ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜਨ ਸੁਰਕਸ਼ਾ ਯੋਜਨਾਵਾਂ ਦੇ 11 ਸਾਲ ਪੂਰੇ ਹੋਣ 'ਤੇ ਇਨ੍ਹਾਂ ਦੇ ਪ੍ਰਭਾਵ ਨੂੰ ਉਜਾਗਰ ਕੀਤਾ


ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਨੇ ਦੇਸ਼ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਬੇਮਿਸਾਲ ਮਜ਼ਬੂਤੀ ਪ੍ਰਦਾਨ ਕੀਤੀ ਹੈ ਅਤੇ ਵਿੱਤੀ ਸਮਾਵੇਸ਼ਨ ਦੇ ਸੰਕਲਪ ਨੂੰ ਸਿੱਧ ਕੀਤਾ ਹੈ

प्रविष्टि तिथि: 09 MAY 2026 6:10PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 11 ਸਾਲ ਪਹਿਲਾਂ ਐੱਨਡੀਏ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਪ੍ਰਮੁੱਖ ਸਮਾਜਿਕ ਸੁਰੱਖਿਆ ਅਤੇ ਪੈਨਸ਼ਨ ਯੋਜਨਾਵਾਂ ਦੇ ਪ੍ਰਭਾਵ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਭਾਰਤ ਦੇ ਨਾਗਰਿਕਾਂ ਲਈ ਮਾਣ-ਸਤਿਕਾਰ, ਭਰੋਸਾ ਅਤੇ ਵਿੱਤੀ ਸੁਰੱਖਿਆ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਨੇ ਜ਼ਮੀਨੀ ਪੱਧਰ 'ਤੇ ਲੋਕਾਂ ਦੇ ਜੀਵਨ ਵਿੱਚ ਹਾਂ-ਪੱਖੀ ਬਦਲਾਅ ਲਿਆਂਦੇ ਹਨ ਅਤੇ ਦੇਸ਼ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਬੇਮਿਸਾਲ ਮਜ਼ਬੂਤੀ ਪ੍ਰਦਾਨ ਕੀਤੀ ਹੈ।

ਅਟਲ ਪੈਨਸ਼ਨ ਯੋਜਨਾ ਦੇ ਲਾਭਾਂ 'ਤੇ ਚਾਨਣਾ ਪਾਉਂਦਿਆਂ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਯੋਜਨਾ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਬੁਢਾਪੇ ਵਿੱਚ ਵਧੇਰੇ ਸੁਰੱਖਿਅਤ ਜੀਵਨ ਜਿਉਣ ਦੇ ਸਮਰੱਥ ਬਣਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਯੋਜਨਾ ਸਮਾਜਿਕ ਸੁਰੱਖਿਆ ਨੂੰ ਪਹੁੰਚਯੋਗ ਅਤੇ ਸੰਮਲਿਤ ਬਣਾਉਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਪ੍ਰਧਾਨ ਮੰਤਰੀ ਨੇ ਅਟਲ ਪੈਨਸ਼ਨ ਯੋਜਨਾ ਤਹਿਤ ਔਰਤਾਂ ਦੀ ਵਧਦੀ ਹਿੱਸੇਦਾਰੀ ਅਤੇ ਉਨ੍ਹਾਂ ਨੂੰ ਮਿਲ ਰਹੇ ਲਾਭਾਂ 'ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਨੇ ਇਸ ਯੋਜਨਾ ਦੀ ਸਫ਼ਲਤਾ ਵਿੱਚ 'ਨਾਰੀ ਸ਼ਕਤੀ' ਦੇ ਯੋਗਦਾਨ ਨੂੰ ਵਿਸ਼ੇਸ਼ ਤੌਰ 'ਤੇ ਉਜਾਗਰ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ 'ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਹੈਸ਼ਟੈਗ #11YearsofJanSurakshaSchemes ਦੀ ਵਰਤੋਂ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ;

"ਅੱਜ ਤੋਂ 11 ਸਾਲ ਪਹਿਲਾਂ ਐੱਨਡੀਏ ਸਰਕਾਰ ਵੱਲੋਂ ਪ੍ਰਮੁੱਖ ਸਮਾਜਿਕ ਸੁਰੱਖਿਆ ਅਤੇ ਪੈਨਸ਼ਨ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਯੋਜਨਾਵਾਂ ਭਾਰਤ ਦੇ ਹਰ ਨਾਗਰਿਕ ਦੇ ਜੀਵਨ ਵਿੱਚ ਮਾਣ-ਸਤਿਕਾਰ, ਸੁਰੱਖਿਆ ਅਤੇ ਆਰਥਿਕ ਸਥਿਰਤਾ ਯਕੀਨੀ ਬਣਾਉਣ ਦੇ ਸਾਡੇ ਸੰਕਲਪ ਨੂੰ ਦਰਸਾਉਂਦੀਆਂ ਹਨ। ਇਹ ਥ੍ਰੈੱਡ ਇਸ ਗੱਲ 'ਤੇ ਚਾਨਣਾ ਪਾਉਂਦਾ ਹੈ ਕਿ ਕਿਵੇਂ ਪੀਐੱਮ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪੀਐੱਮ ਸੁਰਕਸ਼ਾ ਬੀਮਾ ਯੋਜਨਾ ਨੇ ਜ਼ਮੀਨੀ ਪੱਧਰ 'ਤੇ ਸਕਾਰਾਤਮਕ ਪ੍ਰਭਾਵ ਪਾਇਆ ਹੈ।

#11YearsofJanSurakshaSchemes”

"ਅਟਲ ਪੈਨਸ਼ਨ ਯੋਜਨਾ ਕਈ ਲੋਕਾਂ ਲਈ ਬਹੁਤ ਲਾਹੇਵੰਦ ਸਿੱਧ ਹੋਈ ਹੈ, ਜਿਸ ਨਾਲ ਉਹ ਆਪਣੇ ਬੁਢਾਪੇ ਵਿੱਚ ਵਧੇਰੇ ਸੁਰੱਖਿਅਤ ਜੀਵਨ ਜਿਉਣ ਦੇ ਸਮਰੱਥ ਹੋਏ ਹਨ। ਇਹ ਯੋਜਨਾ ਸਮਾਜਿਕ ਸੁਰੱਖਿਆ ਨੂੰ ਪਹੁੰਚਯੋਗ ਅਤੇ ਸੰਮਲਿਤ ਬਣਾਉਣ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਦੇਖਣਾ ਵਿਸ਼ੇਸ਼ ਤੌਰ 'ਤੇ ਸੁਖਦ ਹੈ ਕਿ ਸਾਡੀ ਨਾਰੀ ਸ਼ਕਤੀ ਨੂੰ ਇਸ ਯੋਜਨਾ ਤੋਂ ਫਾਇਦਾ ਮਿਲ ਰਿਹਾ ਹੈ।

#11YearsofJanSurakshaSchemes”

***************

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2261409) आगंतुक पटल : 50
इस विज्ञप्ति को इन भाषाओं में पढ़ें: Malayalam , Bengali , Assamese , Odia , English , Urdu , Marathi , हिन्दी , Manipuri , Gujarati , Tamil , Telugu , Kannada