ਉਪ ਰਾਸ਼ਟਰਪਤੀ ਸਕੱਤਰੇਤ
ਉਪ-ਰਾਸ਼ਟਰਪਤੀ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੇਜਰ ਜਨਰਲ ਬੀ.ਸੀ. ਖੰਡੂਰੀ (ਸੇਵਾਮੁਕਤ) ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ
Posted On:
19 MAY 2026 2:16PM by PIB Chandigarh
ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੇਜਰ ਜਨਰਲ ਬੀ.ਸੀ. ਖੰਡੂਰੀ (ਸੇਵਾਮੁਕਤ) ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਪ-ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਮੇਜਰ ਜਨਰਲ ਸ਼੍ਰੀ ਖੰਡੂਰੀ ਦੇ ਦੇਹਾਂਤ ਨਾਲ ਦੇਸ਼ ਨੇ ਇੱਕ ਵਿਲੱਖਣ ਸਿਪਾਹੀ, ਇੱਕ ਯੋਗ ਪ੍ਰਸ਼ਾਸਕ ਅਤੇ ਬੇਮਿਸਾਲ ਇਮਾਨਦਾਰੀ ਵਾਲੇ ਸਿਆਸਤਦਾਨ ਨੂੰ ਗੁਆ ਦਿੱਤਾ ਹੈ।
ਉਪ-ਰਾਸ਼ਟਰਪਤੀ ਨੇ ਕਿਹਾ ਕਿ ਗੋਲਡਨ ਚਤੁਰਭੁਜ ਅਤੇ ਰਾਸ਼ਟਰੀ ਰਾਜਮਾਰਗ ਵਿਕਾਸ ਪ੍ਰੋਗਰਾਮ ਰਾਹੀਂ ਭਾਰਤ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਬਦਲਣ ਵਿੱਚ ਸ਼੍ਰੀ ਖੰਡੂਰੀ ਦਾ ਦੂਰ-ਅੰਦੇਸ਼ੀ ਯੋਗਦਾਨ ਦੇਸ਼ ਦੇ ਵਿਕਾਸ ਦੇ ਰਾਹ ਵਿੱਚ ਇੱਕ ਮੀਲ ਦਾ ਪੱਥਰ ਬਣਿਆ ਰਹੇਗਾ।
ਉਪ-ਰਾਸ਼ਟਰਪਤੀ ਨੇ ਦੇਹਰਾਦੂਨ ਯਾਤਰਾ ਦੌਰਾਨ ਸਵਰਗੀ ਆਗੂ ਨਾਲ ਹੋਈ ਆਪਣੀ ਹਾਲੀਆ ਮੁਲਾਕਾਤ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੋਕ ਸਭਾ ਵਿੱਚ ਸਾਬਕਾ ਸਾਥੀਆਂ ਵਜੋਂ ਆਪਣੇ ਸਬੰਧਾਂ ਨੂੰ ਬਹੁਤ ਖ਼ੁਸ਼ਗਵਾਰ ਤਰੀਕੇ ਨਾਲ ਯਾਦ ਕੀਤਾ।
ਉਪ-ਰਾਸ਼ਟਰਪਤੀ ਨੇ ਦੁੱਖ ਦੀ ਇਸ ਘੜੀ ਵਿੱਚ ਦੁਖੀ ਪਰਿਵਾਰ, ਉਨ੍ਹਾਂ ਦੇ ਅਣਗਿਣਤ ਪ੍ਰਸ਼ੰਸਕਾਂ ਅਤੇ ਉੱਤਰਾਖੰਡ ਦੇ ਲੋਕਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕੀਤੀ।
*****
ਪੀਆਰ/ਏਐਸਐਮ/ਵੀਐਮਜੇ
(Release ID: 2263247)
ਵਿਜ਼ੀਟਰ ਕਾਊਂਟਰ : 8