ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਹਜ਼ੀਰਾ ਵਿੱਚ ਆਯੋਜਿਤ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ

प्रविष्टि तिथि: 05 JUN 2026 10:08PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਹਜ਼ੀਰਾ ਵਿੱਚ ਆਯੋਜਿਤ ਇੱਕ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਨੇ 'ਮੇਕ ਇਨ ਇੰਡੀਆ' ਪਹਿਲ ਦੇ ਤਹਿਤ ਰੱਖਿਆ ਖੇਤਰ ਵਿੱਚ ਦੇਸ਼ ਦੀਆਂ ਵਧਦੀਆਂ ਸਮਰੱਥਾਵਾਂ ਨੂੰ ਦੇਖਿਆ।

ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਇਹ ਪ੍ਰਦਰਸ਼ਨੀ ਰੱਖਿਆ ਖੇਤਰ ਵਿੱਚ ਸਵਦੇਸ਼ੀਕਰਨ ਅਤੇ ਆਤਮ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਮਿਥੇ ਯਤਨਾਂ ਦੀ ਇੱਕ ਸ਼ਾਨਦਾਰ ਉਦਾਹਰਣ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ: 

"ਗੁਜਰਾਤ ਦੇ ਹਜ਼ੀਰਾ ਵਿੱਚ ਆਯੋਜਿਤ ਇੱਕ ਪ੍ਰਦਰਸ਼ਨੀ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ, ਜਿੱਥੇ ਮੈਂ 'ਮੇਕ ਇਨ ਇੰਡੀਆ' ਦੇ ਤਹਿਤ ਰੱਖਿਆ ਖੇਤਰ ਵਿੱਚ ਦੇਸ਼ ਦੀਆਂ ਵਧਦੀਆਂ ਸਮਰੱਥਾਵਾਂ ਨੂੰ ਨੇੜਿਓਂ ਦੇਖਿਆ। ਇਹ ਪ੍ਰਦਰਸ਼ਨੀ ਰੱਖਿਆ ਖੇਤਰ ਵਿੱਚ ਸਵਦੇਸ਼ੀਕਰਨ ਨੂੰ ਉਤਸ਼ਾਹਿਤ ਕਰਨ ਦੇ ਸਾਡੇ ਯਤਨਾਂ ਦੀ ਇੱਕ ਬਿਹਤਰੀਨ ਉਦਾਹਰਣ ਹੈ।"

 

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(रिलीज़ आईडी: 2269951) आगंतुक पटल : 13
इस विज्ञप्ति को इन भाषाओं में पढ़ें: English , Urdu , हिन्दी , Bengali , Assamese , Manipuri , Gujarati , Tamil , Telugu , Kannada , Malayalam