ਯੁਵਾ ਮਾਮਲੇ ਤੇ ਖੇਡ ਮੰਤਰਾਲਾ
ਮਾਈ ਭਾਰਤ ਅਤੇ ਐੱਨਐੱਸਐੱਸ ਯੁਵਾ ਵਿਕਾਸ ਦੇ ਦੋ ਥੰਮ੍ਹ ਹਨ ਜੋ ਇੱਕ ਹੀ ਟੀਚੇ – ਵਿਕਸਿਤ ਭਾਰਤ – ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਨ: ਡਾ. ਮਨਸੁਖ ਮਾਂਡਵੀਆ
ਆਈਆਈਐੱਮ ਸ਼ਿਲਾਂਗ ਵਿੱਚ ਯੁਵਾ ਮਾਮਲੇ ਵਿਭਾਗ ਦਾ 'ਚਿੰਤਨ ਸ਼ਿਵਿਰ' ਸਮਾਪਤ ਹੋਣ ‘ਤੇ, ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ, ਜ਼ਿਲ੍ਹਿਆਂ ਅਤੇ ਮਾਈ ਭਾਰਤ-ਐੱਨਐੱਸਐੱਸ ਅਦਾਰਿਆਂ ਨੂੰ ਸਨਮਾਨਿਤ ਕੀਤਾ ਗਿਆ
प्रविष्टि तिथि:
30 MAY 2026 7:47PM by PIB Chandigarh
ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦਾ ਦੋ-ਰੋਜ਼ਾ ਚਿੰਤਨ ਸ਼ਿਵਿਰ ਅੱਜ ਇੰਡੀਅਨ ਇੰਸਟੀਟਿਊਟ ਆਫ਼ ਮੈਨੇਜਮੈਂਟ (ਆਈਆਈਐੱਮ), ਸ਼ਿਲਾਂਗ ਵਿੱਚ ਸਮਾਪਤ ਹੋਇਆ। ਇਸ ਦੌਰਾਨ ਨੌਜਵਾਨਾਂ ਦੀ ਭਾਗੀਦਾਰੀ ਨੂੰ ਸਸ਼ਕਤ ਬਣਾਉਣ, ਸੰਸਥਾਗਤ ਤਾਲਮੇਲ ਵਿੱਚ ਸੁਧਾਰ ਲਿਆਉਣ ਅਤੇ ਵਿਕਸਿਤ ਭਾਰਤ 2047 ਦੇ ਟੀਚੇ ਨੂੰ ਗਤੀ ਦੇਣ ਨਾਲ ਸਬੰਧਿਤ ਵਿਸ਼ਿਆਂ ’ਤੇ ਡੂੰਘਾ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਯੁਵਾ ਮਾਮਲੇ ਵਿਭਾਗ, ਮਾਈ ਭਾਰਤ ਅਤੇ ਨੈਸ਼ਨਲ ਸਰਵਿਸ ਸਕੀਮ (ਐੱਨਐੱਸਐੱਸ) ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਭਾਗੀਦਾਰਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ, ਸਭ ਤੋਂ ਵਧੀਆ ਅਭਿਆਸਾਂ ਦੀ ਪਛਾਣ ਕੀਤੀ ਅਤੇ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਵਿਹਾਰਕ ਅਤੇ ਲਾਗੂ ਕੀਤੇ ਜਾ ਸਕਣ ਵਾਲੇ ਹੱਲ ਦੱਸੇ।

ਚਿੰਤਨ ਸ਼ਿਵਿਰ ਦੇ ਦੂਜੇ ਦਿਨ ਯੁਵਾ ਮਾਮਲੇ ਅਤੇ ਖੇਡ ਮੰਤਰੀ ਡਾ. ਮਨਸੁਖ ਮਾਂਡਵੀਆ; ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਸ਼੍ਰੀਮਤੀ ਰਕਸ਼ਾ ਨਿਖਿਲ ਖਡਸੇ; ਯੁਵਾ ਮਾਮਲੇ ਵਿਭਾਗ ਦੀ ਸਕੱਤਰ ਡਾ. ਪੱਲਵੀ ਜੈਨ ਗੋਵਿਲ; ਮੰਤਰਾਲੇ ਦੇ ਵਧੀਕ ਸਕੱਤਰ ਸ਼੍ਰੀ ਨਿਤੇਸ਼ ਕੁਮਾਰ ਮਿਸ਼ਰਾ; ਮਾਈ ਭਾਰਤ ਦੀ ਸੀਈਓ ਡਾ. ਪ੍ਰਿਯਾਂਕਾ ਸ਼ੁਕਲਾ; ਮੰਤਰਾਲੇ ਦੇ ਸੀਨੀਅਰ ਅਧਿਕਾਰੀ ਅਤੇ ਮਾਈ ਯੁਵਾ ਭਾਰਤ ਅਤੇ ਨੈਸ਼ਨਲ ਸਰਵਿਸ ਸਕੀਮ ਦੇ ਖੇਤਰੀ ਵਰਕਰਾਂ ਨੇ ਹਿੱਸਾ ਲਿਆ।
ਸਭਾ ਨੂੰ ਸੰਬੋਧਨ ਕਰਦੇ ਹੋਏ ਡਾ. ਮਨਸੁਖ ਮਾਂਡਵੀਆ ਨੇ ਕਿਹਾ: “ਮਾਈ ਭਾਰਤ ਅਤੇ ਐੱਨਐੱਸਐੱਸ ਯੁਵਾ ਵਿਕਾਸ ਦੇ ਦੋ ਥੰਮ੍ਹ ਹਨ, ਜੋ ਇੱਕ ਹੀ ਟੀਚੇ - ਵਿਕਸਿਤ ਭਾਰਤ – ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਨ। ਜਿੱਥੇ ਐੱਨਐੱਸਐੱਸ ਕੈਂਪਸ ਪੱਧਰ 'ਤੇ ਨੌਜਵਾਨਾਂ ਨੂੰ ਜੋੜਦਾ ਹੈ, ਉੱਥੇ ਹੀ ਮਾਈ ਭਾਰਤ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਸਰਗਰਮ ਕਰਦਾ ਹੈ। ਦੋਵੇਂ ਇਕੱਠੇ ਮਿਲ ਕੇ ਰਾਸ਼ਟਰ ਨਿਰਮਾਣ ਲਈ ਇੱਕ ਸਸ਼ਕਤ ਜਨ-ਅੰਦੋਲਨ ਖੜ੍ਹਾ ਕਰ ਸਕਦੇ ਹਨ।”
ਡਾ. ਮਾਂਡਵੀਆ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਗੀਦਾਰਾਂ ਤੋਂ ਪ੍ਰਾਪਤ ਪ੍ਰਤਿਕਿਰਿਆ ਚਿੰਤਨ ਸ਼ਿਵਿਰ ਦੀ ਸਫ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਰਾਸ਼ਟਰੀ ਟੀਚਿਆਂ ਦੀ ਪ੍ਰਾਪਤੀ ਲਈ ਸਵੈ-ਜਾਗਰੂਕਤਾ, ਵਚਨਬੱਧਤਾ, ਇਨੋਵੇਸ਼ਨ ਅਤੇ ਤਾਲਮੇਲ ਦੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਲ੍ਹਾ ਨੌਜਵਾਨ ਅਧਿਕਾਰੀਆਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਨੇਤਾਵਾਂ ਅਤੇ ਪ੍ਰੇਰਕ ਦੀ ਭੂਮਿਕਾ ਨਿਭਾਉਣ ਦੀ ਤਾਕੀਦ ਕੀਤੀ। ਨਾਲ ਹੀ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ, ਸਭ ਤੋਂ ਵਧੀਆ ਅਭਿਆਸਾਂ ਦਾ ਦਸਤਾਵੇਜ਼ੀਕਰਨ ਕਰਨ ਅਤੇ ਸਥਾਨਕ ਸਾਂਝੇਦਾਰੀਆਂ ਅਤੇ ਭਾਈਚਾਰਕ ਸ਼ਮੂਲੀਅਤ ਜ਼ਰੀਏ ਯੂਥ ਕਲੱਬਾਂ ਦੇ ਨੈੱਟਵਰਕ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ।
ਡਾ. ਮਾਂਡਵੀਆ ਨੇ ਕਿਹਾ ਕਿ ਚਿੰਤਨ ਸ਼ਿਵਿਰ ਦੀ ਅਸਲ ਸਫ਼ਲਤਾ ਇਸ ਗੱਲ 'ਤੇ ਨਿਰਭਰ ਕਰੇਗੀ ਕਿ ਇਸ ਤੋਂ ਪ੍ਰਾਪਤ ਸਿੱਖਿਆਵਾਂ ਨੂੰ ਜ਼ਿਲ੍ਹਾ ਪੱਧਰ 'ਤੇ ਕਿੰਨੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨੌਜਵਾਨਾਂ ਦੀ ਗੱਲ ਧਿਆਨ ਨਾਲ ਸੁਣਨ, ਉਨ੍ਹਾਂ ਦੀਆਂ ਇੱਛਾਵਾਂ ਨੂੰ ਸਮਝਣ, ਹੱਲ-ਕੇਂਦ੍ਰਿਤ ਨਜ਼ਰੀਆ ਅਪਣਾਉਣ ਅਤੇ ਦ੍ਰਿੜ੍ਹ ਸੰਕਲਪ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਮਾਈ ਭਾਰਤ ਦੀਆਂ ਪਹਿਲਕਦਮੀਆਂ ਨਾਲ ਜੋੜਨ ਲਈ ਕੰਮ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।
ਸਮਾਪਤੀ ਸਮਾਰੋਹ ਦੌਰਾਨ ਵਿੱਤੀ ਵਰ੍ਹੇ 2025-26 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਗੀਦਾਰਾਂ ਅਤੇ ਇਕਾਈਆਂ ਨੂੰ ਉਨ੍ਹਾਂ ਦੇ ਜ਼ਿਕਰਯੋਗ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਭੌਤਿਕ ਅਤੇ ਵਿੱਤੀ ਤਰੱਕੀ ਦੇ ਅਧਾਰ 'ਤੇ ਤ੍ਰਿਪੁਰਾ, ਝਾਰਖੰਡ ਅਤੇ ਮਿਜ਼ੋਰਮ ਨੂੰ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਜੋਂ ਮਾਨਤਾ ਦਿੱਤੀ ਗਈ। ਵਿਕਸਿਤ ਭਾਰਤ ਵਿਲੇਜ ਕੁਇਜ਼ ਪਹਿਲਕਦਮੀ ਦੇ ਤਹਿਤ ਉੱਤਰੀ 24 ਪਰਗਨਾ (ਪੱਛਮੀ ਬੰਗਾਲ), ਪਟਨਾ (ਬਿਹਾਰ), ਅਤੇ ਬਰਈਪੁਰ (ਪੱਛਮੀ ਬੰਗਾਲ) ਨੂੰ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਵਜੋਂ ਸਨਮਾਨਿਤ ਕੀਤਾ ਗਿਆ।
ਵੱਖ-ਵੱਖ ਸੂਬਿਆਂ ਤੋਂ ਆਏ ਭਾਗੀਦਾਰਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦੇ ਹੋਏ ਚਿੰਤਨ ਸ਼ਿਵਿਰ ਨੂੰ ਸਿੱਖਣ, ਮਾਰਗ-ਦਰਸ਼ਨ ਹਾਸਲ ਕਰਨ, ਤਾਲਮੇਲ ਵਧਾਉਣ ਅਤੇ ਵਿਚਾਰਾਂ ਦੇ ਅਦਾਨ-ਪ੍ਰਦਾਨ ਲਈ ਇੱਕ ਅਹਿਮ ਮੰਚ ਦੱਸਿਆ। ਕਈ ਅਧਿਕਾਰੀਆਂ ਨੇ ਕਿਹਾ ਕਿ ਇਸ ਕੈਂਪ ਦੀਆਂ ਚਰਚਾਵਾਂ ਨੇ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵਧਾਇਆ, ਵਿਭਾਗੀ ਤਰਜੀਹਾਂ ਪ੍ਰਤੀ ਉਨ੍ਹਾਂ ਦੀ ਸਮਝ ਨੂੰ ਮਜ਼ਬੂਤ ਕੀਤਾ ਅਤੇ ਜ਼ਮੀਨੀ ਪੱਧਰ 'ਤੇ ਪ੍ਰੋਗਰਾਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਵਿਵਹਾਰਕ ਮਾਰਗ-ਦਰਸ਼ਨ ਪ੍ਰਦਾਨ ਕੀਤਾ।
ਧੰਨਵਾਦ ਦਾ ਮਤਾ ਪੇਸ਼ ਕਰਦੇ ਹੋਏ, ਪ੍ਰਿਯਾਂਕਾ ਸ਼ੁਕਲਾ ਨੇ ਕਿਹਾ ਕਿ ਇਹ ਚਿੰਤਨ ਸ਼ਿਵਿਰ ਉੱਤਰ-ਪੂਰਬੀ ਖੇਤਰ ਵਿੱਚ ਵਿਭਾਗ ਵੱਲੋਂ ਆਯੋਜਿਤ ਆਪਣੀ ਤਰ੍ਹਾਂ ਦਾ ਸਭ ਤੋਂ ਵੱਡਾ ਪ੍ਰੋਗਰਾਮ ਸੀ। ਉਨ੍ਹਾਂ ਨੇ ਭਰੋਸਾ ਪ੍ਰਗਟ ਕੀਤਾ ਕਿ ਇਸ ਕੈਂਪ ਦੇ ਨਤੀਜੇ ਦੇਸ਼ ਭਰ ਵਿੱਚ ਨੌਜਵਾਨਾਂ ਦੀ ਵਧੇਰੇ ਭਾਗੀਦਾਰੀ ਯਕੀਨੀ ਬਣਾਉਣ ਅਤੇ ਵੱਖ-ਵੱਖ ਪ੍ਰੋਗਰਾਮਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਵਿੱਚ ਸਹਾਇਕ ਸਿੱਧ ਹੋਣਗੇ।
************
ਪਵਨ ਸਿੰਘ ਫ਼ੌਜਦਾਰ
(रिलीज़ आईडी: 2268770)
आगंतुक पटल : 17