ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਈਦ-ਉਜ਼-ਜ਼ੁਹਾ ਦੀ ਪੂਰਵ ਸੰਧਿਆ ਉੱਤੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਸ਼ੁਭਕਾਮਨਾਵਾਂ

प्रविष्टि तिथि: 27 MAY 2026 6:39PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਈਦ-ਉਜ਼-ਜ਼ੁਹਾ ਦੀ ਪੂਰਵ ਸੰਧਿਆ ਉੱਤੇ ਸਾਰੇ ਦੇਸ਼-ਵਾਸੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜੀਆਂ ਹਨ।

ਆਪਣੇ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ, “ਈਦ-ਉਜ਼-ਜ਼ੁਹਾ ਮੌਕੇ ਮੈਂ ਸਾਰੇ ਦੇਸ਼ਵਾਸੀਆਂ ਅਤੇ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ, ਖਾਸ ਕਰਕੇ ਆਪਣੇ ਮੁਸਲਮਾਨ ਭੈਣਾਂ-ਭਰਾਵਾਂ ਨੂੰ ਦਿਲੋਂ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

ਇਹ ਤਿਉਹਾਰ ਸ਼ਰਧਾ, ਕੁਰਬਾਨੀ ਅਤੇ ਨਿਸਵਾਰਥ ਭਾਵਨਾ ਦਾ ਪ੍ਰਤੀਕ ਹੈ। ਇਹ ਸਾਨੂੰ ਮਨੁੱਖਤਾ ਦੀ ਸੇਵਾ ਕਰਨ, ਖ਼ਾਸ ਕਰਕੇ ਘੱਟ ਸਾਧਨਾਂ ਵਾਲੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਦਾ ਹੈ।

ਇਸ ਮੌਕੇ, ਆਓ ਅਸੀਂ ਸਮਾਜ ਵਿੱਚ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਅਹਿਦ ਨੂੰ ਮਜ਼ਬੂਤ ਕਰੀਏ।”

ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(रिलीज़ आईडी: 2266528) आगंतुक पटल : 40
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Gujarati , Tamil , Telugu , Kannada , Malayalam