ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਰਾਸ਼ਟਰਪਤੀ ਨੇ ਬੁੱਧ ਪੂਰਨਿਮਾ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 30 APR 2026 4:59PM by PIB Chandigarh

ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੁ ਨੇ ਬੁੱਧ ਪੂਰਨਿਮਾ ਦੀ ਪੂਰਵ ਸੰਧਿਆ 'ਤੇ ਆਪਣੇ ਸੁਨੇਹੇ ਵਿੱਚ ਕਿਹਾ ਹੈ: -

"ਬੁੱਧ ਪੂਰਨਿਮਾ ਦੇ ਸ਼ੁਭ ਮੌਕੇ 'ਤੇ ਮੈਂ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਵਿੱਚ ਭਗਵਾਨ ਬੁੱਧ ਦੇ ਫੈਲੇ ਪੈਰੋਕਾਰਾਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਅਤੇ ਵਧਾਈ ਦਿੰਦੀ ਹਾਂ।

ਇਹ ਪਵਿੱਤਰ ਦਿਨ ਭਗਵਾਨ ਬੁੱਧ ਦੇ ਧਰਤੀ 'ਤੇ ਆਉਣ, ਗਿਆਨ ਪ੍ਰਾਪਤੀ ਅਤੇ ਮਹਾਪਰਿਨਿਰਵਾਣ ਦੀਆਂ ਇਤਿਹਾਸਕ ਘਟਨਾਵਾਂ ਦਾ ਪ੍ਰਤੀਕ ਹੈ। ਰਹਿਮਦਿਲੀ, ਅਹਿੰਸਾ, ਸ਼ਾਂਤੀ ਅਤੇ ਗਿਆਨ ਦੇ ਉਨ੍ਹਾਂ ਦੇ ਸਦੀਵੀ ਸੰਦੇਸ਼ ਸਮੁੱਚੀ ਮਨੁੱਖਤਾ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਅੱਜ ਦੀ ਦੁਨੀਆ ਵਿੱਚ ਭਗਵਾਨ ਬੁੱਧ ਦੀਆਂ ਸਿੱਖਿਆਵਾਂ ਸਾਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਆਪਸੀ ਸਦਭਾਵਨਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।

ਇਸ ਸ਼ੁਭ ਮੌਕੇ 'ਤੇ, ਆਓ ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਗ੍ਰਹਿਣ ਕਰਨ ਅਤੇ ਇੱਕ ਸ਼ਾਂਤੀਪੂਰਨ, ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲਈਏ।"

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਇੱਥੇ ਕਲਿੱਕ ਕਰੋ।

*****

ਐੱਮਜੇਪੀਐੱਸ/ਪੀਆਰਕੇ


(Release ID: 2257783) ਵਿਜ਼ੀਟਰ ਕਾਊਂਟਰ : 14