ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਕੰਧ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮੁਆਵਜ਼ੇ ਦਾ ਐਲਾਨ ਕੀਤਾ

प्रविष्टि तिथि: 29 APR 2026 11:22PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਕੰਧ ਡਿੱਗਣ ਦੀ ਮੰਦਭਾਗੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸੰਵੇਦਨਾ ਪੀੜਤ ਪਰਿਵਾਰਾਂ ਨਾਲ ਹੈ ਅਤੇ ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ  ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ, ਜਦੋਂ ਕਿ ਜ਼ਖ਼ਮੀਆਂ ਨੂੰ 50,000 ਰੁਪਏ ਪ੍ਰਦਾਨ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ 'ਤੇ ਲਿਖਿਆ:

"ਕਰਨਾਟਕ ਦੇ ਬੰਗਲੁਰੂ ਵਿੱਚ ਕੰਧ ਡਿੱਗਣ ਦੀ ਇਹ ਘਟਨਾ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਜ਼ਖ਼ਮੀਆਂ ਨੂੰ 50,000 ਰੁਪਏ ਪ੍ਰਦਾਨ ਕੀਤੇ ਜਾਣਗੇ : ਪ੍ਰਧਾਨ ਮੰਤਰੀ"

*****

ਐੱਮਜੇਪੀਐੱਸ/ਪੀਆਰਕੇ


(रिलीज़ आईडी: 2257042) आगंतुक पटल : 49
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Telugu , Kannada , Malayalam