ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਡਾ. ਸੁਭਾਸ਼ ਸੀ. ਕਸ਼ਯਪ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

Posted On: 04 JUN 2026 10:22PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਦੇ ਸਾਬਕਾ ਜਨਰਲ ਸਕੱਤਰ ਡਾ. ਸੁਭਾਸ਼ ਸੀ. ਕਸ਼ਯਪ ਦੇ ਦੇਹਾਂਤ 'ਤੇ ਅੱਜ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਡਾ. ਕਸ਼ਯਪ ਭਾਰਤ ਦੇ ਸਭ ਤੋਂ ਪ੍ਰਮੁੱਖ ਸੰਵਿਧਾਨਕ ਮਾਹਰਾਂ ਵਿੱਚੋਂ ਇੱਕ ਸਨ, ਜਿਨ੍ਹਾਂ ਦਾ ਸੰਸਦੀ ਅਤੇ ਸੰਵਿਧਾਨਕ ਚਰਚਾ ਵਿੱਚ ਯੋਗਦਾਨ ਸਾਡੇ ਸਮਾਜ ਨੂੰ ਖ਼ੁਸ਼ਹਾਲ ਬਣਾਉਣ ਵਾਲਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀਆਂ ਲਿਖਤਾਂ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਸ਼ਲਾਘਾਯੋਗ ਹਨ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਆਪਣੀ ਦਿਲੋਂ ਹਮਦਰਦੀ ਪ੍ਰਗਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

“ਲੋਕ ਸਭਾ ਦੇ ਸਾਬਕਾ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਡਾ. ਸੁਭਾਸ਼ ਸੀ. ਕਸ਼ਯਪ ਦੇ ਦੇਹਾਂਤ ਤੋਂ ਬੇਹੱਦ ਦੁਖੀ ਹਾਂ। ਉਹ ਭਾਰਤ ਦੇ ਸਭ ਤੋਂ ਪ੍ਰਮੁੱਖ ਸੰਵਿਧਾਨਕ ਮਾਹਰਾਂ ਵਿੱਚੋਂ ਇੱਕ ਸਨ, ਜਿਨ੍ਹਾਂ ਦਾ ਸੰਸਦੀ ਅਤੇ ਸੰਵਿਧਾਨਕ ਚਰਚਾ ਵਿੱਚ ਯੋਗਦਾਨ ਸਾਡੇ ਸਮਾਜ ਨੂੰ ਖ਼ੁਸ਼ਹਾਲ ਬਣਾਉਣ ਵਾਲਾ ਰਿਹਾ ਹੈ। ਲੋਕਤੰਤਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਉਨ੍ਹਾਂ ਦੀਆਂ ਲਿਖਤਾਂ ਅਤੇ ਉਨ੍ਹਾਂ ਦੀ ਵਚਨਬੱਧਤਾ ਸ਼ਲਾਘਾਯੋਗ ਸਨ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ । ਓਮ ਸ਼ਾਂਤੀ।”

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2269225) ਵਿਜ਼ੀਟਰ ਕਾਊਂਟਰ : 54