ਆਰਥਿਕ ਮਾਮਲਿਆਂ ਬਾਰੇ ਮੰਤਰੀ ਮੰਡਲ ਕਮੇਟੀ
azadi ka amrit mahotsav

ਕੈਬਨਿਟ ਦੀ ਆਰਥਿਕ ਮਾਮਲੇ ਕਮੇਟੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਕਰਨਾਟਕ, ਆਂਧਰ ਪ੍ਰਦੇਸ਼ ਅਤੇ ਤੇਲੰਗਾਨਾ ਰਾਜਾਂ ਦੇ 19 ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ ਤਿੰਨ ਮਲਟੀ-ਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 901 ਕਿਲੋਮੀਟਰ ਦਾ ਵਾਧਾ ਹੋਵੇਗਾ


ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਅਨੁਮਾਨਿਤ ਲਾਗਤ 23,437 ਕਰੋੜ ਰੁਪਏ ਹੈ ਅਤੇ ਇਹ ਵਰ੍ਹੇ 2030-31 ਤੱਕ ਪੂਰੇ ਹੋ ਜਾਣਗੇ

Posted On: 05 MAY 2026 7:14PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ, ਕੈਬਨਿਟ ਦੀ ਆਰਥਿਕ ਮਾਮਲੇ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੇ ਲਗਭਗ 23,437 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਤਿੰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:

ਏ) ਨਾਗਦਾ-ਮਥੁਰਾ ਤੀਸਰੀ ਅਤੇ ਚੌਥੀ ਲਾਈਨ

ਬੀ) ਗੁੰਟਕਲ-ਵਾਡੀ ਤੀਸਰੀ ਅਤੇ ਚੌਥੀ ਲਾਈਨ

ਸੀ) ਬੁਰਹਵਾਲ-ਸੀਤਾਪੁਰ ਤੀਸਰੀ ਅਤੇ ਚੌਥੀ ਲਾਈਨ

ਰੇਲ ਲਾਈਨਾਂ ਦੀ ਸਮਰੱਥਾ ਵਿੱਚ ਵਾਧੇ ਨਾਲ ਆਵਾਜਾਈ ਦੇ ਪ੍ਰਵਾਹ ਵਿੱਚ ਜ਼ਿਕਰਯੋਗ ਸੁਧਾਰ ਹੋਵੇਗਾ। ਇਸ ਦੇ ਨਤੀਜੇ ਵਜੋਂ, ਭਾਰਤੀ ਰੇਲਵੇ ਦੀ ਸੰਚਾਲਨ ਕੁਸ਼ਲਤਾ ਅਤੇ ਸੇਵਾ ਭਰੋਸੇਯੋਗਤਾ ਵਿੱਚ ਵਾਧਾ ਹੋਵੇਗਾ। ਇਸ ਮਲਟੀ-ਟ੍ਰੈਕਿੰਗ ਪ੍ਰਸਤਾਵ ਨਾਲ ਸੰਚਾਲਨ ਨੂੰ ਸੁਚਾਰੂ ਬਣਾਉਣ ਵਿੱਚ ਭੀੜ-ਭੜੱਕੇ ਨੂੰ ਘਟਾਉਣ ਵਿੱਚ ਬਹੁਤ ਸੁਧਾਰ ਹੋਵੇਗਾ। ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਨਵੇਂ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਹਨ। ਇਸ ਦਾ ਉਦੇਸ਼ ਖੇਤਰ ਦੇ ਲੋਕਾਂ ਨੂੰ ਵਿਆਪਕ ਵਿਕਾਸ ਦੁਆਰਾ ਆਤਮ-ਨਿਰਭਰ ਬਣਾਉਣਾ ਹੈ, ਜਿਸ ਨਾਲ ਉਨ੍ਹਾਂ ਦੇ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਵਧਣਗੇ।

ਇਹ ਪ੍ਰੋਜੈਕਟ ਪੀਐੱਮ-ਗਤੀ ਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਦੇ ਤਹਿਤ ਬਣਾਏ ਗਏ ਹਨ, ਜਿਸ ਵਿੱਚ ਏਕੀਕ੍ਰਿਤ ਯੋਜਨਾਬੰਦੀ ਅਤੇ ਹਿਤਧਾਰਕਾਂ ਦੇ ਸਲਾਹ-ਮਸ਼ਵਰੇ ਦੁਆਰਾ ਮਲਟੀ-ਮਾਡਲ ਕਨੈਕਟੀਵਿਟੀ ਅਤੇ ਲੌਜਿਸਟਿਕਸ ਕੁਸ਼ਲਤਾ ਨੂੰ ਵਧਾਉਣ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਲੋਕਾਂ, ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਆਵਾਜਾਈ ਯਕੀਨੀ ਹੋਵੇਗੀ।

ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਕਰਨਾਟਕ, ਆਂਧਰ ਪ੍ਰਦੇਸ਼ ਅਤੇ ਤੇਲੰਗਾਨਾ ਰਾਜਾਂ ਦੇ 19 ਜ਼ਿਲ੍ਹਿਆਂ ਵਿੱਚ ਫੈਲੇ ਹੋਏ ਇਨ੍ਹਾਂ ਤਿੰਨ ਪ੍ਰੋਜੈਕਟਾਂ ਨਾਲ, ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 901 ਕਿਲੋਮੀਟਰ ਤੱਕ ਦਾ ਵਾਧਾ ਹੋਵੇਗਾ।

ਪ੍ਰਸਤਾਵਿਤ ਮਲਟੀ-ਟ੍ਰੈਕਿੰਗ ਪ੍ਰੋਜੈਕਟ ਨਾਲ ਲਗਭਗ 4,161 ਪਿੰਡਾਂ ਨਾਲ ਸੰਪਰਕ ਵਿੱਚ ਸੁਧਾਰ ਹੋਵੇਗਾ, ਜਿਨ੍ਹਾਂ ਦੀ ਆਬਾਦੀ ਲਗਭਗ 83 ਲੱਖ ਹੈ।

ਪ੍ਰਸਤਾਵਿਤ ਸਮਰੱਥਾ ਵਧਾਉਣ ਨਾਲ ਮਹਾਕਾਲੇਸ਼ਵਰ, ਰਣਥੰਬੋਰ ਰਾਸ਼ਟਰੀ ਪਾਰਕ, ​​ਕੁਨੋ ਰਾਸ਼ਟਰੀ ਪਾਰਕ, ​​ਕੇਵਲਾਦੇਵ ਰਾਸ਼ਟਰੀ ਪਾਰਕ, ​​ਮਥੁਰਾ, ਵਰਿੰਦਾਵਨ, ਮੰਤਰਾਲਾਯਮ (Sri Raghavendra Swamy Mutt), ਸ੍ਰੀ ਨੇਤਿਕਾਂਤੀ ਅੰਜਨੇਯ ਸਵਾਮੀ ਵਾਰੀ ਮੰਦਿਰ (Sri Nettikanti Anjaneya Swamy Vari Temple -ਕਾਸਾਪੁਰਮ), ਸ਼ਿਆਮਨਾਥ ਮੰਦਿਰ, ਨੈਮਿਸ਼ਾਰਣਿਆ (ਨੀਮਸਰ), ਆਦਿ ਸਮੇਤ ਦੇਸ਼ ਭਰ ਦੇ ਕਈ ਮੁੱਖ ਟੂਰਿਸਟ ਸਥਾਨਾਂ ਤੱਕ ਰੇਲ ਸੰਪਰਕ ਵਿੱਚ ਸੁਧਾਰ ਹੋਵੇਗਾ।

ਪ੍ਰਸਤਾਵਿਤ ਪ੍ਰੋਜੈਕਟ ਕੋਲਾ, ਅਨਾਜ, ਸੀਮੇਂਟ, ਤੇਲ, ਲੋਹਾ ਅਤੇ ਸਟੀਲ, ਆਇਰਨ ਔਰ, ਕੰਟੇਨਰ, ਖਾਦ ਆਦਿ ਵਰਗੀਆਂ ਵਸਤੂਆਂ ਦੀ ਆਵਾਜਾਈ ਲਈ ਜ਼ਰੂਰੀ ਮਾਰਗ ਹਨ। ਸਮਰੱਥਾ ਵਧਾਉਣ ਦੇ ਕਾਰਜਾਂ ਦੇ ਨਤੀਜੇ ਵਜੋਂ ਪ੍ਰਤੀ ਵਰ੍ਹੇ ਲਗਭਗ 60 ਮਿਲੀਅਨ ਟਨ ਦੀ ਮਾਲ ਢੋਆ-ਢੁਆਈ ਦੀ ਵਾਧੂ ਸਮਰੱਥਾ ਪ੍ਰਾਪਤ ਹੋਵੇਗੀ। ਰੇਲਵੇ ਵਾਤਾਵਰਣ ਦੇ ਅਨੁਕੂਲ ਅਤੇ ਊਰਜਾ ਕੁਸ਼ਲ ਟ੍ਰਾਂਸਪੋਰਟੇਸ਼ਨ ਰਾਹੀਂ ਹੋਣ ਕਾਰਨ, ਜਲਵਾਯੂ ਟੀਚਿਆਂ ਨੂੰ ਹਾਸਲ ਕਰਨ ਅਤੇ ਦੇਸ਼ ਦੀ ਲੌਜਿਸਟਿਕਸ ਲਾਗਤ ਨੂੰ ਘਟਾਉਣ ਵਿੱਚ ਮਦਦ ਕਰੇਗੀ, ਤੇਲ ਆਯਾਤ (370 ਕਰੋੜ ਲੀਟਰ) ਨੂੰ ਘੱਟ ਕਰੇਗੀ ਅਤੇ ਕਾਰਬਨ ਡਾਈਆਕਸਾਈਡ ਨਿਕਾਸੀ (185 ਕਰੋੜ ਕਿਲੋਗ੍ਰਾਮ) ਨੂੰ ਘੱਟ ਹੋਵੇਗੀ, ਜੋ ਕਿ 7 ਕਰੋੜ ਰੁੱਖ ਲਗਾਉਣ ਦੇ ਬਰਾਬਰ ਹੈ।

************

ਐੱਮਜੇਪੀਐੱਸ/ਏਕੇ


(Release ID: 2258263) ਵਿਜ਼ੀਟਰ ਕਾਊਂਟਰ : 2