ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸੂਰਤ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਕੀਤੇ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
05 JUN 2026 10:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੂਰਤ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਕੀਤੇ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ, ਜਿਸ ਵਿੱਚ ਉਨ੍ਹਾਂ ਨੇ ਸਵੱਛ ਊਰਜਾ ਪਹਿਲਕਦਮੀਆਂ, ਆਰਥਿਕ ਮਜ਼ਬੂਤੀ, ਪ੍ਰਮੁੱਖ ਉਦਯੋਗਿਕ ਖੇਤਰਾਂ ਵਿੱਚ ਆਤਮ-ਨਿਰਭਰਤਾ ਅਤੇ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਮਰਪਣ ਦੇ ਮਾਧਿਅਮ ਨਾਲ ਭਾਰਤ ਦੀ ਮਜ਼ਬੂਤ ਤਰੱਕੀ ਨੂੰ ਉਜਾਗਰ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟਾਂ ਦੀ ਇੱਕ ਲੜੀ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ:
"ਸੂਰਤ ਦੇ ਵਿਕਾਸ ਪ੍ਰੋਗਰਾਮ ਵਿੱਚ ਗੁਜਰਾਤ ਦੀ ਤਰੱਕੀ ਨੂੰ ਲੈ ਕੇ ਮੇਰੇ ਪਰਿਵਾਰਕ ਮੈਂਬਰਾਂ ਦੇ ਜੋਸ਼ ਅਤੇ ਉਤਸ਼ਾਹ ਨੇ ਨਵੀਂ ਊਰਜਾ ਨਾਲ ਭਰ ਦਿੱਤਾ।"
"ਗੁਜਰਾਤ ਦੇਸ਼ ਦਾ ਪਹਿਲਾ ਰਾਜ ਹੈ, ਜਿਸ ਨੇ 21ਵੀਂ ਸਦੀ ਦੀ ਸ਼ੁਰੂਆਤ ਵਿੱਚ ਹੀ ਜਲਵਾਯੂ ਪਰਿਵਰਤਨ ਦਾ ਵੱਖਰਾ ਵਿਭਾਗ ਬਣਾਇਆ। ਦੇਸ਼ ਦਾ ਪਹਿਲਾ ਸੋਲਰ ਪਾਰਕ ਬਣਾ ਕੇ ਵੀ ਇਸ ਨੇ ਇਹ ਪ੍ਰੇਰਣਾ ਦਿੱਤੀ ਕਿ ਕਿਵੇਂ ਆਰਥਿਕਤਾ ਅਤੇ ਇਕੋਲੋਜੀ ਨੂੰ ਨਾਲ ਲੈ ਕੇ ਭਾਰਤ ਤਰੱਕੀ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਸਕਦਾ ਹੈ।"
"ਦੁਨੀਆ ਦੀਆਂ ਮੌਜੂਦਾ ਚੁਣੌਤੀਆਂ ਦੇ ਵਿਚਕਾਰ ਭਾਰਤ ਹਰ ਸੰਕਟ ਦਾ ਮਜ਼ਬੂਤੀ ਨਾਲ ਮੁਕਾਬਲਾ ਕਰ ਰਿਹਾ ਹੈ। ਸਾਡੇ ਦੇਸ਼ ਵਿੱਚ ਕਦੇ ਮੈਗਾਵਾਟ ਤੋਂ ਅੱਗੇ ਸੋਚਿਆ ਹੀ ਨਹੀਂ ਜਾਂਦਾ ਸੀ ਅਤੇ ਅੱਜ ਗੀਗਾਵਾਟ ਦੀ ਚਰਚਾ ਹੋ ਰਹੀ ਹੈ, ਜਿਸ ਵਿੱਚ ਗੁਜਰਾਤ ਦੀ ਅਹਿਮ ਭੂਮਿਕਾ ਹੈ।"
"ਆਤਮ-ਨਿਰਭਰ ਭਾਰਤ ਅਭਿਆਨ ਦਾ ਮਜ਼ਾਕ ਅੱਜ ਉਹੀ ਲੋਕ ਉਡਾ ਰਹੇ ਹਨ, ਜੋ ਚਾਹੁੰਦੇ ਹਨ ਕਿ ਭਾਰਤ ਹਮੇਸ਼ਾ ਦੂਜੇ ਦੇਸ਼ਾਂ 'ਤੇ ਨਿਰਭਰ ਰਹੇ। ਅਜਿਹੇ ਲੋਕਾਂ ਨੂੰ ਮੈਰੀਟਾਈਮ-ਇੰਡਸਟ੍ਰੀਅਲ ਹੱਬ ਦੇ ਰੂਪ ਵਿੱਚ ਵਿਕਸਿਤ ਹੋ ਰਹੇ ਹਜ਼ੀਰਾ ਦੀ ਤਾਕਤ ਇੱਕ ਵਾਰ ਜ਼ਰੂਰ ਦੇਖਣੀ ਚਾਹੀਦੀ ਹੈ।"
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2269948)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
हिन्दी
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam