ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣਾ ਪ੍ਰਤਾਪ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

प्रविष्टि तिथि: 09 MAY 2026 9:06AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣਾ ਪ੍ਰਤਾਪ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਮਹਾਰਾਣਾ ਪ੍ਰਤਾਪ ਬਹਾਦਰੀ ਅਤੇ ਸੂਰਬੀਰਤਾ ਦੇ ਅਮਰ ਪ੍ਰਤੀਕ ਹਨ। ਇਸ ਮਹਾਨ ਯੋਧੇ ਨੇ ਮਾਤ-ਭੂਮੀ ਦੇ ਸਨਮਾਨ, ਮਾਣ ਅਤੇ ਮਰਿਆਦਾ ਦੀ ਰਾਖੀ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਰਾਣਾ ਪ੍ਰਤਾਪ ਦੇ ਅਦੁੱਤੀ ਸਾਹਸ ਅਤੇ ਅਟੁੱਟ ਆਤਮ-ਸਨਮਾਨ ਦੀ ਗਾਥਾ ਆਉਣ ਵਾਲੀਆਂ ਪੀੜ੍ਹੀਆਂ ਦੇ ਦਿਲਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਪ੍ਰੇਰਿਤ ਕਰਦੀ ਰਹੇਗੀ।

ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ;

“ਬਹਾਦਰੀ ਅਤੇ ਸੂਰਬੀਰਤਾ ਦੇ ਅਮਰ ਪ੍ਰਤੀਕ, ਦੇਸ਼ ਦੇ ਮਹਾਨ ਯੋਧੇ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਤਿਕਾਰ ਸਹਿਤ ਸ਼ਰਧਾਂਜਲੀ। ਉਨ੍ਹਾਂ ਨੇ ਮਾਤ-ਭੂਮੀ ਦੀ ਆਨ-ਬਾਨ ਅਤੇ ਸ਼ਾਨ ਦੀ ਰਾਖੀ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਅਦੁੱਤੀ ਸਾਹਸ ਅਤੇ ਅਟੁੱਟ ਆਤਮ-ਸਨਮਾਨ ਦੀਆਂ ਗਾਥਾਵਾਂ ਜੁਗਾਂ-ਜੁਗਾਂ ਤੱਕ ਦੇਸ਼-ਵਾਸੀਆਂ ਦੇ ਦਿਲਾਂ ਵਿੱਚ ਦੇਸ਼ ਭਗਤੀ ਦਾ ਦੀਪ ਜਗਾਉਂਦੀਆਂ ਰਹਿਣਗੀਆਂ।”

 

************

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2261404) आगंतुक पटल : 50
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam