ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਬਰ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਕਤੀ ਨੂੰ ਦਰਸਾਉਂਦਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

Posted On: 27 MAY 2026 8:36AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਿਰੰਤਰ ਯਤਨਾਂ, ਸਬਰ ਅਤੇ ਦ੍ਰਿੜ੍ਹ ਇਰਾਦੇ ਨਾਲ ਵੱਡੇ ਤੋਂ ਵੱਡੇ ਟੀਚਿਆਂ ਨੂੰ ਵੀ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਅੱਜ ਦੇਸ਼ ਦੇ ਲੋਕ ਇਸੇ ਭਾਵਨਾ ਤੋਂ ਪ੍ਰੇਰਿਤ ਹਨ ਅਤੇ ਭਾਰਤ ਨੂੰ ਨਵੀਆਂ ਉਚਾਈਆਂ ’ਤੇ ਲੈ ਕੇ ਜਾ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-

 “यो यमर्थं प्रार्थयते तदर्थं चेह ते क्रमात् ।
अवश्यं स तमाप्नोति न चेदर्थान् निवर्तते ।।”

ਇਹ ਸੁਭਾਸ਼ਤਮ ਸੁਨੇਹਾ ਦਿੰਦਾ ਹੈ ਕਿ ਜਿਹੜਾ ਵਿਅਕਤੀ ਜਿਸ ਟੀਚੇ ਦੀ ਪ੍ਰਾਰਥਨਾ ਜਾਂ ਇੱਛਾ ਕਰਦਾ ਹੈ ਅਤੇ ਉਸ ਨੂੰ ਹਾਸਲ ਕਰਨ ਲਈ ਲਗਾਤਾਰ ਯੋਜਨਾਬੱਧ ਯਤਨ ਕਰਦਾ ਹੈ, ਉਹ ਉਸ ਟੀਚੇ ਨੂੰ ਯਕੀਨੀ ਤੌਰ ’ਤੇ ਪ੍ਰਾਪਤ ਕਰ ਲੈਂਦਾ ਹੈ, ਬਸ਼ਰਤੇ ਉਹ ਵਿਚਕਾਰ ਹੀ ਹਾਰ ਮੰਨ ਕੇ ਆਪਣੇ ਰਸਤੇ ਤੋਂ ਪਿੱਛੇ ਨਾ ਹਟੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਲਿਖਿਆ;

 “ਲਗਾਤਾਰ ਯਤਨਾਂ, ਸਬਰ ਅਤੇ ਦ੍ਰਿੜ੍ਹ ਇਰਾਦੇ ਨਾਲ ਵੱਡੇ ਤੋਂ ਵੱਡੇ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਅੱਜ ਦੇਸ਼-ਵਾਸੀ ਇਸੇ ਭਾਵਨਾ ਨਾਲ ਭਾਰਤ ਨੂੰ ਨਵੀਆਂ ਉਚਾਈਆਂ ਵੱਲ ਲੈ ਕੇ ਜਾ ਰਹੇ ਹਨ।

यो यमर्थं प्रार्थयते तदर्थं चेह ते क्रमात् ।
अवश्यं स तमाप्नोति न चेदर्थान् निवर्तते ।।”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2265755) ਵਿਜ਼ੀਟਰ ਕਾਊਂਟਰ : 5