ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਆਰ. ਬਾਲਾਸੁਬ੍ਰਾਮਨੀਅਮ ਜੀ ਅਤੇ ਡਾ. ਜੋਰਮ ਅਨਿਆ ਜੀ ਨੂੰ ਨੀਤੀ ਆਯੋਗ ਦੇ ਪੂਰਨ-ਕਾਲੀਨ ਮੈਂਬਰਾਂ ਵਜੋਂ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ
प्रविष्टि तिथि:
02 MAY 2026 9:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਆਰ. ਬਾਲਾਸੁਬ੍ਰਾਮਨੀਅਮ ਜੀ ਅਤੇ ਡਾ. ਜੋਰਮ ਅਨਿਆ ਜੀ ਨੂੰ ਨੀਤੀ ਆਯੋਗ ਦੇ ਪੂਰਨ-ਕਾਲੀਨ ਮੈਂਬਰਾਂ ਵਜੋਂ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਅਮੀਰ ਤਜਰਬੇ ਅਤੇ ਵੱਖ-ਵੱਖ ਮੁੱਦਿਆਂ 'ਤੇ ਡੂੰਘੀ ਸਮਝ ਨਾਲ ਨੀਤੀ ਨਿਰਮਾਣ ਨੂੰ ਬਹੁਤ ਮਜ਼ਬੂਤੀ ਮਿਲੇਗੀ। ਸ਼੍ਰੀ ਮੋਦੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਯੋਗਦਾਨ ਨਾਲ ਵੱਖ-ਵੱਖ ਖੇਤਰਾਂ ਵਿੱਚ ਨਵੀਨਤਾ ਅਤੇ ਵਿਕਾਸ ਨੂੰ ਹੁਲਾਰਾ ਮਿਲੇਗਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਦੀ ਬਹੁਤ ਹੀ ਸਾਰਥਕ ਅਤੇ ਪ੍ਰਭਾਵਸ਼ਾਲੀ ਹੋਣ ਦੀ ਵੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ 'ਤੇ ਲਿਖਿਆ:
"ਡਾ. ਆਰ. ਬਾਲਾਸੁਬ੍ਰਾਮਨੀਅਮ ਜੀ ਅਤੇ ਡਾ. ਜੋਰਮ ਅਨਿਆ ਜੀ ਨੂੰ ਨੀਤੀ ਆਯੋਗ ਦੇ ਪੂਰਨ-ਕਾਲੀਨ ਮੈਂਬਰਾਂ ਵਜੋਂ ਨਿਯੁਕਤ ਕੀਤੇ ਜਾਣ 'ਤੇ ਵਧਾਈ। ਉਨ੍ਹਾਂ ਦਾ ਅਮੀਰ ਤਜਰਬਾ ਅਤੇ ਵੱਖ-ਵੱਖ ਮੁੱਦਿਆਂ 'ਤੇ ਡੂੰਘੀ ਸਮਝ ਨੀਤੀ ਨਿਰਮਾਣ ਨੂੰ ਕਾਫ਼ੀ ਮਜ਼ਬੂਤ ਕਰੇਗੀ। ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੇ ਯੋਗਦਾਨ ਨਾਲ ਵੱਖ-ਵੱਖ ਖੇਤਰਾਂ ਵਿੱਚ ਨਵੀਨਤਾ ਅਤੇ ਵਿਕਾਸ ਨੂੰ ਹੁਲਾਰਾ ਮਿਲੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਦੇ ਸਫਲ ਅਤੇ ਪ੍ਰਭਾਵਸ਼ਾਲੀ ਹੋਣ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।"
************
ਐੱਮਜੇਪੀਐੱਸ/ਪੀਆਰਕੇ
(रिलीज़ आईडी: 2257665)
आगंतुक पटल : 48
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Telugu
,
Kannada
,
Malayalam