ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ-ਰਾਸ਼ਟਰਪਤੀ ਨੇ ਦੇਹਰਾਦੂਨ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੇਜਰ ਜਨਰਲ ਬੀ.ਸੀ. ਖੰਡੂਰੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 20 MAY 2026 11:27AM by PIB Chandigarh

ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਮੇਜਰ ਜਨਰਲ ਬੀ.ਸੀ. ਖੰਡੂਰੀ ਜੀ ਨੂੰ ਅੱਜ ਦੇਹਰਾਦੂਨ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ।

ਵਿੱਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਪ-ਰਾਸ਼ਟਰਪਤੀ ਨੇ ਕਿਹਾ ਕਿ ਮੇਜਰ ਜਨਰਲ ਖੰਡੂਰੀ ਨੂੰ ਇੱਕ ਅਸਾਧਾਰਨ ਆਗੂ, ਇੱਕ ਸ਼ਾਨਦਾਰ ਸਿਪਾਹੀ ਅਤੇ ਇੱਕ ਤਜਰਬੇਕਾਰ ਪ੍ਰਸ਼ਾਸਕ ਵਜੋਂ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਆਪਣਾ ਜੀਵਨ ਰਾਸ਼ਟਰ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ।

ਉਪ-ਰਾਸ਼ਟਰਪਤੀ ਨੇ ਕਿਹਾ ਕਿ ਸੰਪਰਕ ਵਿੱਚ ਸੁਧਾਰ ਅਤੇ ਭਾਰਤ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਵਿੱਚ ਮੇਜਰ ਜਨਰਲ ਖੰਡੂਰੀ ਦਾ ਯੋਗਦਾਨ ਦੇਸ਼ ਦੇ ਵਿਕਾਸ ਦੇ ਰਾਹ ਵਿੱਚ ਇੱਕ ਅਮਿੱਟ ਵਿਰਾਸਤ ਬਣਿਆ ਰਹੇਗਾ।

*****

ਪੀਆਰ/ਏਐਸਐਮ/ਵੀਐਮਜੇ


(Release ID: 2263712) ਵਿਜ਼ੀਟਰ ਕਾਊਂਟਰ : 7