ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਆਸਟਰੇਲੀਆ ਦੀ ਵਿਦੇਸ਼ ਮੰਤਰੀ ਸੈਨੇਟਰ ਪੈਨੀ ਵੌਂਗ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 26 MAY 2026 8:01PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟਰੇਲੀਆ ਦੀ ਵਿਦੇਸ਼ ਮੰਤਰੀ ਸੈਨੇਟਰ ਪੈਨੀ ਵੌਂਗ ਨਾਲ ਮੁਲਾਕਾਤ ਕਰ ਕੇ ਖ਼ੁਸ਼ੀ ਪ੍ਰਗਟਾਈ।

ਦੋਵਾਂ ਆਗੂਆਂ ਨੇ ਰੱਖਿਆ, ਵਪਾਰ, ਤਕਨਾਲੋਜੀ ਅਤੇ ਸਪਲਾਈ ਚੇਨ ਦੀ ਮਜ਼ਬੂਤੀ ਯਕੀਨੀ ਬਣਾਉਣ ਵਰਗੇ ਖੇਤਰਾਂ ਵਿੱਚ ਵੱਧ ਰਹੀ ਭਾਰਤ-ਆਸਟਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਉੱਤੇ ਚਰਚਾ ਕੀਤੀ।

ਉਨ੍ਹਾਂ ਨੇ ਮੁੜ ਪੁਸ਼ਟੀ ਕੀਤੀ ਕਿ ਭਾਰਤ ਅਤੇ ਆਸਟਰੇਲੀਆ ਇੱਕ ਸੁਤੰਤਰ, ਖੁੱਲ੍ਹੇ, ਸੁਰੱਖਿਅਤ ਅਤੇ ਖੁਸ਼ਹਾਲ ਇੰਡੋ-ਪੈਸੀਫਿਕ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਣਗੇ।

ਸ਼੍ਰੀ ਮੋਦੀ ਨੇ ਐੱਕਸ ਉੱਤੇ ਇੱਕ ਪੋਸਟ ਵਿੱਚ ਕਿਹਾ;

“ਆਸਟਰੇਲੀਆ ਦੀ ਵਿਦੇਸ਼ ਮੰਤਰੀ ਸੈਨੇਟਰ ਪੈਨੀ ਵੌਂਗ ਦਾ ਸਵਾਗਤ ਕਰ ਕੇ ਖ਼ੁਸ਼ੀ ਹੋਈ। ਅਸੀਂ ਰੱਖਿਆ, ਵਪਾਰ, ਤਕਨਾਲੋਜੀ ਅਤੇ ਸਪਲਾਈ ਚੇਨ ਦੀ ਮਜ਼ਬੂਤੀ ਯਕੀਨੀ ਬਣਾਉਣ ਵਰਗੇ ਖੇਤਰਾਂ ਵਿੱਚ ਵੱਧ ਰਹੀ ਭਾਰਤ-ਆਸਟਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਉੱਤੇ ਚਰਚਾ ਕੀਤੀ। ਭਾਰਤ ਅਤੇ ਆਸਟਰੇਲੀਆ ਇੱਕ ਸੁਤੰਤਰ, ਖੁੱਲ੍ਹੇ, ਸੁਰੱਖਿਅਤ ਅਤੇ ਖ਼ੁਸ਼ਹਾਲ ਇੰਡੋ-ਪੈਸੀਫਿਕ ਲਈ ਕੰਮ ਕਰਨਾ ਜਾਰੀ ਰੱਖਣਗੇ।

@SenatorWong”

*************

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2265754) आगंतुक पटल : 62
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam