ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਚੀਨ ਦੇ ਖਾਣ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
प्रविष्टि तिथि:
23 MAY 2026 8:28PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਸ਼ਾਂਕਸੀ ਸੂਬੇ ਵਿੱਚ ਇੱਕ ਖਾਣ ਹਾਦਸੇ ਦੌਰਾਨ ਹੋਈਆਂ ਦੁਖਦਾਈ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਭਾਰਤੀ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਚੀਨ ਦੇ ਲੋਕਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਸ ਦੁਖਦਾਈ ਘੜੀ ਨੂੰ ਸਹਿਣ ਦੀ ਸ਼ਕਤੀ ਮਿਲੇ, ਨਾਲ ਹੀ ਉਨ੍ਹਾਂ ਨੇ ਬਾਕੀ ਸਾਰੇ ਲਾਪਤਾ ਲੋਕਾਂ ਨੂੰ ਜਲਦੀ ਅਤੇ ਸੁਰੱਖਿਅਤ ਬਾਹਰ ਕੱਢਣ ਦੀ ਵੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਚੀਨ ਦੇ ਸ਼ਾਂਕਸੀ ਸੂਬੇ ਵਿੱਚ ਇੱਕ ਖਾਣ ਹਾਦਸੇ ਦੌਰਾਨ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਭਾਰਤ ਦੇ ਲੋਕਾਂ ਵੱਲੋਂ, ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਚੀਨ ਦੇ ਲੋਕਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ। ਇਸ ਦੁਖਦਾਈ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਸ਼ਕਤੀ ਮਿਲੇ। ਸਾਰੇ ਲਾਪਤਾ ਲੋਕਾਂ ਦੇ ਜਲਦੀ ਅਤੇ ਸੁਰੱਖਿਅਤ ਬਾਹਰ ਨਿਕਲਣ ਲਈ ਪ੍ਰਾਰਥਨਾ ਕਰਦਾ ਹਾਂ।”
****************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2264879)
आगंतुक पटल : 47
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam