ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਕਿਸ਼ਤੀ ਪਲਟਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ

प्रविष्टि तिथि: 01 MAY 2026 12:59PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਕਿਸ਼ਤੀ ਪਲਟਣ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਇਸ ਦੁਖਦਾਈ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।

ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਵਾਰਸ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਕਿਸ਼ਤੀ ਪਲਟਣ ਕਾਰਨ ਹੋਇਆ ਜਾਨ-ਮਾਲ ਦਾ ਨੁਕਸਾਨ ਬਹੁਤ ਦੁਖਦਾਈ ਹੈ। ਇਸ ਦੁਖਦਾਈ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

ਮ੍ਰਿਤਕਾਂ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ”

 

***********

 

ਐੱਮਜੇਪੀਐੱਸ/ਪੀਆਰਕੇ


(रिलीज़ आईडी: 2257525) आगंतुक पटल : 59
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Tamil , Telugu , Kannada , Malayalam