ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਡੀ.ਕੇ. ਸ਼ਿਵਕੁਮਾਰ ਜੀ ਨੂੰ ਵਧਾਈ ਦਿੱਤੀ

प्रविष्टि तिथि: 03 JUN 2026 6:42PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਡੀ.ਕੇ. ਸ਼ਿਵਕੁਮਾਰ ਜੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।

ਪ੍ਰਧਾਨ ਮੰਤਰੀ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਜਨਤਾ ਦੀ ਭਲਾਈ ਲਈ ਕਰਨਾਟਕ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

“ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਡੀ.ਕੇ. ਸ਼ਿਵਕੁਮਾਰ ਜੀ ਨੂੰ ਤਹਿ ਦਿਲੋਂ ਵਧਾਈ। ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ। ਕੇਂਦਰ ਸਰਕਾਰ ਜਨਤਾ ਦੀ ਭਲਾਈ ਲਈ ਕਰਨਾਟਕ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ। 

@DKShivakumar"

 

*********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(रिलीज़ आईडी: 2268779) आगंतुक पटल : 8
इस विज्ञप्ति को इन भाषाओं में पढ़ें: Bengali , English , Urdu , Urdu , Marathi , हिन्दी , Bengali-TR , Assamese , Manipuri , Gujarati , Odia , Tamil , Telugu , Kannada , Malayalam