ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਸੁਵੇਂਦੂ ਅਧਿਕਾਰੀ ਨੂੰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਸਰਕਾਰ ਵਿੱਚ ਨਵੇਂ ਨਿਯੁਕਤ ਹੋਏ ਮੰਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 09 MAY 2026 1:55PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੁਵੇਂਦੂ ਅਧਿਕਾਰੀ ਨੂੰ ਅੱਜ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਸੁਵੇਂਦੂ ਅਧਿਕਾਰੀ ਨੇ ਜਨਤਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਨੇੜਿਓਂ ਸਮਝਣ ਵਾਲੇ ਆਗੂ ਵਜੋਂ ਆਪਣੀ ਪਛਾਣ ਬਣਾਈ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਆਉਣ ਵਾਲੇ  ਕਾਰਜਕਾਲ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਸ਼੍ਰੀ ਦਿਲੀਪ ਘੋਸ਼, ਸ਼੍ਰੀਮਤੀ ਅਗਨੀਮਿਤਰਾ ਪਾਲ, ਸ਼੍ਰੀ ਅਸ਼ੋਕ ਕੀਰਤਨੀਆ, ਸ਼੍ਰੀ ਕਸ਼ੁਦੀਰਾਮ ਟੁਡੂ ਅਤੇ ਸ਼੍ਰੀ ਨਿਸੀਥ ਪ੍ਰਮਾਣਿਕ ਨੂੰ ਵੀ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਜ਼ਮੀਨੀ ਪੱਧਰ 'ਤੇ ਅਣਥੱਕ ਮਿਹਨਤ ਕੀਤੀ ਹੈ ਅਤੇ ਜਨਤਾ ਦੀ ਸੇਵਾ ਕੀਤੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮੰਤਰੀ ਬਣਨ 'ਤੇ ਉਹ ਪੱਛਮੀ ਬੰਗਾਲ ਦੇ ਵਿਕਾਸ ਦੇ ਰਾਹ ਨੂੰ ਅੱਗੇ ਵਧਾਉਣਗੇ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

"ਸ਼੍ਰੀ ਸੁਵੇਂਦੂ ਅਧਿਕਾਰੀ ਜੀ ਨੂੰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਤਹਿ ਦਿਲੋਂ ਵਧਾਈ। ਉਨ੍ਹਾਂ ਨੇ ਜਨਤਾ ਨਾਲ ਡੂੰਘਾਈ ਨਾਲ ਜੁੜੇ ਰਹਿ ਕੇ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਨੇੜਿਓਂ ਸਮਝਦੇ ਹੋਏ ਇੱਕ ਉੱਤਮ ਆਗੂ ਵਜੋਂ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ।

@SuvenduWB”

 

"ਪੱਛਮੀ ਬੰਗਾਲ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਦਿਲੀਪ ਘੋਸ਼ ਜੀ, ਅਗਨੀਮਿਤਰਾ ਪਾਲ ਜੀ, ਅਸ਼ੋਕ ਕੀਰਤਨੀਆ ਜੀ, ਕਸ਼ੁਦੀਰਾਮ ਟੁਡੂ ਜੀ ਅਤੇ ਨਿਸੀਥ ਪ੍ਰਮਾਣਿਕ ਜੀ ਨੂੰ ਤਹਿ ਦਿਲੋਂ ਵਧਾਈ। ਇਨ੍ਹਾਂ ਆਗੂਆਂ ਨੇ ਜ਼ਮੀਨੀ ਪੱਧਰ 'ਤੇ ਅਣਥੱਕ ਮਿਹਨਤ ਕੀਤੀ ਹੈ ਅਤੇ ਜਨਤਾ ਦੀ ਸੇਵਾ ਕੀਤੀ ਹੈ। ਮੈਨੂੰ ਵਿਸ਼ਵਾਸ ਹੈ ਕਿ ਮੰਤਰੀ ਵਜੋਂ ਉਹ ਪੱਛਮੀ ਬੰਗਾਲ ਦੇ ਵਿਕਾਸ ਦੇ ਰਾਹ ਨੂੰ ਅੱਗੇ ਵਧਾਉਣਗੇ। ਮੇਰੀਆਂ ਸ਼ੁਭਕਾਮਨਾਵਾਂ।

@DilipGhoshBJP

@paulagnimitra1

@NisithPramanik”

************

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2261407) ਵਿਜ਼ੀਟਰ ਕਾਊਂਟਰ : 66