ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹੈਦਰਾਬਾਦ ਵਿੱਚ ਸਿੰਧੂ ਹਸਪਤਾਲ ਦਾ ਉਦਘਾਟਨ ਕੀਤਾ
ਪ੍ਰਧਾਨ ਮੰਤਰੀ ਨੇ ਸਿੰਧੂ ਹਸਪਤਾਲ ਵਿੱਚ ਅਤਿ-ਆਧੁਨਿਕ ਤਕਨਾਲੋਜੀ ਅਤੇ ਨਵੀਨਤਾ 'ਤੇ ਦਿੱਤੇ ਗਏ ਜ਼ੋਰ ਦੀ ਸ਼ਲਾਘਾ ਕੀਤੀ
Posted On:
10 MAY 2026 7:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੈਦਰਾਬਾਦ ਵਿੱਚ ਸਿੰਧੂ ਹਸਪਤਾਲ ਦਾ ਉਦਘਾਟਨ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਸ਼ਹਿਰ ਅਤੇ ਆਲ਼ੇ-ਦੁਆਲ਼ੇ ਦੇ ਖੇਤਰਾਂ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਨੇ ਹਸਪਤਾਲ ਦੀ ਟੀਮ ਵੱਲੋਂ ਅਤਿ-ਆਧੁਨਿਕ ਤਕਨਾਲੋਜੀ ਅਤੇ ਨਵੀਨਤਾ ਨੂੰ ਏਕੀਕ੍ਰਿਤ ਕਰਨ 'ਤੇ ਦਿੱਤੇ ਗਏ ਵਿਸ਼ੇਸ਼ ਜ਼ੋਰ ਦੀ ਵੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
"ਹੈਦਰਾਬਾਦ ਵਿੱਚ ਸਿੰਧੂ ਹਸਪਤਾਲ ਦਾ ਉਦਘਾਟਨ ਕੀਤਾ। ਸ਼ਹਿਰ ਅਤੇ ਆਲ਼ੇ-ਦੁਆਲ਼ੇ ਦੇ ਖੇਤਰਾਂ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇਹ ਇੱਕ ਸ਼ਲਾਘਾਯੋਗ ਕੋਸ਼ਿਸ਼ ਹੈ। ਹਸਪਤਾਲ ਦੀ ਟੀਮ ਵੱਲੋਂ ਅਤਿ-ਆਧੁਨਿਕ ਤਕਨਾਲੋਜੀ ਅਤੇ ਨਵੀਨਤਾ ਨੂੰ ਜੋੜਨ 'ਤੇ ਦਿੱਤਾ ਗਿਆ ਜ਼ੋਰ ਸ਼ਲਾਘਾਯੋਗ ਹੈ।"
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2261437)
ਵਿਜ਼ੀਟਰ ਕਾਊਂਟਰ : 6
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam