ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
Posted On:
04 MAY 2026 8:21AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਅੱਜ ਉਨ੍ਹਾਂ ਦੇ ਜਨਮ ਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਪ ਰਾਸ਼ਟਰਪਤੀ 'ਵਿਕਸਿਤ ਭਾਰਤ' ਦੇ ਸਮੂਹਿਕ ਸੁਪਨੇ ਨੂੰ ਮਜ਼ਬੂਤ ਕਰਨ ਲਈ ਬਹੁਪੱਖੀ ਯਤਨ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸੰਸਦੀ ਕਾਰਵਾਈਆਂ ਦੀ ਉਤਪਾਦਕਤਾ ਅਤੇ ਪ੍ਰਭਾਵਸ਼ੀਲਤਾ ਵਧਾਉਣ ਦੇ ਉਨ੍ਹਾਂ ਦੇ ਨਿਰੰਤਰ ਯਤਨ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਬਪੱਖੀ ਵਿਕਾਸ ਪ੍ਰਤੀ ਉਪ ਰਾਸ਼ਟਰਪਤੀ ਦਾ ਅਟੁੱਟ ਸਮਰਪਣ ਤੇ ਗ਼ਰੀਬਾਂ ਅਤੇ ਪਛੜੇ ਲੋਕਾਂ ਪ੍ਰਤੀ ਉਨ੍ਹਾਂ ਦੀ ਚਿੰਤਾ ਵੀ ਓਨੀ ਹੀ ਪ੍ਰੇਰਨਾਦਾਇਕ ਹੈ। ਉਨ੍ਹਾਂ ਕਿਹਾ ਕਿ ਉਪ ਰਾਸ਼ਟਰਪਤੀ ਦਾ ਜਨਤਕ ਜੀਵਨ ਸਮਰਪਣ, ਅਨੁਸ਼ਾਸਨ ਅਤੇ ਸਪਸ਼ਟ ਉਦੇਸ਼ ਦੀ ਭਾਵਨਾ ਨਾਲ ਪ੍ਰੇਰਿਤ ਹੈ। ਸ਼੍ਰੀ ਮੋਦੀ ਨੇ ਉਪ ਰਾਸ਼ਟਰਪਤੀ ਦੀ ਚੰਗੀ ਸਿਹਤ, ਖ਼ੁਸ਼ੀ ਅਤੇ ਰਾਸ਼ਟਰ ਦੀ ਸੇਵਾ ਵਿੱਚ ਨਿਰੰਤਰ ਰੁੱਝੇ ਰਹਿੰਦਿਆਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ 'ਐੱਕਸ' 'ਤੇ ਆਪਣੀ ਪੋਸਟ ਵਿੱਚ ਲਿਖਿਆ:
“ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਜਨਮ ਦਿਨ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ। ਉਹ ਵਿਕਸਤ ਭਾਰਤ ਦੇ ਸਾਡੇ ਸਮੂਹਿਕ ਸੁਪਨੇ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਸੰਸਦੀ ਕਾਰਵਾਈਆਂ ਦੀ ਉਤਪਾਦਕਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਲਈ ਉਨ੍ਹਾਂ ਦੇ ਯਤਨ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਗ਼ਰੀਬਾਂ ਅਤੇ ਪਛੜੇ ਲੋਕਾਂ ਪ੍ਰਤੀ ਉਨ੍ਹਾਂ ਦੀ ਚਿੰਤਾ ਦੇ ਨਾਲ ਸਰਬਪੱਖੀ ਵਿਕਾਸ ਪ੍ਰਤੀ ਉਨ੍ਹਾਂ ਦਾ ਪੂਰਨ ਉਤਸ਼ਾਹ ਵੀ ਪ੍ਰੇਰਨਾਦਾਇਕ ਹੈ। ਉਨ੍ਹਾਂ ਦਾ ਜਨਤਕ ਜੀਵਨ ਸਮਰਪਣ, ਅਨੁਸ਼ਾਸਨ ਅਤੇ ਸਪਸ਼ਟ ਉਦੇਸ਼ ਨਾਲ ਪ੍ਰੇਰਿਤ ਹੈ । ਮੈਂ ਉਨ੍ਹਾਂ ਦੀ ਚੰਗੀ ਸਿਹਤ, ਖ਼ੁਸ਼ੀ ਅਤੇ ਰਾਸ਼ਟਰ ਦੀ ਸੇਵਾ ਵਿੱਚ ਲਗਾਤਾਰ ਰੁੱਝੇ ਰਹਿੰਦਿਆਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ ।”
*************
ਐੱਮਜੇਪੀਐੱਸ/ਪੀਆਰਕੇ
(Release ID: 2257816)
ਵਿਜ਼ੀਟਰ ਕਾਊਂਟਰ : 9
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Telugu
,
Kannada
,
Malayalam