|
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮਾਂ ‘ਤੇ ਅੰਤਰ-ਮੰਤਰਾਲਾ ਪ੍ਰੈੱਸ ਬ੍ਰੀਫਿੰਗ
ਖਾਦ ਦੀ ਉਪਲਬਧਤਾ ਮਜ਼ਬੂਤ ਬਣੀ ਹੋਈ ਹੈ; ਸਪਲਾਈ ਜ਼ਰੂਰਤਾਂ ਤੋਂ ਵੱਧ ਹੈ ਪੱਛਮੀ ਏਸ਼ੀਆ ਵਿੱਚ ਸੰਕਟ ਦੀ ਸਥਿਤੀ ਤੋਂ ਬਾਅਦ ਉਪਲਬਧਤਾ ਲਈ ਲਗਭਗ 84 ਲੱਖ ਮੀਟ੍ਰਿਕ ਟਨ ਖਾਦ ਦਾ ਭੰਡਾਰ ਹੋਰ ਪ੍ਰਦਾਨ ਕੀਤਾ ਗਿਆ ਹੈ ਐੱਲਪੀਜੀ ਡਿਸਟ੍ਰਿਬਿਊਟਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਦੀ ਜਾਣਕਾਰੀ ਨਹੀਂ ਹੈ; ਕੱਲ੍ਹ ਉਦਯੋਗ ਦੇ ਅਧਾਰ 'ਤੇ ਔਨਲਾਈਨ ਐੱਲਪੀਜੀ ਸਿਲੰਡਰ ਬੁਕਿੰਗ 99 ਫ਼ੀਸਦੀ ਤੱਕ ਵਧ ਗਈ ਅਪ੍ਰੈਲ, 2026 ਤੋਂ ਹੁਣ ਤੱਕ 23.58 ਲੱਖ ਤੋਂ ਵੱਧ 5 ਕਿਲੋਗ੍ਰਾਮ ਦੇ ਐੱਫਟੀਐੱਲ ਸਿਲੰਡਰ ਵੇਚੇ ਗਏ ਹਨ ਲਗਭਗ 6.12 ਲੱਖ ਪੀਐੱਨਜੀ ਕਨੈਕਸ਼ਨਾਂ ਨੂੰ ਗੈਸੀਫਾਈ ਕੀਤਾ ਗਿਆ ਹੈ ਅਤੇ ਹੋਰ 2.67 ਲੱਖ ਕਨੈਕਸ਼ਨਾਂ ਲਈ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ, ਨਾਲ ਹੀ ਮਾਰਚ, 2026 ਤੋਂ ਲਗਭਗ 6.79 ਲੱਖ ਗਾਹਕਾਂ ਨੇ ਨਵੇਂ ਪੀਐੱਨਜੀ ਕਨੈਕਸ਼ਨਾਂ ਲਈ ਰਜਿਸਟਰ ਕਰਵਾਇਆ ਹੈ ਖੇਤਰ ਵਿੱਚ ਸਾਰੇ ਭਾਰਤੀ ਨਾਵਿਕ ਸੁਰੱਖਿਅਤ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਭਾਰਤੀ ਝੰਡੇ ਵਾਲੇ ਜਹਾਜ਼ਾਂ ਨਾਲ ਸਬੰਧਤ ਕੋਈ ਘਟਨਾ ਦਰਜ ਨਹੀਂ ਕੀਤੀ ਗਈ ਹੈ ਖੇਤਰ ਤੋਂ ਭਾਰਤ ਦੇ ਵੱਖ-ਵੱਖ ਸਥਾਨਾਂ ਲਈ ਵਾਧੂ ਉਡਾਨਾਂ ਦੇ ਸੰਚਾਲਨ ਨਾਲ ਸਮੁੱਚੀ ਉਡਾਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ
Posted On:
04 MAY 2026 6:33PM by PIB Chandigarh
ਪੱਛਮੀ ਏਸ਼ੀਆ ਵਿੱਚ ਬਦਲਦੀ ਸਥਿਤੀ ਦੇ ਵਿਚਕਾਰ, ਭਾਰਤ ਸਰਕਾਰ ਨਿਯਮਿਤ ਸੂਚਨਾਵਾਂ ਜ਼ਰੀਏ ਨਾਗਰਿਕਾਂ ਨੂੰ ਸੂਚਿਤ ਰੱਖਣ ਲਈ ਦੇ ਆਪਣੇ ਯਤਨ ਜਾਰੀ ਰੱਖ ਰਹੀ ਹੈ। ਇਸੇ ਲੜੀ ਵਿੱਚ, ਅੱਜ ਨਵੀਂ ਦਿੱਲੀ ਦੇ ਰਾਸ਼ਟਰੀ ਮੀਡੀਆ ਕੇਂਦਰ ਵਿੱਚ ਇੱਕ ਪ੍ਰੈੱਸ ਬ੍ਰੀਫਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ, ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਬਾਲਣ ਦੀ ਉਪਲਬਧਤਾ, ਸਮੁੰਦਰੀ ਸੰਚਾਲਨ, ਖੇਤਰ ਵਿੱਚ ਭਾਰਤੀ ਨਾਗਰਿਕਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਅਤੇ ਪ੍ਰਮੁੱਖ ਖੇਤਰਾਂ ਵਿੱਚ ਸਥਿਰਤਾ ਬਣਾਈ ਰੱਖਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ। ਰਸਾਇਣ ਅਤੇ ਖਾਦ ਮੰਤਰਾਲੇ ਨੇ ਵੀ ਖਾਦ ਭੰਡਾਰ ਦੀ ਹਾਲਤ ਅਤੇ ਉਪਲਬਧਤਾ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ।
ਖਾਦ ਭੰਡਾਰ ਦੀ ਹਾਲਤ ਅਤੇ ਉਪਲਬਧਤਾ
ਦੇਸ਼ ਵਿੱਚ ਖਾਦ ਦੇ ਸਮੁੱਚੇ ਭੰਡਾਰ ਦੀ ਹਾਲਤ
|
ਉਤਪਾਦ
|
ਅੱਜ ਦੀ ਹਾਲਤ ਦੇ ਅਨੁਸਾਰ
|
ਜਿਵੇਂ ਕਿ ਪਿਛਲੇ ਸਾਲ ਅੱਜ ਹੀ ਦੇ ਦਿਨ ਸੀ
|
|
ਯੂਰੀਆ
|
74.48
|
74.03
|
|
ਡੀਏਪੀ
|
22.47
|
15.22
|
|
ਐੱਨਪੀਕੇ
|
59.53
|
46.26
|
|
ਐੱਸਐੱਸਪੀ
|
26.71
|
26.63
|
|
ਐੱਮਓਪੀ
|
12.52
|
12.84
|
|
ਕੁੱਲ
|
195.71
|
174.98
|
- ਖਰੀਫ਼ ਸੀਜ਼ਨ 2026 ਲਈ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਡੀਏ ਐਂਡ ਐੱਫਡਬਲਿਊ) ਵੱਲੋਂ ਖਾਦ ਦੀ ਜ਼ਰੂਰਤ 390.54 ਲੱਖ ਮੀਟ੍ਰਿਕ ਟਨ ਆਂਕੀ ਗਈ ਹੈ, ਜਦੋਂ ਕਿ ਮੌਜੂਦਾ ਭੰਡਾਰ ਲਗਭਗ 195.71 ਲੱਖ ਮੀਟ੍ਰਿਕ ਟਨ (50 ਫ਼ੀਸਦੀ ਤੋਂ ਵੱਧ) ਹੈ, ਜੋ ਆਮ ਪੱਧਰ (ਲਗਭਗ 33 ਫ਼ੀਸਦੀ) ਨਾਲੋਂ ਕਾਫ਼ੀ ਜ਼ਿਆਦਾ ਹੈ। ਇਹ ਸਰਕਾਰ ਵੱਲੋਂ ਬਿਹਤਰ ਯੋਜਨਾ, ਅਗਾਊਂ ਭੰਡਾਰਨ ਅਤੇ ਕੁਸ਼ਲ ਲੌਜਿਸਟਿਕ ਪ੍ਰਬੰਧਨ ਨੂੰ ਦਰਸਾਉਂਦਾ ਹੈ।
- ਸੂਬਿਆਂ ਵਿੱਚ ਸਪਲਾਈ ਦੀ ਹਾਲਤ ਮਜ਼ਬੂਤ ਬਣੀ ਹੋਈ ਹੈ। 1 ਮਈ 2026 ਤੋਂ 3 ਮਈ 2026 ਦੀ ਮਿਆਦ ਲਈ, ਉਪਲਬਧਤਾ ਜ਼ਰੂਰਤ ਨਾਲੋਂ ਕਾਫ਼ੀ ਜ਼ਿਆਦਾ ਹੈ। ਯੂਰੀਆ ਦੀ ਉਪਲਬਧਤਾ 2.66 ਲੱਖ ਮੀਟ੍ਰਿਕ ਟਨ ਦੀ ਜ਼ਰੂਰਤ ਦੇ ਮੁਕਾਬਲੇ 62.28 ਲੱਖ ਮੀਟ੍ਰਿਕ ਟਨ ਹੈ, ਡੀਏਪੀ ਦੀ ਉਪਲਬਧਤਾ 0.85 ਲੱਖ ਮੀਟ੍ਰਿਕ ਟਨ ਦੀ ਜ਼ਰੂਰਤ ਦੇ ਮੁਕਾਬਲੇ 20.32 ਲੱਖ ਮੀਟ੍ਰਿਕ ਟਨ ਹੈ, ਐੱਮਓਪੀ ਦੀ ਉਪਲਬਧਤਾ 0.22 ਲੱਖ ਮੀਟ੍ਰਿਕ ਟਨ ਦੀ ਜ਼ਰੂਰਤ ਦੇ ਮੁਕਾਬਲੇ 7.60 ਲੱਖ ਮੀਟ੍ਰਿਕ ਟਨ ਹੈ, ਐੱਨਪੀਕੇ ਦੀ ਉਪਲਬਧਤਾ 1.16 ਲੱਖ ਮੀਟ੍ਰਿਕ ਟਨ ਦੀ ਜ਼ਰੂਰਤ ਦੇ ਮੁਕਾਬਲੇ 49.71 ਲੱਖ ਮੀਟ੍ਰਿਕ ਟਨ ਹੈ ਅਤੇ ਐੱਸਐੱਸਪੀ ਦੀ ਉਪਲਬਧਤਾ 0.55 ਲੱਖ ਮੀਟ੍ਰਿਕ ਟਨ ਦੀ ਜ਼ਰੂਰਤ ਦੇ ਮੁਕਾਬਲੇ 24.60 ਲੱਖ ਮੀਟ੍ਰਿਕ ਟਨ ਹੈ। ਇਹ ਸਪਸ਼ਟ ਤੌਰ 'ਤੇ ਚਾਲੂ ਖਰੀਫ਼ ਸੀਜ਼ਨ ਲਈ ਮਜ਼ਬੂਤ ਸ਼ੁਰੂਆਤੀ ਹਾਲਤ ਦਾ ਸੰਕੇਤ ਹੈ।
ਪ੍ਰਮੁੱਖ ਖਾਦਾਂ ਦੇ ਵੱਧ ਤੋਂ ਵੱਧ ਪ੍ਰਚੂਨ ਮੁੱਲ ਵਿੱਚ ਕੋਈ ਬਦਲਾਅ ਨਹੀਂ:
|
ਉਤਪਾਦ
|
(ਪ੍ਰਤੀ ਬੋਰੀ ਰੁਪਏ ਵਿੱਚ)
|
|
ਯੂਰੀਆ
|
266.5
|
|
ਡੀਏਪੀ
|
1350
|
|
ਟੀਐੱਸਪੀ
|
1300
|
ਸੰਕਟ ਦੇ ਬਾਅਦ ਖਾਦ ਦਾ ਘਰੇਲੂ ਉਤਪਾਦਨ ਅਤੇ ਆਯਾਤ:
|
ਉਤਪਾਦ
|
ਸੰਕਟ ਦੇ ਬਾਅਦ ਘਰੇਲੂ ਉਤਪਾਦਨ
|
ਸੰਕਟ ਦੇ ਬਾਅਦ ਆਯਾਤ ਕੀਤਾ ਮਾਲ ਭਾਰਤੀ ਬੰਦਰਗਾਹਾਂ ‘ਤੇ ਪਹੁੰਚ ਗਿਆ
|
|
ਯੂਰੀਆ
|
40.72
|
9.98
|
|
ਡੀਏਪੀ
|
5.39
|
0.76
|
|
ਐੱਨਪੀਕੇ
|
13.65
|
3.54
|
|
ਐੱਸਐੱਸਪੀ
|
7.95
|
0
|
|
ਐੱਮਓਪੀ
|
0
|
2.41
|
|
ਕੁੱਲ
|
67.71
|
16.69
|
- ਸੰਕਟ ਦੀ ਹਾਲਤ ਤੋਂ ਬਾਅਦ ਉਪਲਬਧਤਾ ਵਿੱਚ ਲਗਭਗ 84 ਐੱਲਐੱਮਟੀ ਖਾਦ ਦੀ ਕੁੱਲ ਮਾਤਰਾ ਵਿੱਚ ਵਾਧਾ ਕੀਤਾ ਗਿਆ ਹੈ।
- 26 ਅਪ੍ਰੈਲ ਨੂੰ ਜਾਰੀ ਮਿਆਦ ਵਿੱਚ, ਯੂਰੀਆ ਦਾ ਉਤਪਾਦਨ ਲਗਭਗ 20.98 ਐੱਲਐੱਮਟੀ ਦੇ ਘਰੇਲੂ ਉਤਪਾਦਨ ਪੱਧਰ ਤੱਕ ਪਹੁੰਚ ਗਿਆ ਹੈ, ਜਦੋਂ ਕਿ 25 ਅਪ੍ਰੈਲ ਨੂੰ ਇਹ 21.89 ਐੱਲਐੱਮਟੀ ਸੀ।
- ਗਲੋਬਲ ਯੂਰੀਆ ਟੈਂਡਰ - ਭਾਰਤ ਨੇ ਫ਼ਰਵਰੀ ਦੇ ਅੰਤ ਤੋਂ ਲੈ ਕੇ ਅੱਜ ਤੱਕ ਕੁੱਲ 38.07 ਲੱਖ ਮੀਟ੍ਰਿਕ ਟਨ (13.07 ਲੱਖ ਮੀਟ੍ਰਿਕ ਟਨ ਆਰਸੀਐੱਫ ਅਤੇ 25 ਲੱਖ ਮੀਟ੍ਰਿਕ ਟਨ ਆਈਪੀਐੱਲ) ਯੂਰੀਆ ਪ੍ਰਾਪਤ ਕੀਤਾ ਹੈ।
- ਭਾਰਤ ਨੇ ਐੱਸਓਐੱਚ ਤੋਂ ਲਗਭਗ 6 ਲੱਖ ਮੀਟ੍ਰਿਕ ਟਨ ਐੱਨਪੀਕੇ (ਗੈਰ-ਪੈਕਡ ਕਾਰਗੋ) ਦੀ ਖੇਪ ਹਾਸਲ ਕਰ ਲਈ ਹੈ, ਜੋ ਮਈ ਅਤੇ ਜੂਨ ਵਿੱਚ ਭਾਰਤੀ ਬੰਦਰਗਾਹਾਂ 'ਤੇ ਪਹੁੰਚੇਗੀ।
- ਡੀਏਪੀ, ਟੀਐੱਸਪੀ, ਅਤੇ ਅਮੋਨੀਅਮ ਸਲਫੇਟ ਲਈ ਗਲੋਬਲ ਟੈਂਡਰ - ਭਾਰਤੀ ਖਾਦ ਕੰਪਨੀਆਂ ਨੇ ਸ਼ੁੱਕਰਵਾਰ, 24 ਅਪ੍ਰੈਲ, 2026 ਨੂੰ 12 ਲੱਖ ਮੀਟ੍ਰਿਕ ਟਨ ਡੀਏਪੀ, 4 ਲੱਖ ਮੀਟ੍ਰਿਕ ਟਨ ਟੀਐੱਸਪੀ ਅਤੇ 3 ਲੱਖ ਮੀਟ੍ਰਿਕ ਟਨ ਅਮੋਨੀਅਮ ਸਲਫੇਟ ਦੀ ਖ਼ਰੀਦ ਲਈ ਸਾਂਝਾ ਗਲੋਬਲ ਟੈਂਡਰ ਜਾਰੀ ਕੀਤਾ ਹੈ। ਇਸ ਨਾਲ ਵਿਅਸਤ ਮੌਸਮ ਦੇ ਦੌਰਾਨ ਲੋੜੀਂਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
- ਖਾਦ ਦੇ ਉਤਪਾਦਨ ਲਈ ਜ਼ਰੂਰੀ ਸਮੱਗਰੀਆਂ, ਜਿਵੇਂ ਯੂਰੀਆ ਅਤੇ ਫਾਸਫੋਰਸ ਅਤੇ ਪੋਟਾਸ਼ੀਅਮ ਖਾਦਾਂ ਦੀ ਉਪਲਬਧਤਾ ਦੀ ਸਮੀਖਿਆ ਖਾਦ ਵਿਭਾਗ ਵੱਲੋਂ ਨਿਯਮਿਤ ਤੌਰ 'ਤੇ ਕੀਤੀ ਜਾ ਰਹੀ ਹੈ।
- ਖਾਦਾਂ ਦੀ ਲੋੜੀਂਦੀ ਉਪਲਬਧਤਾ ਯਕੀਨੀ ਬਣਾਉਣ ਲਈ ਹੁਣ ਤੱਕ ਈਜੀਓਐੱਸ ਦੀਆਂ 7 ਬੈਠਕਾਂ ਆਯੋਜਿਤ ਹੋ ਚੁੱਕੀਆਂ ਹਨ ਅਤੇ ਈਜੀਓਐੱਸ ਵੱਲੋਂ ਉਪਲਬਧਤਾ ਵਿੱਚ ਆਉਣ ਵਾਲੀਆਂ ਜ਼ਿਆਦਾਤਰ ਚੁਣੌਤੀਆਂ ਦਾ ਹੱਲ ਕੀਤਾ ਗਿਆ ਹੈ।
- ਭਾਰਤ ਦੀ ਖਾਦ ਸੁਰੱਖਿਆ ਮਜ਼ਬੂਤ, ਸਥਿਰ ਅਤੇ ਚੰਗੀ ਤਰ੍ਹਾਂ ਪ੍ਰਬੰਧਿਤ ਬਣੀ ਹੋਈ ਹੈ ਅਤੇ ਸਾਰੀਆਂ ਪ੍ਰਮੁੱਖ ਖਾਦਾਂ ਦੀ ਉਪਲਬਧਤਾ ਲਗਾਤਾਰ ਜ਼ਰੂਰਤਾਂ ਤੋਂ ਵੱਧ ਹੈ।
ਊਰਜਾ ਸਪਲਾਈ ਅਤੇ ਬਾਲਣ ਦੀ ਉਪਲਬਧਤਾ
ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਪੱਛਮੀ ਏਸ਼ੀਆ ਵਿੱਚ ਬਦਲਦੀ ਹਾਲਤ ਦੇ ਮੱਦੇਨਜ਼ਰ ਪੈਟ੍ਰੋਲੀਅਮ ਉਤਪਾਦਾਂ ਅਤੇ ਐੱਲਪੀਜੀ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਰੂਪਰੇਖਾ ਪੇਸ਼ ਕਰਦੇ ਹੋਏ ਮੌਜੂਦਾ ਬਾਲਣ ਸਪਲਾਈ ਦੀ ਹਾਲਤ ‘ਤੇ ਤਾਜ਼ਾ ਜਾਣਕਾਰੀ ਦਿੱਤੀ। ਇਸ ਵਿੱਚ ਇਹ ਵੀ ਦੱਸਿਆ ਗਿਆ ਕਿ:
ਜਨਤਕ ਸਲਾਹ ਅਤੇ ਨਾਗਰਿਕ ਜਾਗਰੂਕਤਾ
- ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪੈਟ੍ਰੋਲ, ਡੀਜ਼ਲ ਅਤੇ ਐੱਲਪੀਜੀ ਦੀ ਘਬਰਾਹਟ ਵਿੱਚ ਖ਼ਰੀਦਦਾਰੀ ਕਰਨ ਤੋਂ ਬਚਣ ਕਿਉਂਕਿ ਸਰਕਾਰ ਪੈਟ੍ਰੋਲ, ਡੀਜ਼ਲ ਅਤੇ ਐੱਲਪੀਜੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
- ਅਫ਼ਵਾਹਾਂ ਤੋਂ ਸਾਵਧਾਨ ਰਹੋ ਅਤੇ ਸਹੀ ਜਾਣਕਾਰੀ ਲਈ ਅਧਿਕਾਰਤ ਸਰੋਤਾਂ 'ਤੇ ਭਰੋਸਾ ਕਰੋ।
- ਐੱਲਪੀਜੀ ਖ਼ਪਤਕਾਰਾਂ ਨੂੰ ਬੇਨਤੀ ਹੈ ਕਿ ਉਹ ਡਿਜੀਟਲ ਬੁਕਿੰਗ ਪਲੈਟਫਾਰਮਾਂ ਦੀ ਵਰਤੋਂ ਕਰਨ ਅਤੇ ਡਿਸਟ੍ਰਿਬਿਊਟਰਾਂ ਕੋਲ ਜਾਣ ਤੋਂ ਬਚਣ।
- ਨਾਗਰਿਕਾਂ ਨੂੰ ਵਿਕਲਪਕ ਬਾਲਣ ਜਿਵੇਂ ਕਿ ਪੀਐੱਨਜੀ ਅਤੇ ਇਲੈਕਟ੍ਰਿਕ ਜਾਂ ਇੰਡਕਸ਼ਨ ਕੁੱਕਟੌਪ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।
- ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਮੌਜੂਦਾ ਹਾਲਤ ਦੇ ਦੌਰਾਨ ਆਪਣੀ ਰੋਜ਼ਾਨਾ ਵਰਤੋਂ ਵਿੱਚ ਊਰਜਾ ਬਚਾਉਣ ਲਈ ਜ਼ਰੂਰੀ ਯਤਨ ਕਰਨ।
ਸਰਕਾਰੀ ਤਿਆਰੀ ਅਤੇ ਸਪਲਾਈ ਪ੍ਰਬੰਧਨ ਉਪਾਅ
- ਮੌਜੂਦਾ ਭੂ-ਰਾਜਨੀਤਿਕ ਸਥਿਤੀ ਦੇ ਬਾਵਜੂਦ, ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਘਰੇਲੂ ਐੱਲਪੀਜੀ, ਘਰੇਲੂ ਪੀਐੱਨਜੀ ਅਤੇ ਸੀਐੱਨਜੀ (ਆਵਾਜਾਈ) ਦੀ 100 ਫ਼ੀਸਦੀ ਸਪਲਾਈ ਕੀਤੀ ਜਾ ਰਹੀ ਹੈ।
- ਵਪਾਰਕ ਐੱਲਪੀਜੀ ਲਈ ਹਸਪਤਾਲਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਤਰਜੀਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫਾਰਮਾ, ਸਟੀਲ, ਆਟੋਮੋਬਾਇਲ, ਬੀਜ, ਖੇਤੀਬਾੜੀ ਆਦਿ ਖੇਤਰਾਂ ਨੂੰ ਵੀ ਤਰਜੀਹ ਦਿੱਤੀ ਗਈ ਹੈ। ਨਾਲ ਹੀ, ਪ੍ਰਵਾਸੀ ਕਾਮਿਆਂ ਨੂੰ 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰਾਂ ਦੀ ਸਪਲਾਈ 2 ਅਤੇ 3 ਮਾਰਚ 2026 ਨੂੰ ਔਸਤ ਰੋਜ਼ਾਨਾ ਸਪਲਾਈ ਦੇ ਅਧਾਰ 'ਤੇ ਦੁੱਗਣੀ ਕਰ ਦਿੱਤੀ ਗਈ ਹੈ।
- ਸਰਕਾਰ ਨੇ ਸਪਲਾਈ ਅਤੇ ਮੰਗ ਦੋਵਾਂ ਪੱਖਾਂ 'ਤੇ ਕਈ ਤਰਕਸੰਗਤ ਉਪਾਅ ਪਹਿਲਾਂ ਹੀ ਲਾਗੂ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਰਿਫਾਇਨਰੀ ਉਤਪਾਦਨ ਵਧਾਉਣਾ, ਸ਼ਹਿਰੀ ਖੇਤਰਾਂ ਵਿੱਚ ਬੁਕਿੰਗ ਅੰਤਰਾਲ ਨੂੰ 21 ਤੋਂ ਵਧਾ ਕੇ 25 ਦਿਨ ਅਤੇ ਪੇਂਡੂ ਖੇਤਰਾਂ ਵਿੱਚ 45 ਦਿਨ ਤੱਕ ਕਰਨਾ ਅਤੇ ਸਪਲਾਈ ਲਈ ਖੇਤਰਾਂ ਨੂੰ ਤਰਜੀਹ ਦੇਣਾ ਸ਼ਾਮਲ ਹੈ।
- ਐੱਲਪੀਜੀ ਦੀ ਮੰਗ 'ਤੇ ਦਬਾਅ ਘੱਟ ਕਰਨ ਲਈ ਮਿੱਟੀ ਦਾ ਤੇਲ ਅਤੇ ਕੋਲੇ ਜਿਹੇ ਵਿਕਲਪਕ ਬਾਲਣ ਉਪਲਬਧ ਕਰਵਾਏ ਗਏ ਹਨ।
- ਕੋਲਾ ਮੰਤਰਾਲੇ ਨੇ ਕੋਲ ਇੰਡੀਆ ਅਤੇ ਸਿੰਗਰੇਨੀ ਕੋਲੀਅਰੀਜ਼ ਨੂੰ ਛੋਟੇ ਅਤੇ ਦਰਮਿਆਨੇ ਖ਼ਪਤਕਾਰਾਂ ਨੂੰ ਵੰਡਣ ਲਈ ਸੂਬਿਆਂ ਨੂੰ ਵਾਧੂ ਕੋਲੇ ਦੀ ਸਪਲਾਈ ਕਰਨ ਦਾ ਨਿਰਦੇਸ਼ ਦਿੱਤਾ ਹੈ।
- ਸੂਬਿਆਂ ਨੂੰ ਘਰੇਲੂ ਅਤੇ ਵਪਾਰਕ ਖ਼ਪਤਕਾਰਾਂ ਲਈ ਨਵੇਂ ਪੀਐੱਨਜੀ ਕਨੈਕਸ਼ਨਾਂ ਦੀ ਸਹੂਲਤ ਦੇਣ ਦੀ ਸਲਾਹ ਦਿੱਤੀ ਗਈ ਹੈ।
ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਸੰਸਥਾਗਤ ਢਾਂਚਿਆਂ ਨਾਲ ਤਾਲਮੇਲ ਵਾਲੇ ਯਤਨ
- ਜ਼ਰੂਰੀ ਵਸਤੂਆਂ ਐਕਟ, 1955 ਅਤੇ ਐੱਲਪੀਜੀ ਕੰਟਰੋਲ ਆਦੇਸ਼, 2000 ਦੇ ਤਹਿਤ ਸੂਬਾ ਸਰਕਾਰਾਂ ਨੂੰ ਸਪਲਾਈ ਦੀ ਨਿਗਰਾਨੀ ਕਰਨ ਅਤੇ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।
- ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਪੈਟ੍ਰੋਲ, ਡੀਜ਼ਲ ਅਤੇ ਐੱਲਪੀਜੀ ਸਮੇਤ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਸਥਿਤੀ ਦੀ ਨਿਗਰਾਨੀ ਅਤੇ ਨਿਯਮਿਤ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਣੀ ਹੋਵੇਗੀ। ਭਾਰਤ ਸਰਕਾਰ ਨੇ ਕਈ ਪੱਤਰਾਂ ਅਤੇ ਵੀਡੀਓ ਸੰਦੇਸ਼ਾਂ ਜ਼ਰੀਏ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
- ਭਾਰਤ ਸਰਕਾਰ ਨੇ ਮਿਤੀ 27 ਮਾਰਚ, 2026 ਅਤੇ 2 ਅਪ੍ਰੈਲ, 2026 ਦੇ ਪੱਤਰਾਂ ਜ਼ਰੀਏ ਲੋੜੀਂਦੀ ਬਾਲਣ ਉਪਲਬਧਤਾ ਦੇ ਸਬੰਧ ਵਿੱਚ ਨਾਗਰਿਕਾਂ ਨੂੰ ਭਰੋਸਾ ਦਿਵਾਉਣ ਲਈ ਸਰਗਰਮ ਜਨਸੰਵਾਦ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ। ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਨਿਯਮਿਤ ਸਮੀਖਿਆ ਬੈਠਕਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਸੰਦਰਭ ਵਿੱਚ, 02.04.2026 (ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਦੀ ਪ੍ਰਧਾਨਗੀ ਵਿੱਚ) ਅਤੇ 06.04.2026 (ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਨਾਲ ਸੂਚਨਾ ਅਤੇ ਪ੍ਰਸਾਰਣ ਅਤੇ ਉਪਭੋਗਤਾ ਮਾਮਲਿਆਂ ਦੇ ਮੰਤਰਾਲੇ ਦੇ ਸਕੱਤਰਾਂ ਦੀ ਪ੍ਰਧਾਨਗੀ ਵਿੱਚ) ਨੂੰ ਬੈਠਕਾਂ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਹੇਠ ਲਿਖੀਆਂ ਗੱਲਾਂ 'ਤੇ ਜ਼ੋਰ ਦਿੱਤਾ ਗਿਆ:
- ਰੋਜ਼ਾਨਾ ਪ੍ਰੈੱਸ ਬ੍ਰੀਫਿੰਗ ਜਾਰੀ ਕਰਨਾ ਅਤੇ ਨਿਯਮਿਤ ਤੌਰ ‘ਤੇ ਜਨਤਕ ਸਲਾਹ ਜਾਰੀ ਕਰਨਾ।
- ਸੋਸ਼ਲ ਮੀਡੀਆ 'ਤੇ ਜਾਅਲੀ ਖ਼ਬਰਾਂ/ਗਲਤ ਜਾਣਕਾਰੀ ਦੀ ਸਰਗਰਮੀ ਨਾਲ ਨਿਗਰਾਨੀ ਕਰਨਾ ਅਤੇ ਉਨ੍ਹਾਂ ਦਾ ਮੁਕਾਬਲਾ ਕਰਨਾ।
- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਾਨਾ ਲਾਗੂਕਰਨ ਮੁਹਿੰਮਾਂ ਨੂੰ ਤੇਜ਼ ਕਰਨਾ ਅਤੇ ਓਐੱਮਸੀ ਦੇ ਤਾਲਮੇਲ ਵਿੱਚ ਛਾਪੇਮਾਰੀ ਅਤੇ ਨਿਰੀਖਣ ਜਾਰੀ ਰੱਖਣਾ।
- ਆਪਣੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਅੰਦਰ ਵਪਾਰਕ ਐੱਲਪੀਜੀ ਵੰਡ ਆਦੇਸ਼ ਜਾਰੀ ਕਰਨਾ।
- ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਲੋਕੇਟ ਵਾਧੂ ਐੱਸਕੇਓ ਲਈ ਐੱਸਕੇਓ ਅਲੋਕੇਸ਼ਨ ਆਦੇਸ਼ ਜਾਰੀ ਕਰਨਾ।
- ਪੀਐੱਨਜੀ ਵਿੱਚ ਵਿਕਲਪਕ ਬਾਲਣਾਂ ਨੂੰ ਅਪਣਾਉਣ ਅਤੇ ਉਨ੍ਹਾਂ ਨੂੰ ਹੁਲਾਰਾ ਦੇਣ ਲਈ ਉਤਸ਼ਾਹਿਤ ਕਰਨਾ।
- ਐੱਲਪੀਜੀ ਦੀ ਸਪਲਾਈ ਨੂੰ ਤਰਜੀਹ ਦੇਣਾ, ਖ਼ਾਸ ਤੌਰ ‘ਤੇ ਘਰੇਲੂ ਜ਼ਰੂਰਤਾਂ ਲਈ ਅਤੇ ਸਪਲਾਈ ਸਥਿਰਤਾ ਯਕੀਨੀ ਬਣਾਉਣ ਲਈ 5 ਕਿਲੋਗ੍ਰਾਮ ਦੇ ਐੱਫਟੀਐੱਲ ਸਿਲੰਡਰਾਂ ਦੀ ਨਿਸ਼ਾਨਾ ਵੰਡ ਨੂੰ ਅਪਣਾਉਣਾ।
- ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ‘ਤੇ ਰੋਕ ਲਗਾਉਣ ਲਈ ਕੰਟਰੋਲ ਰੂਮ ਅਤੇ ਜ਼ਿਲ੍ਹਾ ਨਿਗਰਾਨੀ ਕਮੇਟੀਆਂ ਸਥਾਪਤ ਕੀਤੀਆਂ ਹਨ।
- ਕਈ ਸੂਬੇ/ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰੈੱਸ ਬ੍ਰੀਫਿੰਗਸ ਜਾਰੀ ਕਰ ਰਹੇ ਹਨ/ਸੰਚਾਲਿਤ ਕਰ ਰਹੇ ਹਨ।
ਲਾਗੂਕਰਨ ਅਤੇ ਨਿਗਰਾਨੀ ਕਾਰਵਾਈਆਂ
- ਐੱਲਪੀਜੀ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ‘ਤੇ ਰੋਕ ਲਗਾਉਣ ਲਈ ਦੇਸ਼ ਭਰ ਵਿੱਚ ਲਾਗੂਕਰਨ ਮੁਹਿੰਮਾਂ ਜਾਰੀ ਹਨ। ਕੱਲ੍ਹ ਦੇਸ਼ ਭਰ ਵਿੱਚ 1570 ਤੋਂ ਵੱਧ ਛਾਪੇ ਮਾਰੇ ਗਏ।
- ਪਬਲਿਕ ਸੈਕਟਰ ਅੰਡਰਟੇਕਿੰਗ (ਪੀਐੱਸਯੂ) ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਅਚਾਨਕ ਨਿਰੀਖਣਾਂ ਨੂੰ ਮਜ਼ਬੂਤ ਅਤੇ ਜਾਰੀ ਰੱਖਿਆ ਹੈ ਅਤੇ 349 ਐੱਲਪੀਜੀ ਡਿਸਟ੍ਰਿਬਿਊਟਰਾਂ 'ਤੇ ਜੁਰਮਾਨਾ ਲਗਾਇਆ ਹੈ ਅਤੇ ਕੱਲ੍ਹ ਤੱਕ 74 ਐੱਲਪੀਜੀ ਡਿਸਟ੍ਰਿਬਿਊਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਐੱਲਪੀਜੀ ਸਪਲਾਈ
ਘਰੇਲੂ ਐੱਲਪੀਜੀ ਸਪਲਾਈ ਦੀ ਸਥਿਤੀ:
- ਮੌਜੂਦਾ ਭੂ-ਰਾਜਨੀਤਿਕ ਸਥਿਤੀ ਕਾਰਨ ਐੱਲਪੀਜੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ।
- ਘਰੇਲੂ ਵਰਤੋਂ ਲਈ ਐੱਲਪੀਜੀ ਦੀ ਸਪਲਾਈ ਨੂੰ ਤਰਜੀਹ ਦਿੱਤੀ ਗਈ ਹੈ।
- ਐੱਲਪੀਜੀ ਡਿਸਟ੍ਰਿਬਿਊਟਰਾਂ ਵਿੱਚ ਸਪਲਾਈ ਬੰਦ ਹੋਣ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।
- ਕੱਲ੍ਹ ਉਦਯੋਗ ਦੇ ਅਧਾਰ ‘ਤੇ ਔਨਲਾਈਨ ਐੱਲਪੀਜੀ ਬੁਕਿੰਗ ਵਿੱਚ 99 ਫ਼ੀਸਦੀ ਦਾ ਵਾਧਾ ਹੋਇਆ।
- ਹੇਰਾਫੇਰੀ ਰੋਕਣ ਲਈ ਡਿਲੀਵਰੀ ਪ੍ਰਮਾਣੀਕਰਨ ਕੋਡ (ਡੀਏਸੀ) ਅਧਾਰਿਤ ਡਿਲੀਵਰੀ ਵਿੱਚ ਲਗਭਗ 94 ਫ਼ੀਸਦੀ ਦਾ ਵਾਧਾ ਹੋਇਆ ਹੈ। ਡੀਏਸੀ ਖ਼ਪਤਕਾਰ ਦੇ ਰਜਿਸਟਰਡ ਮੋਬਾਇਲ ਨੰਬਰ 'ਤੇ ਪ੍ਰਾਪਤ ਹੁੰਦਾ ਹੈ।
- ਘਰੇਲੂ ਐੱਲਪੀਜੀ ਸਿਲੰਡਰਾਂ ਦੀ ਘਰਾਂ ਤੱਕ ਡਿਲਿਵਰੀ ਯਕੀਨੀ ਬਣਾਉਣ ਲਈ ਜ਼ਿਆਦਾਤਰ ਐੱਲਪੀਜੀ ਡਿਸਟ੍ਰੀਬਿਊਟਰ ਐਤਵਾਰ ਨੂੰ ਵੀ ਕਾਰਜਸ਼ੀਲ ਰਹੇ ਹਨ।
ਵਪਾਰਕ ਐੱਲਪੀਜੀ ਸਪਲਾਈ ਅਤੇ ਅਲੋਕੇਸ਼ਨ ਉਪਾਅ:
- ਕੁੱਲ ਵਪਾਰਕ ਐੱਲਪੀਜੀ ਅਲੋਕੇਸ਼ਨ ਨੂੰ ਸੰਕਟ ਤੋਂ ਪਹਿਲਾਂ ਦੇ ਪੱਧਰ ਦੇ ਲਗਭਗ 70 ਫ਼ੀਸਦੀ ਤੱਕ ਵਧਾ ਦਿੱਤਾ ਗਿਆ ਹੈ, ਜਿਸ ਵਿੱਚ 10 ਫ਼ੀਸਦੀ ਸੁਧਾਰ-ਸਬੰਧੀ ਅਲੋਕੇਸ਼ਨ ਸ਼ਾਮਲ ਹੈ।
- ਭਾਰਤ ਸਰਕਾਰ ਨੇ ਮਿਤੀ 06.04.2026 ਦੇ ਪੱਤਰ ਜ਼ਰੀਏ ਸੂਚਿਤ ਕੀਤਾ ਹੈ ਕਿ ਹਰੇਕ ਸੂਬੇ ਵਿੱਚ ਪ੍ਰਵਾਸੀ ਕਾਮਿਆਂ ਨੂੰ ਵੰਡੇ ਜਾਣ ਵਾਲੇ 5 ਕਿਲੋਗ੍ਰਾਮ ਦੇ ਐੱਫਟੀਐੱਲ ਸਿਲੰਡਰਾਂ ਦੀ ਰੋਜ਼ਾਨਾ ਮਾਤਰਾ ਨੂੰ ਮਿਤੀ 21.03.2026 ਦੇ ਪੱਤਰ ਵਿੱਚ ਦੱਸੀ ਗਈ 20 ਫ਼ੀਸਦੀ ਸੀਮਾ ਤੋਂ ਵੱਧ 2-3 ਮਾਰਚ, 2026 ਦੌਰਾਨ ਪ੍ਰਵਾਸੀ ਕਾਮਿਆਂ ਨੂੰ ਕੀਤੀ ਗਈ ਔਸਤ ਰੋਜ਼ਾਨਾ ਸਪਲਾਈ (ਸਿਲੰਡਰਾਂ ਦੀ ਗਿਣਤੀ) ਦੇ ਅਧਾਰ 'ਤੇ ਦੁੱਗਣਾ ਕੀਤਾ ਜਾ ਰਿਹਾ ਹੈ। ਇਹ 5 ਕਿਲੋਗ੍ਰਾਮ ਦੇ ਐੱਫਟੀਐੱਲ ਸਿਲੰਡਰ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਹਨ ਅਤੇ ਉਹ ਤੇਲ ਮਾਰਕੀਟਿੰਗ ਕੰਪਨੀਆਂ (ਓਐੱਮਸੀ) ਦੀ ਸਹਾਇਤਾ ਨਾਲ ਸਿਰਫ਼ ਆਪਣੇ ਸੂਬੇ ਵਿੱਚ ਪ੍ਰਵਾਸੀ ਕਾਮਿਆਂ ਨੂੰ ਹੀ ਸਪਲਾਈ ਕਰ ਸਕਦੇ ਹਨ।
