ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ

प्रविष्टि तिथि: 18 MAY 2026 1:45PM by PIB Chandigarh

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਵੀ ਕੀਤੀ।

ਸ਼੍ਰੀ ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ’ਤੇ ਪੋਸਟ ਕੀਤਾ:

“ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਏ ਹਾਦਸੇ ਬਾਰੇ ਸੁਣ ਕੇ ਮੈਨੂੰ ਡੂੰਘਾ ਦੁੱਖ ਹੋਇਆ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗਵਾਇਆ ਹੈ, ਉਨ੍ਹਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਮ੍ਰਿਤਕਾਂ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi”

*****

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2262290) आगंतुक पटल : 52
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Manipuri , Gujarati , Odia , Tamil , Telugu , Kannada , Malayalam