ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਰਾਸ਼ਟਰਪਤੀ ਨੇ ਵੀਅਤਨਾਮ ਦੇ ਰਾਸ਼ਟਰਪਤੀ ਦੀ ਮੇਜ਼ਬਾਨੀ ਕੀਤੀ


ਵੀਅਤਨਾਮ, ਭਾਰਤ ਦੀ 'ਐਕਟ ਈਸਟ' ਨੀਤੀ ਅਤੇ ਇੰਡੋ-ਪੈਸੀਫਿਕ ਵਿਜ਼ਨ ਦਾ ਇੱਕ ਅਨਿੱਖੜਵਾਂ ਅੰਗ ਹੈ: ਰਾਸ਼ਟਰਪਤੀ ਦ੍ਰੌਪਦੀ ਮੁਰਮੂ

Posted On: 06 MAY 2026 9:45PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (6 ਮਈ 2026) ਰਾਸ਼ਟਰਪਤੀ ਭਵਨ ਵਿਖੇ ਸਮਾਜਵਾਦੀ ਗਣਰਾਜ ਵੀਅਤਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਤੋ ਲਮ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਦਾਅਵਤ ਦੀ ਮੇਜ਼ਬਾਨੀ ਵੀ ਕੀਤੀ।

ਰਾਸ਼ਟਰਪਤੀ ਲਮ ਦੇ ਭਾਰਤ ਦੇ ਪਹਿਲੇ ਸਰਕਾਰੀ ਦੌਰੇ 'ਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਭਾਰਤ ਅਤੇ ਵੀਅਤਨਾਮ ਵਿਚਕਾਰ ਗੂੜ੍ਹੀ ਦੋਸਤੀ ਹੈ, ਜਿਸ ਦੀਆਂ ਜੜ੍ਹਾਂ ਇਤਿਹਾਸਕ, ਸਭਿਅਤਾ ਅਤੇ ਸਭਿਆਚਾਰਕ ਸਬੰਧਾਂ ਵਿੱਚ ਸ਼ਾਮਲ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਭਾਰਤ-ਵੀਅਤਨਾਮ ਦੁਵੱਲੇ ਸਬੰਧ ਉੱਚ-ਪੱਧਰੀ ਆਦਾਨ-ਪ੍ਰਦਾਨ, ਰੱਖਿਆ ਅਤੇ ਸੁਰੱਖਿਆ ਸਹਿਯੋਗ, ਵਿਕਾਸ ਭਾਈਵਾਲੀ ਅਤੇ ਵਪਾਰ, ਸਿਹਤ, ਵਿਗਿਆਨ ਅਤੇ ਤਕਨਾਲੋਜੀ ਅਤੇ ਸੈਰ-ਸਪਾਟਾ ਜਿਹੇ  ਖੇਤਰਾਂ ਵਿੱਚ ਫੈਲੇ ਹੋਏ ਹਨ। ਉਨ੍ਹਾਂ ਨੇ ਇਹ ਜਾਣ ਕੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਸ ਦੌਰੇ ਦੌਰਾਨ ਦੁਰਲੱਭ ਧਰਤੀ ਦੇ ਖਣਿਜ, ਡਿਜੀਟਲ ਅਤੇ ਵਿੱਤੀ ਤਕਨਾਲੋਜੀ, ਸਭਿਆਚਾਰ ਅਤੇ ਸਿੱਖਿਆ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਸਮਝੌਤੇ ਅਤੇ ਘੋਸ਼ਣਾਵਾਂ ਕੀਤੀਆਂ ਗਈਆਂ ਹਨ।

ਰਾਸ਼ਟਰਪਤੀ ਨੇ ਇਹ ਜਾਣ ਕੇ ਖ਼ੁਸ਼ੀ ਪ੍ਰਗਟ ਕੀਤੀ ਕਿ ਭਾਰਤ ਅਤੇ ਵੀਅਤਨਾਮ ਨੇ "ਵਿਸਤ੍ਰਿਤ ਵਿਆਪਕ ਰਣਨੀਤਕ ਭਾਈਵਾਲੀ 'ਤੇ ਸਾਂਝੇ ਬਿਆਨ" ਰਾਹੀਂ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦਾ ਫੈਸਲਾ ਕੀਤਾ ਹੈ।

ਰਾਸ਼ਟਰਪਤੀ ਨੇ ਜ਼ਿਕਰ ਕੀਤਾ ਕਿ ਪਿਛਲੇ ਇੱਕ ਦਹਾਕੇ ਦੌਰਾਨ ਸਾਡੇ ਦੁਵੱਲੇ ਵਪਾਰ ਵਿੱਚ ਸ਼ਾਨਦਾਰ ਵਾਧਾ ਹੋਇਆ ਹੈ ਅਤੇ ਭਾਰਤ ਸੰਤੁਲਿਤ ਅਤੇ ਆਪਸੀ ਰੂਪ ਵਿੱਚ ਲਾਭਦਾਇਕ ਢੰਗ ਨਾਲ ਵਪਾਰ ਨੂੰ ਹੋਰ ਵਧਾਉਣ ਲਈ ਉਤਸੁਕ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਆਸੀਆਨ ਦੇਸ਼ਾਂ ਨਾਲ ਸਾਡੀ ਵਿਆਪਕ ਰਣਨੀਤਕ ਭਾਈਵਾਲੀ ਦੇ ਦਾਇਰੇ ਵਿੱਚ ਵੀਅਤਨਾਮ ਨਾਲ ਸਾਡੇ ਸਬੰਧ ਸਾਡੀ 'ਐਕਟ ਈਸਟ' ਨੀਤੀ ਅਤੇ ਇੰਡੋ-ਪੈਸੀਫਿਕ ਵਿਜ਼ਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਉਨ੍ਹਾਂ ਨੇ ਇੰਡੋ-ਪੈਸੀਫਿਕ ਓਸ਼ੀਅਨ ਪਹਿਲ ਵਿੱਚ ਵੀਅਤਨਾਮ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ।

ਰਾਸ਼ਟਰਪਤੀ ਨੇ ਕਿਹਾ ਕਿ ਰੱਖਿਆ ਅਤੇ ਸੁਰੱਖਿਆ ਭਾਰਤ-ਵੀਅਤਨਾਮ ਦੁਵੱਲੇ ਸਬੰਧਾਂ ਦੇ ਮੁੱਖ ਥੰਮ੍ਹ ਹਨ। ਉਨ੍ਹਾਂ ਨੇ ਸਾਂਝੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਵੀਅਤਨਾਮ ਨਾਲ ਸਾਂਝੇ ਤੌਰ 'ਤੇ ਕੰਮ ਕਰਨ ਦੀ ਭਾਰਤ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।

ਦੋਵੇਂ ਨੇਤਾਵਾਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟ ਕੀਤੀ ਕਿ ਭਾਰਤ ਅਤੇ ਵੀਅਤਨਾਮ ਵਿਚਕਾਰ ਗੂੜ੍ਹਾ ਸਹਿਯੋਗ ਸਾਡੇ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਸਕਦਾ ਹੈ। ਰਾਸ਼ਟਰਪਤੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਰਾਸ਼ਟਰਪਤੀ ਤੋ ਲਮ ਦੀ ਅਗਵਾਈ ਹੇਠ ਭਾਰਤ-ਵੀਅਤਨਾਮ ਸਬੰਧ ਹੋਰ ਵੀ ਮਜ਼ਬੂਤ ​​ਹੋਣਗੇ।

ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-

 

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2259019) ਵਿਜ਼ੀਟਰ ਕਾਊਂਟਰ : 6