਾਰੀਆਂ ਅਤੇ ਏਜੰਸੀਆਂ ਨਾਲ ਤਾਲਮੇਲ ਕਰਨਾ, ਕਾਂਸੁਲਰ ਸਹਾਇਤਾ ਪ੍ਰਦਾਨ ਕਰਨਾ ਅਤੇ ਭਾਰਤ ਵਾਪਸੀ ਦੀਆਂ ਬੇਨਤੀਆਂ ਨੂੰ ਅਸਾਨ ਬਣਾਉਣਾ ਸ਼ਾਮਲ ਹੈ।

  •  28 ਫਰਵਰੀ ਤੋਂ ਹੁਣ ਤੱਕ ਲਗਭਗ 12,96,000 ਯਾਤਰੀ ਭਾਰਤ ਦੀ ਯਾਤਰਾ ਕਰ ਚੁੱਕੇ ਹਨ।

  • ਸੰਯੁਕਤ ਅਰਬ ਅਮੀਰਾਤ ਵਿੱਚ, ਸੰਚਾਲਨ ਅਤੇ ਸੁਰੱਖਿਆ ਸਬੰਧੀ ਵਿਚਾਰਾਂ ਦੇ ਅਧਾਰ 'ਤੇ ਏਅਰਲਾਈਨ ਯੂਏਈ ਅਤੇ ਭਾਰਤ ਵਿਚਕਾਰ ਸੀਮਿਤ ਗੈਰ-ਨਿਰਧਾਰਿਤ ਵਪਾਰਕ ਉਡਾਣਾਂ ਦਾ ਸੰਚਾਲਨ ਜਾਰੀ ਰੱਖਦੀਆਂ ਹਨ; ਅਤੇ ਅੱਜ ਯੂਏਈ ਅਤੇ ਭਾਰਤ ਵਿਚਕਾਰ ਲਗਭਗ 110 ਉਡਾਣਾਂ ਦੇ ਸੰਚਾਲਨ ਦੀ ਉਮੀਦ ਹੈ।

  • ਸਾਊਦੀ ਅਰਬ ਅਤੇ ਓਮਾਨ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ ਭਾਰਤ ਦੇ ਡੈਸਟੀਨੇਸ਼ਨ ਲਈ ਉਡਾਣਾਂ ਜਾਰੀ ਹਨ।

  • ਕਤਰ ਦਾ ਹਵਾਈ ਖੇਤਰ ਅੰਸ਼ਕ ਤੌਰ 'ਤੇ ਖੁੱਲ੍ਹਾ ਹੋਣ ਦੇ ਕਾਰਨ, ਕਤਰ ਏਅਰਵੇਜ਼ ਵੱਲੋਂ ਅੱਜ ਭਾਰਤ ਵਿੱਚ ਵੱਖ-ਵੱਖ ਡੈਸਟੀਨਸ਼ਨਾਂ ਲਈ ਉਡਾਣਾਂ ਜਾਰੀ ਹਨ। 

  • ਕੁਵੈਤ ਦਾ ਹਵਾਈ ਖੇਤਰ ਖੁੱਲ੍ਹਾ ਹੈ। ਜਜ਼ੀਰਾ ਏਅਰਵੇਜ਼ ਅਤੇ ਕੁਵੈਤ ਏਅਰਵੇਜ਼ ਨੇ ਕੁਵੈਤ ਤੋਂ ਭਾਰਤ ਦੇ ਲਈ ਸੀਮਤ ਉਡਾਣਾਂ ਮੁੜ ਤੋਂ ਸ਼ੁਰੂ ਕਰ ਦਿੱਤੀਆਂ ਹਨ। 

  • ਬਹਿਰੀਨ ਦਾ ਹਵਾਈ ਖੇਤਰ ਖੁੱਲ੍ਹਾ ਹੈ। ਬਹਿਰੀਨ ਦੀ ਗਲਫ ਏਅਰ ਤੋਂ ਭਾਰਤ ਦੇ ਵੱਖ-ਵੱਖ ਡੈਸਟੀਨੇਸ਼ਨਾਂ ਲਈ ਸੰਚਾਲਿਤ ਕਰ ਰਹੀ ਹੈ।

  • ਇਰਾਕ ਦਾ ਹਵਾਈ ਖੇਤਰ ਸੀਮਿਤ ਉਡਾਣ ਸੰਚਾਲਨ ਦੇ ਨਾਲ ਖੇਤਰ ਦੇ ਡੈਸਟੀਨੇਸ਼ਨਾਂ ਲਈ ਖੁੱਲ੍ਹਾ ਹੈ, ਜਿਸ ਦੀ ਵਰਤੋਂ ਭਾਰਤ ਦੀ ਅੱਗੇ ਦੀ ਯਾਤਰਾ ਲਈ ਕੀਤੀ ਜੀ ਸਕਦੀ ਹੈ।

  • ਕਾਰਗੋ ਅਤੇ ਚਾਰਟਰਡ ਉਡਾਣਾਂ ਲਈ ਈਰਾਨ ਦਾ ਹਵਾਈ ਖੇਤਰ ਅੰਸ਼ਕ ਤੌਰ ‘ਤੇ ਖੁੱਲ੍ਹਾ ਹੈ। ਭਾਰਤੀ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ ਅਤੇ ਜੋ ਪਹਿਲਾਂ ਤੋਂ ਹੀ ਈਰਾਨ ਵਿੱਚ ਹਨ, ਉਨ੍ਹਾਂ ਨੂੰ ਸਾਡੀ ਦੂਤਾਵਾਸ ਦੇ ਸਹਿਯੋਗ ਨਾਲ ਜ਼ਮੀਨੀ ਸਰਹੱਦੀ ਮਾਰਗਾਂ ਰਾਹੀਂ ਈਰਾਨ ਛੱਡਣ ਦੀ ਅਪੀਲ ਕੀਤੀ ਜਾਂਦੀ ਹੈ। ਹੁਣ ਤੱਕ, ਤੇਹਰਾਨ ਸਥਿਤ ਭਾਰਤੀ ਦੂਤਾਵਾਸ ਨੇ ਜ਼ਮੀਨੀ ਸਰਹੱਦੀ ਮਾਰਗਾਂ ਰਾਹੀਂ 2445 ਭਾਰਤੀ ਨਾਗਰਿਕਾਂ ਨੂੰ ਈਰਾਨ ਤੋਂ ਬਾਹਰ ਕੱਢਣ ਵਿੱਚ ਮਦਦ ਕੀਤੀ ਹੈ। 

  • ਇਜ਼ਰਾਈਲ: ਇਜ਼ਰਾਈਲ ਦਾ ਹਵਾਈ ਖੇਤਰ ਖੁੱਲ੍ਹਾ ਹੈ ਅਤੇ ਖੇਤਰੀ ਡੈਸਟੀਨੇਸ਼ਨਾਂ ਲਈ ਸੀਮਿਤ ਉਡਾਣਾਂ ਫਿਰ ਤੋਂ ਸ਼ੁਰੂ ਹੋ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਭਾਰਤ ਦੀ ਅੱਗੇ ਦੀ ਯਾਤਰਾ ਲਈ ਕੀਤੀ ਜਾ ਸਕਦੀ ਹੈ। 

 *********

ਟੀਐੱਮ


(Release ID: 2255951) ਵਿਜ਼ੀਟਰ ਕਾਊਂਟਰ : 6