ਪ੍ਰਧਾਨ ਮੰਤਰੀ ਦਫਤਰ
ਵੈਨਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
04 JUN 2026 9:35PM by PIB Chandigarh
ਵੈਨਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਸੁਸ਼੍ਰੀ ਡੈਲਸੀ ਰੋਡਰਿਗਜ਼ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਇਸ ਮੁਲਾਕਾਤ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਬੈਠਕ ਵਿੱਚ ਊਰਜਾ, ਮਹੱਤਵਪੂਰਨ ਖਣਿਜਾਂ, ਟੈਕਨਾਲੋਜੀ, ਖੇਤੀਬਾੜੀ ਅਤੇ ਸਿਹਤ ਵਿੱਚ ਸਹਿਯੋਗ ਵਧਾਉਣ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਵਿਸਥਾਰਪੂਰਵਕ ਗੱਲਬਾਤ ਹੋਈ।
ਸ਼੍ਰੀ ਮੋਦੀ ਨੇ ਕਿਹਾ ਕਿ ਵੈਨਜ਼ੁਏਲਾ ਲੈਟਿਨ ਅਮਰੀਕਾ ਵਿੱਚ ਸਾਡਾ ਇੱਕ ਕੀਮਤੀ ਭਾਈਵਾਲ ਹੈ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਦੇਸ਼ ਨਾਲ ਨਜ਼ਦੀਕੀ ਸਹਿਯੋਗ 'ਵਿਕਾਸਸ਼ੀਲ ਦੇਸ਼ਾਂ' ਲਈ ਬਹੁਤ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਭਾਰਤ ਅਤੇ ਵੈਨਜ਼ੁਏਲਾ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਫ਼ਾਇਦੇ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਣਗੇ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
"ਵੈਨਜ਼ੁਏਲਾ ਦੇ ਕਾਰਜਕਾਰੀ ਰਾਸ਼ਟਰਪਤੀ ਸੁਸ਼੍ਰੀ ਡੈਲਸੀ ਰੋਡਰਿਗਜ਼ ਨਾਲ ਮਿਲ ਕੇ ਖ਼ੁਸ਼ੀ ਹੋਈ। ਅਸੀਂ ਊਰਜਾ, ਮਹੱਤਵਪੂਰਨ ਖਣਿਜਾਂ, ਟੈਕਨਾਲੋਜੀ, ਖੇਤੀਬਾੜੀ, ਸਿਹਤ ਅਤੇ ਲੋਕਾਂ ਦੇ ਆਪਸੀ ਸਬੰਧਾਂ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ 'ਤੇ ਵਿਸਥਾਰਪੂਰਵਕ ਚਰਚਾ ਕੀਤੀ।
ਲੈਟਿਨ ਅਮਰੀਕਾ ਵਿੱਚ ਇੱਕ ਕੀਮਤੀ ਭਾਈਵਾਲ ਵਜੋਂ ਵੈਨਜ਼ੁਏਲਾ ਨਾਲ ਸਾਡਾ ਨਜ਼ਦੀਕੀ ਸਹਿਯੋਗ 'ਵਿਕਾਸਸ਼ੀਲ ਦੇਸ਼ਾਂ' ਲਈ ਬਹੁਤ ਮਹੱਤਵਪੂਰਨ ਹੈ। ਅਸੀਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਫ਼ਾਇਦੇ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ। @delcyrodriguezv"
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2269181)
आगंतुक पटल : 8
इस विज्ञप्ति को इन भाषाओं में पढ़ें:
Telugu
,
English
,
Urdu
,
हिन्दी
,
Marathi
,
Bengali
,
Manipuri
,
Gujarati
,
Tamil
,
Kannada
,
Malayalam