ਪ੍ਰਧਾਨ ਮੰਤਰੀ ਦਫਤਰ
ਨੇਪਾਲ ਦੀ ਰਾਸ਼ਟਰੀ ਸੁਤੰਤਰ ਪਾਰਟੀ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
03 JUN 2026 3:03PM by PIB Chandigarh
ਨੇਪਾਲ ਦੀ ਰਾਸ਼ਟਰੀ ਸੁਤੰਤਰ ਪਾਰਟੀ ਦੇ ਪ੍ਰਧਾਨ ਸ਼੍ਰੀ ਰਬੀ ਲਾਮਿਛਾਨੇ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਉੱਤੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਉਹ ਸ਼੍ਰੀ ਰਬੀ ਲਾਮਿਛਾਨੇ ਵੱਲੋਂ ਸਾਂਝੇ ਅਤੇ ਖ਼ੁਸ਼ਹਾਲ ਭਵਿੱਖ ਲਈ ਮਿਲ ਕੇ ਕੰਮ ਕਰਨ ਦੀ ਇੱਛਾ ਦਾ ਸਵਾਗਤ ਕਰਦੇ ਹਨ ਅਤੇ ਇਸ ਦਾ ਪੂਰੀ ਤਰ੍ਹਾਂ ਸਮਰਥਨ ਕਰਦੇ ਹਨ।
ਸ਼੍ਰੀ ਮੋਦੀ ਨੇ ਕਿਹਾ ਕਿ ਨੇਪਾਲ ‘ਗੁਆਂਢੀ ਪਹਿਲਾਂ’ ਨੀਤੀ ਤਹਿਤ ਇੱਕ ਤਰਜੀਹੀ ਭਾਈਵਾਲ ਹੈ। ਪ੍ਰਧਾਨ ਮੰਤਰੀ ਨੇ ਪੁਸ਼ਟੀ ਕੀਤੀ ਕਿ ਭਾਰਤ ਦੋਵਾਂ ਦੇਸ਼ਾਂ ਵਿਚਾਲੇ ਵਿਸ਼ੇਸ਼ ਅਤੇ ਬਹੁ-ਪੱਖੀ ਸਬੰਧਾਂ ਨੂੰ ਨਵੀਆਂ ਬੁਲੰਦੀਆਂ ਉੱਤੇ ਲਿਜਾਣ ਲਈ ਨਵੀਂ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ।
ਪ੍ਰਧਾਨ ਮੰਤਰੀ ਨੇ ਐੱਕਸ ਉੱਤੇ ਪੋਸਟ ਕੀਤਾ:
“ਨੇਪਾਲ ਦੀ ਰਾਸ਼ਟਰੀ ਸੁਤੰਤਰ ਪਾਰਟੀ ਦੇ ਪ੍ਰਧਾਨ ਸ਼੍ਰੀ ਰਬੀ ਲਾਮਿਛਾਨੇ ਨੂੰ ਮਿਲ ਕੇ ਮੈਨੂੰ ਬਹੁਤ ਖ਼ੁਸ਼ੀ ਹੋਈ। ਮੈਂ ਉਨ੍ਹਾਂ ਦੇ ਇਸ ਸੰਕਲਪ ਦਾ ਸਵਾਗਤ ਕਰਦਾ ਹਾਂ ਅਤੇ ਇੱਕ ਸਾਂਝੇ ਤੇ ਖ਼ੁਸ਼ਹਾਲ ਭਵਿੱਖ ਲਈ ਮਿਲ ਕੇ ਕੰਮ ਕਰਨ ਦੀ ਉਨ੍ਹਾਂ ਦੀ ਇੱਛਾ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ।”
“ਨੇਪਾਲ ਸਾਡੀ ‘ਗੁਆਂਢੀ ਪਹਿਲਾਂ’ ਨੀਤੀ ਤਹਿਤ ਇੱਕ ਤਰਜੀਹੀ ਭਾਈਵਾਲ ਹੈ ਅਤੇ ਅਸੀਂ ਦੋਵਾਂ ਦੇਸ਼ਾਂ ਵਿਚਾਲੇ ਵਿਸ਼ੇਸ਼ ਅਤੇ ਬਹੁ-ਪੱਖੀ ਸਬੰਧਾਂ ਨੂੰ ਹੋਰ ਉਚਾਈਆਂ ਤੱਕ ਲਿਜਾਣ ਲਈ ਨਵੀਂ ਸਰਕਾਰ ਨਾਲ ਸਹਿਯੋਗ ਕਰਨ ਲਈ ਤਿਆਰ ਹਾਂ।”
***************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2268777)
ਵਿਜ਼ੀਟਰ ਕਾਊਂਟਰ : 57
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Bengali-TR
,
Gujarati
,
Tamil
,
Telugu
,
Kannada
,
Malayalam