ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੂਰਤ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਪ੍ਰਤੀ ਦੁੱਖ ਪ੍ਰਗਟਾਇਆ
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਵਿੱਚੋਂ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ
Posted On:
02 JUN 2026 7:12PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਹੋਏ ਦਰਦਨਾਕ ਹਾਦਸੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਬਚਾਅ ਕਾਰਜ ਜਾਰੀ ਹੈ ਅਤੇ ਅਧਿਕਾਰੀ ਹਾਦਸੇ ਵਾਲੀ ਥਾਂ ਉੱਤੇ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਨ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਵਿੱਚੋਂ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਸ਼੍ਰੀ ਮੋਦੀ ਨੇ ਇਹ ਵੀ ਦੱਸਿਆ ਕਿ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਨੇ ਐੱਕਸ ਉੱਤੇ ਪੋਸਟ ਕੀਤਾ:
“ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਹੋਏ ਹਾਦਸੇ ਬਾਰੇ ਸੁਣ ਕੇ ਮੈਨੂੰ ਡੂੰਘਾ ਦੁੱਖ ਹੋਇਆ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਬਚਾਅ ਕਾਰਜ ਜਾਰੀ ਹੈ ਅਤੇ ਅਧਿਕਾਰੀ ਹਾਦਸੇ ਵਾਲੀ ਥਾਂ ਉੱਤੇ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਨ।”
ਪ੍ਰਧਾਨ ਮੰਤਰੀ, “ਪੀਐੱਮਐੱਨਆਰਐੱਫ ਵੱਲੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2268760)
ਵਿਜ਼ੀਟਰ ਕਾਊਂਟਰ : 51
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam