ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਸ਼ਹੂਰ ਗਾਇਕਾ ਸੁਮਨ ਕਲਿਆਣਪੁਰ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ

प्रविष्टि तिथि: 01 JUN 2026 12:45PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਸ਼ਹੂਰ ਗਾਇਕਾ ਸ਼੍ਰੀਮਤੀ ਸੁਮਨ ਕਲਿਆਣਪੁਰ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਮਨ ਕਲਿਆਣਪੁਰ ਜੀ ਦੇ ਦੇਹਾਂਤ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੀਲੀ ਆਵਾਜ਼ ਅਤੇ ਰੂਹਾਨੀ ਗਾਇਕੀ ਨੇ ਭਾਰਤ ਦੇ ਸੱਭਿਆਚਾਰਕ ਜਗਤ ਨੂੰ ਅਮੀਰ ਬਣਾਇਆ ਅਤੇ ਆਪਣੇ ਗੀਤਾਂ ਰਾਹੀਂ ਉਨ੍ਹਾਂ ਨੇ ਸੰਗੀਤ ਪ੍ਰੇਮੀਆਂ ਅਤੇ ਭਾਰਤੀ ਸਿਨੇਮਾ ਦੇ ਪ੍ਰਸ਼ੰਸਕਾਂ ਵਿੱਚ ਇੱਕ ਖ਼ਾਸ ਜਗ੍ਹਾ ਬਣਾਈ।

ਸ਼੍ਰੀ ਮੋਦੀ ਨੇ ਐੱਕਸ ਉੱਤੇ ਇੱਕ ਪੋਸਟ ਵਿੱਚ ਕਿਹਾ;

“ਮਸ਼ਹੂਰ ਗਾਇਕਾ ਸੁਮਨ ਕਲਿਆਣਪੁਰ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਸੁਰੀਲੀ ਆਵਾਜ਼ ਅਤੇ ਰੂਹਾਨੀ ਗਾਇਕੀ ਨੇ ਸਾਡੇ ਸੱਭਿਆਚਾਰਕ ਜਗਤ ਨੂੰ ਅਮੀਰ ਬਣਾਇਆ। ਆਪਣੇ ਗੀਤਾਂ ਰਾਹੀਂ, ਉਨ੍ਹਾਂ ਨੇ ਸੰਗੀਤ ਪ੍ਰੇਮੀਆਂ ਅਤੇ ਭਾਰਤੀ ਸਿਨੇਮਾ ਦੇ ਪ੍ਰਸ਼ੰਸਕਾਂ ਵਿੱਚ ਇੱਕ ਖ਼ਾਸ ਜਗ੍ਹਾ ਬਣਾਈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਮੇਰੀਆਂ ਹਮਦਰਦੀਆਂ। ਓਮ ਸ਼ਾਂਤੀ।”

************

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2267491) आगंतुक पटल : 39
इस विज्ञप्ति को इन भाषाओं में पढ़ें: English , Urdu , हिन्दी , Marathi , Bengali , Bengali-TR , Manipuri , Assamese , Gujarati , Odia , Tamil , Telugu , Kannada , Malayalam