ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 'ਈਜ਼ ਆਫ਼ ਲਿਵਿੰਗ' ਅਤੇ 'ਈਜ਼ ਆਫ਼ ਡੂਇੰਗ ਬਿਜ਼ਨਸ' ਨੂੰ ਉਤਸ਼ਾਹਿਤ ਕਰਨ ਲਈ ਮੰਤਰੀ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ
प्रविष्टि तिथि:
22 MAY 2026 12:04PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਆਯੋਜਿਤ ਕੀਤੀ ਗਈ ਮੰਤਰੀ ਪ੍ਰੀਸ਼ਦ ਦੀ ਸਫ਼ਲ ਬੈਠਕ ਦੇ ਸਬੰਧ ਵਿੱਚ ਅੱਜ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰੀਸ਼ਦ ਨੇ 'ਈਜ਼ ਆਫ਼ ਲਿਵਿੰਗ' (ਰਹਿਣ-ਸਹਿਣ ਦੀ ਸੌਖ) ਅਤੇ 'ਈਜ਼ ਆਫ਼ ਡੂਇੰਗ ਬਿਜ਼ਨਸ' (ਵਪਾਰ ਕਰਨ ਦੀ ਸੌਖ) ਨੂੰ ਉਤਸ਼ਾਹਿਤ ਕਰਨ ਨਾਲ ਸਬੰਧਤ ਮਹੱਤਵਪੂਰਨ ਦ੍ਰਿਸ਼ਟੀਕੋਣਾਂ ਅਤੇ ਵਧੀਆ ਕਾਰਜ-ਪ੍ਰਣਾਲੀਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਸ਼੍ਰੀ ਮੋਦੀ ਨੇ ਜਾਣਕਾਰੀ ਦਿੱਤੀ ਕਿ ਚਰਚਾ ਇਸ ਵਿਸ਼ੇ ’ਤੇ ਕੇਂਦਰਿਤ ਸੀ ਕਿ ‘ਵਿਕਸਤ ਭਾਰਤ’ ਦੇ ਸਾਂਝੇ ਸੁਪਨੇ ਨੂੰ ਸਾਕਾਰ ਕਰਨ ਲਈ ਸੁਧਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਿਵੇਂ ਅੱਗੇ ਵਧਾਇਆ ਜਾਵੇ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
“ਕੱਲ੍ਹ ਮੰਤਰੀ ਪ੍ਰੀਸ਼ਦ ਦੀ ਇੱਕ ਸਾਰਥਕ ਬੈਠਕ ਹੋਈ। ਅਸੀਂ 'ਈਜ਼ ਆਫ਼ ਲਿਵਿੰਗ' (ਰਹਿਣ-ਸਹਿਣ ਦੀ ਸੌਖ), 'ਈਜ਼ ਆਫ਼ ਡੂਇੰਗ ਬਿਜ਼ਨਸ' (ਵਪਾਰ ਕਰਨ ਦੀ ਸੌਖ) ਨੂੰ ਉਤਸ਼ਾਹਿਤ ਕਰਨ ਨਾਲ ਸਬੰਧਤ ਦ੍ਰਿਸ਼ਟੀਕੋਣਾਂ ਅਤੇ ਵਧੀਆ ਕਾਰਜ-ਪ੍ਰਣਾਲੀਆਂ ਦਾ ਆਦਾਨ-ਪ੍ਰਦਾਨ ਕੀਤਾ ਅਤੇ ‘ਵਿਕਸਿਤ ਭਾਰਤ’ ਦੇ ਸਾਡੇ ਸਾਂਝੇ ਸੁਪਨੇ ਨੂੰ ਸਾਕਾਰ ਕਰਨ ਲਈ ਭਵਿੱਖ ਵਿੱਚ ਸੁਧਾਰਾਂ ਦੇ ਤਰੀਕਿਆਂ ’ਤੇ ਚਰਚਾ ਕੀਤੀ।”
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2264134)
आगंतुक पटल : 51
इस विज्ञप्ति को इन भाषाओं में पढ़ें:
Assamese
,
Bengali
,
Bengali-TR
,
Kannada
,
English
,
Urdu
,
Marathi
,
हिन्दी
,
Nepali
,
Manipuri
,
Gujarati
,
Odia
,
Tamil
,
Telugu
,
Malayalam