ਖੇਤੀਬਾੜੀ ਮੰਤਰਾਲਾ
ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਦੇ ਹਿੱਤ ਵਿੱਚ ਫੈਸਲਾਕੁੰਨ ਕਦਮ, 4,886 ਕਰੋੜ ਰੁਪਏ ਤੋਂ ਵੱਧ ਦੀ ਐੱਮਐੱਸਪੀ (MSP) ਸੁਰੱਖਿਆ
ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਰਨਾਟਕ ਵਿੱਚ 9,023 ਮੀਟ੍ਰਿਕ ਟਨ ਸੂਰਜਮੁਖੀ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ
ਮਹਾਰਾਸ਼ਟਰ ਵਿੱਚ ਛੋਲੇ ਉਤਪਾਦਕਾਂ ਲਈ ਇੱਕ ਵੱਡਾ ਫੈਸਲਾ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਖਰੀਦ ਸੀਮਾ ਵਧਾ ਕੇ 8.19 ਲੱਖ ਮੀਟ੍ਰਿਕ ਟਨ ਕੀਤੀ
ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵਚਨਬੱਧ; ਕਿਸਾਨਾਂ ਨੂੰ ਔਨੇ-ਪੌਨੇ ਕੀਮਤਾਂ ਤੋਂ ਰਾਹਤ ਮਿਲੇਗੀ - ਸ਼੍ਰੀ ਸ਼ਿਵਰਾਜ ਸਿੰਘ
Posted On:
05 MAY 2026 6:16PM by PIB Chandigarh
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੇ ਲਾਹੇਵੰਦ ਭਾਅ ਮਿਲਣ ਅਤੇ ਬਜ਼ਾਰ ਵਿੱਚ ਵਿਕਰੀ ਦੀ ਪਰੇਸ਼ਾਨੀ ਨੂੰ ਰੋਕਣ ਲਈ ਇੱਕ ਹੋਰ ਮਹੱਤਵਪੂਰਨ ਫੈਸਲਾ ਲਿਆ ਹੈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਰਨਾਟਕ ਵਿੱਚ ਹਾੜੀ 2026 ਦੇ ਸੀਜ਼ਨ ਲਈ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ 9,023 ਮੀਟ੍ਰਿਕ ਟਨ ਸੂਰਜਮੁਖੀ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਦੋਂ ਕਿ ਮਹਾਰਾਸ਼ਟਰ ਵਿੱਚ ਛੋਲਿਆਂ ਦੀ ਵੱਧ ਤੋਂ ਵੱਧ ਖਰੀਦ ਸੀਮਾ ਹਾੜੀ 2025-26 ਦੇ ਸੀਜ਼ਨ ਲਈ ਵਧਾ ਕੇ 819,882 ਮੀਟ੍ਰਿਕ ਟਨ ਕਰ ਦਿੱਤੀ ਗਈ ਹੈ। ਇਹ ਦੋਵੇਂ ਫੈਸਲੇ ਕਿਸਾਨਾਂ ਨੂੰ 4,886.46 ਕਰੋੜ ਰੁਪਏ ਤੋਂ ਵੱਧ ਦੀ ਐੱਮਐੱਸਪੀ ਸੁਰੱਖਿਆ ਪ੍ਰਦਾਨ ਕਰਨਗੇ।
ਕਿਸਾਨਾਂ ਦੇ ਹਿੱਤ ਵਿੱਚ ਕੇਂਦਰ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ
ਕਰਨਾਟਕ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਕਰਦੇ ਹੋਏ, ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਹਾੜੀ 2026 ਸੀਜ਼ਨ ਲਈ ਮੁੱਲ ਸਮਰਥਨ ਯੋਜਨਾ (ਪੀਐੱਸਐੱਸ) ਦੇ ਤਹਿਤ 9,023 ਮੀਟ੍ਰਿਕ ਟਨ ਸੂਰਜਮੁਖੀ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ । ਇਸ ਪ੍ਰਵਾਨਗੀ ਦਾ ਕੁੱਲ ਐੱਮਐੱਸਪੀਮੁੱਲ 69.66 ਕਰੋੜ ਰੁਪਏ ਤੋਂ ਵੱਧ ਹੋਵੇਗਾ। ਇਸ ਫੈਸਲਾ ਨਾਲ ਕਰਨਾਟਕ ਦੇ ਸੂਰਜਮੁਖੀ ਉਤਪਾਦਕ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ ਇੱਕ ਉਚਿਤ ਅਤੇ ਲਾਭਦਾਇਕ ਕੀਮਤ ਯਕੀਨੀ ਮਿਲੇਗੀ।
ਕੇਂਦਰ ਸਰਕਾਰ ਦਾ ਇਹ ਕਦਮ ਉਨ੍ਹਾਂ ਕਿਸਾਨਾਂ ਲਈ ਵਿਸ਼ੇਸ਼ ਤੌਰ 'ਤੇ ਲਾਭਦਾਇਕ ਹੋਵੇਗਾ ਜੋ ਘੱਟ ਬਜ਼ਾਰ ਭਾਅ ਮਿਲਣ ਦੇ ਸ਼ੱਕ ਕਾਰਨ ਆਪਣੀ ਉਪਜ ਵੇਚਣ ਲਈ ਮਜ਼ਬੂਰ ਹਨ। ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਨੂੰ ਪ੍ਰਵਾਨਗੀ ਦੇਣ ਨਾਲ ਕਿਸਾਨਾਂ ਦਾ ਵਿਸ਼ਵਾਸ ਮਜ਼ਬੂਤ ਹੋਵੇਗਾ ਅਤੇ ਖੇਤੀਬਾੜੀ ਖੇਤਰ ਵਿੱਚ ਸਥਿਰਤਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਮਹਾਰਾਸ਼ਟਰ ਦੇ ਛੋਲੇ ਕਿਸਾਨਾਂ ਨੂੰ ਵੱਡੀ ਰਾਹਤ
ਮਹਾਰਾਸ਼ਟਰ ਸਰਕਾਰ ਦੇ ਇੱਕ ਪ੍ਰਸਤਾਵ ਦੇ ਜਵਾਬ ਵਿੱਚ, ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਹਾੜੀ 2025-26 ਸੀਜ਼ਨ ਦੌਰਾਨ ਰਾਜ ਵਿੱਚ ਪੀਐੱਸਐੱਸ ਅਧੀਨ ਛੋਲਿਆਂ ਦੀ ਵੱਧ ਤੋਂ ਵੱਧ ਖਰੀਦ ਮਾਤਰਾ ਨੂੰ 819,882 ਮੀਟ੍ਰਿਕ ਟਨ ਤੱਕ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪ੍ਰਵਾਨਗੀ ਦਾ ਕੁੱਲ ਐੱਮਐੱਸਪੀ ਮੁੱਲ 4,816.80 ਕਰੋੜ ਰੁਪਏ ਤੋਂ ਵੱਧ ਹੋ ਜਾਵੇਗਾ। ਮਹਾਰਾਸ਼ਟਰ ਵਿੱਚ ਛੋਲਿਆਂ ਦੀ ਖਰੀਦ ਦੀ ਆਖਰੀ ਮਿਤੀ ਵੀ 30 ਦਿਨਾਂ ਲਈ ਵਧਾ ਕੇ 29 ਮਈ, 2026 ਕਰ ਦਿੱਤੀ ਗਈ ਹੈ। ਇਹ ਫੈਸਲਾ ਉਨ੍ਹਾਂ ਕਿਸਾਨਾਂ ਲਈ ਮਹੱਤਵਪੂਰਨ ਹੈ ਜੋ ਨਿਰਧਾਰਿਤ ਸਮੇਂ ਦੇ ਅੰਦਰ ਆਪਣੀ ਉਪਜ ਦੀ ਵਿਕਰੀ ਪੂਰੀ ਕਰਨ ਵਿੱਚ ਅਸਮਰੱਥ ਸਨ। ਹੁਣ, ਹੋਰ ਕਿਸਾਨ ਐੱਮਐੱਸਪੀ ਤੋਂ ਲਾਭ ਉਠਾ ਸਕਣਗੇ ਅਤੇ ਬਜ਼ਾਰ ਦੇ ਦਬਾਅ ਕਾਰਨ ਘੱਟ ਕੀਮਤਾਂ 'ਤੇ ਵੇਚਣ ਲਈ ਮਜ਼ਬੂਰ ਨਹੀਂ ਹੋਣਗੇ।
ਕਿਸਾਨ ਭਲਾਈ ਪ੍ਰਤੀ ਕੇਂਦਰ ਸਰਕਾਰ ਦੀ ਵਚਨਬੱਧਤਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਅਤੇ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਸਹੀ ਭਾਅ ਮਿਲਣ ਅਤੇ ਖੇਤੀਬਾੜੀ ਉਪਜ ਖਰੀਦ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਕਿਸਾਨ-ਅਨੁਕੂਲ ਬਣਾਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ। ਕਰਨਾਟਕ ਵਿੱਚ ਸੂਰਜਮੁਖੀ ਅਤੇ ਮਹਾਰਾਸ਼ਟਰ ਵਿੱਚ ਛੋਲਿਆਂ ਦੀ ਖਰੀਦ ਸਬੰਧੀ ਇਹ ਫੈਸਲੇ ਕਿਸਾਨਾਂ ਦੇ ਆਰਥਿਕ ਹਿੱਤਾਂ ਦੀ ਰੱਖਿਆ ਲਈ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਸਰਗਰਮ ਪਹੁੰਚ ਦਾ ਪ੍ਰਮਾਣ ਹਨ। ਇਹ ਫੈਸਲੇ ਨਾ ਸਿਰਫ਼ ਸਬੰਧਿਤ ਰਾਜਾਂ ਦੇ ਕਿਸਾਨਾਂ ਨੂੰ ਸਿੱਧੇ ਆਰਥਿਕ ਲਾਭ ਪ੍ਰਦਾਨ ਕਰਨਗੇ ਬਲਕਿ ਖੇਤੀਬਾੜੀ ਖੇਤਰ ਵਿੱਚ ਵਿਸ਼ਵਾਸ, ਸੁਰੱਖਿਆ ਅਤੇ ਸਥਿਰਤਾ ਦੇ ਵਾਤਾਵਰਣ ਨੂੰ ਵੀ ਮਜ਼ਬੂਤ ਕਰਨਗੇ। ਲਾਹੇਵੰਦ ਕੀਮਤਾਂ ਨੂੰ ਯਕੀਨੀ ਬਣਾਉਣ ਵੱਲ ਇਹ ਕਦਮ ਕਿਸਾਨ ਭਲਾਈ ਪ੍ਰਤੀ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ।
************
ਆਰਸੀ/ਐੱਮਐੱਸ/ਐੱਮਕੇ/ਏਕੇ
(Release ID: 2258242)
ਵਿਜ਼ੀਟਰ ਕਾਊਂਟਰ : 3