ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 'ਆਰਟ ਆਫ਼ ਲਿਵਿੰਗ' ਵਿੱਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਕੀਤੀ
प्रविष्टि तिथि:
10 MAY 2026 7:05PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੀ ਬੈਂਗਲੁਰੂ ਯਾਤਰਾ ਦੌਰਾਨ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਅਤੇ ਪ੍ਰਸਿੱਧ ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਕੀਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਨਾਲ ਵੱਖ-ਵੱਖ ਵਿਸ਼ਿਆਂ 'ਤੇ ਸ਼ਾਨਦਾਰ ਚਰਚਾ ਹੋਈ, ਖ਼ਾਸ ਤੌਰ 'ਤੇ 'ਆਰਟ ਆਫ਼ ਲਿਵਿੰਗ' ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਗੱਲਬਾਤ ਹੋਈ।
ਪ੍ਰਧਾਨ ਮੰਤਰੀ ਨੇ ਸਮਾਜਿਕ ਭਲਾਈ ਨੂੰ ਹੁਲਾਰਾ ਦੇਣ ਪ੍ਰਤੀ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਵੱਖ-ਵੱਖ ਪਹਿਲਕਦਮੀਆਂ ਰਾਹੀਂ ਸਮਾਜ ਦੀ ਸੇਵਾ ਵਿੱਚ ਇਸ ਸੰਸਥਾ ਦੇ ਯਤਨਾਂ ਨੂੰ ਉਜਾਗਰ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
“ਆਰਟ ਆਫ਼ ਲਿਵਿੰਗ ਵਿਖੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਕੀਤੀ। ਅਸੀਂ ਵੱਖ-ਵੱਖ ਵਿਸ਼ਿਆਂ 'ਤੇ ਸ਼ਾਨਦਾਰ ਚਰਚਾ ਕੀਤੀ, ਵਿਸ਼ੇਸ਼ ਤੌਰ 'ਤੇ 'ਆਰਟ ਆਫ਼ ਲਿਵਿੰਗ' ਵੱਲੋਂ ਕੀਤੇ ਜਾ ਰਹੇ ਕਾਰਜਾਂ 'ਤੇ ਸਾਰਥਕ ਗੱਲਬਾਤ ਹੋਈ। ਸਮਾਜਿਕ ਭਲਾਈ ਨੂੰ ਅੱਗੇ ਵਧਾਉਣ ਪ੍ਰਤੀ ਉਹਨਾਂ ਦਾ ਜਜ਼ਬਾ ਬਹੁਤ ਹੀ ਸ਼ਲਾਘਾਯੋਗ ਹੈ।
@ArtofLiving
@Gurudev”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2261438)
आगंतुक पटल : 57
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Kannada
,
Malayalam