ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਪਹਿਲਕਦਮੀ 'ਤੇ 19 ਮਈ ਨੂੰ ਭੁਬਨੇਸ਼ਵਰ ਵਿੱਚ ਹੋਵੇਗੀ ਪੂਰਬੀ ਖੇਤਰੀ ਖੇਤੀਬਾੜੀ ਕਾਨਫਰੰਸ


ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਨ ਮਾਝੀ (Shri Mohan Charan Majhi) ਵੀ ਪੂਰਬੀ ਖੇਤਰੀ ਖੇਤੀਬਾੜੀ ਕਾਨਫਰੰਸ ਵਿੱਚ ਸ਼ਾਮਲ ਹੋਣਗੇ

ਪੂਰਬੀ ਖੇਤਰੀ ਖੇਤੀਬਾੜੀ ਕਾਨਫਰੰਸ, ਖੇਤੀਬਾੜੀ ਵਿਕਾਸ ਅਤੇ ਕਿਸਾਨ ਭਲਾਈ ਦੇ ਵੱਖ-ਵੱਖ ਮੁੱਦਿਆਂ 'ਤੇ ਹੋਵੇਗਾ ਵਿਆਪਕ ਵਿਚਾਰ-ਵਟਾਂਦਰਾ

Posted On: 18 MAY 2026 4:15PM by PIB Chandigarh

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਭਾਰਤ ਸਰਕਾਰ ਦੁਆਰਾ 19 ਮਈ, 2026 ਨੂੰ ਭੁਬਨੇਸ਼ਵਰ, ਓਡੀਸ਼ਾ ਵਿੱਚ ਪੂਰਬੀ ਖੇਤਰੀ ਖੇਤੀਬਾੜੀ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮਹੱਤਵਪੂਰਨ ਕਾਨਫਰੰਸ ਦੀ ਪ੍ਰਧਾਨਗੀ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਕਰਨਗੇ। ਕਾਨਫਰੰਸ ਵਿੱਚ ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਨ ਮਾਝੀ ਸਮੇਤ ਵੱਖ-ਵੱਖ ਰਾਜਾਂ ਦੇ ਖੇਤੀਬਾੜੀ ਮੰਤਰੀ, ਸੀਨੀਅਰ ਅਧਿਕਾਰੀ, ਵਿਗਿਆਨਕ, ਕਿਸਾਨ ਪ੍ਰਤੀਨਿਧੀ, ਖੇਤੀਬਾੜੀ ਮਾਹਿਰ, ਕਿਸਾਨ ਉਤਪਾਦਕ ਸੰਗਠਨ (ਐੱਫਪੀਓ), ਸਟਾਰਟਅੱਪ, ਬੈਂਕਾਂ ਅਤੇ ਹੋਰ ਹਿਤਧਾਰਕਾਂ ਦੀ ਭਾਗੀਦਾਰੀ ਹੋਵੇਗੀ। 

ਇਸ ਕਾਨਫਰੰਸ ਦਾ ਉਦੇਸ਼ ਖੇਤੀਬਾੜੀ ਖੇਤਰ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਆਮਦਨ ਵਾਧੇ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਤਾਲਮੇਲ ਨੂੰ ਹੋਰ ਵਧੇਰੇ ਮਜ਼ਬੂਤ ਕਰਨਾ ਹੈ। ਕਾਨਫਰੰਸ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੀ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ‘ਤੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।  

ਕਾਨਫਰੰਸ ਦੌਰਾਨ ਕਿਸਾਨ ਰਜਿਸਟਰੀ ਦੀ ਪ੍ਰਗਟੀ, ਬਾਗਵਾਨੀ ਖੇਤਰ ਦੀਆਂ ਸੰਭਾਵਨਾਵਾਂ, ਦਾਲਾਂ ਦੇ ਉਤਪਾਦਨ ਵਿੱਚ ਆਤਮ ਨਿਰਭਰਤਾ ਮਿਸ਼ਨ, ਰਾਸ਼ਟਰੀ ਖੁਰਾਕ ਤੇਲ-ਤੇਲ ਬੀਜਾਂ ਸਬੰਧੀ ਮਿਸ਼ਨ (NMEO-OS), ਪੀਐੱਮ-ਆਸ਼ਾ (ਪ੍ਰਧਾਨ ਮੰਤਰੀ ਅੰਨਦਾਤਾ ਆਯ ਸੰਰਕਸ਼ਣ ਅਭਿਯਾਨ), ਰਾਸ਼ਟਰੀ ਕੁਦਰਤੀ ਖੇਤੀਬਾੜੀ ਮਿਸ਼ਨ (NMNF), ਫਾਰਮ ਕ੍ਰੈਡਿਟ ਅਤੇ ਕਿਸਾਨ ਕ੍ਰੈਡਿਟ ਕਾਰਡ ਨਾਲ ਸਬੰਧਿਤ ਮੁੱਦਿਆਂ ‘ਤੇ ਖ਼ਾਸ ਚਰਚਾ ਕੀਤੀ ਜਾਵੇਗੀ। 

ਇਸ ਤੋਂ ਇਲਾਵਾ, ਨਕਲੀ ਕੀਟਨਾਸ਼ਕਾਂ ਅਤੇ ਖਾਦਾਂ ‘ਤੇ ਕੰਟਰੋਲ, ਖਾਦਾਂ ਦੀ ਕਾਲਾਬਾਜ਼ਾਰੀ ਨੂੰ ਰੋਕਣ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਵਿਕਲਪਿਕ ਖਾਦਾਂ ਨੂੰ ਉਤਸ਼ਾਹਿਤ ਕਰਨ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਵਿਸਤ੍ਰਿਤ ਵਿਚਾਰ-ਵਟਾਂਦਰਾ ਹੋਵੇਗਾ।

ਇਸ ਕਾਨਫਰੰਸ ਵਿੱਚ ਵੱਖ-ਵੱਖ ਰਾਜਾਂ ਦੁਆਰਾ ਖੇਤੀਬਾੜੀ ਖੇਤਰ ਵਿੱਚ ਅਪਣਾਈਆਂ ਗਈਆਂ ਸਫਲ ਪਹਿਲਕਦਮੀਆਂ ਅਤੇ ਨਵੀਨਤਾਵਾਂ ਬਾਰੇ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ। ਓਡੀਸ਼ਾ ਰਾਜ ਖੇਤੀਬਾੜੀ ਵਿਸਥਾਰ ਕੰਮਾਂ, ਪੱਛਮ ਬੰਗਾਲ ਬੀਜ ਉਤਪਾਦਨ ਦੀਆਂ ਸਭ ਤੋਂ ਵਧੀਆ ਅਭਿਆਸਾਂ; ਝਾਰਖੰਡ ਐੱਫਪੀਓ-ਅਧਾਰਿਤ ਮੁੱਲ ਲੜੀ ਅਤੇ ਖੇਤੀਬਾੜੀ ਸਟਾਰਟਅੱਪ ਈਕੋਸਿਸਟਮ ਅਤੇ ਬਿਹਾਰ ਵਿੱਚ ਮੱਕੀ ਦੇ ਉਤਪਾਦਨ ਅਤੇ ਮਾਰਕੀਟਿੰਗ ਨਾਲ ਸਬੰਧਿਤ ਸਫਲ ਅਨੁਭਵਾਂ ਨੂੰ ਸਾਂਝਾ ਕਰਨਗੇ।

ਇਹ ਕਾਨਫਰੰਸ ਕਿਸਾਨਾਂ ਦੇ ਹਿੱਤ ਵਿੱਚ ਖੇਤੀਬਾੜੀ ਖੇਤਰ ਦੀਆਂ ਚੁਣੌਤੀਆਂ ਦੇ ਸਮਾਧਾਨ, ਨਵੀਨਤਾਵਾਂ ਦਾ ਅਦਾਨ-ਪ੍ਰਦਾਨ ਅਤੇ ਖੇਤੀਬਾੜੀ ਖੇਤਰ ਦੇ ਟਿਕਾਊ ਵਿਕਾਸ ਲਈ ਭਵਿੱਖ ਦੀਆਂ ਰਣਨੀਤੀਆਂ ਤਿਆਰ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਲੈਟਫਾਰਮ ਸਾਬਤ ਹੋਵੇਗਾ। ਕਾਨਫਰੰਸ ਤੋਂ ਬਾਅਦ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਮੀਡੀਆ ਨੂੰ ਸੰਬੋਧਨ ਕਰਨਗੇ।

******

ਆਰਸੀ/ਐੱਮਐੱਸ/ਐੱਮਕੇ/ਏਕੇ


(Release ID: 2262686) ਵਿਜ਼ੀਟਰ ਕਾਊਂਟਰ : 2