ਘੱਟ ਗਿਣਤੀ ਮਾਮਲੇ ਮੰਤਰਾਲਾ
azadi ka amrit mahotsav

ਘੱਟ ਗਿਣਤੀ ਭਾਈਚਾਰਿਆਂ ਲਈ ਸਮਾਵੇਸ਼ੀ ਵਿਕਾਸ ਅਤੇ ਭਲਾਈ ਸਕੀਮਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਘੱਟ ਗਿਣਤੀ ਮਾਮਲੇ ਮੰਤਰਾਲੇ ਦੀ ਪਹਿਲੀ ਤਰਜੀਹ ਹੈ

प्रविष्टि तिथि: 30 APR 2026 1:39PM by PIB Chandigarh

ਘੱਟ ਗਿਣਤੀ ਮਾਮਲੇ ਮੰਤਰਾਲੇ ਦੇ ਸਕੱਤਰ, ਡਾ. ਸ੍ਰੀਵਤਸ ਕ੍ਰਿਸ਼ਨਾ ਨੇ ਅੱਜ ਕਰਨਾਟਕ ਸਰਕਾਰ ਨਾਲ ਮੰਤਰਾਲੇ ਦੀਆਂ ਵੱਖ-ਵੱਖ ਪ੍ਰਮੁੱਖ ਯੋਜਨਾਵਾਂ, ਜਿਨ੍ਹਾਂ ਵਿੱਚ PMJVK, PM VIKAS, ਸਕਾਲਰਸ਼ਿਪ, UMEED ਅਤੇ ਸਮਾਜਿਕ-ਆਰਥਿਕ ਸਸ਼ਕਤੀਕਰਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ਹੋਰ ਪਹਿਲਕਦਮੀਆਂ ਸ਼ਾਮਲ ਹਨ, ਦੇ ਲਾਗੂਕਰਨ ਅਤੇ ਪ੍ਰਗਤੀ ਦੀ ਸਮੀਖਿਆ ਲਈ ਇੱਕ ਵਿਸਤ੍ਰਿਤ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ, ਕਰਨਾਟਕ ਸਰਕਾਰ ਦੇ ਸਕੱਤਰ, ਡਾ. ਸ਼ਮਲਾ ਇਕਬਾਲ ਨੇ ਘੱਟ ਗਿਣਤੀ ਮਾਮਲੇ ਮੰਤਰਾਲੇ ਦੀਆਂ ਯੋਜਨਾਵਾਂ ਦੇ ਤਹਿਤ ਰਾਜ ਸਰਕਾਰ ਦੁਆਰਾ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਵਿਸਤ੍ਰਿਤ ਜਾਣਕਾਰੀ ਪੇਸ਼ ਕੀਤੀ। ਵਿਚਾਰ-ਵਟਾਂਦਰੇ ਦਾ ਮੁੱਖ ਕੇਂਦਰ ਪ੍ਰੋਜੈਕਟਾਂ ਦੇ ਲਾਗੂਕਰਨ ਵਿੱਚ ਤੇਜ਼ੀ ਲਿਆਉਣਾ, ਯੋਜਨਾਵਾਂ ਦੀ ਪਹੁੰਚ ਦਾ ਵਿਸਥਾਰ ਕਰਨਾ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚੇ।

ਡਾ. ਸ੍ਰੀਵਤਸ ਕ੍ਰਿਸ਼ਨਾ ਨੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਰਾਜ ਸਰਕਾਰ ਨੂੰ ਉਤਸ਼ਾਹਿਤ ਕੀਤਾ ਕਿ ਉਹ ਮੰਤਰਾਲੇ ਦੀਆਂ ਵੱਖ-ਵੱਖ ਯੋਜਨਾਵਾਂ ਦੇ ਤਹਿਤ ਨਵੇਂ ਪ੍ਰੋਜੈਕਟਾਂ ਲਈ ਨਵੀਨਤਾਕਾਰੀ ਅਤੇ ਪ੍ਰਭਾਵਸ਼ਾਲੀ ਪ੍ਰਸਤਾਵਾਂ ਨਾਲ ਅੱਗੇ ਆਉਣ। ਉਨ੍ਹਾਂ ਨੇ ਸਮਾਵੇਸ਼ੀ ਵਿਕਾਸ ਹਾਸਲ ਕਰਨ ਅਤੇ ਸਿੱਖਿਆ, ਹੁਨਰ ਵਿਕਾਸ, ਬੁਨਿਆਦੀ ਢਾਂਚੇ ਅਤੇ ਭਲਾਈ ਪਹਿਲਕਦਮੀਆਂ ਰਾਹੀਂ ਘੱਟ ਗਿਣਤੀ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਲਈ ਕੇਂਦਰ ਅਤੇ ਰਾਜ ਵਿਚਕਾਰ ਤਾਲਮੇਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਸੰਯੁਕਤ ਸਕੱਤਰ ਸ਼੍ਰੀ ਰਾਮ ਸਿੰਘ ਅਤੇ ਸ਼੍ਰੀ ਸ਼ਿਆਮਾ ਪ੍ਰਸਾਦ ਰਾਏ, ਡਾਇਰੈਕਟਰ ਸੁਸ਼੍ਰੀ ਨੇਹਾ ਗਿਰੀ ਅਤੇ ਘੱਟ ਗਿਣਤੀ ਮਾਮਲੇ ਮੰਤਰਾਲੇ ਅਤੇ ਕਰਨਾਟਕ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

*****

ਏਕੇ/ਐੱਮਆਰ/ਸ਼ੀਨਮ ਜੈਨ


(रिलीज़ आईडी: 2257052) आगंतुक पटल : 42
इस विज्ञप्ति को इन भाषाओं में पढ़ें: English , Urdu , हिन्दी , Kannada