ਪ੍ਰਧਾਨ ਮੰਤਰੀ ਦਫਤਰ
ਜਪਾਨ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
26 MAY 2026 7:59PM by PIB Chandigarh
ਜਪਾਨ ਦੇ ਵਿਦੇਸ਼ ਮੰਤਰੀ ਸ਼੍ਰੀ ਤੋਸ਼ੀਮਿਤਸੁ ਮੋਤੇਗੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਦੌਰਾਨ ਸ਼੍ਰੀ ਮੋਦੀ ਨੇ ਇੰਡੋ-ਪੈਸੀਫਿਕ ਅਤੇ ਇਸ ਤੋਂ ਪਾਰ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਨੂੰ ਅੱਗੇ ਵਧਾਉਣ ਵਿੱਚ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਦੀ ਅਹਿਮ ਭੂਮਿਕਾ ਦੀ ਮੁੜ ਪੁਸ਼ਟੀ ਕੀਤੀ।
ਦੋਵਾਂ ਆਗੂਆਂ ਨੇ ਖੇਤਰ ਅਤੇ ਵਿਸ਼ਵ ਦੇ ਸਾਂਝੇ ਹਿੱਤਾਂ ਲਈ ਭਾਰਤ ਅਤੇ ਜਪਾਨ ਵਿਚਾਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਮਹੱਤਤਾ ਉੱਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ ਉੱਤੇ ਇੱਕ ਪੋਸਟ ਵਿੱਚ ਕਿਹਾ;
“ਜਪਾਨ ਦੇ ਵਿਦੇਸ਼ ਮੰਤਰੀ ਸ਼੍ਰੀ ਤੋਸ਼ੀਮਿਤਸੁ ਮੋਤੇਗੀ ਦਾ ਸਵਾਗਤ ਕਰਕੇ ਖ਼ੁਸ਼ੀ ਹੋਈ। ਇੰਡੋ-ਪੈਸੀਫਿਕ ਅਤੇ ਇਸ ਤੋਂ ਪਾਰ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਨੂੰ ਅੱਗੇ ਵਧਾਉਣ ਵਿੱਚ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਦੀ ਅਹਿਮ ਭੂਮਿਕਾ ਦੀ ਮੁੜ ਪੁਸ਼ਟੀ ਕੀਤੀ।
@moteging”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2265752)
आगंतुक पटल : 47
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam