ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਮਾਵੇਸ਼ੀ ਵਿਕਾਸ ਅਤੇ ਵਿਕਸਤ ਭਾਰਤ ਦੇ ਨਜ਼ਰੀਏ ’ਤੇ ਇੱਕ ਲੇਖ ਸਾਂਝਾ ਕੀਤਾ

Posted On: 26 MAY 2026 1:10PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।

ਇਹ ਲੇਖ ਸਰਕਾਰ ਦੇ ਉਨ੍ਹਾਂ ਉਪਰਾਲਿਆਂ ਦੀ ਜਾਣਕਾਰੀ ਪ੍ਰਦਾਨ ਕਰਦਾ ਹੈ, ਜਿਨ੍ਹਾਂ ਤੋਂ ਅੰਮ੍ਰਿਤ ਕਾਲ ਦੌਰਾਨ ਲਗਾਤਾਰ ਅੱਗੇ ਵਧ ਰਹੇ ਭਾਰਤ ਦੇ ਲੋਕਾਂ, ਵਿਸ਼ੇਸ਼ ਤੌਰ ’ਤੇ ਨਾਰੀ ਸ਼ਕਤੀ, ਨੌਜਵਾਨਾਂ ਅਤੇ ਕਿਸਾਨਾਂ ਨੂੰ ਲਾਭ ਹੋਇਆ ਹੈ। ਸਵਾਮੀ ਵਿਵੇਕਾਨੰਦ, ਤਿਰੂਵੱਲੁਵਰ ਅਤੇ ਸੁਬਰਾਮਣੀਅਮ ਭਾਰਤੀ ਤੋਂ ਪ੍ਰੇਰਨਾ ਲੈਂਦੇ ਹੋਏ, ਇਹ ਲੇਖ ਸਾਰਿਆਂ ਨੂੰ ਸਾਲ 2047 ਤੱਕ ਇੱਕ ਵਿਕਸਤ ਭਾਰਤ ਦੇ ਨਿਰਮਾਣ ਲਈ ਸਾਂਝੇ ਤੌਰ ’ਤੇ ਯਤਨ ਕਰਨ ਦਾ ਸੱਦਾ ਦਿੰਦਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

 “ਅੰਮ੍ਰਿਤ ਕਾਲ ਦੌਰਾਨ ਭਾਰਤ ਦੇ ਅੱਗੇ ਵਧਣ ਦੇ ਨਾਲ, ਮਾਣਯੋਗ ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਸਰਕਾਰ ਦੀਆਂ ਉਨ੍ਹਾਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ ਹੈ, ਜਿਨ੍ਹਾਂ ਤੋਂ ਦੇਸ਼ ਭਰ ਦੇ ਲੋਕਾਂ, ਖ਼ਾਸ ਤੌਰ ’ਤੇ  ਨਾਰੀ ਸ਼ਕਤੀ, ਨੌਜਵਾਨਾਂ ਅਤੇ ਕਿਸਾਨਾਂ ਨੂੰ ਲਾਭ ਮਿਲਿਆ ਹੈ।

ਸਵਾਮੀ ਵਿਵੇਕਾਨੰਦ, ਤਿਰੂਵੱਲੁਵਰ ਅਤੇ ਸੁਬਰਾਮਣੀਅਮ ਭਾਰਤੀ ਤੋਂ ਪ੍ਰੇਰਨਾ ਲੈਂਦੇ ਹੋਏ, ਉਹ ਸਾਰਿਆਂ ਨੂੰ 2047 ਤੱਕ ਇੱਕ ਵਿਕਸਤ ਭਾਰਤ ਬਣਾਉਣ ਲਈ ਸਾਂਝੇ ਤੌਰ ’ਤੇ ਯਤਨ ਕਰਨ ਦਾ ਸੱਦਾ ਦਿੰਦੇ ਹਨ।”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2265416) ਵਿਜ਼ੀਟਰ ਕਾਊਂਟਰ : 4