- ਅਪ੍ਰੈਲ 2026 ਤੋਂ ਹੁਣ ਤੱਕ 23.58 ਲੱਖ ਤੋਂ ਵੱਧ 5 ਕਿਲੋਗ੍ਰਾਮ ਦੇ ਐੱਫਟੀਐੱਲ ਸਿਲੰਡਰ ਵੇਚੇ ਜਾ ਚੁੱਕੇ ਹਨ।
- 3 ਅਪ੍ਰੈਲ, 2026 ਤੋਂ, ਜਨਤਕ ਖੇਤਰ ਦੇ ਅਦਾਰਿਆਂ (ਪੀਐੱਸਯੂ) ਦੀ ਓਐੱਮਸੀ ਨੇ 5 ਕਿਲੋਗ੍ਰਾਮ ਦੇ ਐੱਫਟੀਐੱਲ ਸਿਲੰਡਰਾਂ ਲਈ ਲਗਭਗ 10,170 ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਹੈ, ਜਿਨ੍ਹਾਂ ਵਿੱਚ ਲਗਭਗ 1,76,500 5 ਕਿਲੋਗ੍ਰਾਮ ਐੱਫਟੀਐੱਲ ਸਿਲੰਡਰ ਵੀ ਵੇਚੇ ਗਏ ਹਨ।
- ਆਈਓਸੀਐੱਲ, ਐੱਚਪੀਸੀਐੱਲ ਅਤੇ ਬੀਪੀਸੀਐੱਲ ਦੇ ਕਾਰਜਕਾਰੀ ਨਿਰਦੇਸ਼ਕਾਂ ਦੀ ਤਿੰਨ ਮੈਂਬਰੀ ਕਮੇਟੀ, ਸੂਬਾ ਅਧਿਕਾਰੀਆਂ ਅਤੇ ਉਦਯੋਗ ਸੰਗਠਨਾਂ ਨਾਲ ਸਲਾਹ-ਮਸ਼ਵਰਾ ਕਰਕੇ, ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵਪਾਰਕ ਐੱਲਪੀਜੀ ਦੀ ਵਿਕਰੀ ਦੀ ਯੋਜਨਾ ਨੂੰ ਅੰਤਿਮ ਰੂਪ ਦਿੰਦੀ ਹੈ।
- ਅਪ੍ਰੈਲ 2026 ਤੋਂ ਹੁਣ ਤੱਕ ਕੁੱਲ 2,15,332 ਮੀਟ੍ਰਿਕ ਟਨ (19 ਕਿਲੋਗ੍ਰਾਮ ਦੇ 113.33 ਲੱਖ ਤੋਂ ਵੱਧ ਐੱਲਪੀਜੀ ਸਿਲੰਡਰਾਂ ਦੇ ਬਰਾਬਰ) ਵਪਾਰਕ ਐੱਲਪੀਜੀ ਦੀ ਵਿਕਰੀ ਹੋਈ ਹੈ।
- ਅਪ੍ਰੈਲ 2026 ਤੋਂ ਹੁਣ ਤੱਕ ਜਨਤਕ ਖੇਤਰ ਦੇ ਅਦਾਰਿਆਂ (ਪੀਐੱਸਯੂ ਓਐੱਮਸੀ) ਵੱਲੋਂ ਕੁੱਲ 11,106 ਮੀਟ੍ਰਿਕ ਟਨ ਆਟੋ ਐੱਲਪੀਜੀ ਵੇਚੀ ਜਾ ਚੁੱਕੀ ਹੈ।
ਕੁਦਰਤੀ ਗੈਸ ਸਪਲਾਈ ਅਤੇ ਪੀਐੱਨਜੀ ਵਿਸਥਾਰ ਦੀਆਂ ਪਹਿਲਕਦਮੀਆਂ
- ਡੀ-ਪੀਐੱਨਜੀ ਅਤੇ ਸੀਐੱਨਜੀ ਆਵਾਜਾਈ ਨੂੰ 100 ਫ਼ੀਸਦੀ ਸਪਲਾਈ ਯਕੀਨੀ ਬਣਾਉਂਦੇ ਹੋਏ ਖ਼ਪਤਕਾਰਾਂ ਨੂੰ ਤਰਜੀਹ ਦਿੱਤੀ ਗਈ ਹੈ।
- ਖਾਦ ਪਲਾਂਟਾਂ ਨੂੰ ਅਲੋਕੇਟ ਕੁੱਲ ਗੈਸ ਦੀ ਮਾਤਰਾ ਨੂੰ ਵਧਾ ਕੇ ਉਨ੍ਹਾਂ ਦੀ ਛੇ ਮਹੀਨਿਆਂ ਦੀ ਔਸਤ ਖ਼ਪਤ ਦੇ ਲਗਭਗ 98 ਫ਼ੀਸਦੀ ਤੱਕ ਕਰ ਦਿੱਤਾ ਗਿਆ ਹੈ।
- ਇਸ ਤੋਂ ਇਲਾਵਾ, ਸੀਜੀਡੀ ਨੈੱਟਵਰਕ ਜ਼ਰੀਏ ਸਪਲਾਈ ਸਮੇਤ ਹੋਰ ਉਦਯੋਗਿਕ ਅਤੇ ਵਪਾਰਕ ਖੇਤਰਾਂ ਨੂੰ ਗੈਸ ਸਪਲਾਈ ਵਿੱਚ 80 ਫ਼ੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ।
- ਸੀਜੀਡੀ ਸੰਸਥਾਵਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਸਾਰੇ ਸਰਕਾਰੀ ਖੇਤਰਾਂ ਵਿੱਚ ਹੋਟਲ, ਰੈਸਟੋਰੈਂਟ ਅਤੇ ਕੰਟੀਨ ਜਿਹੇ ਵਪਾਰਕ ਅਦਾਰਿਆਂ ਲਈ ਪੀਐੱਨਜੀ ਕਨੈਕਸ਼ਨਾਂ ਨੂੰ ਤਰਜੀਹ ਦੇਣ, ਤਾਂ ਕਿ ਵਪਾਰਕ ਐੱਲਪੀਜੀ ਦੀ ਉਪਲਬਧਤਾ ਨਾਲ ਸਬੰਧੀ ਚਿੰਤਾਵਾਂ ਦਾ ਹੱਲ ਕੀਤਾ ਜਾ ਸਕੇ।
- ਆਈਜੀਐੱਲ, ਐੱਮਜੀਐੱਲ, ਗੇਲ ਗੈਸ ਅਤੇ ਬੀਪੀਸੀਐੱਲ ਸਮੇਤ ਸੀਜੀਡੀ ਕੰਪਨੀਆਂ ਘਰੇਲੂ ਅਤੇ ਵਪਾਰਕ ਪੀਐੱਨਜੀ ਕਨੈਕਸ਼ਨ ਲਈ ਪ੍ਰੋਤਸਾਹਨ ਰਕਮ ਦੀ ਪੇਸ਼ਕਸ਼ ਕਰ ਰਹੀਆਂ ਹਨ।
- ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਕੇਂਦਰੀ ਮੰਤਰਾਲਿਆਂ ਨੂੰ ਸੀਜੀਡੀ ਨੈੱਟਵਰਕ ਦੇ ਵਿਸਥਾਰ ਲਈ ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ ਗਈ ਹੈ।
- ਭਾਰਤ ਸਰਕਾਰ ਨੇ 18 ਮਾਰਚ, 2026 ਦੇ ਪੱਤਰ ਜ਼ਰੀਏ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵਪਾਰਕ ਐੱਲਪੀਜੀ ਦੀ ਵਾਧੂ 10 ਫ਼ੀਸਦੀ ਅਲੋਕੇਸ਼ਨ ਦੇਣ ਦੀ ਪੇਸ਼ਕਸ਼ ਕੀਤੀ ਹੈ, ਬਸ਼ਰਤੇ ਉਹ ਐੱਲਪੀਜੀ ਤੋਂ ਪੀਐੱਨਜੀ ਵਿੱਚ ਲੰਬੇ ਸਮੇਂ ਦੇ ਪਰਿਵਰਤਨ ਵਿੱਚ ਸਹਾਇਤਾ ਕਰ ਸਕਣ।
- 22 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਪੀਐੱਨਜੀ ਦੇ ਵਿਸਥਾਰ ਸੁਧਾਰਾਂ ਨਾਲ ਸਬੰਧਿਤ ਵਾਧੂ ਵਪਾਰਕ ਐੱਲਪੀਜੀ ਅਲੋਕੇਸ਼ਨ ਪ੍ਰਾਪਤ ਹੋ ਰਹੀ ਹੈ।
- ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਮਿਤੀ 24.03.2026 ਨੂੰ ਪੱਤਰ ਜ਼ਰੀਏ ਸੀਜੀਡੀ ਬੁਨਿਆਦੀ ਢਾਂਚੇ ਨਾਲ ਸਬੰਧਿਤ ਅਰਜ਼ੀਆਂ ਨੂੰ ਤਰਜੀਹ ਦੇ ਅਧਾਰ 'ਤੇ ਪ੍ਰੋਸੈਸ ਕਰਨ ਲਈ 3 ਮਹੀਨਿਆਂ ਦੀ ਖ਼ਾਸ ਮਿਆਦ ਲਈ ‘ਘੱਟ ਸਮਾਂ-ਸੀਮਾ ਦੇ ਨਾਲ ਸੀਜੀਡੀ ਬੁਨਿਆਦੀ ਢਾਂਚੇ ਲਈ ਤੇਜ਼ ਪ੍ਰਵਾਨਗੀ ਢਾਂਚਾ’ ਅਪਣਾਇਆ ਹੈ।
- ਭਾਰਤ ਸਰਕਾਰ ਨੇ 24.03.2026 ਦੇ ਗਜ਼ਟ ਜ਼ਰੀਏ ਜ਼ਰੂਰੀ ਵਸਤੂਆਂ ਐਕਟ, 1955 ਦੇ ਤਹਿਤ ਕੁਦਰਤੀ ਗੈਸ ਅਤੇ ਪੈਟ੍ਰੋਲੀਅਮ ਉਤਪਾਦ ਵੰਡ (ਪਾਈਪਲਾਈਨ ਵਿਛਾਉਣ, ਨਿਰਮਾਣ, ਸੰਚਾਲਨ ਅਤੇ ਵਿਸਥਾਰ ਅਤੇ ਹੋਰ ਸਹੂਲਤਾਂ ਜ਼ਰੀਏ) ਆਦੇਸ਼, 2026 ਨੂੰ ਨੋਟੀਫਾਈ ਕੀਤਾ ਹੈ। ਇਹ ਆਦੇਸ਼ ਦੇਸ਼ ਭਰ ਵਿੱਚ ਪਾਈਪਲਾਈਨ ਵਿਛਾਉਣ ਅਤੇ ਵਿਸਥਾਰ ਕਰਨ ਲਈ ਇੱਕ ਸੁਚਾਰੂ ਅਤੇ ਸਮਾਂਬੱਧ ਢਾਂਚਾ ਪ੍ਰਦਾਨ ਕਰਦਾ ਹੈ, ਪ੍ਰਵਾਨਗੀਆਂ ਅਤੇ ਜ਼ਮੀਨ ਤੱਕ ਪਹੁੰਚ ਵਿੱਚ ਹੋਣ ਵਾਲੀ ਦੇਰੀ ਨੂੰ ਦੂਰ ਕਰਦਾ ਹੈ ਅਤੇ ਰਿਹਾਇਸ਼ੀ ਖੇਤਰਾਂ ਸਮੇਤ ਕੁਦਰਤੀ ਗੈਸ ਬੁਨਿਆਦੀ ਢਾਂਚੇ ਦੇ ਤੇਜ਼ ਵਿਕਾਸ ਨੂੰ ਸਮਰੱਥ ਬਣਾਉਂਦਾ ਹੈ। ਇਸ ਨਾਲ ਕੁਦਰਤੀ ਗੈਸ ਨੈੱਟਵਰਕ ਦੇ ਵਿਕਾਸ ਵਿੱਚ ਤੇਜ਼ੀ ਆਉਣ, ਆਖਰੀ-ਮੀਲ ਕਨੈਕਟੀਵਿਟੀ ਵਿੱਚ ਸੁਧਾਰ ਹੋਣ ਅਤੇ ਸਾਫ਼ ਬਾਲਣ ਵੱਲ ਬਦਲਾਅ ਨੂੰ ਸਮਰਥਨ ਮਿਲਣ ਦੀ ਉਮੀਦ ਹੈ, ਜਿਸ ਨਾਲ ਊਰਜਾ ਸੁਰੱਖਿਆ ਮਜ਼ਬੂਤ ਹੋਵੇਗੀ ਅਤੇ ਭਾਰਤ ਦੀ ਗੈਸ-ਅਧਾਰਿਤ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ।
- ਪੀਐੱਨਜੀਆਰਬੀ ਨੇ ਸੀਜੀਡੀ ਸੰਸਥਾਵਾਂ ਨੂੰ ਡੀ-ਪੀਐੱਨਜੀ ਕਨੈਕਸ਼ਨਾਂ ਵਿੱਚ ਤੇਜ਼ੀ ਲਿਆਉਣ ਦਾ ਨਿਰਦੇਸ਼ ਦਿੱਤਾ ਹੈ। ਨਾਲ ਹੀ, ਪੀਐੱਨਜੀ ਦੇ ਵਿਸਥਾਰ ਵਿੱਚ ਗਤੀ ਬਣਾਈ ਰੱਖਣ ਲਈ ਰਾਸ਼ਟਰੀ ਪੀਐੱਨਜੀ ਡ੍ਰਾਈਵ 2.0 ਨੂੰ 30.06.2026 ਤੱਕ ਵਧਾ ਦਿੱਤਾ ਗਿਆ ਹੈ।
- ਸਾਫ਼, ਵਧੇਰੇ ਸੁਰੱਖਿਅਤ ਅਤੇ ਸਵੈ-ਨਿਰਭਰ ਊਰਜਾ ਭਵਿੱਖ ਨੂੰ ਹੁਲਾਰਾ ਦੇਣ ਲਈ, ਭਾਰਤ ਸਰਕਾਰ ਨੇ ਸਟੇਟ ਕਮਰਸ਼ੀਅਲ ਗੈਸ (ਸੀਬੀਜੀ) ਨੀਤੀ ਦਾ ਇੱਕ ਮਾਡਲ ਖਰੜਾ ਤਿਆਰ ਕੀਤਾ ਹੈ। ਇਸ ਮਾਡਲ ਨੀਤੀ ਦਾ ਮੰਤਵ ਸੂਬਿਆਂ ਨੂੰ ਸੀਬੀਜੀ ਵਿਕਾਸ ਲਈ ਆਪਣਾ ਖ਼ੁਦ ਦਾ ਨਿਵੇਸ਼ਕ-ਅਨੁਕੂਲ ਅਤੇ ਲਾਗੂਕਰਨ-ਅਧਾਰਿਤ ਈਕੋਸਿਸਟਮ ਬਣਾਉਣ ਵਿੱਚ ਸਮਰੱਥ ਬਣਾਉਣ ਲਈ ਇੱਕ ਵਿਆਪਕ, ਲਚਕਦਾਰ ਮਾਰਗਦਰਸ਼ਨ ਢਾਂਚਾ ਪ੍ਰਦਾਨ ਕਰਨਾ ਹੈ। ਜਿਹੜੇ ਸੂਬੇ ਇਸਨੂੰ ਅਪਣਾਉਣਗੇ, ਉਨ੍ਹਾਂ ਨੂੰ ਵਪਾਰਕ ਐੱਲਪੀਜੀ ਦੀ ਵਾਧੂ ਅਲੋਕੇਸ਼ਨ ਦੀ ਅਗਲੀ ਕਿਸ਼ਤ ਵਿੱਚ ਤਰਜੀਹ ਦਿੱਤੀ ਜਾਵੇਗੀ।
- ਐੱਮਓਈਐੱਫਆਈਸੀ ਨੇ ਮਿਤੀ 07.04.2026 ਦੇ ਆਦੇਸ਼ ਜ਼ਰੀਏ ਸੀਪੀਸੀਬੀ ਨੂੰ ਸੀਜੀਡੀ ਨੈੱਟਵਰਕ/ਬੁਨਿਆਦੀ ਢਾਂਚੇ ਦੀ ਸਥਾਪਨਾ ਜਾਂ ਸੰਚਾਲਨ ਲਈ ਸਹਿਮਤੀ ਦੇਣ ਲਈ ਐੱਸਪੀਸੀਬੀ/ ਪੀਸੀਸੀ ਨੂੰ 15 ਦਿਨਾਂ ਦੇ ਅੰਦਰ ਜ਼ਰੂਰੀ ਨਿਰਦੇਸ਼ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ।
- ਮਾਰਚ 2026 ਤੋਂ ਹੁਣ ਤੱਕ ਲਗਭਗ 6.12 ਲੱਖ ਪੀਐੱਨਜੀ ਕਨੈਕਸ਼ਨ ਗੈਸੀਫਾਈ ਕੀਤੇ ਜਾ ਚੁੱਕੇ ਹਨ ਅਤੇ ਵਾਧੂ 2.67 ਲੱਖ ਕਨੈਕਸ਼ਨਾਂ ਲਈ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ, ਜਿਸ ਨਾਲ ਕੁੱਲ ਕਨੈਕਸ਼ਨਾਂ ਦੀ ਗਿਣਤੀ 8.79 ਲੱਖ ਹੋ ਗਈ ਹੈ। ਇਸ ਤੋਂ ਇਲਾਵਾ, ਲਗਭਗ 6.79 ਲੱਖ ਗਾਹਕਾਂ ਨੇ ਨਵੇਂ ਕਨੈਕਸ਼ਨਾਂ ਲਈ ਰਜਿਸਟਰ ਕਰਵਾਇਆ ਹੈ।
- 03.05.2026 ਤੱਕ, 43,760 ਤੋਂ ਵੱਧ ਪੀਐੱਨਜੀ ਖ਼ਪਤਕਾਰਾਂ ਨੇ MYPNGD.in ਵੈੱਬਸਾਈਟ ਜ਼ਰੀਏ ਆਪਣੇ ਐੱਲਪੀਜੀ ਕਨੈਕਸ਼ਨ ਸਰੇਂਡਰ ਕਰ ਦਿੱਤੇ ਹਨ।
ਕੱਚੇ ਤੇਲ ਦੀ ਸਥਿਤੀ ਅਤੇ ਰਿਫਾਇਨਰੀ ਸੰਚਾਲਨ
- ਸਾਰੀਆਂ ਰਿਫਾਇਨਰੀਆਂ ਢੁਕਵੇਂ ਕੱਚੇ ਤੇਲ ਦੇ ਭੰਡਾਰ ਨਾਲ ਉੱਚ ਸਮਰੱਥਾ ‘ਤੇ ਕੰਮ ਕਰ ਰਹੀਆਂ ਹਨ, ਜਦੋਂ ਕਿ ਪੈਟ੍ਰੋਲ ਅਤੇ ਡੀਜ਼ਲ ਦਾ ਢੁਕਵਾਂ ਸਟਾਕ ਬਣਾਈ ਰੱਖਿਆ ਜਾ ਰਿਹਾ ਹੈ।
- ਘਰੇਲੂ ਖ਼ਪਤ ਨੂੰ ਪੂਰਾ ਕਰਨ ਲਈ ਰਿਫਾਇਨਰੀਆਂ ਤੋਂ ਐੱਲਪੀਜੀ ਦਾ ਘਰੇਲੂ ਉਤਪਾਦਨ ਵਧਾਇਆ ਗਿਆ ਹੈ।
- ਘਰੇਲੂ ਬਾਜ਼ਾਰ ਲਈ ਪੈਟ੍ਰੋਕੈਮੀਕਲ ਫੀਡਸਟਾਕ ਦੀ ਸਪਲਾਈ ਯਕੀਨੀ ਬਣਾਉਣ ਲਈ ਇੱਕ ਅੰਤਰ-ਮੰਤਰਾਲਾ ਸਾਂਝਾ ਕਾਰਜ ਸਮੂਹ (ਜੇਡਬਲਿਊਜੀ) ਦਾ ਗਠਨ ਕੀਤਾ ਗਿਆ ਹੈ। ਇਸਦੇ ਨਤੀਜੇ ਵਜੋਂ, ਭਾਰਤ ਸਰਕਾਰ ਨੇ ਮਿਤੀ 01.04.2026 ਦੇ ਆਦੇਸ਼ ਜ਼ਰੀਏ ਪੈਟ੍ਰੋਕੈਮੀਕਲ ਕੰਪਲੈਕਸਾਂ ਸਮੇਤ ਤੇਲ ਰਿਫਾਇਨਿੰਗ ਕੰਪਨੀਆਂ ਨੂੰ ਸੈਂਟਰ ਫਾਰ ਹਾਈ ਟੈਕਨੋਲੋਜੀ (ਸੀਐੱਚਟੀ) ਵੱਲੋਂ ਨਿਰਧਾਰਤ ਅਹਿਮ ਖੇਤਰਾਂ ਲਈ ਸੀ-3 ਅਤੇ ਸੀ-4 ਸਟ੍ਰੀਮ ਦੀ ਘੱਟੋ-ਘੱਟ ਮਾਤਰਾ ਉਪਲਬਧ ਕਰਾਉਣ ਦੀ ਇਜਾਜ਼ਤ ਦਿੱਤੀ ਹੈ।
- ਫਾਰਮਾਸਿਊਟੀਕਲ ਵਿਭਾਗ, ਰਸਾਇਣ ਅਤੇ ਪੈਟ੍ਰੋਕੈਮੀਕਲ ਵਿਭਾਗ (ਡੀਸੀਪੀਸੀ) ਅਤੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ (ਡੀਪੀਆਈਆਈਟੀ) ਤੋਂ ਪ੍ਰਾਪਤ ਬੇਨਤੀਆਂ ਦੇ ਅਧਾਰ 'ਤੇ, ਫਾਰਮਾ ਅਤੇ ਰਸਾਇਣਕ ਖੇਤਰ ਦੀਆਂ ਕੰਪਨੀਆਂ ਲਈ ਐੱਲਪੀਜੀ ਪੂਲ ਤੋਂ ਪ੍ਰਤੀ ਦਿਨ 1000 ਮੀਟ੍ਰਿਕ ਟਨ ਦੀ ਸਪਲਾਈ ਦੀ ਵਿਵਸਥਾ ਕੀਤੀ ਗਈ ਹੈ।
- 9 ਅਪ੍ਰੈਲ, 2026 ਤੋਂ, ਮੁੰਬਈ, ਕੋਚੀ, ਵਿਸ਼ਾਖਾਪਟਨਮ, ਚੇਨਈ, ਮਥੁਰਾ ਅਤੇ ਗੁਜਰਾਤ ਦੀਆਂ ਰਿਫਾਇਨਰੀਆਂ ਵੱਲੋਂ ਰਸਾਇਣ, ਫਾਰਮਾ ਅਤੇ ਪੇਂਟ ਉਦਯੋਗਾਂ ਨੂੰ 10,750 ਮੀਟ੍ਰਿਕ ਟਨ ਤੋਂ ਵੱਧ ਪ੍ਰੋਪਲੀਨ ਅਤੇ 1670 ਮੀਟ੍ਰਿਕ ਟਨ ਤੋਂ ਵੱਧ ਬਿਊਟਾਇਲ ਐਕ੍ਰੀਲੇਟ ਵੇਚਿਆ ਜਾ ਚੁੱਕਿਆ ਹੈ।
ਪ੍ਰਚੂਨ ਬਾਲਣ ਉਪਲਬਧਤਾ ਅਤੇ ਕੀਮਤ ਨਿਰਧਾਰਣ ਦੇ ਉਪਾਅ
- ਦੇਸ਼ ਭਰ ਵਿੱਚ ਸਾਰੀਆਂ ਪ੍ਰਚੂਨ ਦੁਕਾਨਾਂ ਆਮ ਤੌਰ ‘ਤੇ ਕੰਮ ਕਰ ਰਹੀਆਂ ਹਨ।
- ਪੱਛਮੀ ਏਸ਼ੀਆ ਸੰਕਟ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਅਸਧਾਰਨ ਵਾਧਾ ਹੋਇਆ ਹੈ; ਹਾਲਾਂਕਿ ਖ਼ਪਤਕਾਰਾਂ ਦੀ ਸੁਰੱਖਿਆ ਲਈ, ਭਾਰਤ ਸਰਕਾਰ ਨੇ ਪੈਟ੍ਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ₹10 ਪ੍ਰਤੀ ਲੀਟਰ ਦੀ ਕਮੀ ਕੀਤੀ ਹੈ।
- ਭਾਰਤ ਸਰਕਾਰ ਨੇ 30.04.2026 ਨੂੰ ਗਜ਼ਟ ਨੋਟੀਫਿਕੇਸ਼ਨ ਜ਼ਰੀਏ ਡੀਜ਼ਲ 'ਤੇ ਨਿਰਯਾਤ ਲੇਵੀ ਨੂੰ ₹55.50 ਪ੍ਰਤੀ ਲੀਟਰ ਤੋਂ ਘਟਾ ਕੇ ₹23 ਪ੍ਰਤੀ ਲੀਟਰ ਅਤੇ ਏਟੀਐੱਫ 'ਤੇ ਨਿਰਯਾਤ ਲੇਵੀ ₹42 ਪ੍ਰਤੀ ਲੀਟਰ ਤੋਂ ਘਟਾ ਕੇ ₹33 ਪ੍ਰਤੀ ਲੀਟਰ ਕਰ ਦਿੱਤੀ ਹੈ।
- ਦੇਸ਼ ਭਰ ਦੇ ਸਾਰੇ ਪੈਟ੍ਰੋਲ ਪੰਪਾਂ 'ਤੇ ਪੈਟ੍ਰੋਲ ਅਤੇ ਡੀਜ਼ਲ ਦੇ ਢੁਕਵੇਂ ਭੰਡਾਰ ਉਪਲਬਧ ਹਨ। ਪੈਟ੍ਰੋਲ ਅਤੇ ਡੀਜ਼ਲ ਦੀਆਂ ਨਿਯਮਿਤ ਪ੍ਰਚੂਨ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ ਅਤੇ ਜਨਤਕ ਖੇਤਰ ਦੇ ਅਦਾਰਿਆਂ ਅਤੇ ਤੇਲ ਅਤੇ ਆਵਾਜਾਈ ਕੰਪਨੀਆਂ ਦੀਆਂ ਪ੍ਰਚੂਨ ਦੁਕਾਨਾਂ 'ਤੇ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ।
ਮਿੱਟੀ ਦੇ ਤੇਲ ਦੀ ਉਪਲਬਧਤਾ ਅਤੇ ਵੰਡ ਦੇ ਉਪਾਅ
- ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਯਮਿਤ ਅਲੋਕੇਸ਼ਨ ਤੋਂ ਇਲਾਵਾ 48,000 ਕਿਲੋਲੀਟਰ ਮਿੱਟੀ ਦੇ ਤੇਲ ਦੀ ਵਾਧੂ ਅਲੋਕੇਸ਼ਨ ਕੀਤੀ ਗਈ ਹੈ।
- 18 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਐੱਸਕੇਓ ਅਲੋਕੇਸ਼ਨ ਆਦੇਸ਼ ਜਾਰੀ ਕੀਤੇ ਹਨ, ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਨੇ ਕੋਈ ਲੋੜ ਨਹੀਂ ਦੱਸੀ ਹੈ।
ਸਮੁੰਦਰੀ ਸੁਰੱਖਿਆ ਅਤੇ ਜਹਾਜ਼ਰਾਨੀ ਸੰਚਾਲਨ
ਬੰਦਰਗਾਹਾਂ, ਸ਼ਿਪਿੰਗ ਅਤੇ ਜਲ ਮਾਰਗ ਮੰਤਰਾਲੇ ਨੇ ਫ਼ਾਰਸ ਦੀ ਖਾੜੀ ਵਿੱਚ ਮੌਜੂਦਾ ਸਮੁੰਦਰੀ ਸਥਿਤੀ ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕੀਤੀ, ਜਿਸ ਵਿੱਚ ਖੇਤਰ ਵਿੱਚ ਭਾਰਤੀ ਜਹਾਜ਼ਾਂ ਅਤੇ ਚਾਲਕ ਦਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਾਵਾਂ ਦਾ ਵਿਸਥਾਰਤ ਵੇਰਵਾ ਦਿੱਤਾ ਗਿਆ। ਇਸ ਵਿੱਚ ਕਿਹਾ ਗਿਆ ਕਿ:
- ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰਾਲਾ ਨਾਵਿਕਾਂ ਦੀ ਭਲਾਈ ਅਤੇ ਨਿਰਵਿਘਨ ਸਮੁੰਦਰੀ ਸੰਚਾਲਨ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰਾਲੇ, ਭਾਰਤੀ ਦੂਤਾਵਾਸਾਂ ਅਤੇ ਸਮੁੰਦਰੀ ਹਿਤਧਾਰਕਾਂ ਨਾਲ ਤਾਲਮੇਲ ਵਿੱਚ ਕੰਮ ਕਰ ਰਿਹਾ ਹੈ।
- ਇਸ ਖੇਤਰ ਵਿੱਚ ਸਾਰੇ ਭਾਰਤੀ ਨਾਵਿਕ ਸੁਰੱਖਿਅਤ ਹਨ, ਅਤੇ ਪਿਛਲੇ 24 ਘੰਟਿਆਂ ਵਿੱਚ ਭਾਰਤੀ ਝੰਡੇ ਵਾਲੇ ਜਹਾਜ਼ਾਂ ਨਾਲ ਜੁੜੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।
- ਡਾਇਰੈਕਟੋਰੇਟ ਜਨਰਲ ਆਫ਼ ਸ਼ਿਪਿੰਗ ਕੰਟਰੋਲ ਰੂਮ ਅੱਪਡੇਟ: ਇਸਦੇ ਸਰਗਰਮ ਹੋਣ ਤੋਂ ਬਾਅਦ, ਕੰਟਰੋਲ ਰੂਮ ਨੇ 8,414 ਕਾਲਾਂ ਅਤੇ 18,064 ਤੋਂ ਵੱਧ ਈਮੇਲਾਂ ਨੂੰ ਸੰਭਾਲਿਆ ਹੈ। ਪਿਛਲੇ 24 ਘੰਟਿਆਂ ਵਿੱਚ 41 ਕਾਲਾਂ ਅਤੇ 99 ਈਮੇਲ ਪ੍ਰਾਪਤ ਹੋਏ ਹਨ।
- ਸਵਦੇਸ਼ ਵਾਪਸੀ ਸਬੰਧੀ ਤਾਜ਼ਾ ਜਾਣਕਾਰੀ: ਮੰਤਰਾਲੇ ਨੇ ਡਾਇਰੈਕਟੋਰੇਟ ਜਨਰਲ ਆਫ਼ ਸ਼ਿਪਿੰਗ (ਡੀਜੀ ਸ਼ਿਪਿੰਗ) ਜ਼ਰੀਏ ਹੁਣ ਤੱਕ 2,976 ਤੋਂ ਵੱਧ ਭਾਰਤੀ ਨਾਵਿਕਾਂ ਦੀ ਸੁਰੱਖਿਅਤ ਸਵਦੇਸ਼ ਵਾਪਸੀ ਯਕੀਨੀ ਬਣਾਈ ਹੈ, ਜਿਨ੍ਹਾਂ ਵਿੱਚ ਖਾੜੀ ਖੇਤਰ ਦੇ ਵੱਖ-ਵੱਖ ਸਥਾਨਾਂ ਤੋਂ ਪਿਛਲੇ 24 ਘੰਟਿਆਂ ਵਿੱਚ 23 ਨਾਵਿਕ ਸ਼ਾਮਲ ਹਨ।
- ਬੰਦਰਗਾਹ ਸੰਚਾਲਨ: ਪੂਰੇ ਭਾਰਤ ਵਿੱਚ ਬੰਦਰਗਾਹ ਸੰਚਾਲਨ ਆਮ ਬਣਿਆ ਹੋਇਆ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਭੀੜ-ਭੜੱਕੇ ਦੀ ਸੂਚਨਾ ਨਹੀਂ ਹੈ।
ਖੇਤਰ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ
ਵਿਦੇਸ਼ ਮੰਤਰਾਲਾ ਖਾੜੀ ਅਤੇ ਪੱਛਮੀ ਏਸ਼ੀਆ ਖੇਤਰ ਵਿੱਚ ਹੋ ਰਹੇ ਘਟਨਾਕ੍ਰਮਾਂ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਇਸ ਖੇਤਰ ਵਿੱਚ ਭਾਰਤੀ ਭਾਈਚਾਰੇ ਦੀ ਸੁਰੱਖਿਆ, ਬਚਾਅ ਅਤੇ ਭਲਾਈ ਯਕੀਨੀ ਬਣਾਉਣ ਵੱਲ ਖ਼ਾਸ ਧਿਆਨ ਦੇ ਰਿਹਾ ਹੈ। ਮੰਤਰਾਲੇ ਨੂੰ ਸੂਚਿਤ ਕੀਤਾ ਗਿਆ ਕਿ:
- ਵਿਦੇਸ਼ ਮੰਤਰਾਲਾ ਜਾਣਕਾਰੀ ਦੇ ਅਦਾਨ-ਪ੍ਰਦਾਨ ਕਰਨ ਅਤੇ ਯਤਨਾਂ ਦੇ ਬਿਹਤਰ ਤਾਲਮੇਲ ਲਈ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਨਿਯਮਿਤ ਸੰਪਰਕ ਵਿੱਚ ਹੈ।
- ਭਾਰਤੀ ਦੂਤਾਵਾਸ ਅਤੇ ਵਪਾਰਕ ਦੂਤਾਵਾਸ 24 ਘੰਟੇ ਹੈਲਪਲਾਈਨ ਸੇਵਾਵਾਂ ਸੰਚਾਲਿਤ ਰਹੇ ਹਨ ਤਾਂ ਕਿ ਸਮੇਂ ਸਿਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ ਅਤੇ ਉਹ ਆਪਣੇ ਨਾਗਰਿਕਾਂ ਦੀ ਸਰਗਰਮੀ ਨਾਲ ਸਹਾਇਤਾ ਕਰ ਰਹੇ ਹਨ। ਉਹ ਸਥਾਨਕ ਸਰਕਾਰਾਂ ਦੇ ਨਾਲ ਵੀ ਲਗਾਤਾਰ ਸੰਪਰਕ ਵਿੱਚ ਹਨ।
- ਸਥਾਨਕ ਸਰਕਾਰੀ ਦਿਸ਼ਾ-ਨਿਰਦੇਸ਼ਾਂ, ਉਡਾਣ ਅਤੇ ਯਾਤਰਾ ਦੀਆਂ ਸਥਿਤੀਆਂ, ਕਾਂਸੁਲਰ ਸੇਵਾਵਾਂ ਅਤੇ ਭਾਈਚਾਰੇ ਲਈ ਕੀਤੇ ਜਾ ਰਹੇ ਵੱਖ-ਵੱਖ ਭਲਾਈ ਉਪਾਵਾਂ ਨਾਲ ਸਬੰਧਿਤ ਜਾਣਕਾਰੀ ਸਮੇਤ ਤਾਜ਼ਾ ਸਲਾਹਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
- ਭਾਰਤੀ ਦੂਤਾਵਾਸ ਸਥਾਨਕ ਭਾਰਤੀ ਭਾਈਚਾਰੇ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। ਉਹ ਭਾਰਤੀ ਭਾਈਚਾਰੇ ਦੇ ਸੰਗਠਨਾਂ, ਸੰਸਥਾਵਾਂ, ਪੇਸ਼ੇਵਰ ਸਮੂਹਾਂ ਅਤੇ ਭਾਰਤੀ ਕੰਪਨੀਆਂ ਨਾਲ ਨਿਯਮਿਤ ਤੌਰ 'ਤੇ ਗੱਲਬਾਤ ਕਰਦੇ ਹਨ ਤਾਂ ਕਿ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਜਾ ਸਕੇ।
- ਸਰਕਾਰ ਇਸ ਖੇਤਰ ਵਿੱਚ ਭਾਰਤੀ ਨਾਵਿਕਾਂ ਦੀ ਭਲਾਈ ਨੂੰ ਉੱਚ ਤਰਜੀਹ ਦੇ ਰਹੀ ਹੈ। ਭਾਰਤੀ ਦੂਤਾਵਾਸ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ, ਜਿਸ ਵਿੱਚ ਸਥਾਨਕ ਅਧਿਕਾਰੀਆਂ ਅਤੇ ਏਜੰਸੀਆਂ ਨਾਲ ਤਾਲਮੇਲ, ਕਾਂਸੁਲਰ ਸਹਾਇਤਾ ਅਤੇ ਭਾਰਤ ਵਾਪਸੀ ਦੀਆਂ ਬੇਨਤੀਆਂ ਵਿੱਚ ਸਹਾਇਤਾ ਸ਼ਾਮਲ ਹੈ।
- ਇਸ ਖੇਤਰ ਤੋਂ ਭਾਰਤ ਦੇ ਵੱਖ-ਵੱਖ ਸਥਾਨਾਂ ਲਈ ਵਾਧੂ ਉਡਾਨਾਂ ਸੰਚਾਲਿਤ ਹੋਣ ਨਾਲ ਸਮੁੱਚੀ ਉਡਾਣ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।
- ਯੂਏਈ ਦਾ ਹਵਾਈ ਖੇਤਰ ਖੁੱਲ੍ਹਾ ਹੈ। ਭਾਰਤੀ ਅਤੇ ਯੂਏਈ ਦੀਆਂ ਏਅਰਲਾਈਨਾਂ ਯੂਏਈ ਤੋਂ ਭਾਰਤ ਦੇ ਵੱਖ-ਵੱਖ ਸਥਾਨਾਂ ਲਈ ਉਡਾਨਾਂ ਸੰਚਾਲਿਤ ਕਰ ਰਹੀਆਂ ਹਨ।
- ਸਾਊਦੀ ਅਰਬ ਅਤੇ ਓਮਾਨ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ ਭਾਰਤ ਦੇ ਵੱਖ-ਵੱਖ ਸਥਾਨਾਂ ਲਈ ਉਡਾਨਾਂ ਜਾਰੀ ਹਨ।
- ਕਤਰ ਦਾ ਹਵਾਈ ਖੇਤਰ ਅੰਸ਼ਕ ਤੌਰ 'ਤੇ ਖੁੱਲ੍ਹਾ ਹੈ। ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈਸ, ਇੰਡੀਗੋ ਅਤੇ ਕਤਰ ਏਅਰਵੇਜ਼ ਕਤਰ ਤੋਂ ਭਾਰਤ ਦੇ ਵੱਖ-ਵੱਖ ਸਥਾਨਾਂ ਲਈ ਉਡਾਨਾਂ ਸੰਚਾਲਿਤ ਕਰ ਰਹੀਆਂ ਹਨ।
- ਕੁਵੈਤ ਦਾ ਹਵਾਈ ਖੇਤਰ ਖੁੱਲ੍ਹਾ ਹੈ। ਜਜ਼ੀਰਾ ਏਅਰਵੇਜ਼ ਅਤੇ ਕੁਵੈਤ ਏਅਰਵੇਜ਼ ਕੁਵੈਤ ਤੋਂ ਭਾਰਤ ਲਈ ਉਡਾਨਾਂ ਸੰਚਾਲਿਤ ਕਰ ਰਹੀਆਂ ਹਨ।
- ਬਹਿਰੀਨ ਦਾ ਹਵਾਈ ਖੇਤਰ ਖੁੱਲ੍ਹਾ ਹੈ। ਏਅਰ ਇੰਡੀਆ ਐਕਸਪ੍ਰੈਸ, ਇੰਡੀਗੋ ਅਤੇ ਗਲਫ਼ ਏਅਰ ਬਹਿਰੀਨ ਤੋਂ ਭਾਰਤ ਦੇ ਵੱਖ-ਵੱਖ ਸਥਾਨਾਂ ਲਈ ਉਡਾਨਾਂ ਸੰਚਾਲਿਤ ਕਰ ਰਹੀਆਂ ਹਨ।
- ਇਰਾਕ ਦਾ ਹਵਾਈ ਖੇਤਰ ਸੀਮਤ ਉਡਾਣ ਸੰਚਾਲਨ ਦੇ ਨਾਲ ਖੇਤਰ ਦੇ ਸਥਾਨਾਂ ਲਈ ਖੁੱਲ੍ਹਾ ਹੈ, ਜਿਸਦੀ ਵਰਤੋਂ ਭਾਰਤ ਦੀ ਅੱਗੇ ਦੀ ਯਾਤਰਾ ਲਈ ਕੀਤੀ ਜਾ ਸਕਦੀ ਹੈ।
- ਈਰਾਨ ਦਾ ਹਵਾਈ ਖੇਤਰ ਕਾਰਗੋ ਅਤੇ ਚਾਰਟਰਡ ਉਡਾਨਾਂ ਲਈ ਅੰਸ਼ਕ ਤੌਰ 'ਤੇ ਖੁੱਲ੍ਹਾ ਹੈ। ਅਸੀਂ ਭਾਰਤੀ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ ਅਤੇ ਉੱਥੇ ਪਹਿਲਾਂ ਤੋਂ ਮੌਜੂਦ ਲੋਕਾਂ ਨੂੰ ਤਾਕੀਦ ਕੀਤੀ ਹੈ ਕਿ ਉਹ ਸਾਡੇ ਦੂਤਾਵਾਸ ਦੇ ਸਹਿਯੋਗ ਨਾਲ ਜ਼ਮੀਨੀ ਸਰਹੱਦੀ ਮਾਰਗਾਂ ਜ਼ਰੀਏ ਈਰਾਨ ਛੱਡ ਦੇਣ। ਹੁਣ ਤੱਕ, ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਜ਼ਮੀਨੀ ਸਰਹੱਦੀ ਮਾਰਗਾਂ ਜ਼ਰੀਏ 2,504 ਭਾਰਤੀ ਨਾਗਰਿਕਾਂ ਨੂੰ ਈਰਾਨ ਤੋਂ ਨਿਕਲਣ ਵਿੱਚ ਸਹਾਇਤਾ ਕੀਤੀ ਹੈ।
- ਇਜ਼ਰਾਇਲ ਦਾ ਹਵਾਈ ਖੇਤਰ ਖੁੱਲ੍ਹਾ ਹੈ ਅਤੇ ਖੇਤਰ ਵਿੱਚ ਸਥਿਤ ਸਥਾਨਾਂ ਲਈ ਸੀਮਤ ਉਡਾਣ ਸੰਚਾਲਨ ਫਿਰ ਤੋਂ ਸ਼ੁਰੂ ਹੋ ਗਿਆ ਹੈ, ਜਿਸਦੀ ਵਰਤੋਂ ਭਾਰਤ ਦੀ ਅੱਗੇ ਦੀ ਯਾਤਰਾ ਲਈ ਕੀਤੀ ਜਾ ਸਕਦੀ ਹੈ।
********
ਟੀਐੱਮ
(Release ID: 2257998)
|