ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਚਾਈ ਅਤੇ ਦ੍ਰਿੜ੍ਹਤਾ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

प्रविष्टि तिथि: 05 MAY 2026 9:47AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਅਣਥੱਕ ਮਿਹਨਤ ਅਤੇ ਸੱਚ ਦੇ ਮਾਰਗ 'ਤੇ ਚੱਲ ਕੇ ਪ੍ਰਾਪਤ ਕੀਤੀ ਸਫਲਤਾ ਸਥਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਫਲਤਾ ਨਾ ਸਿਰਫ਼ ਆਤਮ-ਵਿਸ਼ਵਾਸ ਪੈਦਾ ਕਰਦੀ ਹੈ, ਸਗੋਂ ਮਨ ਵਿੱਚ ਸੰਤੁਸ਼ਟੀ ਦੀ ਡੂੰਘੀ ਭਾਵਨਾ ਵੀ ਲਿਆਉਂਦੀ ਹੈ।

ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:

“न तथा बलवीर्याभ्यां जयन्ति विजिगीषवः।

यथा सत्यानृशंस्याभ्यां धर्मेणैवोद्यमेन च॥”

ਇਸਦਾ ਭਾਵ ਹੈ ਕਿ ਜੋ ਲੋਕ ਜਿੱਤ ਦੀ ਇੱਛਾ ਰੱਖਦੇ ਹਨ, ਉਹ ਸਿਰਫ਼ ਤਾਕਤ ਅਤੇ ਬਹਾਦਰੀ ਨਾਲ ਹੀ ਨਹੀਂ, ਸਗੋਂ ਸਚਾਈ, ਦਇਆ, ਫ਼ਰਜ਼ ਅਤੇ ਨਿਰੰਤਰ ਯਤਨਾਂ ਨਾਲ ਸਫਲ ਹੁੰਦੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

“ਅਣਥੱਕ ਮਿਹਨਤ ਅਤੇ ਸੱਚ ਦੇ ਮਾਰਗ 'ਤੇ ਚੱਲ ਕੇ ਪ੍ਰਾਪਤ ਕੀਤੀ ਸਫਲਤਾ ਸਥਾਈ ਹੁੰਦੀ ਹੈ। ਇਸ ਨਾਲ ਜਿੱਥੇ ਆਤਮ-ਵਿਸ਼ਵਾਸ ਵਧਦਾ ਹੈ, ਉੱਥੇ ਹੀ ਮਨ ਨੂੰ ਵਿਲੱਖਣ ਸੰਤੁਸ਼ਟੀ ਵੀ ਮਿਲਦੀ ਹੈ। 

न तथा बलवीर्याभ्यां जयन्ति विजिगीषवः।

यथा सत्यानृशंस्याभ्यां धर्मेणैवोद्यमेन च।।”

***************

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2258072) आगंतुक पटल : 51
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Telugu , Kannada , Malayalam