ਸਿੱਖਿਆ ਮੰਤਰਾਲਾ
ਸ਼੍ਰੀ ਧਰਮੇਂਦਰ ਪ੍ਰਧਾਨ ਨੇ NCERT ਦੀਆਂ ਪਾਠ ਪੁਸਤਕਾਂ ਦੀ ਉਪਲਬਧਤਾ ਅਤੇ ਸਮੇਂ ਸਿਰ ਵੰਡ ਦੀ ਸਮੀਖਿਆ ਕੀਤੀ
Posted On:
28 APR 2026 2:36PM by PIB Chandigarh
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਚੱਲ ਰਹੇ ਅਕਾਦਮਿਕ ਸੈਸ਼ਨ ਲਈ ‘ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ’ (NCERT) ਦੁਆਰਾ ਪ੍ਰਕਾਸ਼ਿਤ ਪਾਠ ਪੁਸਤਕਾਂ ਦੀ ਉਪਲਬਧਤਾ, ਛਪਾਈ ਅਤੇ ਵੰਡ ਦੀ ਸਮੀਖਿਆ ਕੀਤੀ। ਇਸ ਮੀਟਿੰਗ ਦੌਰਾਨ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਸਕੱਤਰ, ਸ਼੍ਰੀ ਸੰਜੈ ਕੁਮਾਰ, ਸਿੱਖਿਆ ਮੰਤਰਾਲੇ ਅਤੇ NCERT ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

से ग्रामीण क्षेत्रों के छात्रों तक पुस्तकें समय पर पहुंचना सुनिश्चित करने पर जोर दिया गया।
ਸ਼੍ਰੀ ਪ੍ਰਧਾਨ ਨੇ ਆਉਣ ਵਾਲੀਆਂ NCERT ਪਾਠ ਪੁਸਤਕਾਂ ਦੀ ਤਿਆਰੀ ਦੀ ਸਮੀਖਿਆ ਕੀਤੀ। ਮੰਤਰੀ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਪੁਸਤਕਾਂ ਦੇ ਸਟਾਕ ਦੀਆਂ ਸਥਿਤੀਆਂ ਦਾ ਵੀ ਮੁਲਾਂਕਣ ਕੀਤਾ ਅਤੇ ਰਾਜ ਅਧਿਕਾਰੀਆਂ ਅਤੇ ਵੰਡ ਏਜੰਸੀਆਂ ਨਾਲ ਤਾਲਮੇਲ ਦੀ ਜਾਂਚ ਕੀਤੀ, ਖਾਸ ਕਰਕੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਏ ਜਾਣ ‘ਤੇ ਜ਼ੋਰ ਦਿੱਤਾ ਗਿਆ।
ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਸ਼੍ਰੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਸਪਲਾਈ ਚੇਨ ਨੂੰ ਹੋਰ ਮਜ਼ਬੂਤ ਕਰਨ, ਜਿੱਥੇ ਜ਼ਰੂਰੀ ਹੋਵੇ ਪ੍ਰਿੰਟਿੰਗ ਸਮਰੱਥਾ ਵਧਾਉਣ ਅਤੇ ਲਾਸਟ ਮਾਈਲ ਡਿਲੀਵਰੀ ਦੀ ਨੇੜਿਓਂ ਨਿਗਰਾਨੀ ਕਰਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਦੋਂ ਤੱਕ ਭੌਤਿਕ ਕਾਪੀਆਂ ਸਾਰੇ ਵਿਦਿਆਰਥੀਆਂ ਤੱਕ ਪਹੁੰਚ ਨਹੀਂ ਜਾਂਦੀਆਂ, ਉਦੋਂ ਤੱਕ ਵਿਦਿਆਰਥੀਆਂ ਦੀ ਪੜਾਈ ਵਿੱਚ ਕੋਈ ਰੁਕਾਵਟ ਨਾ ਆਵੇ, ਇਸ ਲਈ ਇੱਕ ਅੰਤਰਿਮ ਉਪਾਅ ਵਜੋਂ ਈ-ਪਾਠਸ਼ਾਲਾ ਰਾਹੀਂ ਡਿਜੀਟਲ ਪਾਠ ਪੁਸਤਕਾਂ ਉਪਲਬਧ ਕਰਵਾਈਆਂ ਗਈਆਂ ਹਨ।
*****
ਏਕੇ/ਬਲਜੀਤ ਸਿੰਘ
(Release ID: 2256723)
ਵਿਜ਼ੀਟਰ ਕਾਊਂਟਰ : 66