ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ-ਇਟਲੀ ਸਬੰਧਾਂ 'ਤੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਇੱਕ ਸਾਂਝਾ ਓਪ-ਐਡ ਲਿਖਿਆ
ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਿਸ਼ੇਸ਼ ਰਣਨੀਤਕ ਭਾਈਵਾਲੀ ਫੈਸਲਾਕੁਨ ਪੜਾਅ 'ਤੇ ਪਹੁੰਚ ਚੁੱਕੀ ਹੈ
प्रविष्टि तिथि:
20 MAY 2026 2:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ ਨਾਲ ਮਿਲ ਕੇ ਇੱਕ ਸਾਂਝਾ ਲੇਖ ਲਿਖਿਆ ਹੈ, ਜਿਸ ਵਿੱਚ ਇਸ ਪੱਖ ਦਾ ਵਿਸਥਾਰ ਨਾਲ ਵਰਣਨ ਕੀਤਾ ਗਿਆ ਹੈ ਕਿ ਭਾਰਤ ਅਤੇ ਇਟਲੀ ਵਿਚਾਲੇ ਦੁਵੱਲੇ ਸਬੰਧ ਇੱਕ ਫੈਸਲਾਕੁਨ ਪੜਾਅ 'ਤੇ ਪਹੁੰਚ ਗਏ ਹਨ।
ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਇੱਕ ਵਿਸ਼ੇਸ਼ ਰਣਨੀਤਕ ਭਾਈਵਾਲੀ ਹੈ। ਸ਼੍ਰੀ ਮੋਦੀ ਨੇ ਉਜਾਗਰ ਕੀਤਾ ਕਿ ਇਹ ਮਜ਼ਬੂਤ ਸਬੰਧ ਨਵੀਨਤਾ, ਸਾਂਝੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਭਵਿੱਖ ਲਈ ਇੱਕ ਸਾਂਝੇ ਦ੍ਰਿਸ਼ਟੀਕੋਣ ਤੋਂ ਦ੍ਰਿੜ੍ਹਤਾ ਨਾਲ ਪ੍ਰੇਰਿਤ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਵਿੱਚ ਲਿਖਿਆ:
"ਮੈਂ ਪ੍ਰਧਾਨ ਮੰਤਰੀ ਮੇਲੋਨੀ ਨਾਲ ਮਿਲ ਕੇ ਇੱਕ ਓਪ-ਐਡ ਲਿਖਿਆ ਹੈ, ਜਿਸ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਭਾਰਤ-ਇਟਲੀ ਸਬੰਧ ਇੱਕ ਫੈਸਲਾਕੁਨ ਮੋੜ 'ਤੇ ਪਹੁੰਚ ਗਏ ਹਨ। ਸਾਡੀ ਇੱਕ ਵਿਸ਼ੇਸ਼ ਰਣਨੀਤਕ ਭਾਈਵਾਲੀ ਹੈ, ਜੋ ਨਵੀਨਤਾ, ਸਾਂਝੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਭਵਿੱਖ ਲਈ ਇੱਕ ਸਾਂਝੇ ਦ੍ਰਿਸ਼ਟੀਕੋਣ ਰਾਹੀਂ ਪ੍ਰੇਰਿਤ ਹੈ।"
***************
ਪੀਕੇ/ਕੇਸੀ/ਐਸਐਸ/ਜੀਆਰਐਸ
(रिलीज़ आईडी: 2263319)
आगंतुक पटल : 55
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam